ਮਾਝ ਮਹਲਾ ੩ ॥
Maajh, Third Mehl:
 
ਐਥੈ ਸਾਚੇ ਸੁ ਆਗੈ ਸਾਚੇ ॥
(ਹੇ ਭਾਈ !) ਜੇਹੜੇ ਮਨੁੱਖ ਇਸ ਲੋਕ ਵਿਚ ਅਡੋਲ-ਚਿੱਤ ਰਹਿੰਦੇ ਹਨ, ਉਹ ਪਰਲੋਕ ਵਿਚ ਭੀ ਪ੍ਰਭੂ ਨਾਲ ਇਕ-ਮਿਕ ਹੋਏ ਰਹਿੰਦੇ ਹਨ ।
Those who are True here, are True hereafter as well.
 
ਮਨੁ ਸਚਾ ਸਚੈ ਸਬਦਿ ਰਾਚੇ ॥
ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਰਚੇ ਰਹਿੰਦੇ ਹਨ, ਉਹਨਾਂ ਦਾ ਮਨ ਅਡੋਲ ਹੋ ਜਾਂਦਾ ਹੈ ।
That mind is true, which is attuned to the True Shabad.
 
ਸਚਾ ਸੇਵਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥੧॥
ਉਹ ਸਦਾ ਹੀ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦੇ ਹਨ, ਸਿਮਰਨ ਦੀ ਹੀ ਕਮਾਈ ਕਰਦੇ ਹਨ, ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦੇ ਰਹਿੰਦੇ ਹਨ ।੧।
They serve the True One, and practice Truth; they earn Truth, and only Truth. ||1||
 
ਹਉ ਵਾਰੀ ਜੀਉ ਵਾਰੀ ਸਚਾ ਨਾਮੁ ਮੰਨਿ ਵਸਾਵਣਿਆ ॥
ਮੈਂ ਉਹਨਾਂ ਤੋਂ ਸਦਕੇ ਕੁਰਬਾਨ ਹਾਂ, ਜੋ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਈ ਰੱਖਦੇ ਹਨ ।
I am a sacrifice, my soul is a sacrifice, to those whose minds are filled with the True Name.
 
ਸਚੇ ਸੇਵਹਿ ਸਚਿ ਸਮਾਵਹਿ ਸਚੇ ਕੇ ਗੁਣ ਗਾਵਣਿਆ ॥੧॥ ਰਹਾਉ ॥
ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦੇ ਹਨ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਹਨ, ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੇ ਹਨ ।੧।ਰਹਾਉ।
They serve the True One, and are absorbed into the True One, singing the Glorious Praises of the True One. ||1||Pause||
 
ਪੰਡਿਤ ਪੜਹਿ ਸਾਦੁ ਨ ਪਾਵਹਿ ॥
ਪੰਡਿਤ ਲੋਕ (ਵੇਦ ਆਦਿਕ ਧਰਮ-ਪੁਸਤਕਾਂ) ਪੜ੍ਹਦੇ (ਤਾਂ) ਹਨ (ਪਰ) ਆਤਮਕ ਆਨੰਦ ਨਹੀਂ ਮਾਣ ਸਕਦੇ
The Pandits, the religious scholars read, but they do not taste the essence.
 
ਦੂਜੈ ਭਾਇ ਮਾਇਆ ਮਨੁ ਭਰਮਾਵਹਿ ॥
(ਕਿਉਂਕਿ) ਉਹ ਮਾਇਆ ਦੇ ਮੋਹ ਵਿਚ ਫਸ ਕੇ ਮਾਇਆ ਵਲ ਹੀ ਆਪਣੇ ਮਨ ਨੂੰ ਦੁੜਾਂਦੇ ਰਹਿੰਦੇ ਹਨ ।
In love with duality and Maya, their minds wander, unfocused.
 
ਮਾਇਆ ਮੋਹਿ ਸਭ ਸੁਧਿ ਗਵਾਈ ਕਰਿ ਅਵਗਣ ਪਛੋਤਾਵਣਿਆ ॥੨॥
ਮਾਇਆ ਦੇ ਮੋਹ ਦੇ ਕਾਰਨ ਉਹਨਾਂ ਨੇ (ਉੱਚੇ ਆਤਮਕ ਜੀਵਨ ਬਾਰੇ) ਸਾਰੀ ਸੂਝ ਗਵਾ ਲਈ ਹੁੰਦੀ ਹੈ, (ਮਾਇਆ ਦੀ ਖ਼ਾਤਰ) ਔਗੁਣ ਕਰ ਕਰ ਕੇ ਪਛੁਤਾਂਦੇ ਰਹਿੰਦੇ ਹਨ ।੨।
The love of Maya has displaced all their understanding; making mistakes, they live in regret. ||2||
 
ਸਤਿਗੁਰੁ ਮਿਲੈ ਤਾ ਤਤੁ ਪਾਏ ॥
ਜਦੋਂ ਮਨੁੱਖ ਨੂੰ ਗੁਰੂ ਮਿਲ ਪਏ ਤਾਂ ਉਹ ਅਸਲੀਅਤ ਸਮਝ ਲੈਂਦਾ ਹੈ,
But if they should meet the True Guru, then they obtain the essence of reality;
 
ਹਰਿ ਕਾ ਨਾਮੁ ਮੰਨਿ ਵਸਾਏ ॥
ਉਹ ਪਰਮਾਤਮਾ ਦਾ ਨਾਮ (ਆਪਣੇ) ਮਨ ਵਿਚ ਵਸਾ ਲੈਂਦਾ ਹੈ ।
the Name of the Lord comes to dwell in their minds.
 
ਸਬਦਿ ਮਰੈ ਮਨੁ ਮਾਰੈ ਅਪੁਨਾ ਮੁਕਤੀ ਕਾ ਦਰੁ ਪਾਵਣਿਆ ॥੩॥
ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਮਾਇਆ ਦੇ ਮੋਹ ਵਲੋਂ ਅਡੋਲ ਹੋ ਜਾਂਦਾ ਹੈ, ਆਪਣੇ ਮਨ ਨੂੰ ਕਾਬੂ ਕਰ ਲੈਂਦਾ ਹੈ, ਤੇ ਮੋਹ ਤੋਂ ਖ਼ਲਾਸੀ ਪਾਣ ਦਾ ਦਰਵਾਜ਼ਾ ਲੱਭ ਲੈਂਦਾ ਹੈ ।੩।
Those who die in the Shabad and subdue their own minds, obtain the door of liberation. ||3||
 
ਕਿਲਵਿਖ ਕਾਟੈ ਕ੍ਰੋਧੁ ਨਿਵਾਰੇ ॥
ਜੇਹੜਾ ਮਨੁੱਖ ਗੁਰੂ ਦਾ ਸ਼ਬਦ ਆਪਣੇ ਹਿਰਦੇ ਵਿਚ ਟਿਕਾ ਰੱਖਦਾ ਹੈ ਉਹ (ਆਪਣੇ ਅੰਦਰੋਂ) ਪਾਪ ਕੱਟ ਲੈਂਦਾ ਹੈ, ਕ੍ਰੋਧ ਦੂਰ ਕਰ ਲੈਂਦਾ ਹੈ ।
They erase their sins, and eliminate their anger;
 
ਗੁਰ ਕਾ ਸਬਦੁ ਰਖੈ ਉਰ ਧਾਰੇ ॥
ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ,
they keep the Guru's Shabad clasped tightly to their hearts.
 
ਸਚਿ ਰਤੇ ਸਦਾ ਬੈਰਾਗੀ ਹਉਮੈ ਮਾਰਿ ਮਿਲਾਵਣਿਆ ॥੪॥
ਉਹ ਮਾਇਆ ਦੇ ਮੋਹ ਤੋਂ ਸਦਾ ਉਪਰਾਮ ਰਹਿੰਦੇ ਹਨ । ਉਹ (ਆਪਣੇ ਅੰਦਰੋਂ) ਹਉਮੈ ਮਾਰ ਕੇ (ਪ੍ਰਭੂ-ਚਰਨਾਂ ਵਿਚ) ਮਿਲੇ ਰਹਿੰਦੇ ਹਨ ।੪।
Those who are attuned to Truth, remain balanced and detached forever. Subduing their egotism, they are united with the Lord. ||4||
 
ਅੰਤਰਿ ਰਤਨੁ ਮਿਲੈ ਮਿਲਾਇਆ ॥
(ਹੇ ਭਾਈ ! ਹਰੇਕ ਜੀਵ) ਦੇ ਅੰਦਰ (ਪ੍ਰਭੂ ਦੀ ਜੋਤਿ-) ਰਤਨ ਮੌਜੂਦ ਹੈ, ਪਰ ਇਹ ਰਤਨ ਤਦੋਂ ਹੀ ਮਿਲਦਾ ਹੈ ਜੇ (ਗੁਰੂ) ਮਿਲਾ ਦੇਵੇ (ਮਨੁੱਖ ਆਪਣੇ ਉੱਦਮ ਸਿਆਣਪ ਨਾਲ ਹਾਸਲ ਨਹੀਂ ਕਰ ਸਕਦਾ,
Deep within the nucleus of the self is the jewel; we receive it only if the Lord inspires us to receive it.
 
ਤ੍ਰਿਬਿਧਿ ਮਨਸਾ ਤ੍ਰਿਬਿਧਿ ਮਾਇਆ ॥
ਕਿਉਂਕਿ) ਤਿੰਨ ਗੁਣਾਂ ਵਾਲੀ ਮਾਇਆ ਦੇ ਪ੍ਰਭਾਵ ਹੇਠ ਮਨੁੱਖ ਦੀ ਮਨੋ ਕਾਮਨਾ ਤਿੰਨਾਂ ਗੁਣਾਂ ਅਨੁਸਾਰ (ਵੰਡੀ ਰਹਿੰਦੀ) ਹੈ ।
The mind is bound by the three dispositions-the three modes of Maya.
 
ਪੜਿ ਪੜਿ ਪੰਡਿਤ ਮੋਨੀ ਥਕੇ ਚਉਥੇ ਪਦ ਕੀ ਸਾਰ ਨ ਪਾਵਣਿਆ ॥੫॥
ਪੰਡਿਤ ਤੇ ਹੋਰ ਸਿਆਣੇ ਸਮਾਧੀਆਂ ਲਾਣ ਵਾਲੇ (ਵੇਦ ਆਦਿਕ ਧਰਮ-ਪੁਸਤਕਾਂ) ਪੜ੍ਹ ਪੜ੍ਹ ਕੇ ਥੱਕ ਪੈਂਦੇ ਹਨ (ਪਰ ਤ੍ਰਿਗੁਣੀ ਮਾਇਆ ਦੇ ਪ੍ਰਭਾਵ ਦੇ ਕਾਰਨ) ਉਹ ਉਸ ਆਤਮਕ ਅਵਸਥਾ ਦੀ ਸੂਝ ਪ੍ਰਾਪਤ ਨਹੀਂ ਕਰ ਸਕਦੇ ਜੇਹੜੀ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਉਤਾਂਹ ਟਿਕਾਈ ਰੱਖਦੀ ਹੈ ।੫।
Reading and reciting, the Pandits, the religious scholars, and the silent sages have grown weary, but they have not found the supreme essence of the fourth state. ||5||
 
ਆਪੇ ਰੰਗੇ ਰੰਗੁ ਚੜਾਏ ॥
(ਹੇ ਭਾਈ ! ਇਸ ਤ੍ਰਿਗੁਣੀ ਮਾਇਆ ਦੇ ਸਾਹਮਣੇ ਜੀਵਾਂ ਦੀ ਪੇਸ਼ ਨਹੀਂ ਜਾ ਸਕਦੀ, ਜੀਵਾਂ ਨੂੰ) ਪ੍ਰਭੂ ਆਪ ਹੀ (ਆਪਣੇ ਨਾਮ-ਰੰਗ ਵਿਚ) ਰੰਗਦਾ ਹੈ, ਆਪ ਹੀ (ਆਪਣਾ ਪ੍ਰੇਮ-) ਰੰਗ (ਜੀਵਾਂ ਦੇ ਹਿਰਦਿਆਂ ਉੱਤੇ) ਚਾੜ੍ਹਦਾ ਹੈ ।
The Lord Himself dyes us in the color of His Love.
 
ਸੇ ਜਨ ਰਾਤੇ ਗੁਰ ਸਬਦਿ ਰੰਗਾਏ ॥
ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਗੁਰੂ ਦੇ ਸ਼ਬਦ ਵਿਚ ਰੰਗਦਾ ਹੈ, ਉਹ ਮਨੁੱਖ ਉਸ ਦੇ ਪ੍ਰੇਮ ਵਿਚ ਮਸਤ ਰਹਿੰਦੇ ਹਨ ।
Only those who are steeped in the Word of the Guru's Shabad are so imbued with His Love.
 
ਹਰਿ ਰੰਗੁ ਚੜਿਆ ਅਤਿ ਅਪਾਰਾ ਹਰਿ ਰਸਿ ਰਸਿ ਗੁਣ ਗਾਵਣਿਆ ॥੬॥
ਉਹਨਾਂ ਨੂੰ ਉਸ ਬੇਅੰਤ ਹਰੀ ਦਾ ਪ੍ਰੇਮ-ਰੰਗ ਬਹੁਤ ਚੜ੍ਹਿਆ ਰਹਿੰਦਾ ਹੈ । ਉਹ ਹਰੀ ਦੇ ਨਾਮ-ਰਸ ਵਿਚ (ਭਿੱਜ ਕੇ) ਆਤਮਕ ਆਨੰਦ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ ।੬।
Imbued with the most beautiful color of the Lord's Love, they sing the Glorious Praises of the Lord, with great pleasure and joy. ||6||
 
ਗੁਰਮੁਖਿ ਰਿਧਿ ਸਿਧਿ ਸਚੁ ਸੰਜਮੁ ਸੋਈ ॥
ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਵਾਸਤੇ ਸਦਾ-ਥਿਰ ਪ੍ਰਭੂ (ਦਾ ਨਾਮ) ਹੀ ਰਿੱਧੀਆਂ ਸਿੱਧੀਆਂ ਤੇ ਸੰਜਮ ਹੈ ।
To the Gurmukh, the True Lord is wealth, miraculous spiritual powers and strict self-discipline.
 
ਗੁਰਮੁਖਿ ਗਿਆਨੁ ਨਾਮਿ ਮੁਕਤਿ ਹੋਈ ॥
ਗੁਰੂ ਦੇ ਸਨਮੁਖ ਰਹਿ ਕੇ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦੇ ਹਨ, ਪਰਮਾਤਮਾ ਦੇ ਨਾਮ ਵਿਚ ਲੀਨ ਹੋਣ ਕਰਕੇ ਉਹਨਾਂ ਨੂੰ ਮਾਇਆ ਦੇ ਮੋਹ ਤੋਂ) ਖ਼ਲਾਸੀ ਮਿਲੀ ਰਹਿੰਦੀ ਹੈ ।
Through the spiritual wisdom of the Naam, the Name of the Lord, the Gurmukh is liberated.
 
ਗੁਰਮੁਖਿ ਕਾਰ ਸਚੁ ਕਮਾਵਹਿ ਸਚੇ ਸਚਿ ਸਮਾਵਣਿਆ ॥੭॥
ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ (ਦੀ) ਕਾਰ (ਨਿੱਤ) ਕਰਦੇ ਹਨ, (ਇਸ ਤਰ੍ਹਾਂ) ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਹੀ ਸਦਾ ਲੀਨ ਰਹਿੰਦੇ ਹਨ ।੭।
The Gurmukh practices Truth, and is absorbed in the Truest of the True. ||7||
 
ਗੁਰਮੁਖਿ ਥਾਪੇ ਥਾਪਿ ਉਥਾਪੇ ॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਇਹ ਨਿਸਚਾ ਰੱਖਦਾ ਹੈ ਕਿ ਪ੍ਰਭੂ ਆਪ ਹੀ ਸ੍ਰਿਸ਼ਟੀ ਰਚਦਾ ਹੈ, ਰਚ ਕੇ ਆਪ ਹੀ ਇਸ ਦਾ ਨਾਸ ਕਰਦਾ ਹੈ ।
The Gurmukh realizes that the Lord alone creates, and having created, He destroys.
 
ਗੁਰਮੁਖਿ ਜਾਤਿ ਪਤਿ ਸਭੁ ਆਪੇ ॥
ਪਰਮਾਤਮਾ ਆਪ ਹੀ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਲਈ (ਉੱਚੀ) ਜਾਤਿ ਹੈ ਤੇ (ਲੋਕ ਪਰਲੋਕ ਦੀ) ਇੱਜ਼ਤ ਹੈ ।
To the Gurmukh, the Lord Himself is social class, status and all honor.
 
ਨਾਨਕ ਗੁਰਮੁਖਿ ਨਾਮੁ ਧਿਆਏ ਨਾਮੇ ਨਾਮਿ ਸਮਾਵਣਿਆ ॥੮॥੧੨॥੧੩॥
ਹੇ ਨਾਨਕ ! ਗੁਰੂ ਦੇ ਆਸਰੇ ਰਹਿਣ ਵਾਲਾ ਮਨੁੱਖ (ਸਦਾ ਪ੍ਰਭੂ ਦਾ) ਨਾਮ ਸਿਮਰਦਾ ਹੈ, ਤੇ ਸਦਾ ਪ੍ਰਭੂ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ।੮।੧੨।੧੩।
O Nanak, the Gurmukhs meditate on the Naam; through the Naam, they merge in the Naam. ||8||12||13||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by