ਰਾਮਕਲੀ ਮਹਲਾ ੫ ॥
Raamkalee, Fifth Mehl:
ਕਉਡੀ ਬਦਲੈ ਤਿਆਗੈ ਰਤਨੁ ॥
(ਪਰਮਾਤਮਾ ਦਾ ਨਾਮ ਅਮੋਲਕ ਰਤਨ ਹੈ, ਇਸ ਦੇ ਟਾਕਰੇ ਤੇ ਮਾਇਆ ਕੌਡੀ ਦੇ ਤੁੱਲ ਹੈ; ਪਰ ਸਾਕਤ ਮਨੁੱਖ) ਕੌਡੀ ਦੀ ਖ਼ਾਤਰ (ਕੀਮਤੀ) ਰਤਨ ਨੂੰ ਛੱਡ ਦੇਂਦਾ ਹੈ,
In exchange for a shell, he gives up a jewel.
ਛੋਡਿ ਜਾਇ ਤਾਹੂ ਕਾ ਜਤਨੁ ॥
ਉਸੇ ਦੀ ਹੀ ਪ੍ਰਾਪਤੀ ਦਾ ਜਤਨ ਕਰਦਾ ਹੈ ਜੋ ਸਾਥ ਛੱਡ ਜਾਂਦੀ ਹੈ,
He tries to get what he must give up.
ਸੋ ਸੰਚੈ ਜੋ ਹੋਛੀ ਬਾਤ ॥
ਉਸੇ (ਮਾਇਆ) ਨੂੰ ਹੀ ਇਕੱਠੀ ਕਰਦਾ ਰਹਿੰਦਾ ਹੈ ਜਿਸ ਦੀ ਪੁੱਛ-ਪ੍ਰਤੀਤ ਥੋੜ੍ਹੀ ਕੁ ਹੀ ਹੈ;
He collects those things which are worthless.
ਮਾਇਆ ਮੋਹਿਆ ਟੇਢਉ ਜਾਤ ॥੧॥
ਮਾਇਆ ਦੇ ਮੋਹ ਵਿਚ ਫਸਿਆ ਹੋਇਆ (ਸਾਕਤ) ਆਕੜ ਆਕੜ ਕੇ ਤੁਰਦਾ ਹੈ ।੧।
Enticed by Maya, he takes the crooked path. ||1||
ਅਭਾਗੇ ਤੈ ਲਾਜ ਨਾਹੀ ॥
ਹੇ ਬਦ-ਨਸੀਬ (ਸਾਕਤ)! ਤੈਨੂੰ (ਕਦੇ ਇਹ) ਸ਼ਰਮ ਨਹੀਂ ਆਉਂਦੀ
You unfortunate man - have you no shame?
ਸੁਖ ਸਾਗਰ ਪੂਰਨ ਪਰਮੇਸਰੁ ਹਰਿ ਨ ਚੇਤਿਓ ਮਨ ਮਾਹੀ ॥੧॥ ਰਹਾਉ ॥
ਕਿ ਜਿਹੜਾ ਸਰਬ-ਵਿਆਪਕ ਪਰਮਾਤਮਾ ਸਾਰੇ ਸੁਖਾਂ ਦਾ ਸਮੁੰਦਰ ਹੈ ਉਸ ਨੂੰ ਤੂੰ ਆਪਣੇ ਮਨ ਵਿਚ ਚੇਤੇ ਨਹੀਂ ਕਰਦਾ ।੧।ਰਹਾਉ।
You do not remember in your mind the ocean of peace, the perfect Transcendent Lord God. ||1||Pause||
ਅੰਮ੍ਰਿਤੁ ਕਉਰਾ ਬਿਖਿਆ ਮੀਠੀ ॥
ਇਸ ਨੂੰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਕੌੜਾ ਲੱਗਦਾ ਹੈ ਤੇ ਮਾਇਆ ਮਿੱਠੀ ਲੱਗਦੀ ਹੈ ।
Nectar seems bitter to you, and poison is sweet.
ਸਾਕਤ ਕੀ ਬਿਧਿ ਨੈਨਹੁ ਡੀਠੀ ॥
(ਹੇ ਭਾਈ!) ਰੱਬ ਨਾਲੋਂ ਟੁੱਟੇ ਮਨੁੱਖ ਦੀ (ਭੈੜੀ) ਹਾਲਤ (ਅਸਾਂ) ਅੱਖੀਂ ਵੇਖੀ ਹੈ
Such is your condition, you faithless cynic, which I have seen with my own eyes.
ਕੂੜਿ ਕਪਟਿ ਅਹੰਕਾਰਿ ਰੀਝਾਨਾ ॥
ਸਾਕਤ ਸਦਾ) ਨਾਸਵੰਤ ਪਦਾਰਥ ਵਿਚ, ਠੱਗੀ (ਕਰਨ) ਵਿਚ ਅਤੇ ਅਹੰਕਾਰ ਵਿਚ ਖ਼ੁਸ਼ ਰਹਿੰਦਾ ਹੈ ।
You are fond of falsehood, fraud and egotism.
ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥੨॥
ਪਰਮਾਤਮਾ ਦਾ ਨਾਮ ਸੁਣਦਿਆਂ ਤਾਂ ਇਉਂ ਹੁੰਦਾ ਹੈ ਜਿਵੇਂ ਇਸ ਨੂੰ ਠੂੰਹਾਂ ਡੰਗ ਮਾਰ ਜਾਂਦਾ ਹੈ ।੨।
If you hear the Naam, the Name of the Lord, you feel like you have been stung by a scorpion. ||2||
ਮਾਇਆ ਕਾਰਣਿ ਸਦ ਹੀ ਝੂਰੈ ॥
(ਹੇ ਭਾਈ! ਸਾਕਤ ਮਨੁੱਖ) ਸਦਾ ਹੀ ਮਾਇਆ ਦੀ ਖ਼ਾਤਰ ਚਿੰਤਾ-ਫ਼ਿਕਰ ਕਰਦਾ ਰਹਿੰਦਾ ਹੈ,
You continually yearn for Maya,
ਮਨਿ ਮੁਖਿ ਕਬਹਿ ਨ ਉਸਤਤਿ ਕਰੈ ॥
ਇਹ ਕਦੇ ਭੀ ਆਪਣੇ ਮਨ ਵਿਚ ਆਪਣੇ ਮੂੰਹ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਹੀਂ ਕਰਦਾ ।
and you never chant the Lord's Praises with your mouth.
ਨਿਰਭਉ ਨਿਰੰਕਾਰ ਦਾਤਾਰੁ ॥
ਜਿਹੜਾ ਪਰਮਾਤਮਾ ਸਭ ਦਾਤਾਂ ਦੇਣ ਵਾਲਾ ਹੈ, ਜਿਸ ਨੂੰ ਕਿਸੇ ਦਾ ਡਰ-ਭਉ ਨਹੀਂ ਹੈ, ਜੋ ਸਰੀਰਾਂ ਦੀ ਕੈਦ ਤੋਂ ਪਰੇ ਹੈ,
The Lord is fearless and formless; He is the Great Giver.
ਤਿਸੁ ਸਿਉ ਪ੍ਰੀਤਿ ਨ ਕਰੈ ਗਵਾਰੁ ॥੩॥
ਉਸ ਨਾਲ ਇਹ ਮੂਰਖ ਸਾਕਤ ਕਦੇ ਪਿਆਰ ਨਹੀਂ ਪਾਂਦਾ ।੩।
But you do not love Him, you fool! ||3||
ਸਭ ਸਾਹਾ ਸਿਰਿ ਸਾਚਾ ਸਾਹੁ ॥
ਤੂੰ ਸਭ ਸਭ ਸ਼ਾਹਾਂ ਤੋਂ ਵੱਡਾ ਅਤੇ ਸਦਾ ਕਾਇਮ ਰਹਿਣ ਵਾਲਾ ਸ਼ਾਹ ਹੈਂ
God, the True King, is above the heads of all kings.
ਵੇਮੁਹਤਾਜੁ ਪੂਰਾ ਪਾਤਿਸਾਹੁ ॥
ਤੈਨੂੰ ਕਿਸੇ ਦੀ ਮੁਥਾਜੀ ਨਹੀਂ, ਤੂੰ ਸਭ ਤਾਕਤਾਂ ਦਾ ਮਾਲਕ ਪਾਤਿਸ਼ਾਹ ਹੈਂ ।
He is the independent, perfect Lord King.
ਮੋਹ ਮਗਨ ਲਪਟਿਓ ਭ੍ਰਮ ਗਿਰਹ ॥
(ਤੇਰਾ ਪੈਦਾ ਕੀਤਾ ਜੀਵ ਸਦਾ ਮਾਇਆ ਦੇ) ਮੋਹ ਵਿਚ ਡੁੱਬਾ ਹੋਇਆ (ਮਾਇਆ ਨਾਲ ਹੀ) ਚੰਬੜਿਆ ਰਹਿੰਦਾ ਹੈ, (ਇਸ ਦੇ ਮਨ ਵਿਚ) ਭਟਕਣਾ ਦੀ ਗੰਢ ਬੱਝੀ ਰਹਿੰਦੀ ਹੈ ।
People are intoxicated by emotional attachment, entangled in doubt and family life.
ਨਾਨਕ ਤਰੀਐ ਤੇਰੀ ਮਿਹਰ ॥੪॥੨੧॥੩੨॥
(ਹੇ ਪ੍ਰਭੂ! ਇਸ ਸੰਸਾਰ-ਸਮੁੰਦਰ ਵਿਚੋਂ) ਤੇਰੀ ਮਿਹਰ ਨਾਲ ਹੀ ਤਰ ਸਕੀਦਾ ਹੈ
Nanak: they are saved only by Your Mercy, Lord. ||4||21||32||