ਰਾਮਕਲੀ ਮਹਲਾ ੫ ॥
Raamkalee, Fifth Mehl:
ਰਤਨ ਜਵੇਹਰ ਨਾਮ ॥
(ਹੇ ਭਾਈ! ਪਿਆਰੇ ਪ੍ਰਭੂ ਦਾ ਖ਼ਜ਼ਾਨਾ ਐਸਾ ਹੈ ਜਿਸ ਵਿਚ ਉਸ ਦਾ) ਨਾਮ (ਹੀ) ਰਤਨ ਤੇ ਜਵਾਹਰਾਤ ਹਨ।
The Naam, the Name of the Lord, is a jewel, a ruby.
ਸਤੁ ਸੰਤੋਖੁ ਗਿਆਨ ॥
ਉਸ ਵਿਚ ਸਤ ਸੰਤੋਖ ਤੇ ਉੱਚੇ ਆਤਮਕ ਜੀਵਨ ਦੀ ਸੂਝ ਕੀਮਤੀ ਪਦਾਰਥ ਹਨ ।
It brings Truth, contentment and spiritual wisdom.
ਸੂਖ ਸਹਜ ਦਇਆ ਕਾ ਪੋਤਾ ॥ ਹਰਿ ਭਗਤਾ ਹਵਾਲੈ ਹੋਤਾ ॥੧॥
ਉਹ ਖ਼ਜ਼ਾਨਾ ਸੁਖ, ਆਤਮਕ ਅਡੋਲਤਾ ਤੇ ਦਇਆ ਦਾ ਸੋਮਾ ਹੈ । ਪਰ ਉਹ ਖ਼ਜ਼ਾਨਾ ਪਰਮਾਤਮਾ ਦੇ ਭਗਤਾਂ ਦੇ ਸਪੁਰਦ ਹੋਇਆ ਹੋਇਆ ਹੈ ।੧।
The Lord entrusts the treasures of peace, intuition and kindness to His devotees. ||1||
ਮੇਰੇ ਰਾਮ ਕੋ ਭੰਡਾਰੁ ॥
(ਹੇ ਭਾਈ!) ਪਿਆਰੇ ਪ੍ਰਭੂ ਦਾ ਖ਼ਜ਼ਾਨਾ (ਐਸਾ ਹੈ ਕਿ ਉਸ ਨੂੰ) ਆਪ ਵਰਤਦਿਆਂ ਤੇ ਹੋਰਨਾਂ ਨੂੰ ਵੰਡਦਿਆਂ (ਉਸ ਵਿਚ) ਕਮੀ ਨਹੀਂ ਆਉਂਦੀ ।
This is the treasure of my Lord.
ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥
ਉਸ ਪਰਮਾਤਮਾ ਦੇ ਖ਼ਜ਼ਾਨੇ ਦਾ ਅੰਤ ਨਹੀਂ ਲੱਭਦਾ, ਉਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭਦਾ ।੧।ਰਹਾਉ।
Consuming and expending it, it is never used up. The Lord has no end or limitation. ||1||Pause||
ਕੀਰਤਨੁ ਨਿਰਮੋਲਕ ਹੀਰਾ ॥
(ਹੇ ਭਾਈ! ਪਿਆਰੇ ਪ੍ਰਭੂ ਦਾ ਖ਼ਜ਼ਾਨਾ ਐਸਾ ਹੈ ਜਿਸ ਵਿਚ ਉਸ ਦਾ) ਕੀਰਤਨ ਇਕ ਅਜਿਹਾ ਹੀਰਾ ਹੈ ਜਿਸ ਦਾ ਮੁੱਲ ਨਹੀਂ ਪੈ ਸਕਦਾ।
The Kirtan of the Lord's Praise is a priceless diamond.
ਆਨੰਦ ਗੁਣੀ ਗਹੀਰਾ ॥
(ਉਸ ਕੀਰਤਨ ਦੀ ਬਰਕਤਿ ਨਾਲ) ਗੁਣਾਂ ਦੇ ਮਾਲਕ ਸਮੁੰਦਰ-ਪ੍ਰਭੂ (ਦੇ ਮਿਲਾਪ) ਦਾ ਆਨੰਦ (ਪ੍ਰਾਪਤ ਹੰੁਦਾ ਹੈ) ।
It is the ocean of bliss and virtue.
ਅਨਹਦ ਬਾਣੀ ਪੂੰਜੀ ॥
(ਕੀਰਤਨ ਦੀ ਬਰਕਤ ਨਾਲ ਪੈਦਾ ਹੋਈ) ਇੱਕ-ਰਸ ਜਾਰੀ ਰਹਿਣ ਵਾਲੀ ਸਿਫ਼ਤਿ-ਸਾਲਾਹ ਦੀ ਰੌ (ਉਸ ਖ਼ਜ਼ਾਨੇ ਵਿਚ ਮਨੁੱਖ ਲਈ) ਸਰਮਾਇਆ ਹੈ ।
In the Word of the Guru's Bani is the wealth of the unstruck sound current.
ਸੰਤਨ ਹਥਿ ਰਾਖੀ ਕੂੰਜੀ ॥੨॥
(ਪਰ ਪਰਮਾਤਮਾ ਨੇ ਇਸ ਖ਼ਜ਼ਾਨੇ ਦੀ) ਕੁੰਜੀ ਸੰਤਾਂ ਦੇ ਹੱਥ ਵਿਚ ਰੱਖੀ ਹੋਈ ਹੈ ।੨।
The Saints hold the key to it in their hands. ||2||
ਸੁੰਨ ਸਮਾਧਿ ਗੁਫਾ ਤਹ ਆਸਨੁ ॥
(ਹੇ ਭਾਈ! ਜਿਸ ਹਿਰਦੇ-ਘਰ ਵਿਚ ਉਹ ਖ਼ਜ਼ਾਨਾ ਆ ਵੱਸਦਾ ਹੈ) ਉਥੇ ਐਸੀ ਸਮਾਧੀ ਬਣੀ ਰਹਿੰਦੀ ਹੈ ਜਿਸ ਵਿਚ ਕੋਈ ਮਾਇਕ ਫੁਰਨਾ ਨਹੀਂ ਉੱਠਦਾ
They sit there, in the cave of deep Samaadhi;
ਕੇਵਲ ਬ੍ਰਹਮ ਪੂਰਨ ਤਹ ਬਾਸਨੁ ॥
(ਪਹਾੜਾਂ ਦੀਆਂ ਕੰਦ੍ਰਾਂ ਦੇ ਥਾਂ ਉਸ ਹਿਰਦੇ-) ਗੁਫ਼ਾ ਵਿਚ ਮਨੁੱਖ ਦੀ ਸੁਰਤੀ ਟਿਕੀ ਰਹਿੰਦੀ ਹੈ, ਉਸ ਹਿਰਦੇ-ਘਰ ਵਿਚ ਸਿਰਫ਼ ਪੂਰਨ ਪਰਮਾਤਮਾ ਦਾ ਨਿਵਾਸ ਬਣਿਆ ਰਹਿੰਦਾ ਹੈ ।
the unique, perfect Lord God dwells there.
ਭਗਤ ਸੰਗਿ ਪ੍ਰਭੁ ਗੋਸਟਿ ਕਰਤ ॥
(ਜਿਸ ਭਗਤ ਦੇ ਹਿਰਦੇ ਵਿਚ ਉਹ ਖ਼ਜ਼ਾਨਾ ਪਰਗਟ ਹੋ ਪੈਂਦਾ ਹੈ ਉਸ) ਭਗਤ ਨਾਲ ਪ੍ਰਭੂ ਮਿਲਾਪ ਬਣਾ ਲੈਂਦਾ ਹੈ,
God holds conversations with His devotees.
ਤਹ ਹਰਖ ਨ ਸੋਗ ਨ ਜਨਮ ਨ ਮਰਤ ॥੩॥
ਉਸ ਹਿਰਦੇ ਵਿਚ ਖ਼ੁਸ਼ੀ ਗ਼ਮੀ ਜਨਮ-ਮਰਨ (ਦੇ ਗੇੜ ਦੇ ਡਰ) ਦਾ ਕੋਈ ਅਸਰ ਨਹੀਂ ਹੁੰਦਾ ।੩।
There is no pleasure or pain, no birth or death there. ||3||
ਕਰਿ ਕਿਰਪਾ ਜਿਸੁ ਆਪਿ ਦਿਵਾਇਆ ॥
(ਪਰ, ਹੇ ਭਾਈ! ਸਿਰਫ਼) ਉਸ ਮਨੁੱਖ ਨੇ ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹ ਨਾਮ-ਧਨ ਲੱਭਾ ਹੈ ਜਿਸ ਨੂੰ ਪ੍ਰਭੂ ਨੇ ਆਪ ਕਿਰਪਾ ਕਰ ਕੇ ਇਹ ਧਨ ਦਿਵਾਇਆ ਹੈ ।
One whom the Lord Himself blesses with His Mercy,
ਸਾਧਸੰਗਿ ਤਿਨਿ ਹਰਿ ਧਨੁ ਪਾਇਆ ॥
(ਪਰ, ਹੇ ਭਾਈ! ਸਿਰਫ਼) ਉਸ ਮਨੁੱਖ ਨੇ ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹ ਨਾਮ-ਧਨ ਲੱਭਾ ਹੈ ਜਿਸ ਨੂੰ ਪ੍ਰਭੂ ਨੇ ਆਪ ਕਿਰਪਾ ਕਰ ਕੇ ਇਹ ਧਨ ਦਿਵਾਇਆ ਹੈ ।
obtains the Lord's wealth in the Saadh Sangat, the Company of the Holy.
ਦਇਆਲ ਪੁਰਖ ਨਾਨਕ ਅਰਦਾਸਿ ॥
ਹੇ ਦਇਆ ਦੇ ਸੋਮੇ ਅਕਾਲ ਪੁਰਖ! (ਤੇਰੇ ਸੇਵਕ) ਨਾਨਕ ਦੀ ਭੀ ਇਹੀ ਅਰਜ਼ੋਈ ਹੈ ਕਿ ਤੇਰਾ ਨਾਮ ਮੇਰਾ ਸਰਮਾਇਆ ਬਣਿਆ ਰਹੇ,
Nanak prays to the merciful Primal Lord;
ਹਰਿ ਮੇਰੀ ਵਰਤਣਿ ਹਰਿ ਮੇਰੀ ਰਾਸਿ ॥੪॥੨੪॥੩੫॥
ਤੇਰੇ ਸੇਵਕ) ਨਾਨਕ ਦੀ ਭੀ ਇਹੀ ਅਰਜ਼ੋਈ ਹੈ ਕਿ ਤੇਰਾ ਨਾਮ ਮੇਰਾ ਸਰਮਾਇਆ ਬਣਿਆ ਰਹੇ, ਤੇਰਾ ਨਾਮ ਮੇਰੀ ਹਰ ਵੇਲੇ ਦੀ ਵਰਤਣ ਵਾਲੀ ਸ਼ੈ ਬਣੀ ਰਹੇ ।੪।੨੪।੩੫।
the Lord is my merchandise, and the Lord is my capital. ||4||24||35||