ਰਾਮਕਲੀ ਮਹਲਾ ੫ ॥
Raamkalee, Fifth Mehl:
 
ਮਹਿਮਾ ਨ ਜਾਨਹਿ ਬੇਦ ॥
(ਹੇ ਭਾਈ! ਪ੍ਰਭੂ ਕੇਡਾ ਵੱਡਾ ਹੈ—ਇਹ ਗੱਲ (ਚਾਰੇ) ਵੇਦ (ਭੀ) ਨਹੀਂ ਜਾਣਦੇ ।
The Vedas do not know His greatness.
 
ਬ੍ਰਹਮੇ ਨਹੀ ਜਾਨਹਿ ਭੇਦ ॥
ਅਨੇਕਾਂ ਬ੍ਰਹਮਾ ਭੀ (ਉਸ ਦੇ) ਦਿਲ ਦੀ ਗੱਲ ਨਹੀਂ ਜਾਣਦੇ ।
Brahma does not know His mystery.
 
ਅਵਤਾਰ ਨ ਜਾਨਹਿ ਅੰਤੁ ॥
ਸਾਰੇ ਅਵਤਾਰ ਭੀ ਉਸ (ਪਰਮਾਤਮਾ ਦੇ ਗੁਣਾਂ) ਦਾ ਅੰਤ ਨਹੀਂ ਜਾਣਦੇ ।
Incarnated beings do not know His limit.
 
ਪਰਮੇਸਰੁ ਪਾਰਬ੍ਰਹਮ ਬੇਅੰਤੁ ॥੧॥
ਹੇ ਭਾਈ! ਪਾਰਬ੍ਰਹਮ ਪਰਮੇਸਰ ਬੇਅੰਤ ਹੈ ।੧।
The Transcendent Lord, the Supreme Lord God, is infinite. ||1||
 
ਅਪਨੀ ਗਤਿ ਆਪਿ ਜਾਨੈ ॥
(ਹੇ ਭਾਈ!) ਪਰਮਾਤਮਾ ਕਿਹੋ ਜਿਹਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ ।
Only He Himself knows His own state.
 
ਸੁਣਿ ਸੁਣਿ ਅਵਰ ਵਖਾਨੈ ॥੧॥ ਰਹਾਉ ॥
(ਜੀਵ) ਹੋਰਨਾਂ ਪਾਸੋਂ ਸੁਣ ਸੁਣ ਕੇ ਹੀ (ਪਰਮਾਤਮਾ ਬਾਰੇ) ਜ਼ਿਕਰ ਕਰਦਾ ਰਹਿੰਦਾ ਹੈ ।੧।ਰਹਾਉ।
Others speak of Him only by hearsay. ||1||Pause||
 
ਸੰਕਰਾ ਨਹੀ ਜਾਨਹਿ ਭੇਵ ॥
(ਹੇ ਭਾਈ!) ਅਨੇਕਾਂ ਸ਼ਿਵ ਜੀ ਪਰਮਾਤਮਾ ਦੇ ਦਿਲ ਦੀ ਗੱਲ ਨਹੀਂ ਜਾਣਦੇ,
Shiva does not know His mystery.
 
ਖੋਜਤ ਹਾਰੇ ਦੇਵ ॥
ਅਨੇਕਾਂ ਦੇਵਤੇ ਉਸ ਦੀ ਖੋਜ ਕਰਦੇ ਕਰਦੇ ਥੱਕ ਗਏ ।
The gods gave grown weary of searching for Him.
 
ਦੇਵੀਆ ਨਹੀ ਜਾਨੈ ਮਰਮ ॥
ਦੇਵੀਆਂ ਵਿਚੋਂ ਭੀ ਕੋਈ ਉਸ ਪ੍ਰਭੂ ਦਾ ਭੇਦ ਨਹੀਂ ਜਾਣਦੀ ।
The goddesses do not know His mystery.
 
ਸਭ ਊਪਰਿ ਅਲਖ ਪਾਰਬ੍ਰਹਮ ॥੨॥
ਹੇ ਭਾਈ! ਪਰਮਾਤਮਾ ਸਭਨਾਂ ਤੋਂ ਵੱਡਾ ਹੈ, ਉਸ ਦੇ ਸਹੀ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ ।੨।
Above all is the unseen, Supreme Lord God. ||2||
 
ਅਪਨੈ ਰੰਗਿ ਕਰਤਾ ਕੇਲ ॥
(ਹੇ ਭਾਈ!) ਪਰਮਾਤਮਾ ਆਪਣੀ ਮੌਜ ਵਿਚ (ਜਗਤ ਦੇ ਸਾਰੇ) ਕੌਤਕ ਕਰ ਰਿਹਾ ਹੈ,
The Creator Lord plays His own plays.
 
ਆਪਿ ਬਿਛੋਰੈ ਆਪੇ ਮੇਲ ॥
ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਤੋਂ) ਵਿਛੋੜਦਾ ਹੈ, ਆਪ ਹੀ ਮਿਲਾਂਦਾ ਹੈ ।
He Himself separates, and He Himself unites.
 
ਇਕਿ ਭਰਮੇ ਇਕਿ ਭਗਤੀ ਲਾਏ ॥
ਅਨੇਕਾਂ ਜੀਵਾਂ ਨੂੰ ਉਸ ਨੇ ਭਟਕਣਾ ਵਿਚ ਪਾਇਆ ਹੋਇਆ ਹੈ, ਤੇ ਅਨੇਕਾਂ ਜੀਵਾਂ ਨੂੰ ਆਪਣੀ ਭਗਤੀ ਵਿਚ ਜੋੜਿਆ ਹੋਇਆ ਹੈ ।
Some wander around, while others are linked to His devotional worship.
 
ਅਪਣਾ ਕੀਆ ਆਪਿ ਜਣਾਏ ॥੩॥
(ਇਹ ਜਗਤ ਉਸ ਦਾ) ਆਪਣਾ ਹੀ ਪੈਦਾ ਕੀਤਾ ਹੋਇਆ ਹੈ, (ਇਸ ਨੂੰ ਉਹ) ਆਪ ਹੀ ਸੂਝ ਬਖ਼ਸ਼ਦਾ ਹੈ ।੩।
By His actions, He makes Himself known. ||3||
 
ਸੰਤਨ ਕੀ ਸੁਣਿ ਸਾਚੀ ਸਾਖੀ ॥
(ਹੇ ਭਾਈ!) ਸੰਤ-ਜਨਾਂ ਬਾਰੇ ਇਹ ਸੱਚੀ ਗੱਲ ਸੁਣ ।
Listen to the true story of the Saints.
 
ਸੋ ਬੋਲਹਿ ਜੋ ਪੇਖਹਿ ਆਖੀ ॥
ਸੰਤ ਜਨ ਉਹ ਕੁਝ ਆਖਦੇ ਹਨ ਜੋ ਉਹ ਆਪਣੀਆਂ ਅੱਖਾਂ ਨਾਲ ਵੇਖਦੇ ਹਨ ।
They speak only of what they see with their eyes.
 
ਨਹੀ ਲੇਪੁ ਤਿਸੁ ਪੁੰਨਿ ਨ ਪਾਪਿ ॥
(ਸੰਤ ਜਨ ਆਖਦੇ ਹਨ ਕਿ) ਉਸ ਪਰਮਾਤਮਾ ਉਤੇ ਨਾਹ ਕਿਸੇ ਪੁੰਨ ਨੇ ਨਾਹ ਕਿਸੇ ਪਾਪ ਨੇ (ਕਦੇ ਆਪਣਾ) ਪ੍ਰਭਾਵ ਪਾਇਆ ਹੈ ।
He is not involved with virtue or vice.
 
ਨਾਨਕ ਕਾ ਪ੍ਰਭੁ ਆਪੇ ਆਪਿ ॥੪॥੨੫॥੩੬॥
ਹੇ ਭਾਈ! ਨਾਨਕ ਦਾ ਪਰਮਾਤਮਾ (ਆਪਣੇ ਵਰਗਾ) ਆਪ ਹੀ ਆਪ ਹੈ ।੪।੨੫।੩੬।
Nanak's God is Himself all-in-all. ||4||25||36||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by