ਰਾਮਕਲੀ ਮਹਲਾ ੫ ॥
Raamkalee, Fifth Mehl:
 
ਹੋਵੈ ਸੋਈ ਭਲ ਮਾਨੁ ॥
ਹੇ ਭਾਈ! ਜੋ ਕੁਝ ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ ਉਸੇ ਨੂੰ ਭਲਾ ਮੰਨ,
Whatever happens, accept that as good.
 
ਆਪਨਾ ਤਜਿ ਅਭਿਮਾਨੁ ॥
ਆਪਣਾ (ਸਿਆਣਪ ਦਾ) ਮਾਣ ਛੱਡ ਦੇਹ ।
Leave your egotistical pride behind.
 
ਦਿਨੁ ਰੈਨਿ ਸਦਾ ਗੁਨ ਗਾਉ ॥
ਦਿਨ ਰਾਤ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦਾ ਰਹੁ;
Day and night, continually sing the Glorious Praises of the Lord.
 
ਪੂਰਨ ਏਹੀ ਸੁਆਉ ॥੧॥
ਬੱਸ! ਇਹੀ ਹੈ ਠੀਕ ਜੀਵਨ-ਮਨੋਰਥ ।੧।
This is the perfect purpose of human life. ||1||
 
ਆਨੰਦ ਕਰਿ ਸੰਤ ਹਰਿ ਜਪਿ ॥
(ਸ਼ਾਂਤੀ ਦੇ ਸੋਮੇ) ਸੰਤ-ਹਰੀ ਦਾ ਨਾਮ ਜਪਿਆ ਕਰ ਤੇ (ਇਸ ਤਰ੍ਹਾਂ) ਆਤਮਕ ਆਨੰਦ (ਸਦਾ) ਮਾਣ,
Meditate on the Lord, O Saints, and be in bliss.
 
ਛਾਡਿ ਸਿਆਨਪ ਬਹੁ ਚਤੁਰਾਈ ਗੁਰ ਕਾ ਜਪਿ ਮੰਤੁ ਨਿਰਮਲ ॥੧॥ ਰਹਾਉ ॥
ਹੇ ਭਾਈ! ਇਹ ਖ਼ਿਆਲ ਛੱਡ ਦੇਹ ਕਿ ਗੁਰੂ ਦੀ ਅਗਵਾਈ ਤੋਂ ਬਿਨਾ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਤੂੰ ਬੜਾ ਸਿਆਣਾ ਤੇ ਚਤੁਰ ਹੈਂ । ਗੁਰੂ ਦਾ ਪਵਿੱਤਰ ਸ਼ਬਦ-ਮੰਤ੍ਰ ਜਪਿਆ ਕਰ।੧।ਰਹਾਉ।
Renounce your cleverness and all your tricks. Chant the Immaculate Chant of the Guru's Mantra. ||1||Pause||
 
ਏਕ ਕੀ ਕਰਿ ਆਸ ਭੀਤਰਿ ॥
ਹੇ ਭਾਈ! ਇਕ ਪਰਮਾਤਮਾ ਦੀ (ਸਹਾਇਤਾ ਦੀ) ਆਸ ਆਪਣੇ ਮਨ ਵਿਚ ਟਿਕਾਈ ਰੱਖ,
Place the hopes of your mind in the One Lord.
 
ਨਿਰਮਲ ਜਪਿ ਨਾਮੁ ਹਰਿ ਹਰਿ ॥
ਪਰਮਾਤਮਾ ਦਾ ਪਵਿੱਤਰ ਨਾਮ ਸਦਾ ਜਪਦਾ ਰਹੁ;
Chant the Immaculate Name of the Lord, Har, Har.
 
ਗੁਰ ਕੇ ਚਰਨ ਨਮਸਕਾਰਿ ॥
ਗੁਰੂ ਦੇ ਚਰਨਾਂ ਉਤੇ ਆਪਣਾ ਸਿਰ ਨਿਵਾਈ ਰੱਖ,
Bow down to the Guru's Feet,
 
ਭਵਜਲੁ ਉਤਰਹਿ ਪਾਰਿ ॥੨॥
(ਇਸ ਤਰ੍ਹਾਂ) ਤੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਏਂਗਾ ।੨।
and cross over the terrifying world-ocean. ||2||
 
ਦੇਵਨਹਾਰ ਦਾਤਾਰ ॥
(ਹੇ ਭਾਈ! ਇਹ ਯਾਦ ਰੱਖ ਕਿ) ਦਾਤਾਂ ਦੇਣ ਵਾਲਾ ਪ੍ਰਭੂ (ਸਭ ਕੁਝ) ਦੇਣ ਦੇ ਸਮਰੱਥ ਹੈ,
The Lord God is the Great Giver.
 
ਅੰਤੁ ਨ ਪਾਰਾਵਾਰ ॥
ਉਸ ਦਾ ਅੰਤ ਨਹੀਂ ਪੈ ਸਕਦਾ, ਉਸ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।
He has no end or limitation.
 
ਜਾ ਕੈ ਘਰਿ ਸਰਬ ਨਿਧਾਨ ॥
ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਸਾਰੇ ਖ਼ਜ਼ਾਨੇ ਮੌਜੂਦ ਹਨ,
All treasures are in His home.
 
ਰਾਖਨਹਾਰ ਨਿਦਾਨ ॥੩॥
ਉਹੀ ਆਖ਼ਰ ਰੱਖਿਆ ਕਰਨ ਜੋਗਾ ਹੈ ।੩।
He will be your Saving Grace in the end. ||3||
 
ਨਾਨਕ ਪਾਇਆ ਏਹੁ ਨਿਧਾਨ ॥
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੇ ਪਵਿੱਤਰ ਨਾਮ ਦਾ ਇਹ ਖ਼ਜ਼ਾਨਾ ਲੱਭ ਲਿਆ,
Nanak has obtained this treasure,
 
ਹਰੇ ਹਰਿ ਨਿਰਮਲ ਨਾਮ ॥
ਉਸ ਮਨੁੱਖ ਦੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ,
the immaculate Name of the Lord, Har, Har.
 
ਜੋ ਜਪੈ ਤਿਸ ਕੀ ਗਤਿ ਹੋਇ ॥
ਜੋ ਇਸ ਨਾਮ ਨੂੰ (ਸਦਾ) ਜਪਦਾ ਹੈ ।
Whoever chants it, is emancipated.
 
ਨਾਨਕ ਕਰਮਿ ਪਰਾਪਤਿ ਹੋਇ ॥੪॥੨੯॥੪੦॥
ਪਰ, ਹੇ ਨਾਨਕ! ਇਹ ਨਾਮ-ਖ਼ਜ਼ਾਨਾ ਪਰਮਾਤਮਾ ਦੀ ਮਿਹਰ ਨਾਲ ਹੀ ਮਿਲਦਾ ਹੈ ।੪।੨੯।੪੦।
It is obtained only by His Grace. ||4||29||40||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by