ਰਾਮਕਲੀ ਮਹਲਾ ੫ ॥
Raamkalee, Fifth Mehl:
ਦੁਲਭ ਦੇਹ ਸਵਾਰਿ ॥
(ਹੇ ਭਾਈ! ਪਰਮਾਤਮਾ ਦੇ ਗੁਣ ਗਾ ਕੇ) ਇਸ ਮਨੁੱਖਾ ਸਰੀਰ ਨੂੰ ਸਫਲ ਕਰ ਲੈ ਜੋ ਬੜੀ ਮੁਸ਼ਕਿਲ ਨਾਲ ਮਿਲਦਾ ਹੈ।
Make this invaluable human life fruitful.
ਜਾਹਿ ਨ ਦਰਗਹ ਹਾਰਿ ॥
(ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਤੂੰ ਇਥੋਂ ਮਨੁੱਖਾ ਜਨਮ ਦੀ ਬਾਜੀ) ਹਾਰ ਕੇ ਦਰਗਾਹ ਵਿਚ ਨਹੀਂ ਜਾਏਂਗਾ।
You shall not be destroyed when you go to the Lord's Court.
ਹਲਤਿ ਪਲਤਿ ਤੁਧੁ ਹੋਇ ਵਡਿਆਈ ॥
ਤੈਨੂੰ ਇਸ ਲੋਕ ਵਿਚ ਅਤੇ ਪਰਲੋਕ ਵਿਚ ਸੋਭਾ ਮਿਲੇਗੀ ।
In this world and the next, you shall obtain honor and glory.
ਅੰਤ ਕੀ ਬੇਲਾ ਲਏ ਛਡਾਈ ॥੧॥
(ਪਰਮਾਤਮਾ ਦੀ ਸਿਫ਼ਤਿ-ਸਾਲਾਹ) ਤੈਨੂੰ ਅਖ਼ੀਰ ਵੇਲੇ ਭੀ (ਮਾਇਆ ਦੇ ਮੋਹ ਦੇ ਬੰਧਨਾਂ ਤੋਂ) ਛਡਾ ਲਏਗੀ ।੧।
At the very last moment, He will save you. ||1||
ਰਾਮ ਕੇ ਗੁਨ ਗਾਉ ॥
(ਹੇ ਭਾਈ!) ਪਰਮਾਤਮਾ ਦੇ ਗੁਣ ਗਾਇਆ ਕਰ।
Sing the Glorious Praises of the Lord.
ਹਲਤੁ ਪਲਤੁ ਹੋਹਿ ਦੋਵੈ ਸੁਹੇਲੇ ਅਚਰਜ ਪੁਰਖੁ ਧਿਆਉ ॥੧॥ ਰਹਾਉ ॥
ਅਚਰਜ-ਰੂਪ ਅਕਾਲ ਪੁਰਖ ਦਾ ਧਿਆਨ ਧਰਿਆ ਕਰ, (ਇਸ ਤਰ੍ਹਾਂ ਤੇਰਾ) ਇਹ ਲੋਕ (ਅਤੇ ਤੇਰਾ) ਪਰਲੋਕ ਦੋਵੇਂ ਸੁਖੀ ਹੋ ਜਾਣਗੇ ।੧।ਰਹਾਉ।
In both this world and the next, you shall be embellished with beauty, meditating on the wondrous Primal Lord God. ||1||Pause||
ਊਠਤ ਬੈਠਤ ਹਰਿ ਜਾਪੁ ॥
ਹੇ ਭਾਈ!) ਉਠਦਿਆਂ ਬੈਠਦਿਆਂ (ਹਰ ਵੇਲੇ) ਪਰਮਾਤਮਾ ਦਾ ਨਾਮ ਜਪਿਆ ਕਰ
While standing up and sitting down, meditate on the Lord,
ਬਿਨਸੈ ਸਗਲ ਸੰਤਾਪੁ ॥
ਨਾਮ ਦੀ ਬਰਕਤਿ ਨਾਲ) ਸਾਰਾ ਦੁੱਖ-ਕਲੇਸ਼ ਮਿਟ ਜਾਂਦਾ ਹੈ ।
and all your troubles shall depart.
ਬੈਰੀ ਸਭਿ ਹੋਵਹਿ ਮੀਤ ॥
(ਨਾਮ ਜਪਿਆਂ ਤੇਰੇ) ਸਾਰੇ ਵੈਰੀ (ਤੇਰੇ) ਮਿੱਤਰ ਬਣ ਜਾਣਗੇ।
All your enemies will become friends.
ਨਿਰਮਲੁ ਤੇਰਾ ਹੋਵੈ ਚੀਤ ॥੨॥
ਤੇਰਾ ਆਪਣਾ ਮਨ (ਵੈਰ ਆਦਿਕ ਤੋਂ) ਪਵਿੱਤਰ ਹੋ ਜਾਏਗਾ ।੨।
Your consciousness shall be immaculate and pure. ||2||
ਸਭ ਤੇ ਊਤਮ ਇਹੁ ਕਰਮੁ ॥
(ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨਾ ਹੀ) ਸਾਰੇ ਕੰਮਾਂ ਤੋਂ ਚੰਗਾ ਕੰਮ ਹੈ।
This is the most exalted deed.
ਸਗਲ ਧਰਮ ਮਹਿ ਸ੍ਰੇਸਟ ਧਰਮੁ ॥
ਸਾਰੇ ਧਰਮਾਂ ਵਿਚੋਂ ਇਹੀ ਵਧੀਆ ਧਰਮ ਹੈ ।
Of all faiths, this is the most sublime and excellent faith.
ਹਰਿ ਸਿਮਰਨਿ ਤੇਰਾ ਹੋਇ ਉਧਾਰੁ ॥
ਹੇ ਭਾਈ! ਪਰਮਾਤਮਾ ਦਾ ਸਿਮਰਨ ਕਰਨ ਨਾਲ ਤੇਰਾ ਪਾਰ-ਉਤਾਰਾ ਹੋ ਜਾਏਗਾ ।
Meditating in remembrance on the Lord, you shall be saved.
ਜਨਮ ਜਨਮ ਕਾ ਉਤਰੈ ਭਾਰੁ ॥੩॥
(ਸਿਮਰਨ ਦੀ ਬਰਕਤਿ ਨਾਲ) ਅਨੇਕਾਂ ਜਨਮਾਂ (ਦੇ ਵਿਕਾਰਾਂ ਦੀ ਮੈਲ) ਦਾ ਭਾਰ ਲਹਿ ਜਾਂਦਾ ਹੈ ।੩।
You shall be rid of the burden of countless incarnations. ||3||
ਪੂਰਨ ਤੇਰੀ ਹੋਵੈ ਆਸ ॥
(ਹੇ ਭਾਈ! ਸਿਮਰਨ ਕਰਦਿਆਂ) ਤੇਰੀ (ਹਰੇਕ) ਆਸ ਪੂਰੀ ਹੋ ਜਾਏਗੀ।
Your hopes shall be fulfilled,
ਜਮ ਕੀ ਕਟੀਐ ਤੇਰੀ ਫਾਸ ॥
ਤੇਰੀ ਜਮਾਂ ਵਾਲੀ ਫਾਹੀ (ਭੀ) ਕੱਟੀ ਜਾਏਗੀ ।
and the noose of the Messenger of Death will be cut away.
ਗੁਰ ਕਾ ਉਪਦੇਸੁ ਸੁਨੀਜੈ ॥
ਗੁਰੂ ਦਾ (ਇਹ ਨਾਮ ਸਿਮਰਨ ਦਾ) ਉਪਦੇਸ਼ (ਸਦਾ) ਸੁਣਨਾ ਚਾਹੀਦਾ ਹੈ।
So listen to the Guru's Teachings.
ਨਾਨਕ ਸੁਖਿ ਸਹਜਿ ਸਮੀਜੈ ॥੪॥੩੦॥੪੧॥
ਹੇ ਨਾਨਕ! (ਆਖ ਹੇ ਭਾਈ!) (ਇਸ ਦੀ ਬਰਕਤਿ ਨਾਲ) ਆਤਮਕ ਸੁਖ ਵਿਚ ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ ।੪।੩੦।੪੧।
O Nanak, you shall be absorbed in celestial peace. ||4||30||41||