ਮਾਝ ਮਹਲਾ ੩ ॥
Maajh, Third Mehl:
 
ਉਤਪਤਿ ਪਰਲਉ ਸਬਦੇ ਹੋਵੈ ॥
ਪਰਮਾਤਮਾ ਦੇ ਹੁਕਮ ਵਿਚ ਹੀ ਜਗਤ ਦੀ ਉਤਪੱਤੀ ਹੁੰਦੀ ਹੈ, ਤੇ ਜਗਤ ਦਾ ਨਾਸ ਹੁੰਦਾ ਹੈ ।
Creation and destruction happen through the Word of the Shabad.
 
ਸਬਦੇ ਹੀ ਫਿਰਿ ਓਪਤਿ ਹੋਵੈ ॥
(ਨਾਸ ਤੋਂ ਪਿੱਛੋਂ) ਮੁੜ ਪ੍ਰਭੂ ਦੇ ਹੁਕਮ ਵਿਚ ਹੀ ਜਗਤ ਦੀ ਉਤਪੱਤੀ ਹੁੰਦੀ ਹੈ ।
Through the Shabad, creation happens again.
 
ਗੁਰਮੁਖਿ ਵਰਤੈ ਸਭੁ ਆਪੇ ਸਚਾ ਗੁਰਮੁਖਿ ਉਪਾਇ ਸਮਾਵਣਿਆ ॥੧॥
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੂੰ ਇਹ ਨਿਸਚਾ ਹੋ ਜਾਂਦਾ ਹੈ ਕਿ ਹਰੇਕ ਥਾਂ ਸਦਾ-ਥਿਰ ਪਰਮਾਤਮਾ ਆਪ ਹੀ ਮੌਜੂਦ ਹੈ, ਜਗਤ ਪੈਦਾ ਕਰ ਕੇ ਉਸ ਵਿਚ ਲੀਨ ਹੋ ਰਿਹਾ ਹੈ ।੧।
The Gurmukh knows that the True Lord is all-pervading. The Gurmukh understands creation and merger. ||1||
 
ਹਉ ਵਾਰੀ ਜੀਉ ਵਾਰੀ ਗੁਰੁ ਪੂਰਾ ਮੰਨਿ ਵਸਾਵਣਿਆ ॥
ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜੋ ਪੂਰੇ ਗੁਰੂ ਨੂੰ ਆਪਣੇ ਮਨ ਵਿਚ ਵਸਾਂਦੇ ਹਨ ।
I am a sacrifice, my soul is a sacrifice, to those who enshrine the Perfect Guru within their minds.
 
ਗੁਰ ਤੇ ਸਾਤਿ ਭਗਤਿ ਕਰੇ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥ ਰਹਾਉ ॥
ਗੁਰੂ ਪਾਸੋਂ ਆਤਮਕ ਅਡੋਲਤਾ ਮਿਲਦੀ ਹੈ, (ਗੁਰੂ ਦੀ ਸਰਨ ਪੈ ਕੇ) ਮਨੁੱਖ ਦਿਨ ਰਾਤ ਪ੍ਰਭੂ ਦੀ ਭਗਤੀ ਕਰਦਾ ਹੈ, ਪ੍ਰਭੂ ਦੇ ਗੁਣ ਉਚਾਰ ਕੇ ਗੁਣਾਂ ਦੇ ਮਾਲਕ ਪ੍ਰਭੂ ਵਿਚ ਲੀਨ ਰਹਿੰਦਾ ਹੈ ।੧।ਰਹਾਉ।
From the Guru comes peace and tranquility; worship Him with devotion, day and night. Chanting His Glorious Praises, merge into the Glorious Lord. ||1||Pause||
 
ਗੁਰਮੁਖਿ ਧਰਤੀ ਗੁਰਮੁਖਿ ਪਾਣੀ ॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਜਾਣਦਾ ਹੈ ਕਿ ਧਰਤੀ ਪਾਣੀ ਹਵਾ ਅਤੇ
The Gurmukh sees the Lord on the earth, and the Gurmukh sees Him in the water.
 
ਗੁਰਮੁਖਿ ਪਵਣੁ ਬੈਸੰਤਰੁ ਖੇਲੈ ਵਿਡਾਣੀ ॥
ਅੱਗ (-ਰੂਪ ਹੋ ਕੇ) ਪਰਮਾਤਮਾ (ਜਗਤ-ਰੂਪ) ਅਚਰਜ ਖੇਡ ਖੇਡ ਰਿਹਾ ਹੈ ।
The Gurmukh sees Him in wind and fire; such is the wonder of His Play.
 
ਸੋ ਨਿਗੁਰਾ ਜੋ ਮਰਿ ਮਰਿ ਜੰਮੈ ਨਿਗੁਰੇ ਆਵਣ ਜਾਵਣਿਆ ॥੨॥
ਉਹ ਮਨੁੱਖ ਜੇਹੜਾ ਗੁਰੂ ਤੋਂ ਬੇਮੁਖ ਹੈ ਆਤਮਕ ਮੌਤ ਸਹੇੜ ਕੇ ਜੰਮਦਾ ਮਰਦਾ ਰਹਿੰਦਾ ਹੈ, ਨਿਗੁਰੇ ਨੂੰ ਜਨਮ ਮਰਨ ਦਾ ਗੇੜ ਪਿਆ ਰਹਿੰਦਾ ਹੈ ।੨।
One who has no Guru, dies over and over again, only to be re-born. One who has no Guru continues coming and going in reincarnation. ||2||
 
ਤਿਨਿ ਕਰਤੈ ਇਕੁ ਖੇਲੁ ਰਚਾਇਆ ॥
(ਹੇ ਭਾਈ !) ਉਸ ਕਰਤਾਰ ਨੇ (ਇਹ ਜਗਤ) ਇਕ ਤਮਾਸ਼ਾ ਰਚਿਆ ਹੋਇਆ ਹੈ,
The One Creator has set this play in motion.
 
ਕਾਇਆ ਸਰੀਰੈ ਵਿਚਿ ਸਭੁ ਕਿਛੁ ਪਾਇਆ ॥
ਉਸ ਨੇ ਮਨੁੱਖਾ ਸਰੀਰ ਵਿਚ ਹਰੇਕ ਗੁਣ ਭਰ ਦਿੱਤਾ ਹੈ ।
In the frame of the human body, He has placed all things.
 
ਸਬਦਿ ਭੇਦਿ ਕੋਈ ਮਹਲੁ ਪਾਏ ਮਹਲੇ ਮਹਲਿ ਬੁਲਾਵਣਿਆ ॥੩॥
ਜੇਹੜਾ ਕੋਈ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਆਪੇ ਦੀ) ਖੋਜ ਕਰ ਕੇ ਪਰਮਾਤਮਾ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ, ਪਰਮਾਤਮਾ ਉਸ ਨੂੰ ਆਪਣੀ ਹਜ਼ੂਰੀ ਵਿਚ ਹੀ ਟਿਕਾਈ ਰੱਖਦਾ ਹੈ ।੩।
Those few who are pierced through by the Word of the Shabad, obtain the Mansion of the Lord's Presence. He calls them into His Wondrous Palace. ||3||
 
ਸਚਾ ਸਾਹੁ ਸਚੇ ਵਣਜਾਰੇ ॥
ਪਰਮਾਤਮਾ ਸਦਾ ਕਾਇਮ ਰਹਿਣ ਵਾਲਾ ਇਕ ਸਾਹੂਕਾਰ ਹੈ, (ਜਗਤ ਦੇ ਸਾਰੇ ਜੀਵ) ਉਸ ਸਦਾ-ਥਿਰ ਸ਼ਾਹ ਦੇ (ਭੇਜੇ ਹੋਏ) ਵਪਾਰੀ ਹਨ ।
True is the Banker, and true are His traders.
 
ਸਚੁ ਵਣੰਜਹਿ ਗੁਰ ਹੇਤਿ ਅਪਾਰੇ ॥
ਉਹੀ ਜੀਵ-ਵਣਜਾਰੇ ਸਦਾ-ਥਿਰ ਨਾਮ ਸੌਦਾ ਵਿਹਾਝਦੇ ਹਨ, ਜੇਹੜੇ ਬੇਅੰਤ-ਪ੍ਰਭੂ-ਦੇ ਰੂਪ ਗੁਰੂ ਦੇ ਪ੍ਰੇਮ ਵਿਚ ਟਿਕੇ ਰਹਿੰਦੇ ਹਨ ।
They purchase Truth, with infinite love for the Guru.
 
ਸਚੁ ਵਿਹਾਝਹਿ ਸਚੁ ਕਮਾਵਹਿ ਸਚੋ ਸਚੁ ਕਮਾਵਣਿਆ ॥੪॥
ਉਹ ਸਦਾ-ਥਿਰ ਰਹਿਣ ਵਾਲਾ ਨਾਮ ਵਿਹਾਝਦੇ ਹਨ, ਨਾਮ ਸਿਮਰਨ ਦੀ ਕਮਾਈ ਕਰਦੇ ਹਨ, ਸਦਾ ਟਿਕੇ ਰਹਿਣ ਵਾਲਾ ਨਾਮ ਹੀ ਨਾਮ ਕਮਾਂਦੇ ਰਹਿੰਦੇ ਹਨ ।੪।
They deal in Truth, and they practice Truth. They earn Truth, and only Truth. ||4||
 
ਬਿਨੁ ਰਾਸੀ ਕੋ ਵਥੁ ਕਿਉ ਪਾਏ ॥
ਪਰ ਜਿਸ ਮਨੁੱਖ ਦੇ ਪੱਲੇ ਆਤਮਕ ਗੁਣਾਂ ਦਾ ਸਰਮਾਇਆ ਨਹੀਂ ਹੈ, ਉਹ ਨਾਮ-ਵੱਖਰ ਕਿਵੇਂ ਲੈ ਸਕਦਾ ਹੈ ?
Without investment capital, how can anyone acquire merchandise?
 
ਮਨਮੁਖ ਭੂਲੇ ਲੋਕ ਸਬਾਏ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਾਰੇ ਹੀ ਕੁਰਾਹੇ ਪਏ ਰਹਿੰਦੇ ਹਨ ।
The self-willed manmukhs have all gone astray.
 
ਬਿਨੁ ਰਾਸੀ ਸਭ ਖਾਲੀ ਚਲੇ ਖਾਲੀ ਜਾਇ ਦੁਖੁ ਪਾਵਣਿਆ ॥੫॥
ਆਤਮਕ ਗੁਣਾਂ ਦੇ ਸਰਮਾਏ ਤੋਂ ਬਿਨਾ ਸਭ ਜੀਵ (ਜਗਤ ਤੋਂ) ਖ਼ਾਲੀ-ਹੱਥ ਜਾਂਦੇ ਹਨ, ਖਾਲੀ-ਹੱਥ ਜਾ ਕੇ ਦੁੱਖ ਸਹਾਰਦੇ ਰਹਿੰਦੇ ਹਨ ।੫।
Without true wealth, everyone goes empty-handed; going empty-handed, they suffer in pain. ||5||
 
ਇਕਿ ਸਚੁ ਵਣੰਜਹਿ ਗੁਰ ਸਬਦਿ ਪਿਆਰੇ ॥
ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦੇ ਹਨ ਗੁਰੂ ਦੇ ਪਿਆਰ ਵਿਚ ਟਿਕੇ ਰਹਿੰਦੇ ਹਨ,
Some deal in Truth, through love of the Guru's Shabad.
 
ਆਪਿ ਤਰਹਿ ਸਗਲੇ ਕੁਲ ਤਾਰੇ ॥
ਉਹ ਸਦਾ-ਥਿਰ ਪ੍ਰਭੂ ਦਾ ਨਾਮ ਵਣਜਦੇ ਹਨ, ਉਹ ਆਪਣੀਆਂ ਸਾਰੀਆਂ ਕੁਲਾਂ ਨੂੰ ਤਾਰ ਕੇ ਆਪ (ਭੀ) ਤਰ ਜਾਂਦੇ ਹਨ ।
They save themselves, and save all their ancestors as well.
 
ਆਏ ਸੇ ਪਰਵਾਣੁ ਹੋਏ ਮਿਲਿ ਪ੍ਰੀਤਮ ਸੁਖੁ ਪਾਵਣਿਆ ॥੬॥
ਜਗਤ ਵਿਚ ਆਏ ਉਹ ਮਨੁੱਖ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ, ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਹ ਆਤਮਕ ਆਨੰਦ ਮਾਣਦੇ ਹਨ ।੬।
Very auspicious is the coming of those who meet their Beloved and find peace. ||6||
 
ਅੰਤਰਿ ਵਸਤੁ ਮੂੜਾ ਬਾਹਰੁ ਭਾਲੇ ॥
ਪਰਮਾਤਮਾ ਦਾ ਨਾਮ-ਪਦਾਰਥ ਹਰੇਕ ਮਨੁੱਖ ਦੇ ਹਿਰਦੇ ਵਿਚ ਹੈ, ਪਰ ਮੂਰਖ ਮਨੁੱਖ ਬਾਹਰਲਾ ਪਦਾਰਥ ਭਾਲਦਾ ਫਿਰਦਾ ਹੈ ।
Deep within the self is the secret, but the fool looks for it outside.
 
ਮਨਮੁਖ ਅੰਧੇ ਫਿਰਹਿ ਬੇਤਾਲੇ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਤੇ ਬਾਹਰਲੇ ਪਦਾਰਥਾਂ ਦੇ ਮੋਹ ਵਿਚ) ਅੰਨ੍ਹੇ ਹੋਏ ਮਨੁੱਖ ਸਹੀ ਜੀਵਨ ਚਾਲ ਤੋਂ ਖੰੁਝੇ ਹੋਏ ਫਿਰਦੇ ਹਨ ।
The blind self-willed manmukhs wander around like demons;
 
ਜਿਥੈ ਵਥੁ ਹੋਵੈ ਤਿਥਹੁ ਕੋਇ ਨ ਪਾਵੈ ਮਨਮੁਖ ਭਰਮਿ ਭੁਲਾਵਣਿਆ ॥੭॥
ਜਿਸ (ਗੁਰੂ) ਦੇ ਪਾਸ ਇਹ ਨਾਮ-ਪਦਾਰਥ ਮੌਜੂਦ ਹੈ, ਕੋਈ (ਮਨਮੁਖ) ਉਥੋਂ ਪ੍ਰਾਪਤ ਨਹੀਂ ਕਰਦਾ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਤੁਰੇ ਫਿਰਦੇ ਹਨ ।੭।
but where the secret is, there, they do not find it. The manmukhs are deluded by doubt. ||7||
 
ਆਪੇ ਦੇਵੈ ਸਬਦਿ ਬੁਲਾਏ ॥
(ਪਰ ਜੀਵਾਂ ਦੇ ਕੀਹ ਵੱਸ ?) ਪਰਮਾਤਮਾ ਆਪ ਹੀ ਗੁਰੂ ਦੇ ਸ਼ਬਦ ਵਿਚ ਜੋੜ ਕੇ (ਇਹ ਨਾਮ ਵੱਥ) ਦੇਂਦਾ ਹੈ ਤੇ ਆਪ ਹੀ (ਜੀਵਾਂ ਨੂੰ ਆਪਣੇ ਨੇੜੇ) ਸੱਦਦਾ ਹੈ ।
He Himself calls us, and bestows the Word of the Shabad.
 
ਮਹਲੀ ਮਹਲਿ ਸਹਜ ਸੁਖੁ ਪਾਏ ॥
(ਜਿਸ ਨੂੰ ਸੱਦਦਾ ਹੈ ਉਹ) ਮਹਲ ਦੇ ਮਾਲਕ-ਪ੍ਰਭੂ ਦੀ ਹਜ਼ੂਰੀ ਵਿਚ (ਪਹੁੰਚ ਕੇ) ਆਤਮਕ ਅਡੋਲਤਾ ਦਾ ਆਨੰਦ ਮਾਣਦਾ ਹੈ ।
The soul-bride finds intuitive peace and poise in the Mansion of the Lord's Presence.
 
ਨਾਨਕ ਨਾਮਿ ਮਿਲੈ ਵਡਿਆਈ ਆਪੇ ਸੁਣਿ ਸੁਣਿ ਧਿਆਵਣਿਆ ॥੮॥੧੩॥੧੪॥
ਹੇ ਨਾਨਕ ! ਜੋ ਮਨੁੱਖ ਪ੍ਰਭੂ-ਨਾਮ ਵਿਚ ਜੁੜਦਾ ਹੈ, ਉਸ ਨੂੰ (ਪ੍ਰਭੂ ਦੀ ਦਰਗਾਹ ਵਿਚ) ਆਦਰ ਮਿਲਦਾ ਹੈ, (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ ਪ੍ਰਭੂ) ਆਪ ਹੀ (ਜੀਵਾਂ ਦੀ ਅਰਜ਼ੋਈ) ਸੁਣ ਸੁਣ ਕੇ ਆਪ ਹੀ ਉਹਨਾਂ ਦਾ ਧਿਆਨ ਰੱਖਦਾ ਹੈ ।੮।੧੩।੧੪।
O Nanak, she obtains the glorious greatness of the Naam; she hears it again and again, and she meditates on it. ||8||13||14||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by