ਰਾਮਕਲੀ ਮਹਲਾ ੫ ॥
Raamkalee, Fifth Mehl:
ਜਿਸ ਕੀ ਤਿਸ ਕੀ ਕਰਿ ਮਾਨੁ ॥
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ (ਇਹ ਸਰੀਰ ਆਦਿਕ) ਹੈ, ਉਸੇ ਦਾ ਹੀ ਮੰਨ ।
Honor the One, to whom everything belongs.
ਆਪਨ ਲਾਹਿ ਗੁਮਾਨੁ ॥
(ਇਹ ਸਰੀਰ ਆਦਿਕ ਮੇਰਾ ਹੈ ਮੇਰਾ ਹੈ) ਆਪਣਾ (ਇਹ ਅਹੰਕਾਰ ਦੂਰ ਕਰ) ।
Leave your egotistical pride behind.
ਜਿਸ ਕਾ ਤੂ ਤਿਸ ਕਾ ਸਭੁ ਕੋਇ ॥
ਹਰੇਕ ਜੀਵ ਉਸੇ ਪ੍ਰਭੂ ਦਾ ਬਣਾਇਆ ਹੋਇਆ ਹੈ ਜਿਸ ਦਾ ਤੂੰ ਪੈਦਾ ਕੀਤਾ ਹੋਇਆ ਹੈਂ ।
You belong to Him; everyone belongs to Him.
ਤਿਸਹਿ ਅਰਾਧਿ ਸਦਾ ਸੁਖੁ ਹੋਇ ॥੧॥
ਉਸ ਪ੍ਰਭੂ ਦਾ ਸਿਮਰਨ ਕੀਤਿਆਂ ਸਦਾ ਆਤਮਕ ਸੁਖ ਮਿਲਦਾ ਹੈ ।੧।
Worship and adore Him, and you shall be at peace forever. ||1||
ਕਾਹੇ ਭ੍ਰਮਿ ਭ੍ਰਮਹਿ ਬਿਗਾਨੇ ॥
ਹੇ ਪ੍ਰਭੂ ਤੋਂ ਵਿਛੁੜੇ ਹੋਏ ਜੀਵ! ਕਿਉਂ (ਅਪਣੱਤ ਦੇ) ਭੁਲੇਖੇ ਵਿਚ ਪੈ ਕੇ ਭਟਕ ਰਿਹਾ ਹੈਂ?
Why do you wander in doubt, you fool?
ਨਾਮ ਬਿਨਾ ਕਿਛੁ ਕਾਮਿ ਨ ਆਵੈ ਮੇਰਾ ਮੇਰਾ ਕਰਿ ਬਹੁਤੁ ਪਛੁਤਾਨੇ ॥੧॥ ਰਹਾਉ ॥
ਪਰਮਾਤਮਾ ਦੇ ਨਾਮ ਤੋਂ ਬਿਨਾ (ਹੋਰ ਕੋਈ ਸ਼ੈ ਕਿਸੇ ਦੇ) ਕੰਮ ਨਹੀਂ ਆਉਂਦੀ । (ਇਹ) ਮੇਰਾ (ਸਰੀਰ ਹੈ, ਇਹ) ਮੇਰਾ (ਧਨ ਹੈ)—ਇਉਂ ਆਖ ਆਖ ਕੇ (ਅਨੇਕਾਂ ਹੀ ਜੀਵ) ਬਹੁਤ ਪਛੁਤਾਂਦੇ ਗਏ ।੧।ਰਹਾਉ।
Without the Naam, the Name of the Lord, nothing is of any use at all. Crying out, 'Mine, mine', a great many have departed, regretfully repenting. ||1||Pause||
ਜੋ ਜੋ ਕਰੈ ਸੋਈ ਮਾਨਿ ਲੇਹੁ ॥
ਹੇ ਭਾਈ! ਪਰਮਾਤਮਾ ਜੋ ਕੁਝ ਕਰਦਾ ਹੈ ਉਸੇ ਨੂੰ ਠੀਕ ਮੰਨਿਆ ਕਰ ।
Whatever the Lord has done, accept that as good.
ਬਿਨੁ ਮਾਨੇ ਰਲਿ ਹੋਵਹਿ ਖੇਹ ॥
(ਰਜ਼ਾ ਨੂੰ) ਮੰਨਣ ਤੋਂ ਬਿਨਾ (ਮਿੱਟੀ ਵਿਚ) ਮਿਲ ਕੇ ਮਿੱਟੀ ਹੋ ਜਾਏਂਗਾ ।
Without accepting, you shall mingle with dust.
ਤਿਸ ਕਾ ਭਾਣਾ ਲਾਗੈ ਮੀਠਾ ॥
ਹੇ ਭਾਈ! ਜਿਸ ਕਿਸੇ ਬੰਦੇ ਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਦੀ ਹੈ
His Will seems sweet to me.
ਗੁਰ ਪ੍ਰਸਾਦਿ ਵਿਰਲੇ ਮਨਿ ਵੂਠਾ ॥੨॥
ਗੁਰੂ ਦੀ ਕਿਰਪਾ ਨਾਲ ਉਸ ਦੇ ਮਨ ਵਿਚ ਪਰਮਾਤਮਾ ਆਪ ਆ ਵੱਸਦਾ ਹੈ ।੨।
By Guru's Grace, He comes to dwell in the mind. ||2||
ਵੇਪਰਵਾਹੁ ਅਗੋਚਰੁ ਆਪਿ ॥
ਹੇ ਮਨ! ਜਿਸ ਪਰਮਾਤਮਾ ਨੂੰ ਕਿਸੇ ਦੀ ਮੁਥਾਜੀ ਨਹੀਂ, ਜੀਵ ਦੇ ਗਿਆਨ-ਇੰਦ੍ਰਿਆਂ ਦੀ ਜਿਸ ਤਕ ਪਹੁੰਚ ਨਹੀਂ ਹੋ ਸਕਦੀ,
He Himself is carefree and independent, imperceptible.
ਆਠ ਪਹਰ ਮਨ ਤਾ ਕਉ ਜਾਪਿ ॥
ਹੇ ਮਨ! ਅੱਠੇ ਪਹਿਰ ਉਸ ਨੂੰ ਜਪਿਆ ਕਰ ।
Twenty-four hours a day, O mind, meditate on Him.
ਜਿਸੁ ਚਿਤਿ ਆਏ ਬਿਨਸਹਿ ਦੁਖਾ ॥
ਜੇ ਉਹ ਪਰਮਾਤਮਾ (ਤੇਰੇ) ਚਿੱਤ ਵਿਚ ਆ ਵੱਸੇ,
When He comes into the consciousness, pain is dispelled.
ਹਲਤਿ ਪਲਤਿ ਤੇਰਾ ਊਜਲ ਮੁਖਾ ॥੩॥
ਤਾਂ ਤੇਰੇ ਸਾਰੇ ਦੁੱਖ ਨਾਸ ਹੋ ਜਾਣਗੇ, ਇਸ ਲੋਕ ਵਿਚ ਅਤੇ ਪਰਲੋਕ ਵਿਚ ਤੇਰਾ ਮੂੰਹ ਉਜਲਾ ਰਹੇਗਾ ।੩।
Here and hereafter, your face shall be radiant and bright. ||3||
ਕਉਨ ਕਉਨ ਉਧਰੇ ਗੁਨ ਗਾਇ ॥
ਹੇ ਭਾਈ! ਇਸ ਗੱਲ ਦਾ ਲੇਖਾ ਨਹੀਂ ਕੀਤਾ ਜਾ ਸਕਦਾ ਕਿ ਪਰਮਾਤਮਾ ਦੇ ਗੁਣ ਗਾ ਗਾ ਕੇ ਕੌਣ ਕੌਣ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ।
Who, and how many have been saved, singing the Glorious Praises of the Lord?
ਗਨਣੁ ਨ ਜਾਈ ਕੀਮ ਨ ਪਾਇ ॥
ਪਰਮਾਤਮਾ ਦੇ ਗੁਣ ਗਾਣ ਦਾ ਮੁੱਲ ਨਹੀਂ ਪੈ ਸਕਦਾ ।
They cannot be counted or evaluated.
ਬੂਡਤ ਲੋਹ ਸਾਧਸੰਗਿ ਤਰੈ ॥
ਲੋਹੇ ਵਰਗਾ ਕਠੋਰ-ਚਿੱਤ ਬੰਦਾ ਭੀ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਾਰ ਲੰਘ ਜਾਂਦਾ ਹੈ ।
Even the sinking iron is saved, in the Saadh Sangat, the Company of the Holy,
ਨਾਨਕ ਜਿਸਹਿ ਪਰਾਪਤਿ ਕਰੈ ॥੪॥੩੧॥੪੨॥
ਪਰ, ਹੇ ਨਾਨਕ! (ਗੁਣ ਗਾਣ ਦਾ ਉੱਦਮ ਉਹੀ ਮਨੁੱਖ) ਕਰਦਾ ਹੈ ਜਿਸ ਨੂੰ ਧੁਰੋਂ ਇਹ ਦਾਤਿ ਪ੍ਰਾਪਤ ਹੋਵੇ ।੪।੩੧।੪੨।
O Nanak, as His Grace is received. ||4||31||42||