ਰਾਮਕਲੀ ਮਹਲਾ ੫ ॥
Raamkalee, Fifth Mehl:
ਬਿਰਥਾ ਭਰਵਾਸਾ ਲੋਕ ॥
ਹੇ ਮਨ! ਦੁਨੀਆ ਦੀ ਮਦਦ ਦੀ ਆਸ ਰੱਖਣੀ ਵਿਅਰਥ ਹੈ ।
Reliance on mortal man is useless.
ਠਾਕੁਰ ਪ੍ਰਭ ਤੇਰੀ ਟੇਕ ॥
ਹੇ ਮੇਰੇ ਠਾਕੁਰ! ਹੇ ਮੇਰੇ ਪ੍ਰਭੂ! (ਮੈਨੂੰ ਤਾਂ) ਤੇਰਾ ਹੀ ਆਸਰਾ ਹੈ ।
O God, my Lord and Master, You are my only Support.
ਅਵਰ ਛੂਟੀ ਸਭ ਆਸ ॥
ਹੇ ਭਾਈ! (ਦੁਨੀਆ ਤੋਂ ਕਿਸੇ ਮਦਦ ਦੀ) ਹਰੇਕ ਆਸ (ਉਸ ਦੀ) ਮੁੱਕ ਜਾਂਦੀ ਹੈ
I have discarded all other hopes.
ਅਚਿੰਤ ਠਾਕੁਰ ਭੇਟੇ ਗੁਣਤਾਸ ॥੧॥
ਜਦੋਂ ਮਨੁੱਖ ਗੁਣਾਂ ਦੇ ਖ਼ਜ਼ਾਨੇ ਚਿੰਤਾ-ਰਹਿਤ ਮਾਲਕ-ਪ੍ਰਭੂ ਨੂੰ ਮਿਲ ਪੈਂਦਾ ਹੈ
I have met with my carefree Lord and Master, the treasure of virtue. ||1||
ਏਕੋ ਨਾਮੁ ਧਿਆਇ ਮਨ ਮੇਰੇ ॥
ਹੇ ਮੇਰੇ ਮਨ! ਸਿਰਫ਼ ਪਰਮਾਤਮਾ ਦਾ ਨਾਮ ਸਿਮਰਿਆ ਕਰ,
Meditate on the Name of the Lord alone, O my mind.
ਕਾਰਜੁ ਤੇਰਾ ਹੋਵੈ ਪੂਰਾ ਹਰਿ ਹਰਿ ਹਰਿ ਗੁਣ ਗਾਇ ਮਨ ਮੇਰੇ ॥੧॥ ਰਹਾਉ ॥
ਸਦਾ ਪਰਮਾਤਮਾ ਦੇ ਗੁਣ ਗਾਇਆ ਕਰ । ਤੇਰਾ ਇਹ ਕੰਮ ਜ਼ਰੂਰ ਸਿਰੇ ਚੜ੍ਹੇਗਾ (ਭਾਵ, ਜ਼ਰੂਰ ਫਲ ਦੇਵੇਗਾ) ।੧।ਰਹਾਉ।
Your affairs shall be perfectly resolved; sing the Glorious Praises of the Lord, Har, Har, Har, O my mind. ||1||Pause||
ਤੁਮ ਹੀ ਕਾਰਨ ਕਰਨ ॥
ਹੇ ਪ੍ਰਭੂ! ਇਸ ਜਗਤ-ਰਚਨਾ ਦਾ ਬਣਾਣ ਵਾਲਾ ਤੂੰ ਹੀ ਹੈਂ ।
You are the Doer, the Cause of causes.
ਚਰਨ ਕਮਲ ਹਰਿ ਸਰਨ ॥
(ਮੈਂ ਤਾਂ ਸਦਾ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਰਹਿੰਦਾ ਹਾਂ ।
Your lotus feet, Lord, are my Sanctuary.
ਮਨਿ ਤਨਿ ਹਰਿ ਓਹੀ ਧਿਆਇਆ ॥
ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ ਹਿਰਦੇ ਵਿਚ ਸਿਰਫ਼ ਉਸ ਪਰਮਾਤਮਾ ਨੂੰ ਹੀ ਸਿਮਰਿਆ ਹੈ,
I meditate on the Lord in my mind and body.
ਆਨੰਦ ਹਰਿ ਰੂਪ ਦਿਖਾਇਆ ॥੨॥
(ਗੁਰੂ ਨੇ) ਉਸ ਨੂੰ ਆਨੰਦ-ਰੂਪ ਪ੍ਰਭੂ ਦਾ ਦਰਸ਼ਨ ਕਰਾ ਦਿੱਤਾ ਹੈ ।੨।
The blissful Lord has revealed His form to me. ||2||
ਤਿਸ ਹੀ ਕੀ ਓਟ ਸਦੀਵ ॥
ਹੇ ਮੇਰੇ ਮਨ! ਸਦਾ ਹੀ ਉਸੇ ਪ੍ਰਭੂ ਦਾ ਹੀ ਆਸਰਾ ਲਈ ਰੱਖ,
I seek His eternal support;
ਜਾ ਕੇ ਕੀਨੇ ਹੈ ਜੀਵ ॥
ਜਿਸ ਦੇ ਪੈਦਾ ਕੀਤੇ ਹੋਏ ਇਹ ਸਾਰੇ ਜੀਵ ਹਨ ।
He is the Creator of all beings.
ਸਿਮਰਤ ਹਰਿ ਕਰਤ ਨਿਧਾਨ ॥
ਹੇ ਮਨ! ਪਰਮਾਤਮਾ ਦਾ ਨਾਮ ਸਿਮਰਦਿਆਂ (ਸਾਰੇ) ਖ਼ਜ਼ਾਨੇ (ਮਿਲ ਜਾਂਦੇ ਹਨ) ।
Remembering the Lord in meditation, the treasure is obtained.
ਰਾਖਨਹਾਰ ਨਿਦਾਨ ॥੩॥
ਹੇ ਮਨ! (ਜਦੋਂ ਹੋਰ ਸਾਰੇ ਸਹਾਰੇ ਮੁੱਕ ਜਾਣ, ਤਾਂ) ਅੰਤ ਨੂੰ ਪਰਮਾਤਮਾ ਹੀ ਰੱਖਿਆ ਕਰ ਸਕਣ ਵਾਲਾ ਹੈ ।੩।
At the very last instant, He shall be your Savior. ||3||
ਸਰਬ ਕੀ ਰੇਣ ਹੋਵੀਜੈ ॥
ਹੇ ਮੇਰੇ ਮਨ! ਸਭਨਾਂ ਦੇ ਚਰਨਾਂ ਦੀ ਧੂੜ ਬਣੇ ਰਹਿਣਾ ਚਾਹੀਦਾ ਹੈ,
Be the dust of all men's feet.
ਆਪੁ ਮਿਟਾਇ ਮਿਲੀਜੈ ॥
(ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਕੇ ਹੀ ਪਰਮਾਤਮਾ ਨੂੰ ਮਿਲ ਸਕੀਦਾ ਹੈ ।
Eradicate self-conceit, and merge in the Lord.
ਅਨਦਿਨੁ ਧਿਆਈਐ ਨਾਮੁ ॥
ਹੇ ਮਨ! ਪਰਮਾਤਮਾ ਦਾ ਨਾਮ ਹਰ ਵੇਲੇ ਸਿਮਰਨਾ ਚਾਹੀਦਾ ਹੈ ।
Night and day, meditate on the Naam, the Name of the Lord.
ਸਫਲ ਨਾਨਕ ਇਹੁ ਕਾਮੁ ॥੪॥੩੩॥੪੪॥
ਹੇ ਨਾਨਕ! (ਸਿਮਰਨ ਕਰਨ ਦਾ) ਇਹ ਕੰਮ ਜ਼ਰੂਰ ਫਲ ਦੇਂਦਾ ਹੈ ।੪।੩੩।੪੪।
O Nanak, this is the most rewarding activity. ||4||33||44||