ਰਾਮਕਲੀ ਮਹਲਾ ੫ ॥
Raamkalee, Fifth Mehl:
ਕਾਰਨ ਕਰਨ ਕਰੀਮ ॥
ਹੇ ਜਗਤ ਦੇ ਮੂਲ!
He is the Doer, the Cause of causes, the bountiful Lord.
ਸਰਬ ਪ੍ਰਤਿਪਾਲ ਰਹੀਮ ॥
ਹੇ ਸਭ ਜੀਵਾਂ ਨੂੰ ਪਾਲਣ ਵਾਲੇ! ਹੇ ਬਖ਼ਸ਼ਸ਼ ਕਰਨ ਵਾਲੇ! ਹੇ (ਸਭਨਾਂ ਉਤੇ) ਰਹਿਮ ਕਰਨ ਵਾਲੇ!
The merciful Lord cherishes all.
ਅਲਹ ਅਲਖ ਅਪਾਰ ॥
ਹੇ ਅੱਲਾਹ! ਹੇ ਅਲੱਖ! ਹੇ ਅਪਾਰ!
The Lord is unseen and infinite.
ਖੁਦਿ ਖੁਦਾਇ ਵਡ ਬੇਸੁਮਾਰ ॥੧॥
ਤੂੰ ਆਪ ਹੀ ਸਭਨਾਂ ਦਾ ਖਸਮ ਹੈਂ, ਤੂੰ ਬੜਾ ਬੇਅੰਤ ਹੈਂ ।੧।
God is great and endless. ||1||
ਓੁਂ ਨਮੋ ਭਗਵੰਤ ਗੁਸਾਈ ॥
ਹੇ ਭਗਵਾਨ! ਹੇ ਧਰਤੀ ਦੇ ਖਸਮ! ਤੈਨੂੰ ਸਰਬ-ਵਿਆਪਕ ਨੂੰ ਨਮਸਕਾਰ ਹੈ ।
I humbly pray to invoke the Universal Lord God, the Lord of the World.
ਖਾਲਕੁ ਰਵਿ ਰਹਿਆ ਸਰਬ ਠਾਈ ॥੧॥ ਰਹਾਉ ॥
ਤੂੰ (ਸਾਰੀ) ਖ਼ਲਕਤ ਦਾ ਪੈਦਾ ਕਰਨ ਵਾਲਾ ਸਭਨੀਂ ਥਾਈਂ ਮੌਜੂਦ ਹੈਂ ।੧।ਰਹਾਉ।
The Creator Lord is all-pervading, everywhere. ||1||Pause||
ਜਗੰਨਾਥ ਜਗਜੀਵਨ ਮਾਧੋ ॥
ਹੇ ਜਗਤ ਦੇ ਨਾਥ! ਹੇ ਜਗਤ ਦੇ ਜੀਵਨ! ਹੇ ਮਾਇਆ ਦੇ ਪਤੀ!
He is the Lord of the Universe, the Life of the World.
ਭਉ ਭੰਜਨ ਰਿਦ ਮਾਹਿ ਅਰਾਧੋ ॥
ਹੇ (ਜੀਵਾਂ ਦਾ ਹਰੇਕ) ਡਰ ਨਾਸ ਕਰਨ ਵਾਲੇ! ਹੇ ਹਿਰਦੇ ਵਿਚ ਆਰਾਧਨ-ਜੋਗ!
Within your heart, worship and adore the Destroyer of fear.
ਰਿਖੀਕੇਸ ਗੋਪਾਲ ਗੋੁਵਿੰਦ ॥
ਹੇ ਇੰਦ੍ਰਿਆਂ ਦੇ ਮਾਲਕ! ਹੇ ਗੋਪਾਲ! ਹੇ ਗੋੋਵਿੰਦ!
The Master Rishi of the senses, Lord of the World, Lord of the Universe.
ਪੂਰਨ ਸਰਬਤ੍ਰ ਮੁਕੰਦ ॥੨॥
ਹੇ ਮੁਕਤੀ-ਦਾਤੇ! ਸਭਨੀਂ ਥਾਈਂ ਵਿਆਪਕ ਹੈਂ ।੨।
He is perfect, ever-present everywhere, the Liberator. ||2||
ਮਿਹਰਵਾਨ ਮਉਲਾ ਤੂਹੀ ਏਕ ॥
ਹੇ ਮਿਹਰਵਾਨ! ਸਿਰਫ਼ ਤੂੰ ਹੀ (ਸਭ ਨੂੰ) ਨਜਾਤ (ਮੁਕਤੀ) ਦੇਣ ਵਾਲਾ ਹੈਂ ।
You are the One and only merciful Master,
ਪੀਰ ਪੈਕਾਂਬਰ ਸੇਖ ॥
(ਸਿਰਫ਼ ਤੂੰ ਹੀ) ਪੀਰਾਂ ਪੈਗ਼ੰਬਰਾਂ ਸ਼ੇਖਾਂ (ਸਭ ਨੂੰ ਨਜਾਤ ਦੇਣ ਵਾਲਾ ਹੈਂ) ।
spiritual teacher, prophet, religious teacher.
ਦਿਲਾ ਕਾ ਮਾਲਕੁ ਕਰੇ ਹਾਕੁ ॥
(ਹੇ ਭਾਈ! ਉਹੀ ਮੌਲਾ ਸਭਨਾਂ ਦੇ) ਦਿਲਾਂ ਦਾ ਮਾਲਕ ਹੈ, (ਸਭ ਦੇ ਦਿਲ ਦੀ ਜਾਣਨ ਵਾਲਾ ਉਹ ਸਦਾ) ਹੱਕੋ-ਹੱਕ ਕਰਦਾ ਹੈ ।
Master of hearts, Dispenser of justice,
ਕੁਰਾਨ ਕਤੇਬ ਤੇ ਪਾਕੁ ॥੩॥
ਉਹ ਮੌਲਾ ਕੁਰਾਨ ਅਤੇ ਹੋਰ ਪੱਛਮੀ ਧਾਰਮਿਕ ਪੁਸਤਕਾਂ ਦੇ ਦੱਸੇ ਸਰੂਪ ਤੋਂ ਵੱਖਰਾ ਹੈ ।੩।
more sacred than the Koran and the Bible. ||3||
ਨਾਰਾਇਣ ਨਰਹਰ ਦਇਆਲ ॥
ਹੇ ਭਾਈ! ਉਹ ਦਇਆ ਦਾ ਸੋਮਾ ਪਰਮਾਤਮਾ ਆਪ ਹੀ ਨਾਰਾਇਣ ਹੈ ਆਪ ਹੀ ਨਰਸਿੰਘ ਹੈ ।
The Lord is powerful and merciful.
ਰਮਤ ਰਾਮ ਘਟ ਘਟ ਆਧਾਰ ॥
ਉਹ ਰਾਮ ਸਭਨਾਂ ਵਿਚ ਰਮਿਆ ਹੋਇਆ ਹੈ, ਹਰੇਕ ਹਿਰਦੇ ਦਾ ਆਸਰਾ ਹੈ ।
The all-pervading Lord is the support of each and every heart.
ਬਾਸੁਦੇਵ ਬਸਤ ਸਭ ਠਾਇ ॥
ਉਹੀ ਬਾਸੁਦੇਵ ਹੈ ਜੋ ਸਭਨੀਂ ਥਾਈਂ ਵੱਸ ਰਿਹਾ ਹੈ ।
The luminous Lord dwells everywhere.
ਲੀਲਾ ਕਿਛੁ ਲਖੀ ਨ ਜਾਇ ॥੪॥
ਉਸ ਦੀ ਖੇਡ ਕੁਝ ਭੀ ਬਿਆਨ ਨਹੀਂ ਕੀਤੀ ਜਾ ਸਕਦੀ ।੪।
His play cannot be known. ||4||
ਮਿਹਰ ਦਇਆ ਕਰਿ ਕਰਨੈਹਾਰ ॥
ਹੇ ਸਭ ਜੀਵਾਂ ਦੇ ਰਚਨਹਾਰ! ਹੇ ਸਿਰਜਣਹਾਰ! ਮਿਹਰ ਕਰ ਕੇ ਦਇਆ ਕਰ ਕੇ
Be kind and compassionate to me, O Creator Lord.
ਭਗਤਿ ਬੰਦਗੀ ਦੇਹਿ ਸਿਰਜਣਹਾਰ ॥
ਤੂੰ ਆਪ ਹੀ ਜੀਵਾਂ ਨੂੰ ਆਪਣੀ ਭਗਤੀ ਦੇਂਦਾ ਹੈਂ ਆਪਣੀ ਬੰਦਗੀ ਦੇਂਦਾ ਹੈਂ ।
Bless me with devotion and meditation, O Lord Creator.
ਕਹੁ ਨਾਨਕ ਗੁਰਿ ਖੋਏ ਭਰਮ ॥
ਹੇ ਨਾਨਕ! ਆਖ—ਗੁਰੂ ਨੇ (ਜਿਸ ਮਨੁੱਖ ਦੇ) ਭੁਲੇਖੇ ਦੂਰ ਕਰ ਦਿੱਤੇ,
Says Nanak, the Guru has rid me of doubt.
ਏਕੋ ਅਲਹੁ ਪਾਰਬ੍ਰਹਮ ॥੫॥੩੪॥੪੫॥
ਉਸ ਨੂੰ (ਮੁਸਲਮਾਨਾਂ ਦਾ) ਅੱਲਾਹ ਅਤੇ (ਹਿੰਦੂਆਂ ਦਾ) ਪਾਰਬ੍ਰਹਮ ਇੱਕੋ ਹੀ ਦਿੱਸ ਪੈਂਦੇ ਹਨ ।੫।੩੪।੪੫।
The Muslim God Allah and the Hindu God Paarbrahm are one and the same. ||5||34||45||