ਰਾਮਕਲੀ ਮਹਲਾ ੫ ॥
Raamkalee, Fifth Mehl:
 
ਦਰਸਨ ਕਉ ਜਾਈਐ ਕੁਰਬਾਨੁ ॥
ਹੇ ਭਾਈ! ਗੁਰੂ ਦੇ) ਦਰਸ਼ਨ ਤੋਂ ਸਦਕੇ ਜਾਣਾ ਚਾਹੀਦਾ ਹੈ (ਦਰਸ਼ਨ ਦੀ ਖ਼ਾਤਰ ਆਪਾ-ਭਾਵ ਕੁਰਬਾਨ ਕਰ ਦੇਣਾ ਚਾਹੀਦਾ ਹੈ) ।
Let yourself be a sacrifice to the Blessed Vision of the Lord's Darshan.
 
ਚਰਨ ਕਮਲ ਹਿਰਦੈ ਧਰਿ ਧਿਆਨੁ ॥
(ਹੇ ਭਾਈ! ਗੁਰੂ ਦੇ) ਸੋਹਣੇ ਚਰਨਾਂ ਦਾ ਧਿਆਨ ਹਿਰਦੇ ਵਿਚ ਧਰ ਕੇ (ਗੁਰੂ ਦੇ)
Focus your heart's meditation on the Lord's lotus feet.
 
ਧੂਰਿ ਸੰਤਨ ਕੀ ਮਸਤਕਿ ਲਾਇ ॥
(ਹੇ ਭਾਈ! ਗੁਰੂ ਦੇ ਦਰ ਤੇ ਰਹਿਣ ਵਾਲੇ) ਸੰਤ ਜਨਾਂ ਦੀ ਚਰਨ-ਧੂੜ ਮੱਥੇ ਉਤੇ ਲਾਇਆ ਕਰ
Apply the dust of the feet of the Saints to your forehead,
 
ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥
(ਇਸ ਤਰ੍ਹਾਂ) ਅਨੇਕਾਂ ਜਨਮਾਂ ਦੀ ਖੋਟੀ ਮਤਿ ਦੀ ਮੈਲ ਲਹਿ ਜਾਂਦੀ ਹੈ ।੧।
and the filthy evil-mindedness of countless incarnations will be washed off. ||1||
 
ਜਿਸੁ ਭੇਟਤ ਮਿਟੈ ਅਭਿਮਾਨੁ ॥
ਹੇ ਸਭ ਗੁਣਾਂ ਵਾਲੇ ਭਗਵਾਨ! (ਮੇਰੇ ਉਤੇ) ਕਿਰਪਾ ਕਰ (ਮੈਨੂੰ ਉਹ ਗੁਰੂ ਮਿਲਾ) ਜਿਸ ਗੁਰੂ ਨੂੰ ਮਿਲਿਆਂ (ਮਨ ਵਿਚੋਂ) ਅਹੰਕਾਰ ਦੂਰ ਹੋ ਜਾਂਦਾ ਹੈ, ਅਤੇ ਪਾਰਬ੍ਰਹਮ ਪ੍ਰਭੂ ਹਰ ਥਾਂ ਦਿੱਸ ਪੈਂਦਾ ਹੈ ।੧।ਰਹਾਉ।
Meeting Him, egotistical pride is eradicated,
 
ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥
ਹੇ ਸਭ ਗੁਣਾਂ ਵਾਲੇ ਭਗਵਾਨ! (ਮੇਰੇ ਉਤੇ) ਕਿਰਪਾ ਕਰ (ਮੈਨੂੰ ਉਹ ਗੁਰੂ ਮਿਲਾ) ਜਿਸ ਗੁਰੂ ਨੂੰ ਮਿਲਿਆਂ (ਮਨ ਵਿਚੋਂ) ਅਹੰਕਾਰ ਦੂਰ ਹੋ ਜਾਂਦਾ ਹੈ, ਅਤੇ ਪਾਰਬ੍ਰਹਮ ਪ੍ਰਭੂ ਹਰ ਥਾਂ ਦਿੱਸ ਪੈਂਦਾ ਹੈ ।੧।ਰਹਾਉ।
and you will come to see the Supreme Lord God in all. The Perfect Lord God has showered His Mercy. ||1||Pause||
 
ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥
ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ—ਇਹੀ ਹੈ ਗੁਰੂ ਦੀ ਸੋਭਾ (ਕਰਨੀ) ।
This is the Guru's Praise, to chant the Name of the Lord.
 
ਗੁਰ ਕੀ ਭਗਤਿ ਸਦਾ ਗੁਣ ਗਾਉ ॥
ਹੇ ਭਾਈ! ਸਦਾ ਪ੍ਰਭੂ ਦੇ ਗੁਣ ਗਾਇਆ ਕਰ—ਇਹੀ ਹੈ ਗੁਰੂ ਦੀ ਭਗਤੀ!
This is devotion to the Guru, to sing forever the Glorious Praises of the Lord.
 
ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥
ਹੇ ਭਾਈ! ਪਰਮਾਤਮਾ ਨੂੰ ਸਦਾ ਆਪਣੇ ਨੇੜੇ ਵੱਸਦਾ ਜਾਣ—ਇਹੀ ਹੈ ਗੁਰੂ ਦੇ ਚਰਨਾਂ ਵਿਚ ਧਿਆਨ ਧਰਨਾ ।
This is contemplation upon the Guru, to know that the Lord is close at hand.
 
ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥
ਹੇ ਭਾਈ! ਗੁਰੂ ਦੇ ਸ਼ਬਦ ਨੂੰ (ਸਦਾ) ਸੱਚਾ ਕਰਕੇ ਮੰਨ ।੨।
Accept the Word of the Guru's Shabad as Truth. ||2||
 
ਗੁਰ ਬਚਨੀ ਸਮਸਰਿ ਸੁਖ ਦੂਖ ॥
ਹੇ ਭਾਈ! ਗੁਰੂ ਦੇ ਬਚਨਾਂ ਦੀ ਰਾਹੀਂ (ਸਾਰੇ) ਸੁਖ ਦੁਖ ਇਕੋ ਜਿਹੇ ਜਾਪਣ ਲੱਗ ਪੈਂਦੇ ਹਨ।
Through the Word of the Guru's Teachings, look upon pleasure and pain as one and the same.
 
ਕਦੇ ਨ ਬਿਆਪੈ ਤ੍ਰਿਸਨਾ ਭੂਖ ॥
ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਕਦੇ ਆਪਣਾ ਜ਼ੋਰ ਨਹੀਂ ਪਾ ਸਕਦੀ ।
Hunger and thirst shall never afflict you.
 
ਮਨਿ ਸੰਤੋਖੁ ਸਬਦਿ ਗੁਰ ਰਾਜੇ ॥
ਗੁਰੂ ਦੇ ਸ਼ਬਦ ਦੀ ਰਾਹੀਂ ਮਨ ਵਿਚ ਸੰਤੋਖ ਪੈਦਾ ਹੋ ਜਾਂਦਾ ਹੈ, (ਮਨ) ਰੱਜ ਜਾਂਦਾ ਹੈ ।
The mind becomes content and satisfied through the Word of the Guru's Shabad.
 
ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥
ਪਰਮਾਤਮਾ ਦਾ ਨਾਮ ਜਪ ਕੇ ਸਾਰੇ ਪੜਦੇ ਕੱਜੇ ਜਾਂਦੇ ਹਨ (ਲੋਕ ਪਰਲੋਕ ਵਿਚ ਇੱਜ਼ਤ ਬਣ ਜਾਂਦੀ ਹੈ) ।੩।
Meditate on the Lord of the Universe, and He will cover all your faults. ||3||
 
ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥
ਹੇ ਭਾਈ! ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਗੋਬਿੰਦ (ਦਾ ਰੂਪ) ਹੈ ।
The Guru is the Supreme Lord God; the Guru is the Lord of the Universe.
 
ਗੁਰੁ ਦਾਤਾ ਦਇਆਲ ਬਖਸਿੰਦੁ ॥
ਗੁਰੂ ਦਾਤਾਰ (ਪ੍ਰਭੂ ਦਾ ਰੂਪ) ਹੈ, ਗੁਰੂ ਦਇਆ ਦੇ ਸੋਮੇ ਬਖ਼ਸ਼ਣਹਾਰ ਪ੍ਰਭੂ (ਦਾ ਰੂਪ) ਹੈ ।
The Guru is the Great Giver, merciful and forgiving.
 
ਗੁਰ ਚਰਨੀ ਜਾ ਕਾ ਮਨੁ ਲਾਗਾ ॥
ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕ ਜਾਂਦਾ ਹੈ।
One whose mind is attached to the Guru's feet,
 
ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥
ਹੇ ਨਾਨਕ! ਉਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ ।੪।੩੬।੪੭।
O slave Nanak, is blessed with perfect destiny. ||4||36||47||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by