ਰਾਮਕਲੀ ਮਹਲਾ ੫ ॥
Raamkalee, Fifth Mehl:
ਗਊ ਕਉ ਚਾਰੇ ਸਾਰਦੂਲੁ ॥
(ਪ੍ਰਭੂ ਦੀ ਕਿਰਪਾ ਨਾਲ ਵਿਕਾਰਾਂ ਦੀ ਮਾਰ ਤੋਂ ਬਚ ਕੇ) ਸ਼ੇਰ (ਹੋਇਆ ਮਨ) ਗਿਆਨ-ਇੰਦ੍ਰਿਆਂ ਨੂੰ ਆਪਣੇ ਵੱਸ ਵਿਚ ਰੱਖਣ ਲੱਗ ਪੈਂਦਾ ਹੈ ।
The tiger leads the cow to the pasture,
ਕਉਡੀ ਕਾ ਲਖ ਹੂਆ ਮੂਲੁ ॥
(ਵਿਕਾਰਾਂ ਵਿਚ ਫਸਿਆ ਜੀਵ ਪਹਿਲਾਂ) ਕੌਡੀ (ਸਮਾਨ ਤੁੱਛ ਹਸਤੀ ਵਾਲਾ ਹੋ ਗਿਆ ਸੀ, ਹੁਣ ਉਸ) ਦਾ ਮੁੱਲ (ਮਾਨੋ) ਲੱਖਾਂ ਰੁਪਏ ਹੋ ਗਿਆ ।੧।
the shell is worth thousands of dollars,
ਬਕਰੀ ਕਉ ਹਸਤੀ ਪ੍ਰਤਿਪਾਲੇ ॥
(ਹੇ ਭਾਈ! ਦੁਨੀਆ ਦੇ ਧਨ-ਪਦਾਰਥ ਦੇ ਕਾਰਨ ਮਨੁੱਖ ਦਾ ਮਨ ਆਮ ਤੌਰ ਤੇ ਅਹੰਕਾਰ ਨਾਲ ਹਾਥੀ ਬਣਿਆ ਰਹਿੰਦਾ ਹੈ, ਪਰ ਪਹਿਲਾਂ ਅਹੰਕਾਰੀ) ਹਾਥੀ (ਮਨ) ਬੱਕਰੀ (ਵਾਲੇ ਗਰੀਬੀ ਸੁਭਾਉ) ਨੂੰ (ਆਪਣੇ ਅੰਦਰ) ਸੰਭਾਲਦਾ ਹੈ ।
and the elephant nurses the goat,
ਅਪਨਾ ਪ੍ਰਭੁ ਨਦਰਿ ਨਿਹਾਲੇ ॥੧॥
ਇਹ ਉਦੋਂ ਹੁਦਾ ਹੈ ਜਦੋਂ ਪਿਆਰਾ ਪ੍ਰਭੂ ਮਿਹਰ ਦੀ ਨਿਗਾਹ ਨਾਲ ਤੱਕਦਾ ਹੈ ।
when God bestows His Glance of Grace. ||1||
ਕ੍ਰਿਪਾ ਨਿਧਾਨ ਪ੍ਰੀਤਮ ਪ੍ਰਭ ਮੇਰੇ ॥
ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ!
You are the treasure of mercy, O my Beloved Lord God.
ਬਰਨਿ ਨ ਸਾਕਉ ਬਹੁ ਗੁਨ ਤੇਰੇ ॥੧॥ ਰਹਾਉ ॥
ਤੇਰੇ ਅਨੇਕਾਂ ਗੁਣ ਹਨ, ਮੈਂ (ਸਾਰੇ) ਬਿਆਨ ਨਹੀਂ ਕਰ ਸਕਦਾ ।੧।ਰਹਾਉ।
I cannot even describe Your many Glorious Virtues. ||1||Pause||
ਦੀਸਤ ਮਾਸੁ ਨ ਖਾਇ ਬਿਲਾਈ ॥
(ਹੇ ਭਾਈ! ਜਦੋਂ ਆਪਣਾ ਪ੍ਰਭੂ ਮਿਹਰ ਦੀ ਨਜ਼ਰ ਨਾਲ ਵੇਖਦਾ ਹੈ ਤਾਂ) ਬਿੱਲੀ ਦਿੱਸ ਰਿਹਾ ਮਾਸ ਨਹੀਂ ਖਾਂਦੀ (ਮਨ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ, ਮਨ ਮਾਇਕ ਪਦਾਰਥਾਂ ਵਲ ਨਹੀਂ ਤੱਕਦਾ) ।
The cat sees the meat, but does not eat it,
ਮਹਾ ਕਸਾਬਿ ਛੁਰੀ ਸਟਿ ਪਾਈ ॥
ਪ੍ਰਭੂ (ਦੀ ਕਿਰਪਾ ਨਾਲ) ਵੱਡੇ ਕਸਾਈ (ਨਿਰਦਈ ਮਨ) ਨੇ ਆਪਣੇ ਹੱਥੋਂ ਛੁਰੀ ਸੁੱਟ ਦਿੱਤੀ (ਨਿਰਦਇਤਾ ਦਾ ਸੁਭਾਉ ਤਿਆਗ ਦਿੱਤਾ) ।
and the great butcher throws away his knife;
ਕਰਣਹਾਰ ਪ੍ਰਭੁ ਹਿਰਦੈ ਵੂਠਾ ॥
ਸਭ ਕੁਝ ਕਰ ਸਕਣ ਵਾਲਾ ਪ੍ਰਭੂ ਜਦੋਂ (ਆਪਣੀ ਕਿਰਪਾ ਨਾਲ ਜੀਵ ਦੇ) ਹਿਰਦੇ ਵਿਚ ਆ ਵੱਸਿਆ,
the Creator Lord God abides in the heart;
ਫਾਥੀ ਮਛੁਲੀ ਕਾ ਜਾਲਾ ਤੂਟਾ ॥੨॥
ਤਦੋਂ (ਮਾਇਆ ਦੇ ਮੋਹ ਦੇ ਜਾਲ ਵਿਚ) ਫਸੀ ਹੋਈ (ਜੀਵ-) ਮੱਛੀ ਦਾ (ਮਾਇਆ ਦੇ ਮੋਹ ਦਾ) ਜਾਲ ਟੁੱਟ ਗਿਆ ।੨।
the net holding the fish breaks apart. ||2||
ਸੂਕੇ ਕਾਸਟ ਹਰੇ ਚਲੂਲ ॥
(ਜਦੋਂ ਮਿਹਰ ਹੋਈ ਤਾਂ) ਸੁੱਕੇ ਹੋਏ ਕਾਠ ਚੁਹ-ਚੁਹ ਕਰਦੇ ਹਰੇ ਹੋ ਗਏ (ਮਨ ਦਾ ਰੁੱਖਾਪਨ ਦੂਰ ਹੋ ਕੇ ਜੀਵ ਦੇ ਅੰਦਰ ਦਇਆ ਪੈਦਾ ਹੋ ਗਈ),
The dry wood blossoms forth in greenery and red flowers;
ਊਚੈ ਥਲਿ ਫੂਲੇ ਕਮਲ ਅਨੂਪ ॥
ਉੱਚੇ ਟਿੱਬੇ ਉੱਤੇ ਸੋਹਣੇ ਕੌਲ-ਫੁੱਲ ਖਿੜ ਪਏ (ਜਿਸ ਆਕੜੇ ਹੋਏ ਮਨ ਉਤੇ ਪਹਿਲਾਂ ਹਰਿ-ਨਾਮ ਦੀ ਵਰਖਾ ਦਾ ਕੋਈ ਅਸਰ ਨਹੀਂ ਸੀ ਹੁੰਦਾ, ਹੁਣ ਉਹ ਖਿੜ ਪਿਆ) ।
in the high desert, the beautiful lotus flower blooms.
ਅਗਨਿ ਨਿਵਾਰੀ ਸਤਿਗੁਰ ਦੇਵ ॥
ਪਿਆਰੇ ਸਤਿਗੁਰੂ ਨੇ ਤ੍ਰਿਸ਼ਨਾ ਦੀ ਅੱਗ ਦੂਰ ਕਰ ਦਿੱਤੀ,
The Divine True Guru puts out the fire.
ਸੇਵਕੁ ਅਪਨੀ ਲਾਇਓ ਸੇਵ ॥੩॥
ਸੇਵਕ ਨੂੰ ਆਪਣੀ ਸੇਵਾ ਵਿਚ ਜੋੜ ਲਿਆ ।੩।
He links His servant to His service. ||3||
ਅਕਿਰਤਘਣਾ ਕਾ ਕਰੇ ਉਧਾਰੁ ॥
ਉਹ ਨਾ-ਸ਼ੁਕਰਿਆਂ ਦਾ ਪਾਰ-ਉਤਾਰਾ ਕਰਦਾ ਹੈ ।
He saves even the ungrateful;
ਪ੍ਰਭੁ ਮੇਰਾ ਹੈ ਸਦਾ ਦਇਆਰੁ ॥
ਹੇ ਭਾਈ! ਮੇਰਾ ਪ੍ਰਭੂ ਸਦਾ ਦਇਆ ਦਾ ਘਰ ਹੈ,
my God is forever merciful.
ਸੰਤ ਜਨਾ ਕਾ ਸਦਾ ਸਹਾਈ ॥
ਪ੍ਰਭੂ ਆਪਣੇ ਸੰਤਾਂ ਦਾ ਸਦਾ ਮਦਦਗਾਰ ਹੁੰਦਾ ਹੈ,
He is forever the helper and support of the humble Saints.
ਚਰਨ ਕਮਲ ਨਾਨਕ ਸਰਣਾਈ ॥੪॥੩੯॥੫੦॥
ਹੇ ਨਾਨਕ! (ਆਖ—) ਸੰਤ ਜਨ ਸਦਾ ਉਸ ਦੇ ਸੋਹਣੇ ਚਰਨਾਂ ਦੀ ਸਰਨ ਪਏ ਰਹਿੰਦੇ ਹਨ ।੪।੩੯।੫੦।
Nanak has found the Sanctuary of His lotus feet. ||4||39||50||