ਰਾਮਕਲੀ ਮਹਲਾ ੫ ॥
Raamkalee, Fifth Mehl:
ਪੰਚ ਸਿੰਘ ਰਾਖੇ ਪ੍ਰਭਿ ਮਾਰਿ ॥
(ਹੇ ਭਾਈ! ਜਿਉਂ ਜਿਉਂ ਮੈਂ ਪ੍ਰਭੂ ਨੂੰ ਸਿਮਰਿਆ ਹੈ) ਪ੍ਰਭੂ ਨੇ (ਮੇਰੇ ਅੰਦਰੋਂ) ਪੰਜ ਕਾਮਾਦਿਕ ਸ਼ੇਰ ਮਾਰ ਮੁਕਾਏ ਹਨ,
God killed the five tigers.
ਦਸ ਬਿਘਿਆੜੀ ਲਈ ਨਿਵਾਰਿ ॥
ਦਸ ਇੰਦ੍ਰੀਆਂ ਦਾ ਦਬਾਉ ਭੀ ਮੇਰੇ ਉਤੋਂ ਦੂਰ ਕਰ ਦਿੱਤਾ ਹੈ ।
He has driven out the ten wolves.
ਤੀਨਿ ਆਵਰਤ ਕੀ ਚੂਕੀ ਘੇਰ ॥
ਮਾਇਆ ਦੇ ਤਿੰਨ ਗੁਣਾਂ ਦੀ ਘੁੰਮਣ-ਘੇਰੀ ਦਾ ਚੱਕਰ (ਭੀ) ਮੁੱਕ ਗਿਆ ਹੈ ।
The three whirl-pools have stopped spinning.
ਸਾਧਸੰਗਿ ਚੂਕੇ ਭੈ ਫੇਰ ॥੧॥
ਗੁਰੂ ਦੀ ਸੰਗਤਿ ਵਿਚ (ਰਹਿਣ ਕਰਕੇ) ਜਨਮ ਮਰਨ ਗੇੜ ਦੇ ਸਾਰੇ ਡਰ ਭੀ ਖ਼ਤਮ ਹੋ ਗਏ ਹਨ ।੧।
In the Saadh Sangat, the Company of the Holy, the fear of reincarnation is gone. ||1||
ਸਿਮਰਿ ਸਿਮਰਿ ਜੀਵਾ ਗੋਵਿੰਦ ॥
ਹੇ ਭਾਈ! ਮੈਂ ਪਰਮਾਤਮਾ (ਦਾ ਨਾਮ) ਮੁੜ ਮੁੜ ਸਿਮਰ ਕੇ ਆਤਮਕ ਜੀਵਨ ਹਾਸਲ ਕਰਦਾ ਹਾਂ ।
Meditating, meditating in remembrance on the Lord of the Universe, I live.
ਕਰਿ ਕਿਰਪਾ ਰਾਖਿਓ ਦਾਸੁ ਅਪਨਾ ਸਦਾ ਸਦਾ ਸਾਚਾ ਬਖਸਿੰਦ ॥੧॥ ਰਹਾਉ ॥
ਮੈਨੂੰ ਦਾਸ ਨੂੰ ਪਰਮਾਤਮਾ ਨੇ ਕਿਰਪਾ ਕਰ ਕੇ (ਆਪ ਹੀ ਕਾਮਾਦਿਕ ਵਿਕਾਰੋਂ ਤੋਂ) ਬਚਾ ਰੱਖਿਆ ਹੈ । ਸਦਾ ਕਾਇਮ ਰਹਿਣ ਵਾਲਾ ਮਾਲਕ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ।੧।ਰਹਾਉ।
In His Mercy, He protects His slave; the True Lord is forever and ever the forgiver. ||1||Pause||
ਦਾਝਿ ਗਏ ਤ੍ਰਿਣ ਪਾਪ ਸੁਮੇਰ ॥
ਉਸ ਦੇ ਸੁਮੇਰ ਪਰਬਤ ਜੇਡੇ ਹੋ ਚੁਕੇ ਪਾਪ ਘਾਹ ਦੇ ਤੀਲਿਆਂ ਵਾਂਗ ਸੜ ਜਾਂਦੇ ਹਨ,
The mountain of sin is burnt down, like straw,
ਜਪਿ ਜਪਿ ਨਾਮੁ ਪੂਜੇ ਪ੍ਰਭ ਪੈਰ ॥
ਜਦੋਂ ਕੋਈ ਜੀਵ ਪਰਮਾਤਮਾ ਦਾ ਨਾਮ ਜਪ ਜਪ ਕੇ ਉਸ ਦੇ ਚਰਨ ਪੂਜਣੇ ਸ਼ੁਰੂ ਕਰਦਾ ਹੈ ।
by chanting and meditating on the Name, and worshipping God's feet.
ਅਨਦ ਰੂਪ ਪ੍ਰਗਟਿਓ ਸਭ ਥਾਨਿ ॥
ਉਸ ਨੂੰ ਆਨੰਦ-ਸਰੂਪ ਪ੍ਰਭੂ ਹਰੇਕ ਥਾਂ ਵਿਚ ਵੱਸਦਾ ਦਿੱਸ ਪਿਆ,
God, the embodiment of bliss, becomes manifest everywhere.
ਪ੍ਰੇਮ ਭਗਤਿ ਜੋਰੀ ਸੁਖ ਮਾਨਿ ॥੨॥
ਜਦੋਂ ਕਿਸੇ ਨੇ ਸੁਖਾਂ ਦੀ ਮਣੀ ਪ੍ਰਭੂ ਦੀ ਪੇ੍ਰਮ ਭਗਤੀ ਵਿਚ ਆਪਣੀ ਸੁਰਤਿ ਜੋੜੀ ।੨।
Linked to His loving devotional worship, I enjoy peace. ||2||
ਸਾਗਰੁ ਤਰਿਓ ਬਾਛਰ ਖੋਜ ॥
(ਹੇ ਭਾਈ! ਜਿਸ ਨੇ ਭੀ ਨਾਮ ਜਪਿਆ ਉਸ ਨੇ) ਸੰਸਾਰ-ਸਮੁੰਦਰ ਇਉਂ ਤਰ ਲਿਆ ਜਿਵੇਂ (ਪਾਣੀ ਨਾਲ ਭਰਿਆ ਹੋਇਆ) ਵੱਛੇ ਦੇ ਖੁਰ ਦਾ ਨਿਸ਼ਾਨ ਹੈ;
I have crossed over the world-ocean, as if it were no bigger than a calf's footprint on the ground.
ਖੇਦੁ ਨ ਪਾਇਓ ਨਹ ਫੁਨਿ ਰੋਜ ॥
ਨਾਹ ਉਸ ਨੂੰ ਕੋਈ ਦੁੱਖ ਪੁਂਹਦਾ ਹੈ ਨਾਹ ਕੋਈ ਚਿੰਤਾ-ਫ਼ਿਕਰ ।
I shall never again have to endure suffering or grief.
ਸਿੰਧੁ ਸਮਾਇਓ ਘਟੁਕੇ ਮਾਹਿ ॥
ਪ੍ਰਭੂ ਉਸ ਦੇ ਅੰਦਰ ਇਉਂ ਆ ਟਿਕਦਾ ਹੈ ਜਿਵੇਂ ਸਮੁੰਦਰ (ਮਾਨੋ) ਇਕ ਨਿੱਕੇ ਜਿਹੇ ਘੜੇ ਵਿਚ ਆ ਟਿਕੇ ।
The ocean is contained in the pitcher.
ਕਰਣਹਾਰ ਕਉ ਕਿਛੁ ਅਚਰਜੁ ਨਾਹਿ ॥੩॥
ਹੇ ਭਾਈ! ਸਿਰਜਨਹਾਰ ਪ੍ਰਭੂ ਵਾਸਤੇ ਇਹ ਕੋਈ ਅਨੋਖੀ ਗੱਲ ਨਹੀਂ ਹੈ ।੩।
This is not such an amazing thing for the Creator to do. ||3||
ਜਉ ਛੂਟਉ ਤਉ ਜਾਇ ਪਇਆਲ ॥
(ਹੇ ਭਾਈ!) ਜਦੋਂ (ਕਿਸੇ ਜੀਵ ਦੇ ਹੱਥੋਂ ਪ੍ਰਭੂ ਦਾ ਪੱਲਾ) ਛੁੱਟ ਜਾਂਦਾ ਹੈ, ਤਦੋਂ ਉਹ (ਮਾਨੋ) ਪਾਤਾਲ ਵਿਚ ਜਾ ਪੈਂਦਾ ਹੈ ।
When I am separated from Him, then I am consigned to the nether regions.
ਜਉ ਕਾਢਿਓ ਤਉ ਨਦਰਿ ਨਿਹਾਲ ॥
ਜਦੋਂ ਪ੍ਰਭੂ ਆਪ ਉਸ ਨੂੰ ਪਾਤਾਲ ਵਿਚੋਂ ਕੱਢ ਲੈਂਦਾ ਹੈ ਤਦੋਂ ਉਸ ਦੀ ਮਿਹਰ ਦੀ ਨਿਗਾਹ ਨਾਲ ਉਹ ਤਨੋਂ ਮਨੋਂ ਖਿੜ ਜਾਂਦਾ ਹੈ ।
When He lifts me up and pulls me out, then I am enraptured by His Glance of Grace.
ਪਾਪ ਪੁੰਨ ਹਮਰੈ ਵਸਿ ਨਾਹਿ ॥
ਚੰਗੇ ਮਾੜੇ ਕੰਮ ਕਰਨੇ ਅਸਾਂ ਜੀਵਾਂ ਦੇ ਵੱਸ ਵਿਚ ਨਹੀਂ ਹਨ,
Vice and virtue are not under my control.
ਰਸਕਿ ਰਸਕਿ ਨਾਨਕ ਗੁਣ ਗਾਹਿ ॥੪॥੪੦॥੫੧॥
ਹੇ ਨਾਨਕ! (ਆਖ—ਹੇ ਭਾਈ! ਜਿਨ੍ਹਾਂ ਉਤੇ ਉਹ ਮਿਹਰ ਕਰਦਾ ਹੈ, ਉਹ ਬੰਦੇ) ਬੜੇ ਪ੍ਰੇਮ ਨਾਲ ਉਸ ਦੇ ਗੁਣ ਗਾਂਦੇ ਹਨ ।੪।੪੦।੫੧।
With love and affection, Nanak sings His Glorious Praises. ||4||40||51||