ਮਾਝ ਮਹਲਾ ੩ ॥
Maajh, Third Mehl:
ਸਤਿਗੁਰ ਸਾਚੀ ਸਿਖ ਸੁਣਾਈ ॥
(ਹੇ ਭਾਈ ! ਮੈਂ ਤੈਨੂੰ) ਗੁਰੂ ਦੀ ਸਦਾ ਅਟੱਲ ਰਹਿਣ ਵਾਲੀ ਸਿੱਖਿਆ ਸੁਣਾਈ ਹੈ
The True Guru has imparted the True Teachings.
ਹਰਿ ਚੇਤਹੁ ਅੰਤਿ ਹੋਇ ਸਖਾਈ ॥
(ਕਿ) ਪਰਮਾਤਮਾ ਦਾ ਚਿੰਤਨ ਕਰਦਾ ਰਹੁ (ਜਦੋਂ ਹੋਰ ਸਾਰੇ ਸਾਥ ਮੁੱਕ ਜਾਂਦੇ ਹਨ ਤਦੋਂ) ਅੰਤ ਵੇਲੇ (ਪ੍ਰਭੂ ਦਾ ਨਾਮ ਹੀ) ਸਾਥੀ ਬਣਦਾ ਹੈ ।
Think of the Lord, who shall be your Help and Support in the end.
ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥੧॥
ਉਹ ਪਰਮਾਤਮਾ (ਉਂਞ ਤਾਂ) ਅਪਹੁੰਚ ਹੈ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਉਸ ਪ੍ਰਭੂ ਦੇ ਸਿਰ ਤੇ ਹੋਰ ਕੋਈ ਮਾਲਕ ਨਹੀਂ, ਉਹ ਜੂਨਾਂ ਵਿਚ ਨਹੀਂ ਪੈਂਦਾ, ਗੁਰੂ ਦੇ ਅਨੁਸਾਰ ਹੋ ਕੇ ਤੁਰਿਆਂ ਉਸ ਨੂੰ ਮਿਲ ਸਕੀਦਾ ਹੈ ।੧।
The Lord is Inaccessible and Incomprehensible. He has no master, and He is not born. He is obtained through love of the True Guru. ||1||
ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥
ਮੈਂ ਸਦਕੇ ਕੁਰਬਾਨ ਹਾਂ ਉਹਨਾਂ ਤੋਂ, ਜੇਹੜੇ ਆਪਾ-ਭਾਵ ਦੂਰ ਕਰਦੇ ਹਨ ।
I am a sacrifice, my soul is a sacrifice, to those who eliminate selfishness and conceit.
ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਸਹਜਿ ਸਮਾਵਣਿਆ ॥੧॥ ਰਹਾਉ ॥
ਜਦੋਂ ਮਨੁੱਖ ਆਪਾ-ਭਾਵ ਦੂਰ ਕਰਦਾ ਹੈ, ਤਾਂ ਪਰਮਾਤਮਾ ਨੂੰ ਮਿਲ ਪੈਂਦਾ ਹੈ, ਪਰਮਾਤਮਾ ਨਾਲ (ਮਿਲ ਕੇ) ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ।੧।ਰਹਾਉ।
They eradicate selfishness and conceit, and then find the Lord; they are intuitively immersed in the Lord. ||1||Pause||
ਪੂਰਬਿ ਲਿਖਿਆ ਸੁ ਕਰਮੁ ਕਮਾਇਆ ॥
(ਪਰ ਇਹ ਆਪਾ-ਭਾਵ ਦੂਰ ਕਰਨ ਦਾ) ਸ੍ਰੇਸ਼ਟ ਕੰਮ ਉਹ ਮਨੁੱਖ (ਹੀ) ਕਰਦਾ ਹੈ, ਜਿਸ ਦੇ ਅੰਦਰ ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ ਆਪਾ-ਭਾਵ ਦੂਰ ਕਰਨ ਦੇ ਸੰਸਕਾਰਾਂ ਦਾ ਲੇਖ ਮੌਜੂਦ ਹੋਵੇ ।
According to their pre-ordained destiny, they act out their karma.
ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ॥
ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਸਦਾ ਆਤਮਕ ਆਨੰਦ ਮਾਣਦਾ ਹੈ ।
Serving the True Guru, a lasting peace is found.
ਬਿਨੁ ਭਾਗਾ ਗੁਰੁ ਪਾਈਐ ਨਾਹੀ ਸਬਦੈ ਮੇਲਿ ਮਿਲਾਵਣਿਆ ॥੨॥
ਗੁਰੂ ਭੀ ਪੂਰੀ ਕਿਸਮਤ ਤੋਂ ਬਿਨਾ ਨਹੀਂ ਮਿਲਦਾ । (ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਨੂੰ ਗੁਰੂ ਆਪਣੇ) ਸ਼ਬਦ ਦੀ ਰਾਹੀਂ ਪਰਮਾਤਮਾ ਦੇ ਮਿਲਾਪ ਵਿਚ ਮਿਲਾ ਦੇਂਦਾ ਹੈ ।੨।
Without good fortune, the Guru is not found. Through the Word of the Shabad, they are united in the Lord's Union. ||2||
ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥
ਗੁਰੂ ਦੀ ਮਤਿ ਗ੍ਰਹਿਣ ਕਰਨ ਵਾਲਾ ਉਹ ਮਨੁੱਖ ਪ੍ਰਭੂ ਦੇ ਨਾਮ ਦੀ ਰਾਹੀਂ ਜਗਤ ਵਿਚ ਨਿਰਮੋਹ ਰਹਿੰਦਾ ਹੈ
The Gurmukhs remain unaffected in the midst of the world.
ਗੁਰ ਕੈ ਤਕੀਐ ਨਾਮਿ ਅਧਾਰੇ ॥
ਜਿਹੜਾ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਗੁਰੂ ਦਾ ਸਹਾਰਾ ਲੈ ਕੇ ਗੁਰੂ ਦਾ ਆਸਰਾ ਲੈਂਦਾ ਹੈ ।
The Guru is their cushion, and the Naam, the Name of the Lord, is their Support.
ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥੩॥
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਸ ਉੱਤੇ ਕੋਈ ਹੋਰ ਮਨੁੱਖ ਦਬਾਉ ਨਹੀਂ ਪਾ ਸਕਦਾ, ਉਹ ਸਗੋਂ ਆਪ ਹੀ ਖ਼ੁਆਰ ਹੋ ਕੇ ਦੁੱਖ ਸਹਾਰਦਾ ਹੈ ।੩।
Who can oppress the Gurmukh? One who tries shall perish, writhing in pain. ||3||
ਮਨਮੁਖਿ ਅੰਧੇ ਸੁਧਿ ਨ ਕਾਈ ॥
ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਜੇਹੜਾ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ ਉਸ ਨੂੰ (ਇਹ ਆਪਾ-ਭਾਵ ਨਿਵਾਰਨ ਦੀ) ਕੋਈ ਸੂਝ ਨਹੀਂ ਪੈਂਦੀ ।
The blind self-willed manmukhs have no understanding at all.
ਆਤਮ ਘਾਤੀ ਹੈ ਜਗਤ ਕਸਾਈ ॥
(ਇਸ ਤਰ੍ਹਾਂ ਉਹ) ਆਪਣਾ ਆਤਮਕ ਜੀਵਨ (ਭੀ) ਤਬਾਹ ਕਰ ਲੈਂਦਾ ਹੈ ਤੇ ਜਗਤ ਦਾ ਵੈਰੀ (ਭੀ ਬਣਿਆ ਰਹਿੰਦਾ ਹੈ) ।
They are the assassins of the self, and the butchers of the world.
ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥੪॥
ਉਹ ਹੋਰਨਾਂ ਦੀ ਨਿੰਦਾ ਕਰ ਕਰ ਕੇ ਆਪਣੇ ਸਿਰ ਉੱਤੇ (ਵਿਕਾਰਾਂ ਦਾ) ਬਹੁਤ ਭਾਰ ਚੁੱਕੀ ਜਾਂਦਾ ਹੈ (ਉਹ ਮਨਮੁਖ ਉਸ ਮਜੂਰ ਵਾਂਗ ਸਮਝੋ ਜੋ) ਭਾੜਾ ਲੈਣ ਤੋਂ ਬਿਨਾ ਹੀ ਦੂਜਿਆਂ ਦਾ ਭਾਰ (ਚੁੱਕ ਚੁੱਕ ਕੇ) ਅਪੜਾਂਦਾ ਰਹਿੰਦਾ ਹੈ ।੪।
By continually slandering others, they carry a terrible load, and they carry the loads of others for nothing. ||4||
ਇਹੁ ਜਗੁ ਵਾੜੀ ਮੇਰਾ ਪ੍ਰਭੁ ਮਾਲੀ ॥
(ਪਰ ਹੇ ਭਾਈ ! ਜੀਵਾਂ ਦੇ ਕੀਹ ਵੱਸ ?) ਇਹ ਜਗਤ ਫੁੱਲਾਂ ਦੀ ਬਗ਼ੀਚੀ ਦੇ (ਸਮਾਨ) ਹੈ, ਪ੍ਰਭੂ ਆਪ (ਇਸ ਬਗ਼ੀਚੀ ਦਾ) ਮਾਲੀ ਹੈ ।
This world is a garden, and my Lord God is the Gardener.
ਸਦਾ ਸਮਾਲੇ ਕੋ ਨਾਹੀ ਖਾਲੀ ॥
ਹਰੇਕ ਦੀ ਸਦਾ ਸੰਭਾਲ ਕਰਦਾ ਹੈ, ਉਸ ਦੀ ਸੰਭਾਲ ਤੋਂ ਕੋਈ ਜੀਵ ਵਿਰਵਾ ਨਹੀਂ ਰਹਿੰਦਾ ।
He always takes care of it-nothing is exempt from His Care.
ਜੇਹੀ ਵਾਸਨਾ ਪਾਏ ਤੇਹੀ ਵਰਤੈ ਵਾਸੂ ਵਾਸੁ ਜਣਾਵਣਿਆ ॥੫॥
(ਪਰ) ਜਿਹੋ ਜਿਹੀ ਸੁਗੰਧੀ (ਜੀਵ ਫੁੱਲ ਦੇ ਅੰਦਰ) ਮਾਲੀ ਪ੍ਰਭੂ ਪਾਂਦਾ ਹੈ ਉਹੋ ਜਿਹੀ ਉਸ ਦੇ ਅੰਦਰ ਕੰਮ ਕਰਦੀ ਹੈ । (ਪ੍ਰਭੂ ਮਾਲੀ ਵਲੋਂ ਜੀਵ ਫੁੱਲ ਦੇ ਅੰਦਰ ਪਾਈ) ਸੁਗੰਧੀ ਤੋਂ ਹੀ ਬਾਹਰ ਉਸ ਦੀ ਸੁਗੰਧੀ ਪਰਗਟ ਹੁੰਦੀ ਹੈ ।੫।
As is the fragrance which He bestows, so is the fragrant flower known. ||5||
ਮਨਮੁਖੁ ਰੋਗੀ ਹੈ ਸੰਸਾਰਾ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ (ਵਿਕਾਰਾਂ ਵਿਚ ਪੈ ਕੇ) ਰੋਗੀ ਹੋ ਰਿਹਾ ਹੈ
The self-willed manmukhs are sick and diseased in the world.
ਸੁਖਦਾਤਾ ਵਿਸਰਿਆ ਅਗਮ ਅਪਾਰਾ ॥
(ਕਿਉਂਕਿ) ਇਸ ਨੂੰ ਸੁਖਾਂ ਦਾ ਦੇਣ ਵਾਲਾ ਅਪੁਹੰਚ ਤੇ ਬੇਅੰਤ ਪ੍ਰਭੂ ਭੁੱਲ ਗਿਆ ਹੈ ।
They have forgotten the Giver of peace, the Unfathomable, the Infinite.
ਦੁਖੀਏ ਨਿਤਿ ਫਿਰਹਿ ਬਿਲਲਾਦੇ ਬਿਨੁ ਗੁਰ ਸਾਂਤਿ ਨ ਪਾਵਣਿਆ ॥੬॥
ਮਨਮੁਖ ਜੀਵ ਦੁਖੀ ਹੋ ਹੋ ਕੇ ਤਰਲੇ ਲੈਂਦੇ ਫਿਰਦੇ ਹਨ, ਗੁਰੂ ਦੀ ਸਰਨ ਤੋਂ ਬਿਨਾ ਉਹਨਾਂ ਨੂੰ ਆਤਮਕ ਅਡੋਲਤਾ ਪ੍ਰਾਪਤ ਨਹੀਂ ਹੋ ਸਕਦੀ ।੬।
These miserable people wander endlessly, crying out in pain; without the Guru, they find no peace. ||6||
ਜਿਨਿ ਕੀਤੇ ਸੋਈ ਬਿਧਿ ਜਾਣੈ ॥
ਜਿਸ ਪਰਮਾਤਮਾ ਨੇ ਜੀਵ ਪੈਦਾ ਕੀਤੇ ਹਨ, ਉਹੀ ਇਹਨਾਂ ਨੂੰ ਨਰੋਆ ਕਰਨ ਦਾ ਢੰਗ ਜਾਣਦਾ ਹੈ ।
The One who created them, knows their condition.
ਆਪਿ ਕਰੇ ਤਾ ਹੁਕਮਿ ਪਛਾਣੈ ॥
ਜਦੋਂ ਕਿਸੇ ਨੂੰ ਨਰੋਆ ਕਰ ਦੇਂਦਾ ਹੈ ਤਾਂ ਉਹ ਪ੍ਰਭੂ ਦੇ ਹੁਕਮ ਵਿਚ ਰਹਿ ਕੇ ਉਸ ਨਾਲ ਸਾਂਝ ਪਾਂਦਾ ਹੈ ।
And if He inspires them, then they realize the Hukam of His Command.
ਜੇਹਾ ਅੰਦਰਿ ਪਾਏ ਤੇਹਾ ਵਰਤੈ ਆਪੇ ਬਾਹਰਿ ਪਾਵਣਿਆ ॥੭॥
ਜਿਹੋ ਜਿਹਾ ਆਤਮਕ ਜੀਵਨ ਪਰਮਾਤਮਾ ਕਿਸੇ ਜੀਵ ਦੇ ਅੰਦਰ ਟਿਕਾਂਦਾ ਹੈ, ਉਸੇ ਤਰ੍ਹਾਂ ਉਹ ਜੀਵ ਵਰਤੋਂ-ਵਿਹਾਰ ਕਰਦਾ ਹੈ । ਪ੍ਰਭੂ ਆਪ ਹੀ ਜੀਵਾਂ ਨੂੰ ਦਿੱਸਦੇ ਸੰਸਾਰ ਵੱਲ ਪ੍ਰੇਰਦਾ ਰਹਿੰਦਾ ਹੈ ।੭।
Whatever He places within them, that is what prevails, and so they outwardly appear. ||7||
ਤਿਸੁ ਬਾਝਹੁ ਸਚੇ ਮੈ ਹੋਰੁ ਨ ਕੋਈ ॥
(ਹੇ ਭਾਈ !) ਮੈਨੂੰ ਉਸ ਸਦਾ-ਥਿਰ ਪ੍ਰਭੂ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ (ਜੋ ਜੀਵ ਨੂੰ ਬਾਹਰ ਭਟਕਣ ਤੋਂ ਬਚਾ ਸਕੇ)।
I know of no other except the True One.
ਜਿਸੁ ਲਾਇ ਲਏ ਸੋ ਨਿਰਮਲੁ ਹੋਈ ॥
ਜਿਸ ਮਨੁੱਖ ਨੂੰ ਉਹ ਆਪਣੇ ਚਰਨਾਂ ਵਿਚ ਜੋੜਦਾ ਹੈ, ਉਹ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ ।
Those, whom the Lord attaches to Himself, become pure.
ਨਾਨਕ ਨਾਮੁ ਵਸੈ ਘਟ ਅੰਤਰਿ ਜਿਸੁ ਦੇਵੈ ਸੋ ਪਾਵਣਿਆ ॥੮॥੧੪॥੧੫॥
ਹੇ ਨਾਨਕ ! (ਉਸ ਦੀ ਮੇਹਰ ਨਾਲ ਹੀ) ਉਸਦਾ ਨਾਮ ਜੀਵ ਦੇ ਹਿਰਦੇ ਵਿਚ ਵੱਸਦਾ ਹੈ । ਜਿਸ ਮਨੁੱਖ ਨੂੰ (ਆਪਣੇ ਨਾਮ ਦੀ ਦਾਤਿ) ਬਖ਼ਸ਼ਦਾ ਹੈ ਉਹ ਹਾਸਲ ਕਰ ਲੈਂਦਾ ਹੈ ।੮।੧੪।੧੫।
O Nanak, the Naam, the Name of the Lord, abides deep within the heart of those, unto whom He has given it. ||8||14||15||