ਰਾਗੁ ਰਾਮਕਲੀ ਮਹਲਾ ੫ ਘਰੁ ੨ ਦੁਪਦੇ
Raag Raamkalee, Fifth Mehl, Second House, Du-Padas:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਗਾਵਹੁ ਰਾਮ ਕੇ ਗੁਣ ਗੀਤ ॥
ਹੇ ਮੇਰੇ ਮਿੱਤਰ! ਪਰਮਾਤਮਾ ਦੇ ਗੁਣਾਂ ਦੇ ਗੀਤ (ਸਦਾ) ਗਾਂਦਾ ਰਹੁ ।
Sing the songs of Praise of the Lord.
ਨਾਮੁ ਜਪਤ ਪਰਮ ਸੁਖੁ ਪਾਈਐ ਆਵਾ ਗਉਣੁ ਮਿਟੈ ਮੇਰੇ ਮੀਤ ॥੧॥ ਰਹਾਉ ॥
ਪਰਮਾਤਮਾ ਦਾ ਨਾਮ ਜਪਦਿਆਂ ਸਭ ਤੋਂ ਸੇ੍ਰਸ਼ਟ ਸੁਖ ਹਾਸਲ ਕਰ ਲਈਦਾ ਹੈ ਅਤੇ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।੧।ਰਹਾਉ।
Chanting the Naam, the Name of the Lord, total peace is obtained; coming and going is ended, my friend. ||1||Pause||
ਗੁਣ ਗਾਵਤ ਹੋਵਤ ਪਰਗਾਸੁ ॥
ਹੇ ਮਿੱਤਰ! ਪਰਮਾਤਮਾ ਦੇ ਗੁਣ ਗਾਂਦਿਆਂ (ਮਨ ਵਿਚ ਸਹੀ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ
Singing the Glorious Praises of the Lord, one is enlightened,
ਚਰਨ ਕਮਲ ਮਹਿ ਹੋਇ ਨਿਵਾਸੁ ॥੧॥
ਅਤੇ ਪਰਮਾਤਮਾ ਦੇ ਸੋਹਣੇ ਚਰਨਾਂ ਵਿਚ ਮਨ ਟਿਕਿਆ ਰਹਿੰਦਾ ਹੈ ।੧।
and comes to dwell in His lotus feet. ||1||
ਸੰਤਸੰਗਤਿ ਮਹਿ ਹੋਇ ਉਧਾਰੁ ॥
ਗੁਰੂ ਦੀ ਸੰਗਤਿ ਵਿਚ ਰਿਹਾਂ ਤੇਰਾ ਪਾਰ-ਉਤਾਰਾ ਹੋ ਜਾਇਗਾ
In the Society of the Saints, one is saved.
ਨਾਨਕ ਭਵਜਲੁ ਉਤਰਸਿ ਪਾਰਿ ॥੨॥੧॥੫੭॥
ਹੇ ਨਾਨਕ! (ਆਖ—ਹੇ ਮਿੱਤਰ!) ਤੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਹਿਂਗਾ
O Nanak, he crosses over the terrifying world-ocean. ||2||1||57||