ਰਾਮਕਲੀ ਮਹਲਾ ੫ ॥
Raamkalee, Fifth Mehl:
ਗੁਰੁ ਪੂਰਾ ਮੇਰਾ ਗੁਰੁ ਪੂਰਾ ॥
ਹੇ ਭਾਈ! ਮੇਰਾ ਗੁਰੂ ਸਭ ਗੁਣਾਂ ਦਾ ਮਾਲਕ ਹੈ, ਮੇਰਾ ਗੁਰੂ ਪੂਰੀ ਸਮਰਥਾ ਵਾਲਾ ਹੈ ।
My Guru is perfect, my Guru is perfect.
ਰਾਮ ਨਾਮੁ ਜਪਿ ਸਦਾ ਸੁਹੇਲੇ ਸਗਲ ਬਿਨਾਸੇ ਰੋਗ ਕੂਰਾ ॥੧॥ ਰਹਾਉ ॥
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪ ਕੇ ਮਨੁੱਖ ਸਦਾ ਸੁਖੀ ਰਹਿੰਦੇ ਹਨ, ਮਾਇਆ ਦੇ ਮੋਹ ਤੋਂ ਪੈਦਾ ਹੋਣ ਵਾਲੇ ਉਹਨਾਂ ਦੇ ਸਾਰੇ ਰੋਗ ਦੂਰ ਹੋ ਜਾਂਦੇ ਹਨ ।੧।ਰਹਾਉ।
Chanting the Lord's Name, I am always at peace; all my illness and fraud is dispelled. ||1||Pause||
ਏਕੁ ਅਰਾਧਹੁ ਸਾਚਾ ਸੋਇ ॥
(ਹੇ ਭਾਈ! ਗੁਰੂ ਦੇ ਦਰ ਤੇ ਆ ਕੇ) ਸਦਾ ਕਾਇਮ ਰਹਿਣ ਵਾਲੇ ਉਸ ਇੱਕ ਪਰਮਾਤਮਾ ਦਾ ਆਰਾਧਨ ਕਰਿਆ ਕਰੋ
Worship and adore that One Lord alone.
ਜਾ ਕੀ ਸਰਨਿ ਸਦਾ ਸੁਖੁ ਹੋਇ ॥੧॥
ਜਿਸ ਦੀ ਸਰਨ ਪਿਆਂ ਸਦਾ ਆਤਮਕ ਆਨੰਦ ਮਿਲਦਾ ਹੈ ।੧।
In His Sanctuary, eternal peace is obtained. ||1||
ਨੀਦ ਸੁਹੇਲੀ ਨਾਮ ਕੀ ਲਾਗੀ ਭੂਖ ॥
(ਹੇ ਭਾਈ! ਗੁਰੂ ਦੀ ਸਰਨ ਪਿਆਂ) ਪਰਮਾਤਮਾ ਦੇ ਨਾਮ ਦੀ ਲਗਨ ਪੈਦਾ ਹੋ ਜਾਂਦੀ ਹੈ,
One who feels hunger for the Naam sleeps in peace.
ਹਰਿ ਸਿਮਰਤ ਬਿਨਸੇ ਸਭ ਦੂਖ ॥੨॥
ਤੇ, ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰੇ ਦੁੱਖਾਂ ਦਾ ਨਾਸ ਹੋ ਜਾਂਦਾ ਹੈ ।੨।
Meditating in remembrance on the Lord, all pains are dispelled. ||2||
ਸਹਜਿ ਅਨੰਦ ਕਰਹੁ ਮੇਰੇ ਭਾਈ ॥
(ਹੇ ਭਾਈ! ਗੁਰੂ ਦੀ ਸਰਨ ਪਿਆਂ) ਪਰਮਾਤਮਾ ਦੇ ਨਾਮ ਦੀ ਲਗਨ ਪੈਦਾ ਹੋ ਜਾਂਦੀ ਹੈ
Enjoy celestial bliss, O my Siblings of Destiny.
ਗੁਰਿ ਪੂਰੈ ਸਭ ਚਿੰਤ ਮਿਟਾਈ ॥੩॥
ਪੂਰਾ ਗੁਰੂ ਉਸ ਦੀ ਸਾਰੀ ਚਿੰਤਾ ਮਿਟਾ ਦੇਂਦਾ ਹੈ ।੩।
The Perfect Guru has eradicated all anxiety. ||3||
ਆਠ ਪਹਰ ਪ੍ਰਭ ਕਾ ਜਪੁ ਜਾਪਿ ॥
ਅੱਠੇ ਪਹਿਰ ਪ੍ਰਭੂ ਦੇ ਨਾਮ ਦਾ ਜਾਪ ਕਰਿਆ ਕਰ ।
Twenty-four hours a day, chant God's Chant.
ਨਾਨਕ ਰਾਖਾ ਹੋਆ ਆਪਿ ॥੪॥੨॥੫੮॥
(ਜਿਹੜਾ ਮਨੁੱਖ ਪ੍ਰਭੂ ਦਾ ਨਾਮ ਜਪਦਾ ਹੈ ਪ੍ਰਭੂ) ਆਪ ਉਸ ਦਾ ਰਖਵਾਲਾ ਬਣਦਾ ਹੈ ।੪।੨।੫੮।
O Nanak, He Himself shall save you. ||4||2||58||