ਰਾਮਕਲੀ ਮਹਲਾ ੫ ॥
Raamkalee, Fifth Mehl:
ਰੂਪ ਰੰਗ ਸੁਗੰਧ ਭੋਗ ਤਿਆਗਿ ਚਲੇ ਮਾਇਆ ਛਲੇ ਕਨਿਕ ਕਾਮਿਨੀ ॥੧॥ ਰਹਾਉ ॥
ਹੇ ਭਾਈ! ਸੋਨਾ, ਇਸਤ੍ਰੀ ਆਦਿਕ ਮਾਇਆ ਦੇ ਠੱਗੇ ਹੋਏ ਜੀਵ (ਆਖ਼ਰ ਦੁਨੀਆ ਦੇ ਸਾਰੇ) ਸੋਹਣੇ ਰੂਪ ਰੰਗ ਸੁਗੰਧੀਆਂ ਤੇ ਭੋਗ-ਪਦਾਰਥ ਛੱਡ ਕੇ (ਇਥੋਂ) ਤੁਰ ਪੈਂਦੇ ਹਨ ।੧।ਰਹਾਉ।
You must abandon your beauty, pleasures, fragrances and enjoyments; beguiled by gold and sexual desire, you must still leave Maya behind. ||1||Pause||
ਭੰਡਾਰ ਦਰਬ ਅਰਬ ਖਰਬ ਪੇਖਿ ਲੀਲਾ ਮਨੁ ਸਧਾਰੈ ॥
ਹੇ ਭਾਈ! ਬੇਅੰਤ ਧਨ ਦੇ ਖ਼ਜ਼ਾਨਿਆਂ ਦੀ ਮੌਜ ਵੇਖ ਵੇਖ ਕੇ (ਮਨੁੱਖ ਦਾ) ਮਨ (ਆਪਣੇ ਅੰਦਰ) ਢਾਰਸ ਬਣਾਂਦਾ ਰਹਿੰਦਾ ਹੈ
You gaze upon billions and trillions of treasures and riches, which delight and comfort your mind,
ਨਹ ਸੰਗਿ ਗਾਮਨੀ ॥੧॥
ਪਰ ਇਹਨਾਂ ਵਿਚੋਂ ਕੋਈ ਚੀਜ਼ ਇਸ ਦੇ) ਨਾਲ ਨਹੀਂ ਜਾਂਦੀ ।੧।
but these will not go along with you. ||1||
ਸੁਤ ਕਲਤ੍ਰ ਭ੍ਰਾਤ ਮੀਤ ਉਰਝਿ ਪਰਿਓ ਭਰਮਿ ਮੋਹਿਓ ਇਹ ਬਿਰਖ ਛਾਮਨੀ ॥
ਹੇ ਭਾਈ! ਪੁੱਤਰ, ਇਸਤ੍ਰੀ, ਭਰਾ, ਮਿੱਤਰ (ਆਦਿਕ ਦੇ ਮੋਹ) ਵਿਚ ਜੀਵ ਫਸਿਆ ਰਹਿੰਦਾ ਹੈ, ਭੁਲੇਖੇ ਦੇ ਕਾਰਨ ਮੋਹ ਵਿਚ ਠੱਗਿਆ ਜਾਂਦਾ ਹੈ—ਪਰ ਇਹ ਸਭ ਕੁਝ ਰੁੱਖ ਦੀ ਛਾਂ (ਵਾਂਗ) ਹੈ
Entangled with children, spouse, siblings and friends, you are enticed and fooled; these pass like the shadow of a tree.
ਚਰਨ ਕਮਲ ਸਰਨ ਨਾਨਕ ਸੁਖੁ ਸੰਤ ਭਾਵਨੀ ॥੨॥੨॥੬੦॥
(ਇਸ ਵਾਸਤੇ) ਹੇ ਨਾਨਕ! ਪਰਮਾਤਮਾ ਦੇ ਸੋਹਣੇ ਚਰਨਾਂ ਦੀ ਸਰਨ ਦਾ ਸੁਖ ਹੀ ਸੰਤ ਜਨਾਂ ਨੂੰ ਚੰਗਾ ਲੱਗਦਾ ਹੈ ।੨।੨।੬੦।
Nanak seeks the Sanctuary of His lotus feet; He has found peace in the faith of the Saints. ||2||2||60||