ਰਾਮਕਲੀ ਮਹਲਾ ੯ ॥
ਰਾਮਕਲੀ ਮਹਲਾ ੯ ॥
Raamkalee, Ninth Mehl:
ਸਾਧੋ ਕਉਨ ਜੁਗਤਿ ਅਬ ਕੀਜੈ ॥
ਹੇ ਸੰਤ ਜਨੋ! ਹੁਣ (ਇਸ ਮਨੁੱਖਾ ਜਨਮ ਵਿਚ ਉਹ) ਕਿਹੜੀ ਵਿਓਂਤ ਕੀਤੀ ਜਾਏ,
Holy people: what way should I now adopt,
ਜਾ ਤੇ ਦੁਰਮਤਿ ਸਗਲ ਬਿਨਾਸੈ ਰਾਮ ਭਗਤਿ ਮਨੁ ਭੀਜੈ ॥੧॥ ਰਹਾਉ ॥
ਜਿਸ ਦੇ ਕਰਨ ਨਾਲ (ਮਨੁੱਖ ਦੇ ਅੰਦਰੋਂ) ਸਾਰੀ ਖੋਟੀ ਮਤਿ ਨਾਸ ਹੋ ਜਾਏ, ਅਤੇ (ਮਨੁੱਖ ਦਾ) ਮਨ ਪਰਮਾਤਮਾ ਦੀ ਭਗਤੀ ਵਿਚ ਰਚ-ਮਿਚ ਜਾਏ? ।੧।ਰਹਾਉ।
by which all evil-mindedness may be dispelled, and the mind may vibrate in devotional worship to the Lord? ||1||Pause||
ਮਨੁ ਮਾਇਆ ਮਹਿ ਉਰਝਿ ਰਹਿਓ ਹੈ ਬੂਝੈ ਨਹ ਕਛੁ ਗਿਆਨਾ ॥
ਹੇ ਸੰਤ ਜਨੋ! (ਆਮ ਤੌਰ ਤੇ ਮਨੁੱਖ ਦਾ) ਮਨ ਮਾਇਆ (ਦੇ ਮੋਹ) ਵਿਚ ਉਲਝਿਆ ਰਹਿੰਦਾ ਹੈ,
My mind is entangled in Maya; it knows nothing at all of spiritual wisdom.
ਕਉਨੁ ਨਾਮੁ ਜਗੁ ਜਾ ਕੈ ਸਿਮਰੈ ਪਾਵੈ ਪਦੁ ਨਿਰਬਾਨਾ ॥੧॥
ਮਨੁੱਖ ਰਤਾ ਭਰ ਭੀ ਸਿਆਣਪ ਦੀ ਇਹ ਗੱਲ ਨਹੀਂ ਵਿਚਾਰਦਾ ਕਿ ਉਹ ਕਿਹੜਾ ਨਾਮ ਹੈ ਜਿਸ ਦਾ ਸਿਮਰਨ ਕਰਨ ਨਾਲ ਜਗਤ ਵਾਸਨਾ-ਰਹਿਤ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ।੧।
What is that Name, by which the world, contemplating it, might attain the state of Nirvaanaa? ||1||
ਭਏ ਦਇਆਲ ਕ੍ਰਿਪਾਲ ਸੰਤ ਜਨ ਤਬ ਇਹ ਬਾਤ ਬਤਾਈ ॥
ਹੇ ਭਾਈ! ਜਦੋਂ ਸੰਤ ਜਨ (ਕਿਸੇ ਭਾਗਾਂ ਵਾਲੇ ਉਤੇ) ਦਇਆਵਾਨ ਹੁੰਦੇ ਹਨ ਕਿਰਪਾਲ ਹੁੰਦੇ ਹਨ, ਤਦੋਂ ਉਹ (ਉਸ ਮਨੁੱਖ ਨੂੰ) ਇਹ ਗੱਲ ਦੱਸਦੇ ਹਨ ਕਿ—ਜਿਸ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਣਾ ਸ਼ੁਰੂ ਕਰ ਦਿੱਤਾ,
When the Saints became kind and compassionate, they told me this.
ਸਰਬ ਧਰਮ ਮਾਨੋ ਤਿਹ ਕੀਏ ਜਿਹ ਪ੍ਰਭ ਕੀਰਤਿ ਗਾਈ ॥੨॥
ਇਉਂ ਮਿਥ ਲਵੋ ਕਿ ਉਸ ਨੇ ਸਾਰੇ ਹੀ ਧਾਰਮਿਕ ਕੰਮ ਕਰ ਲਏ ।੨।
Understand, that whoever sings the Kirtan of God's Praises, has performed all religious rituals. ||2||
ਰਾਮ ਨਾਮੁ ਨਰੁ ਨਿਸਿ ਬਾਸੁਰ ਮਹਿ ਨਿਮਖ ਏਕ ਉਰਿ ਧਾਰੈ ॥
ਹੇ ਨਾਨਕ! (ਆਖ—ਹੇ ਭਾਈ! ਜਿਹੜਾ) ਮਨੁੱਖ ਦਿਨ ਰਾਤ ਵਿਚ ਅੱਖ ਦੇ ਇਕ ਫੋਰ ਲਈ ਭੀ ਪਰਮਾਤਮਾ ਦਾ ਨਾਮ (ਆਪਣੇ) ਹਿਰਦੇ ਵਿਚ ਵਸਾਂਦਾ ਹੈ
One who enshrines the Lord's Name in his heart night and day - even for an instant
ਜਮ ਕੋ ਤ੍ਰਾਸੁ ਮਿਟੈ ਨਾਨਕ ਤਿਹ ਅਪੁਨੋ ਜਨਮੁ ਸਵਾਰੈ ॥੩॥੨॥
ਉਹ ਮਨੁੱਖ ਆਪਣਾ (ਮਨੁੱਖਾ) ਜਨਮ ਸਫਲ ਕਰ ਲੈਂਦਾ ਹੈ, ਉੇਸ ਮਨੁੱਖ ਦੇ ਦਿਲ ਵਿਚੋਂ ਮੌਤ ਦਾ ਸਹਿਮ ਦੂਰ ਹੋ ਜਾਂਦਾ ਹੈ ।੩।੨।
- has his fear of Death eradicated. O Nanak, his life is approved and fulfilled. ||3||2||