ਰਾਮਕਲੀ ਮਹਲਾ ੧ ਅਸਟਪਦੀਆ
ਰਾਮਕਲੀ ਮਹਲਾ ੧ ਅਸਟਪਦੀਆ
Raamkalee, First Mehl, Ashtapadees:
 
ੴ ਸਤਿਗੁਰ ਪ੍ਰਸਾਦਿ ॥
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥
(ਜਿਸ ਅਸਲ ਕਲਿਜੁਗ ਦਾ ਜ਼ਿਕਰ ਅਸਾਂ ਕੀਤਾ ਹੈ ਉਸ) ਕਲਿਜੁਗ ਦਾ ਪ੍ਰਭਾਵ ਹੀ ਜੀਵਾਂ ਦੇ ਮਨਾਂ ਵਿਚ (ਖੇਡਾਂ) ਖੇਡਦਾ ਹੈ ਕਿਸੇ ਖ਼ਾਸ ਥਾਵਾਂ ਵਿਚ ਨਹੀਂ ਖੇਡ ਸਕਦਾ (ਕਿਉਂਕਿ ਸਤਜੁਗ ਤੇ੍ਰਤਾ ਦੁਆਪੁਰ ਆਦਿਕ ਸਾਰੇ ਹੀ ਸਮਿਆਂ ਵਿਚ) ਉਹੀ ਚੰਦ੍ਰਮਾ ਚੜ੍ਹਦਾ ਆਇਆ ਹੈ, ਉਹੀ ਤਾਰੇ ਚੜ੍ਹਦੇ ਆ ਰਹੇ ਹਨ, ਉਹੀ ਸੂਰਜ ਚਮਕਦਾ ਆ ਰਿਹਾ ਹੈ,
The same moon rises, and the same stars; the same sun shines in the sky.
 
ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥੧॥
ਉਹੀ ਧਰਤੀ ਹੈ ਤੇ ਉਹੀ ਹਵਾ ਝੁਲਦੀ ਆ ਰਹੀ ਹੈ ।੧।
The earth is the same, and the same wind blows. The age in which we dwell affects living beings, but not these places. ||1||
 
ਜੀਵਨ ਤਲਬ ਨਿਵਾਰਿ ॥
ਹੇ ਪੰਡਿਤ! ਆਪਣੇ ਮਨ ਵਿਚੋਂ) ਖ਼ੁਦ-ਗ਼ਰਜ਼ੀ ਦੂਰ ਕਰ (ਇਹ ਖ਼ੁਦ-ਗ਼ਰਜ਼ੀ ਕਲਿਜੁਗ ਹੈ ।
Give up your attachment to life.
 
ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ ॥੧॥ ਰਹਾਉ ॥
ਖ਼ੁਦ-ਗ਼ਰਜ਼ੀ ਤੇ ਦੂਜਿਆਂ ਉਤੇ ਧੱਕਾ—ਹੇ ਪੰਡਿਤ! ਇਹਨਾਂ ਨੂੰ) ਕਲਿਜੁਗ ਦੇ ਲੱਛਣ ਸਮਝ ।੧।ਰਹਾਉ।
Those who act like tyrants are accepted and approved - recognize that this is the sign of the Dark Age of Kali Yuga. ||1||Pause||
 
ਕਿਤੈ ਦੇਸਿ ਨ ਆਇਆ ਸੁਣੀਐ ਤੀਰਥ ਪਾਸਿ ਨ ਬੈਠਾ ॥
ਕਿਸੇ ਨੇ ਕਦੇ ਨਹੀਂ ਸੁਣਿਆ ਕਿ ਕਲਿਜੁਗ ਕਿਸੇ ਖ਼ਾਸ ਦੇਸ ਵਿਚ ਆਇਆ ਹੋਇਆ ਹੈ, ਕਿਸੇ ਖ਼ਾਸ ਤੀਰਥ ਕੋਲ ਬੈਠਾ ਹੋਇਆ ਹੈ ।
Kali Yuga has not been heard to have come to any country, or to be sitting at any sacred shrine.
 
ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਨ ਬੈਠਾ ॥੨॥
ਜਿਥੇ ਕੋਈ ਦਾਨੀ ਦਾਨ ਕਰਦਾ ਹੈ ਉਥੇ ਭੀ ਬੈਠਾ ਹੋਇਆ ਕਿਸੇ ਨਹੀਂ ਸੁਣਿਆ, ਕਿਸੇ ਥਾਂ ਕਲਿਜੁਗ ਮਹਲ ਉਸਾਰ ਕੇ ਨਹੀਂ ਬੈਠ ਰਿਹਾ ।੨।
It is not where the generous person gives to charities, nor seated in the mansion he has built. ||2||
 
ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਨ ਹੋਈ ॥
ਜੇ ਕੋਈ ਮਨੁੱਖ ਆਪਣਾ ਆਚਰਨ ਉੱਚਾ ਬਣਾਂਦਾ ਹੈ ਤਾਂ ਉਹ (ਸਗੋਂ ਲੋਕਾਂ ਦੀਆਂ ਨਜ਼ਰਾਂ ਵਿਚ) ਡਿੱਗਦਾ ਹੈ, ਜੇ ਕੋਈ ਤਪੀ ਹੋਣ ਦਾ ਦਾਹਵਾ ਕਰਦਾ ਹੈ ਤਾਂ ਉਸ ਦੇ ਇੰਦ੍ਰੁੇ ਆਪਣੇ ਵੱਸ ਵਿਚ ਨਹੀਂ ਹਨ,
If someone practices Truth, he is frustrated; prosperity does not come to the home of the sincere.
 
ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥੩॥
ਜੇ ਜੋਈ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਾਂ (ਲੋਕਾਂ ਵਿਚ ਸਗੋਂ ਉਸ ਦੀ) ਬਦਨਾਮੀ ਹੁੰਦੀ ਹੈ । (ਹੇ ਪੰਡਿਤ! ਭੈੜਾ ਆਚਰਨ, ਇੰਦ੍ਰੇ ਵੱਸ ਵਿਚ ਨਾਹ ਹੋਣੇ, ਪ੍ਰਭੂ-ਨਾਮ ਵੱਲੋਂ ਨਫ਼ਰਤ—) ਇਹ ਹਨ ਕਲਿਜੁਗ ਦੇ ਲੱਛਣ ।੩।
If someone chants the Lord's Name, he is scorned. These are the signs of Kali Yuga. ||3||
 
ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥
(ਪਰ ਇਹ ਖ਼ੁਦ-ਗ਼ਰਜ਼ੀ ਤੇ ਕਮਜ਼ੋਰਾਂ ਉਤੇ ਧੱਕਾ ਸੁਖੀ ਜੀਵਨ ਦਾ ਰਸਤਾ ਨਹੀਂ) ਜਿਸ ਮਨੁੱਖ ਨੂੰ ਦੂਜਿਆਂ ਉਤੇ ਸਰਦਾਰੀ ਮਿਲਦੀ ਹੈ (ਤੇ ਉਹ ਕਮਜ਼ੋਰਾਂ ਉਤੇ ਧੱਕਾ ਕਰਦਾ ਹੈ) ਉਸ ਦੀ ਹੀ (ਇਸ ਧੱਕੇ-ਜ਼ੁਲਮ ਦੇ ਕਾਰਨ ਆਖ਼ਰ) ਦੁਰਗਤਿ ਹੁੰਦੀ ਹੈ । ਨੌਕਰਾਂ ਨੂੰ (ਉਸ ਦੁਰਗਤਿ ਤੋਂ ਕੋਈ) ਖ਼ਤਰਾ ਨਹੀਂ ਹੁੰਦਾ ।
Whoever is in charge, is humiliated. Why should the servant be afraid,
 
ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ ਮਰਣਾ ॥੪॥
ਜਦੋਂ ਉਸ ਸਰਦਾਰ ਦੇ ਗਲ ਵਿਚ ਫਾਹਾ ਪੈਂਦਾ ਹੈ, ਤਾਂ ਉਹ ਉਹਨਾਂ ਨੌਕਰਾਂ ਦੇ ਹੱਥੋਂ ਹੀ ਮਰਦਾ ਹੈ ।੪।
when the master is put in chains? He dies at the hands of his servant. ||4||
 
ਆਖੁ ਗੁਣਾ ਕਲਿ ਆਈਐ ॥
(ਹੇ ਪੰਡਿਤ! ਤੇਰੇ ਕਹਿਣ ਅਨੁਸਾਰ ਜੇ ਹੁਣ) ਕਲਿਜੁਗ ਦਾ ਸਮਾ ਹੀ ਆ ਗਿਆ ਹੈ (ਤਾਂ ਭੀ ਤੀਰਥ ਵਰਤ ਆਦਿਕ ਕਰਮ ਕਾਂਡ ਦਾ ਰਸਤਾ ਛੱਡ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰ (ਕਿਉਂਕਿ ਤੇਰੇ ਧਰਮ ਸ਼ਾਸਤ੍ਰਾਂ ਅਨੁਸਾਰ ਕਲਿਜੁਗ ਵਿਚ ਸਿਫ਼ਤਿ-ਸਾਲਾਹ ਹੀ ਪਰਵਾਨ ਹੈ, ਤੇ) ਪਹਿਲੇ ਤਿੰਨ ਜੁਗਾਂ ਦਾ ਪ੍ਰਭਾਵ ਹੁਣ ਮੁੱਕ ਚੁਕਾ ਹੈ ।
Chant the Praises of the Lord; Kali Yuga has come.
 
ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਤ ਪਾਈਐ ॥੧॥ ਰਹਾਉ ॥
(ਸੋ, ਹੇ ਪੰਡਿਤ! ਪਰਮਾਤਮਾ ਅਗੇ ਇਉਂ ਅਰਜ਼ੋਈ ਕਰ—ਹੇ ਪ੍ਰਭੂ! ਜੇ ਬਖ਼ਸ਼ਸ਼ ਕਰਨੀ ਹੈ ਤਾਂ ਆਪਣੇ) ਗੁਣਾਂ ਦੀ ਬਖ਼ਸ਼ਸ਼ ਕਰ, ਇਹ ਹੀ ਪ੍ਰਾਪਤ ਕਰਨ-ਜੋਗ ਹੈ ।੧।ਰਹਾਉ।
The justice of the previous three ages is gone. One obtains virtue, only if the Lord bestows it. ||1||Pause||
 
ਕਲਿ ਕਲਵਾਲੀ ਸਰਾ ਨਿਬੇੜੀ ਕਾਜੀ ਕ੍ਰਿਸਨਾ ਹੋਆ ॥
(ਹੇ ਪੰਡਿਤ) ਕਲਿਜੁਗ ਇਹ ਹੈ (ਕਿ ਮੁਸਲਮਾਨੀ ਹਕੂਮਤ ਵਿਚ ਧੱਕੇ-ਜ਼ੋਰ ਨਾਲ) ਝਗੜੇ ਵਧਾਣ ਵਾਲਾ ਇਸਲਾਮੀ ਕਾਨੂੰਨ ਹੀ ਫ਼ੈਸਲੇ ਕਰਨ ਵਾਲਾ ਬਣਿਆ ਹੋਇਆ ਹੈ, ਤੇ ਨਿਆਂ ਕਰਨ ਵਾਲਾ ਕਾਜ਼ੀ-ਹਾਕਮ ਵੱਢੀ-ਖ਼ੋਰ ਹੋ ਚੁਕਾ ਹੈ ।
In this turbulent age of Kali Yuga, Muslim law decides the cases, and the blue-robed Qazi is the judge.
 
ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ ਲਹਿਆ ॥੫॥
ਅਥਰਬਣ ਵੇਦ ਬ੍ਰਹਮਾ ਦੀ ਬਾਣੀ ਪ੍ਰਧਾਨ ਹੈ । ਉੱਚਾ ਆਚਰਨ ਤੇ ਸਿਫ਼ਤਿ-ਸਾਲਾਹ ਲੋਕਾਂ ਦੇ ਮਨਾਂ ਤੋਂ ਲਹਿ ਗਏ ਹਨ—ਇਹੀ ਹੈ ਕਲਿਜੁਗ ।੫।
The Guru's Bani has taken the place of Brahma's Veda, and the singing of the Lord's Praises are good deeds. ||5||
 
ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਹੇ ਜਨੇਊ ॥
ਪਤੀ-ਪਰਮਾਤਮਾ ਨੂੰ ਵਿਸਾਰ ਕੇ ਇਹ ਦੇਵ-ਪੂਜਾ ਕਿਸ ਅਰਥ? ਉੱਚੇ ਆਚਰਨ ਤੋਂ ਖ਼ਾਲੀ ਰਹਿ ਕੇ ਇਸ ਸੰਜਮ ਦਾ ਕੀਹ ਲਾਭ? ਜੇ ਵਿਚਾਰਾਂ ਵਲੋਂ ਰੋਕ-ਥੰਮ ਨਹੀਂ ਤਾਂ ਜਨੇਊ ਕੀਹ ਸੰਵਾਰਦਾ ਹੈ?
Worship without faith; self-discipline without truthfulness; the ritual of the sacred thread without chastity - what good are these?
 
ਨਾਵਹੁ ਧੋਵਹੁ ਤਿਲਕੁ ਚੜਾਵਹੁ ਸੁਚ ਵਿਣੁ ਸੋਚ ਨ ਹੋਈ ॥੬॥
ਇਸ਼ਨਾਨ ਕਰਦੇ ਹੋ, (ਸਰੀਰ ਮਲ ਮਲ ਕੇ) ਧੋਂਦੇ ਹੋ, (ਮੱਥੇ ਉਤੇ) ਤਿਲਕ ਲਾਂਦੇ ਹੋ (ਤੇ ਇਸ ਨੂੰ ਪਵਿਤ੍ਰ ਕਰਮ ਸਮਝਦੇ ਹੋ), ਪਰ ਪਵਿਤ੍ਰ ਆਚਰਨ ਤੋਂ ਬਿਨਾ ਇਹ ਬਾਹਰਲੀ ਪਵਿਤ੍ਰਤਾ ਕੋਈ ਮੁੱਲ ਨਹੀਂ ਰੱਖਦੀ । (ਅਸਲ ਵਿਚ ਇਹ ਭੁਲੇਖਾ ਭੀ ਕਲਿਜੁਗ ਹੀ ਹੈ) ।੬।
You may bathe and wash, and apply a ritualistic tilak mark to your forehead, but without inner purity, there is no understanding. ||6||
 
ਕਲਿ ਪਰਵਾਣੁ ਕਤੇਬ ਕੁਰਾਣੁ ॥
ਸ਼ਾਮੀ ਕਿਤਾਬਾਂ ਤੇ ਕੁਰਾਨ ਨੂੰ ਪ੍ਰਵਾਨਗੀ ਦਿੱਤੀ ਜਾ ਰਹੀ ਹੈ,
In Kali Yuga, the Koran and the Bible have become famous.
 
ਪੋਥੀ ਪੰਡਿਤ ਰਹੇ ਪੁਰਾਣ ॥
ਪੰਡਿਤਾਂ ਦੀਆਂ ਪੁਰਾਣ ਆਦਿਕ ਪੁਸਤਕਾਂ ਰਹਿ ਗਈਆਂ ਹਨ ।
The Pandit's scriptures and the Puraanas are not respected.
 
ਨਾਨਕ ਨਾਉ ਭਇਆ ਰਹਮਾਣੁ ॥
ਹੇ ਨਾਨਕ! (ਇਸ ਜ਼ੋਰ ਧੱਕੇ ਹੇਠ ਹੀ) ਪਰਮਾਤਮਾ ਦਾ ਨਾਮ ‘ਰਹਮਾਨ’ ਆਖਿਆ ਜਾ ਰਿਹਾ ਹ
O Nanak, the Lord's Name now is Rehmaan, the Merciful.
 
ਕਰਿ ਕਰਤਾ ਤੂ ਏਕੋ ਜਾਣੁ ॥੭॥
ਹਰ ਇਕੋ ਕਰਤਾਰ ਹੈ ਹੀ ਇਹ ਸਭ ਕੁਝ ਕਰਨ ਵਾਲਾ ਜਾਣ ।੭।
Know that there is only One Creator of the creation. ||7||
 
ਨਾਨਕ ਨਾਮੁ ਮਿਲੈ ਵਡਿਆਈ ਏਦੂ ਉਪਰਿ ਕਰਮੁ ਨਹੀ ॥
ਹੇ ਨਾਨਕ! ਜੋ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ, ਨਾਮ ਜਪਣ ਤੋਂ ਵਧੀਕ ਚੰਗਾ ਹੋਰ ਕੋਈ ਕਰਮ ਨਹੀਂ ਹੈ (ਪੰਡਿਤ ਤੀਰਥ ਵਰਤ ਆਦਿਕ ਕਰਮਾਂ ਨੂੰ ਹੀ ਸਲਾਹੁੰਦਾ ਰਹਿੰਦਾ ਹੈ) ।
Nanak has obtained the glorious greatness of the Naam, the Name of the Lord. There is no action higher than this.
 
ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥੮॥੧॥
ਪਰਮਾਤਮਾ ਦਾਤਾਰ ਹਿਰਦੇ-ਘਰ ਵਿਚ ਹੋਵੇ ਤੇ ਭੁੱਲੜ ਜੀਵ ਬਾਹਰ ਦੇਵੀ ਦੇਵਤਿਆਂ ਆਦਿਕ ਤੋਂ ਮੰਗਦਾ ਫਿਰੇ, ਇਹ ਦੋਸ਼ ਜੀਵ ਦੇ ਸਿਰ ਆਉਂਦਾ ਹੈ ।੮।੧।
If someone goes out to beg for what is already in his own home, then he should be chastised. ||8||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by