ਰਾਮਕਲੀ ਮਹਲਾ ੧ ॥
ਰਾਮਕਲੀ ਮਹਲਾ ੧ ॥
Raamkalee, First Mehl:
 
ਖਟੁ ਮਟੁ ਦੇਹੀ ਮਨੁ ਬੈਰਾਗੀ ॥
ਹੇ ਜੋਗੀ! ਗੁਰੂ ਦੀ ਸਰਨ ਪੈ ਕੇ) ਮੇਰਾ ਖਟ-ਚੱਕ੍ਰੀ ਸਰੀਰ ਹੀ (ਮੇਰੇ ਵਾਸਤੇ) ਮਠ ਬਣ ਗਿਆ ਹੈ ਤੇ (ਇਸ ਮਠ ਵਿਚ ਟਿਕ ਕੇ) ਮੇਰਾ ਮਨ ਵੈਰਾਗੀ ਹੋ ਗਿਆ ਹੈ ।
Above the six chakras of the body dwells the detached mind.
 
ਸੁਰਤਿ ਸਬਦੁ ਧੁਨਿ ਅੰਤਰਿ ਜਾਗੀ ॥
ਗੁਰੂ ਦਾ ਸ਼ਬਦ ਮੇਰੀ ਸੁਰਤਿ ਵਿਚ ਟਿਕ ਗਿਆ ਹੈ, ਪਰਮਾਤਮਾ ਦੇ ਨਾਮ ਦੀ ਲਗਨ ਮੇਰੇ ਅੰਦਰ ਜਾਗ ਪਈ ਹੈ ।
Awareness of the vibration of the Word of the Shabad has been awakened deep within.
 
ਵਾਜੈ ਅਨਹਦੁ ਮੇਰਾ ਮਨੁ ਲੀਣਾ ॥
(ਮੇਰੇ ਅੰਦਰ) ਗੁਰੂ ਦਾ ਸ਼ਬਦ ਇਕ-ਰਸ ਪ੍ਰਬਲ ਪ੍ਰਭਾਵ ਪਾ ਰਿਹਾ ਹੈ, ਤੇ ਉਸ ਵਿਚ ਮੇਰਾ ਮਨ ਮਸਤ ਹੋ ਰਿਹਾ ਹੈ ।
The unstruck melody of the sound current resonates and resounds within; my mind is attuned to it.
 
ਗੁਰ ਬਚਨੀ ਸਚਿ ਨਾਮਿ ਪਤੀਣਾ ॥੧॥
ਗੁਰੂ ਦੀ ਬਾਣੀ ਦੀ ਬਰਕਤਿ ਨਾਲ (ਮੇਰਾ ਮਨ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਗਿੱਝ ਗਿਆ ਹੈ ।੧।
Through the Guru's Teachings, my faith is confirmed in the True Name. ||1||
 
ਪ੍ਰਾਣੀ ਰਾਮ ਭਗਤਿ ਸੁਖੁ ਪਾਈਐ ॥
ਹੇ ਪ੍ਰਾਣੀ! ਪਰਮਾਤਮਾ ਦੀ ਭਗਤੀ ਕੀਤਿਆਂ ਹੀ ਆਤਮਕ ਆਨੰਦ ਮਿਲਦਾ ਹੈ ।
O mortal, through devotion to the Lord, peace is obtained.
 
ਗੁਰਮੁਖਿ ਹਰਿ ਹਰਿ ਮੀਠਾ ਲਾਗੈ ਹਰਿ ਹਰਿ ਨਾਮਿ ਸਮਾਈਐ ॥੧॥ ਰਹਾਉ ॥
ਗੁਰੂ ਦੀ ਸਰਨ ਪਿਆਂ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਤੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਈਦਾ ਹੈ ।੧।ਰਹਾਉ।
The Lord, Har, Har, seems sweet to the Gurmukh, who merges in the Name of the Lord, Har, Har. ||1||Pause||
 
ਮਾਇਆ ਮੋਹੁ ਬਿਵਰਜਿ ਸਮਾਏ ॥
ਜਿਸ ਮਨੁੱਖ ਨੂੰ ਗੁਰੂ ਮਿਲਦਾ ਹੈ ਗੁਰੂ ਉਸ ਨੂੰ ਸੰਗਤਿ ਵਿਚ ਮਿਲਾਂਦਾ ਹੈ ਤੇ ਉਹ ਮਾਇਆ ਦਾ ਮੋਹ ਰੋਕ ਕੇ ਪ੍ਰਭੂ-ਨਾਮ ਵਿਚ ਲੀਨ ਹੋ ਜਾਂਦਾ ਹੈ ।
Eradicating attachment to Maya, one merges into the Lord.
 
ਸਤਿਗੁਰੁ ਭੇਟੈ ਮੇਲਿ ਮਿਲਾਏ ॥
ਜਿਸ ਮਨੁੱਖ ਨੂੰ ਗੁਰੂ ਮਿਲਦਾ ਹੈ ਗੁਰੂ ਉਸ ਨੂੰ ਸੰਗਤਿ ਵਿਚ ਮਿਲਾਂਦਾ ਹੈ ਤੇ ਉਹ ਮਾਇਆ ਦਾ ਮੋਹ ਰੋਕ ਕੇ ਪ੍ਰਭੂ-ਨਾਮ ਵਿਚ ਲੀਨ ਹੋ ਜਾਂਦਾ ਹੈ ।
Meeting with the True Guru, we unite in His Union.
 
ਨਾਮੁ ਰਤਨੁ ਨਿਰਮੋਲਕੁ ਹੀਰਾ ॥
ਪਰਮਾਤਮਾ ਦਾ ਨਾਮ (ਮਾਨੋ, ਇਕ) ਰਤਨ ਹੈ (ਇਕ ਐਸਾ) ਹੀਰਾ ਹੈ ਜਿਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।
The Naam, the Name of the Lord, is a priceless jewel, a diamond.
 
ਤਿਤੁ ਰਾਤਾ ਮੇਰਾ ਮਨੁ ਧੀਰਾ ॥੨॥
ਮੇਰਾ ਮਨ ਭੀ ਉਸ ਨਾਮ ਵਿਚ ਰੰਗਿਆ ਗਿਆ ਹੈ ਉਸ ਨਾਮ ਵਿਚ ਟਿਕ ਗਿਆ ਹੈ ।੨।
Attuned to it, the mind is comforted and encouraged. ||2||
 
ਹਉਮੈ ਮਮਤਾ ਰੋਗੁ ਨ ਲਾਗੈ ॥
ਹਉਮੈ-ਰੋਗ ਮਾਇਆ ਦੀ ਮਮਤਾ ਦਾ ਰੋਗ (ਮਨ ਨੂੰ) ਨਹੀਂ ਚੰਬੜਦਾ ।
The diseases of egotism and possessiveness do not afflict
 
ਰਾਮ ਭਗਤਿ ਜਮ ਕਾ ਭਉ ਭਾਗੈ ॥
(ਗੁਰੂ ਦੀ ਰਾਹੀਂ) ਪਰਮਾਤਮਾ ਦੀ ਭਗਤੀ ਕੀਤਿਆਂ ਮੌਤ ਦਾ ਡਰ ਦੂਰ ਹੋ ਜਾਂਦਾ ਹੈ
one who worships the Lord. Fear of the Messenger of Death runs away.
 
ਜਮੁ ਜੰਦਾਰੁ ਨ ਲਾਗੈ ਮੋਹਿ ॥
(ਗੁਰੂ ਦੀ ਕਿਰਪਾ ਨਾਲ) ਭਿਆਨਕ ਜਮ ਭੀ ਮੈਨੂੰ ਨਹੀਂ ਪੋਂਹਦਾ
The Messenger of Death, the enemy of the soul, does not touch me at all.
 
ਨਿਰਮਲ ਨਾਮੁ ਰਿਦੈ ਹਰਿ ਸੋਹਿ ॥੩॥
(ਕਿਉਂਕਿ) ਪਰਮਾਤਮਾ ਦਾ ਪਵਿਤ੍ਰ ਨਾਮ ਮੇਰੇ ਹਿਰਦੇ ਵਿਚ ਸੋਭ ਰਿਹਾ ਹੈ ।੩।
The Immaculate Name of the Lord illuminates my heart. ||3||
 
ਸਬਦੁ ਬੀਚਾਰਿ ਭਏ ਨਿਰੰਕਾਰੀ ॥
ਗੁਰੂ ਦੇ ਸ਼ਬਦ ਨੂੰ ਸੋਚ-ਮੰਡਲ ਵਿਚ ਟਿਕਾ ਕੇ ਪਰਮਾਤਮਾ ਦੇ ਹੀ (ਸੇਵਕ) ਹੋ ਜਾਈਦਾ ਹੈ,
Contemplating the Shabad, we become Nirankaari - we come to belong to the Formless Lord God.
 
ਗੁਰਮਤਿ ਜਾਗੇ ਦੁਰਮਤਿ ਪਰਹਾਰੀ ॥
ਮਨ ਵਿਚ ਗੁਰੂ ਦੀ ਸਿੱਖਿਆ ਪ੍ਰਬਲ ਹੋ ਜਾਂਦੀ ਹੈ ਤੇ ਭੈੜੀ ਮਤਿ ਦੂਰ ਹੋ ਜਾਂਦੀ ਹੈ ।
Awakening to the Guru's Teachings, evil-mindedness is taken away.
 
ਅਨਦਿਨੁ ਜਾਗਿ ਰਹੇ ਲਿਵ ਲਾਈ ॥
ਜੇਹੜੇ ਮਨੁੱਖ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜ ਕੇ ਹਰ ਵੇਲੇ (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿੰਦੇ ਹਨ,
Remaining awake and aware night and day, lovingly focused on the Lord,
 
ਜੀਵਨ ਮੁਕਤਿ ਗਤਿ ਅੰਤਰਿ ਪਾਈ ॥੪॥
ਉਹ ਆਪਣੇ ਅੰਦਰ ਉਹ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦੇ ਹਨ ਜੋ ਮਾਇਆ ਵਿਚ ਵਰਤਦਿਆਂ ਹੀ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਕਰ ਦੇਂਦੀ ਹੈ ।੪।
one becomes Jivan Mukta - liberated while yet alive. He finds this state deep within himself. ||4||
 
ਅਲਿਪਤ ਗੁਫਾ ਮਹਿ ਰਹਹਿ ਨਿਰਾਰੇ ॥
(ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ) ਸਰੀਰ-ਗੁਫਾ ਦੇ ਅੰਦਰ ਹੀ ਮਾਇਆ ਤੋਂ ਨਿਰਲੇਪ ਰਹਿੰਦੇ ਹਨ ਮਾਇਆ ਦੇ ਪ੍ਰਭਾਵ ਤੋਂ ਵੱਖਰੇ ਰਹਿੰਦੇ ਹਨ ।
In the secluded cave, I remain unattached.
 
ਤਸਕਰ ਪੰਚ ਸਬਦਿ ਸੰਘਾਰੇ ॥
ਗੁਰੂ ਦੇ ਸ਼ਬਦ ਦੀ ਰਾਹੀਂ ਉਹ ਕਾਮਾਦਿਕ ਪੰਜਾਂ ਚੋਰਾਂ ਨੂੰ ਮਾਰ ਲੈਂਦੇ ਹਨ ।
With the Word of the Shabad, I have killed the five thieves.
 
ਪਰ ਘਰ ਜਾਇ ਨ ਮਨੁ ਡੋਲਾਏ ॥
(ਗੁਰੂ ਦੀ ਸਰਨ ਪੈ ਕੇ ਸਿਮਰਨ ਕਰਨ ਵਾਲਾ ਬੰਦਾ) ਆਪਣੇ ਮਨ ਨੂੰ ਪਰਾਏ ਘਰ ਵਲ ਜਾ ਕੇ ਡੋਲਣ ਨਹੀਂ ਦੇਂਦਾ ।
My mind does not waver or go to the home of any other.
 
ਸਹਜ ਨਿਰੰਤਰਿ ਰਹਉ ਸਮਾਏ ॥੫॥
(ਗੁਰੂ ਦੀ ਕਿਰਪਾ ਨਾਲ ਹੀ ਸਿਮਰਨ ਕਰ ਕੇ) ਮੈਂ ਅਡੋਲ ਆਤਮਕ ਅਵਸਥਾ ਵਿਚ ਇਕ-ਰਸ ਲੀਨ ਰਹਿੰਦਾ ਹਾਂ ।੫।
I remain intuitively absorbed deep within. ||5||
 
ਗੁਰਮੁਖਿ ਜਾਗਿ ਰਹੇ ਅਉਧੂਤਾ ॥
ਅਸਲ ਤਿਆਗੀ ਉਹੀ ਹੈ ਜੋ ਗੁਰੂ ਦੀ ਸਰਨ ਪੈ ਕੇ (ਸਿਮਰਨ ਦੀ ਰਾਹੀਂ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ ।
As Gurmukh, I remain awake and aware, unattached.
 
ਸਦ ਬੈਰਾਗੀ ਤਤੁ ਪਰੋਤਾ ॥
ਜੇਹੜਾ ਮਨੁੱਖ ਜਗਤ ਦੇ ਮੂਲ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਪ੍ਰੋਈ ਰੱਖਦਾ ਹੈ ਉਹ ਸਦਾ (ਮਾਇਆ ਤੋਂ) ਵੈਰਾਗਵਾਨ ਰਹਿੰਦਾ ਹੈ ।
Forever detached, I am woven into the essence of reality.
 
ਜਗੁ ਸੂਤਾ ਮਰਿ ਆਵੈ ਜਾਇ ॥
ਜਗਤ ਮਾਇਆ ਦੇ ਮੋਹ ਦੀ ਨੀਂਦ ਵਿਚ (ਪਰਮਾਤਮਾ ਦੀ ਯਾਦ ਵਲੋਂ) ਸੱੁਤਾ ਰਹਿੰਦਾ ਹੈ, ਤੇ, ਆਤਮਕ ਮੌਤ ਸਹੇੜ ਕੇ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ
The world is asleep; it dies, and comes and goes in reincarnation.
 
ਬਿਨੁ ਗੁਰ ਸਬਦ ਨ ਸੋਝੀ ਪਾਇ ॥੬॥
(ਮਾਇਆ ਦੀ ਨੀਂਦ ਵਿਚ ਸੁੱਤੇ ਪਏ ਨੂੰ) ਗੁਰੂ ਦੇ ਸ਼ਬਦ ਤੋਂ ਬਿਨਾ ਇਹ ਸਮਝ ਹੀ ਨਹੀਂ ਪੈਂਦੀ ।੬।
Without the Word of the Guru's Shabad, it does not understand. ||6||
 
ਅਨਹਦ ਸਬਦੁ ਵਜੈ ਦਿਨੁ ਰਾਤੀ ॥
ਜੋ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ (ਉਸ ਦੇ ਅੰਦਰ) ਗੁਰੂ ਦਾ ਸ਼ਬਦ ਦਿਨ ਰਾਤ ਇਕ-ਰਸ ਪ੍ਰਬਲ ਪ੍ਰਭਾਵ ਪਾਈ ਰੱਖਦਾ ਹੈ,
The unstruck sound current of the Shabad vibrates day and night.
 
ਅਵਿਗਤ ਕੀ ਗਤਿ ਗੁਰਮੁਖਿ ਜਾਤੀ ॥
ਉਸ ਨੂੰ ਇਹ ਪਛਾਣ ਆ ਜਾਂਦੀ ਹੈ ਕਿ ਅਦ੍ਰਿਸ਼ਟ ਤੇ ਵਾਸਨਾ-
The Gurmukh knows the state of the eternal, unchanging Lord God.
 
ਤਉ ਜਾਨੀ ਜਾ ਸਬਦਿ ਪਛਾਨੀ ॥
ਪਰ ਇਹ ਸੂਝ ਮਨੁੱਖ ਨੂੰ ਤਦੋਂ ਹੀ ਆਉਂਦੀ ਹੈ ਜਦੋਂ ਉਹ ਗੁਰੂ ਦੇ ਸ਼ਬਦ ਦੀ ਰਾਹੀਂ (ਇਹ ਭੇਤ) ਪਛਾਣਦਾ ਹੈ ।੭।
When someone realizes the Shabad, then he truly knows.
 
ਏਕੋ ਰਵਿ ਰਹਿਆ ਨਿਰਬਾਨੀ ॥੭॥
ਉਸ ਨੂੰ ਇਹ ਪਛਾਣ ਆ ਜਾਂਦੀ ਹੈ ਕਿ ਅਦ੍ਰਿਸ਼ਟ ਤੇ ਵਾਸਨਾ-ਰਹਿਤ ਪ੍ਰਭੂ ਇਹੋ ਜਿਹਾ ਹੈ ਕਿ ਉਹ ਆਪ ਹੀ ਹਰ ਥਾਂ ਵਿਆਪਕ ਹੈ
The One Lord is permeating and pervading everywhere in Nirvaanaa. ||7||
 
ਸੁੰਨ ਸਮਾਧਿ ਸਹਜਿ ਮਨੁ ਰਾਤਾ ॥
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕਰਦਾ ਹੈ ਉਸ ਦਾ) ਮਨ ਉਸ ਇਕਾਗ੍ਰਤਾ ਵਿਚ ਟਿਕਿਆ ਰਹਿੰਦਾ ਹੈ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸਦਾ ਸੁੰਞ ਰਹਿੰਦੀ ਹੈ ਤੇ ਅਡੋਲ ਆਤਮਕ ਅਵਸਥਾ (ਦੇ ਰੰਗ) ਵਿਚ ਰੰਗਿਆ ਜਾਂਦਾ ਹੈ
My mind is intuitively absorbed in the state of deepest Samaadhi;
 
ਤਜਿ ਹਉ ਲੋਭਾ ਏਕੋ ਜਾਤਾ ॥
ਹਉਮੈ ਤੇ ਲੋਭ ਨੂੰ ਤਿਆਗ ਕੇ ਉਹ ਮਨੁੱਖ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ ਰੱਖਦਾ ਹੈ ।
renouncing egotism and greed, I have come to know the One Lord.
 
ਗੁਰ ਚੇਲੇ ਅਪਨਾ ਮਨੁ ਮਾਨਿਆ ॥
ਹੇ ਨਾਨਕ! ਗੁਰੂ ਦੀ ਸਰਨ ਪਏ ਹੋਏ ਸਿੱਖ ਦਾ ਆਪਣਾ ਮਨ ਗੁਰੂ ਦੀ ਸਿੱਖਿਆ ਵਿਚ ਪਤੀਜ ਜਾਂਦਾ ਹੈ,
When the disciple's mind accepts the Guru,
 
ਨਾਨਕ ਦੂਜਾ ਮੇਟਿ ਸਮਾਨਿਆ ॥੮॥੩॥
ਉਹ ਪਰਮਾਤਮਾ ਤੋਂ ਬਿਨਾ ਹੋਰ ਝਾਕ ਮਿਟਾ ਕੇ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ ।੮।੩।
O Nanak, duality is eradicated, and he merges in the Lord. ||8||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by