ਰਾਮਕਲੀ ਦਖਣੀ ਮਹਲਾ ੧ ॥
Raamkalee, Dakhanee, First Mehl:
 
ਜਤੁ ਸਤੁ ਸੰਜਮੁ ਸਾਚੁ ਦ੍ਰਿੜਾਇਆ ਸਾਚ ਸਬਦਿ ਰਸਿ ਲੀਣਾ ॥੧॥
(ਮੇਰਾ ਗੁਰੂ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ-ਰਸ ਵਿਚ ਲੀਨ ਰਹਿੰਦਾ ਹੈ ਮੇਰੇ ਗੁਰੂ ਨੇ ਮੈਨੂੰ ਇਹ ਯਕੀਨ ਕਰਾ ਦਿੱਤਾ ਹੈ ਕਿ ਕਾਮ-ਵਾਸ਼ਨਾ ਤੋਂ ਬਚੇ ਰਹਿਣਾ, ਉੱਚਾ ਆਚਰਨ, ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਰੋਕਣਾ, ਤੇ ਸਦਾ-ਥਿਰ ਪ੍ਰਭੂ ਦਾ ਸਿਮਰਨ—ਇਹੀ ਹੈ ਸਹੀ ਜੀਵਨ ।੧।
Abstinence, chastity, self-control and truthfulness have been implanted within me; I am imbued with the sublime essence of the True Word of the Shabad. ||1||
 
ਮੇਰਾ ਗੁਰੁ ਦਇਆਲੁ ਸਦਾ ਰੰਗਿ ਲੀਣਾ ॥
ਮੇਰਾ ਗੁਰੂ ਦਇਆ ਦਾ ਘਰ ਹੈ, ਉਹ ਸਦਾ ਪੇ੍ਰਮ-ਰੰਗ ਵਿਚ ਰੰਗਿਆ ਰਹਿੰਦਾ ਹੈ ।
My Merciful Guru remains forever imbued with the Lord's Love.
 
ਅਹਿਨਿਸਿ ਰਹੈ ਏਕ ਲਿਵ ਲਾਗੀ ਸਾਚੇ ਦੇਖਿ ਪਤੀਣਾ ॥੧॥ ਰਹਾਉ ॥
(ਮੇਰੇ ਗੁਰੂ ਦੀ) ਸੁਰਤਿ ਦਿਨ ਰਾਤ ਇਕ ਪਰਮਾਤਮਾ (ਦੇ ਚਰਨਾਂ) ਵਿਚ ਲੱਗੀ ਰਹਿੰਦੀ ਹੈ, (ਮੇਰਾ ਗੁਰੂ) ਸਦਾ-ਥਿਰ ਪਰਮਾਤਮਾ ਦਾ (ਹਰ ਥਾਂ) ਦੀਦਾਰ ਕਰ ਕੇ (ਉਸ ਦੀਦਾਰ ਵਿਚ) ਮਸਤ ਰਹਿੰਦਾ ਹੈ ।੧।ਰਹਾਉ।
Day and night, He remains lovingly focused on the One Lord; gazing upon the True Lord, He is pleased. ||1||Pause||
 
ਰਹੈ ਗਗਨ ਪੁਰਿ ਦ੍ਰਿਸਟਿ ਸਮੈਸਰਿ ਅਨਹਤ ਸਬਦਿ ਰੰਗੀਣਾ ॥੨॥
(ਮੇਰੇ ਗੁਰੂ) ਸਦਾ ਉੱਚੀ ਅਡੋਲ ਆਤਮਕ ਅਵਸਥਾ ਵਿਚ ਟਿਕਿਆ ਰਹਿੰਦਾ ਹੈ, (ਮੇਰੇ ਗੁਰੂ ਦੀ) (ਪਿਆਰ-ਭਰੀ) ਨਿਗਾਹ (ਸਭ ਵਲ) ਇਕੋ ਜਿਹੀ ਹੈ । (ਮੇਰਾ ਗੁਰੂ) ਉਸ ਸ਼ਬਦ ਵਿਚ ਰੰਗਿਆ ਹੋਇਆ ਹੈ ਜਿਸ ਦੀ ਧੁਨਿ ਉਸ ਦੇ ਅੰਦਰ ਇਕ-ਰਸ ਹੋ ਰਹੀ ਹੈ ।੨।
He abides in the Tenth Gate, and looks equally upon all; He is imbued with the unstruck sound current of the Shabad. ||2||
 
ਸਤੁ ਬੰਧਿ ਕੁਪੀਨ ਭਰਿਪੁਰਿ ਲੀਣਾ ਜਿਹਵਾ ਰੰਗਿ ਰਸੀਣਾ ॥੩॥
ਉੱਚਾ ਆਚਰਨ (-ਰੂਪ) ਲੰਗੋਟ ਬੰਨ੍ਹ ਕੇ (ਮੇਰਾ ਗੁਰੂ) ਸਰਬ-ਵਿਆਪਕ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ, ਉਸ ਦੀ ਜੀਭ (ਪ੍ਰਭੂ ਦੇ) ਪ੍ਰੇਮ ਵਿਚ ਰਸੀ ਰਹਿੰਦੀ ਹੈ ।੩।
Wearing the loin-cloth of chastity, He remains absorbed in the all-pervading Lord; His tongue enjoys the taste of God's Love. ||3||
 
ਮਿਲੈ ਗੁਰ ਸਾਚੇ ਜਿਨਿ ਰਚੁ ਰਾਚੇ ਕਿਰਤੁ ਵੀਚਾਰਿ ਪਤੀਣਾ ॥੪॥
ਕਦੇ ਉਕਾਈ ਨਾਹ ਖਾਣ ਵਾਲੇ (ਮੇਰੇ) ਗੁਰੂ ਨੂੰ ਉਹ ਪਰਮਾਤਮਾ ਸਦਾ ਮਿਲਿਆ ਰਹਿੰਦਾ ਹੈ ਜਿਸ ਨੇ ਜਗਤ-ਰਚਨਾ ਰਚੀ ਹੈ, ਉਸ ਦੀ ਜਗਤ-ਕਿਰਤ ਨੂੰ ਵੇਖ ਵੇਖ ਕੇ (ਮੇਰਾ ਗੁਰੂ ਉਸ ਦੀ ਸਰਬ-ਸਮਰੱਥਾ ਵਿਚ) ਨਿਸ਼ਚਾ ਰੱਖਦਾ ਹੈ ।੪।
The One who created the creation has met the True Guru; contemplating the Guru's lifestyle, He is pleased. ||4||
 
ਏਕ ਮਹਿ ਸਰਬ ਸਰਬ ਮਹਿ ਏਕਾ ਏਹ ਸਤਿਗੁਰਿ ਦੇਖਿ ਦਿਖਾਈ ॥੫॥
ਸ੍ਰਿਸ਼ਟੀ ਦੇ ਸਾਰੇ ਹੀ ਜੀਵ ਇਕ ਪਰਮਾਤਮਾ ਵਿਚ ਹਨ (ਭਾਵ, ਇਕ ਪ੍ਰਭੂ ਹੀ ਸਭ ਦੀ ਜ਼ਿੰਦਗੀ ਦਾ ਆਧਾਰ ਹੈ), ਸਾਰੇ ਜੀਵਾਂ ਵਿਚ ਇਕ ਪਰਮਾਤਮਾ ਵਿਆਪਕ ਹੈ—ਇਹ ਕੌਤਕ (ਮੇਰੇ) ਗੁਰੂ ਨੇ (ਆਪ) ਵੇਖ ਕੇ (ਮੈਨੂੰ) ਵਿਖਾ ਦਿੱਤਾ ਹੈ ।੫।
All are in the One, and the One is in all. This is what the True Guru has shown me. ||5||
 
ਜਿਨਿ ਕੀਏ ਖੰਡ ਮੰਡਲ ਬ੍ਰਹਮੰਡਾ ਸੋ ਪ੍ਰਭੁ ਲਖਨੁ ਨ ਜਾਈ ॥੬॥
(ਮੇਰੇ ਗੁਰੂ ਨੇ ਹੀ ਮੈਨੂੰ ਦੱਸਿਆ ਹੈ ਕਿ) ਜਿਸ ਪ੍ਰਭੂ ਨੇ ਸਾਰੇ ਖੰਡ ਮੰਡਲ ਬ੍ਰਹਿਮੰਡ ਬਣਾਏ ਹਨ ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।੬।
He who created the worlds, solar systems and galaxies - that God cannot be known. ||6||
 
ਦੀਪਕ ਤੇ ਦੀਪਕੁ ਪਰਗਾਸਿਆ ਤ੍ਰਿਭਵਣ ਜੋਤਿ ਦਿਖਾਈ ॥੭॥
(ਗੁਰੂ ਨੇ ਆਪਣੀ ਰੌਸ਼ਨ ਜੋਤਿ ਦੇ) ਦੀਵੇ ਤੋਂ (ਮੇਰੇ ਅੰਦਰ) ਦੀਵਾ ਜਗਾ ਦਿੱਤਾ ਹੈ ਤੇ ਮੈਨੂੰ ਉਹ (ਰੱਬੀ) ਜੋਤਿ ਵਿਖਾ ਦਿੱਤੀ ਹੈ, ਜੋ ਤਿੰਨਾਂ ਭਵਨਾਂ ਵਿਚ ਮੌਜੂਦ ਹੈ ।੭।
From the lamp of God, the lamp within is lit; the Divine Light illuminates the three worlds. ||7||
 
ਸਚੈ ਤਖਤਿ ਸਚ ਮਹਲੀ ਬੈਠੇ ਨਿਰਭਉ ਤਾੜੀ ਲਾਈ ॥੮॥
(ਮੇਰਾ ਗੁਰੂ ਇਕ ਐਸਾ ਨਾਥਾਂ ਦਾ ਭੀ ਨਾਥ ਹੈ ਜੋ) ਸਦਾ ਅਟੱਲ ਰਹਿਣ ਵਾਲੇ ਅਡੋਲਤਾ ਦੇ ਤਖ਼ਤ ਉਤੇ ਬੈਠਾ ਹੋਇਆ ਹੈ ਜੋ ਸਦਾ-ਥਿਰ ਰਹਿਣ ਵਾਲੇ ਮਹਿਲ ਵਿਚ ਬੈਠਾ ਹੋਇਆ ਹੈ, (ਉਥੇ ਆਸਣ ਜਮਾਈ) ਬੈਠੇ (ਮੇਰੇ ਗੁਰੂ-ਜੋਗੀ) ਨੇ ਨਿਡਰਤਾ ਦੀ ਸਮਾਧੀ ਲਾਈ ਹੋਈ ਹੈ ।੮।
The Guru sits on the true throne in the true mansion; He is attuned, absorbed in the Fearless Lord. ||8||
 
ਮੋਹਿ ਗਇਆ ਬੈਰਾਗੀ ਜੋਗੀ ਘਟਿ ਘਟਿ ਕਿੰਗੁਰੀ ਵਾਈ ॥੯॥
ਮਾਇਆ ਤੋਂ ਨਿਰਲੇਪ ਮੇਰੇ ਜੋਗੀ ਗੁਰੂ ਨੇ (ਸਾਰੇ ਸੰਸਾਰ ਨੂੰ) ਮੋਹ ਲਿਆ ਹੈ, ਉਸ ਨੇ ਹਰੇਕ ਦੇ ਅੰਦਰ (ਆਤਮਕ ਜੀਵਨ ਦੀ ਰੌ) ਕਿੰਗੁਰੀ ਵਜਾ ਦਿੱਤੀ ਹੈ ।੯।
The Guru, the detached Yogi, has enticed the hearts of all; He plays His harp in each and every heart. ||9||
 
ਨਾਨਕ ਸਰਣਿ ਪ੍ਰਭੂ ਕੀ ਛੂਟੇ ਸਤਿਗੁਰ ਸਚੁ ਸਖਾਈ ॥੧੦॥੮॥
ਹੇ ਨਾਨਕ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਮੇਰੇ) ਗੁਰੂ ਦਾ ਮਿੱਤਰ ਹੈ, ਗੁਰੂ ਦੀ ਰਾਹੀਂ ਪ੍ਰਭੂ ਦੀ ਸਰਨ ਪੈ ਕੇ ਜੀਵ (ਮਾਇਆ ਦੇ ਮੋਹ ਤੋਂ) ਬਚ ਜਾਂਦੇ ਹਨ ।੧੦।੮।
O Nanak, in God's Sanctuary, one is emancipated; the True Guru becomes our true help and support. ||10||8||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by