ਮਾਝ ਮਹਲਾ ੩ ॥
Maajh, Third Mehl:
ਅੰਮ੍ਰਿਤੁ ਵਰਸੈ ਸਹਜਿ ਸੁਭਾਏ ॥
ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਟਿਕਦਾ ਹੈ ਪ੍ਰਭੂ ਪ੍ਰੇਮ ਵਿਚ ਜੁੜਦਾ ਹੈ, ਤਦੋਂ ਉਸ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਵਰਖਾ ਕਰਦਾ ਹੈ ।
The Ambrosial Nectar rains down, softly and gently.
ਗੁਰਮੁਖਿ ਵਿਰਲਾ ਕੋਈ ਜਨੁ ਪਾਏ ॥
ਪਰ (ਇਹ ਦਾਤਿ) ਕੋਈ ਉਹ ਵਿਰਲਾ ਮਨੁੱਖ ਹਾਸਲ ਕਰਦਾ ਹੈ, ਜੋ ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ ।
How rare are those Gurmukhs who find it.
ਅੰਮ੍ਰਿਤੁ ਪੀ ਸਦਾ ਤ੍ਰਿਪਤਾਸੇ ਕਰਿ ਕਿਰਪਾ ਤ੍ਰਿਸਨਾ ਬੁਝਾਵਣਿਆ ॥੧॥
ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਕੇ ਮਨੁੱਖ ਸਦਾ ਲਈ (ਮਾਇਆ ਵਲੋਂ) ਰੱਜ ਜਾਂਦੇ ਹਨ, (ਪ੍ਰਭੂ) ਮਿਹਰ ਕਰ ਕੇ ਉਹਨਾਂ ਦੀ ਤ੍ਰਿਸ਼ਨਾ ਬੁਝਾ ਦੇਂਦਾ ਹੈ ।੧।
Those who drink it in are satisfied forever. Showering His Mercy upon them, the Lord quenches their thirst. ||1||
ਹਉ ਵਾਰੀ ਜੀਉ ਵਾਰੀ ਗੁਰਮੁਖਿ ਅੰਮ੍ਰਿਤੁ ਪੀਆਵਣਿਆ ॥
ਮੈਂ ਸਦਾ ਉਹਨਾਂ ਤੋਂ ਸਦਕੇ ਹਾਂ ਕੁਰਬਾਨ ਹਾਂ, ਜੇਹੜੇ ਗੁਰੂ ਦੀ ਸ਼ਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ ਜਲ ਪੀਂਦੇ ਹਨ ।
I am a sacrifice, my soul is a sacrifice, to those Gurmukhs who drink in this Ambrosial Nectar.
ਰਸਨਾ ਰਸੁ ਚਾਖਿ ਸਦਾ ਰਹੈ ਰੰਗਿ ਰਾਤੀ ਸਹਜੇ ਹਰਿ ਗੁਣ ਗਾਵਣਿਆ ॥੧॥ ਰਹਾਉ ॥
ਜਿਨ੍ਹਾਂ ਦੀ ਜੀਭ ਨਾਮ-ਰਸ ਚਖ ਕੇ ਪ੍ਰਭੂ ਦੇ ਪ੍ਰੇਮ ਰੰਗ ਵਿਚ ਸਦਾ ਰੰਗੀ ਰਹਿੰਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ ।੧।ਰਹਾਉ।
The tongue tastes the essence, and remains forever imbued with the Lord's Love, intuitively singing the Glorious Praises of the Lord. ||1||Pause||
ਗੁਰ ਪਰਸਾਦੀ ਸਹਜੁ ਕੋ ਪਾਏ ॥
ਗੁਰੂ ਦੀ ਕਿਰਪਾ ਨਾਲ ਕੋਈ ਵਿਰਲਾ ਮਨੁੱਖ ਆਤਮਕ ਅਡੋਲਤਾ ਹਾਸਲ ਕਰਦਾ ਹੈ,
By Guru's Grace, intuitive understanding is obtained;
ਦੁਬਿਧਾ ਮਾਰੇ ਇਕਸੁ ਸਿਉ ਲਿਵ ਲਾਏ ॥
(ਜਿਸ ਦੀ ਬਰਕਤਿ ਨਾਲ) ਉਹ ਮਨ ਦਾ ਦੁਚਿੱਤਾ-ਪਨ ਮਾਰ ਕੇ ਸਿਰਫ਼ ਪਰਮਾਤਮਾ (ਦੇ ਚਰਨਾਂ) ਨਾਲ ਲਗਨ ਲਾਈ ਰੱਖਦਾ ਹੈ ।
subduing the sense of duality, they are in love with the One.
ਨਦਰਿ ਕਰੇ ਤਾ ਹਰਿ ਗੁਣ ਗਾਵੈ ਨਦਰੀ ਸਚਿ ਸਮਾਵਣਿਆ ॥੨॥
ਜਦੋਂ ਪਰਮਾਤਮਾ (ਕਿਸੇ ਜੀਵ ਉੱਤੇ ਮਿਹਰ ਦੀ) ਨਿਗਾਹ ਕਰਦਾ ਹੈ, ਤਦੋਂ ਉਹ ਪਰਮਾਤਮਾ ਦੇ ਗੁਣ ਗਾਂਦਾ ਹੈ, ਤੇ ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ।੨।
When He bestows His Glance of Grace, then they sing the Glorious Praises of the Lord; by His Grace, they merge in Truth. ||2||
ਸਭਨਾ ਉਪਰਿ ਨਦਰਿ ਪ੍ਰਭ ਤੇਰੀ ॥
ਹੇ ਪ੍ਰਭੂ ! ਤੇਰੀ ਮਿਹਰ ਦੀ ਨਿਗਾਹ ਸਭ ਜੀਵਾਂ ਉੱਤੇ ਹੀ ਹੈ,
Above all is Your Glance of Grace, O God.
ਕਿਸੈ ਥੋੜੀ ਕਿਸੈ ਹੈ ਘਣੇਰੀ ॥
ਕਿਸੇ ਉੱਤੇ ਥੋੜੀ ਹੈ ਕਿਸੇ ਉੱਤੇ ਬਹੁਤੀ ਹੈ ।
Upon some it is bestowed less, and upon others it is bestowed more.
ਤੁਝ ਤੇ ਬਾਹਰਿ ਕਿਛੁ ਨ ਹੋਵੈ ਗੁਰਮੁਖਿ ਸੋਝੀ ਪਾਵਣਿਆ ॥੩॥
ਤੈਥੋਂ ਬਾਹਰ (ਤੇਰੀ ਮਿਹਰ ਦੀ ਨਿਗਾਹ ਤੋਂ ਬਿਨਾ) ਕੁਝ ਨਹੀਂ ਹੁੰਦਾ—ਇਹ ਸਮਝ ਉਸ ਮਨੁੱਖ ਨੂੰ ਪੈਂਦੀ ਹੈ ਜੋ ਗੁਰੂ ਦੀ ਸ਼ਰਨ ਪੈਂਦਾ ਹੈ ।੩।
Without You, nothing happens at all; the Gurmukhs understand this. ||3||
ਗੁਰਮੁਖਿ ਤਤੁ ਹੈ ਬੀਚਾਰਾ ॥
ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਨੇ ਇਸ ਅਸਲੀਅਤ ਨੂੰ ਸਮਝਿਆ ਹੈ
The Gurmukhs contemplate the essence of reality;
ਅੰਮ੍ਰਿਤਿ ਭਰੇ ਤੇਰੇ ਭੰਡਾਰਾ ॥
ਹੇ ਪ੍ਰਭੂ ! ਆਤਮਕ ਜੀਵਨ ਦੇਣ ਵਾਲੇ ਤੇਰੇ ਨਾਮ-ਜਲ ਨਾਲ ਤੇਰੇ ਖ਼ਜ਼ਾਨੇ ਭਰੇ ਪਏ ਹਨ,
Your Treasures are overflowing with Ambrosial Nectar.
ਬਿਨੁ ਸਤਿਗੁਰ ਸੇਵੇ ਕੋਈ ਨ ਪਾਵੈ ਗੁਰ ਕਿਰਪਾ ਤੇ ਪਾਵਣਿਆ ॥੪॥
(ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਜਾਣਦਾ ਹੈ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕੋਈ ਮਨੁੱਖ ਨਾਮ-ਅੰਮ੍ਰਿਤ ਨਹੀਂ ਲੈ ਸਕਦਾ । ਗੁਰੂ ਦੀ ਕਿਰਪਾ ਨਾਲ ਹੀ ਹਾਸਲ ਕਰ ਸਕਦਾ ਹੈ ।੪।
Without serving the True Guru, no one obtains it. It is obtained only by Guru's Grace. ||4||
ਸਤਿਗੁਰੁ ਸੇਵੈ ਸੋ ਜਨੁ ਸੋਹੈ ॥
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ,
Those who serve the True Guru are beautiful.
ਅੰਮ੍ਰਿਤ ਨਾਮਿ ਅੰਤਰੁ ਮਨੁ ਮੋਹੈ ॥
ਆਤਮਕ ਜੀਵਨ ਦੇਣ ਵਾਲੇ ਨਾਮ ਵਿਚ ਉਸ ਦਾ ਅੰਦਰਲਾ ਮਨ ਮਸਤ ਰਹਿੰਦਾ ਹੈ ।
The Ambrosial Naam, the Name of the Lord, entices their inner minds.
ਅੰਮ੍ਰਿਤਿ ਮਨੁ ਤਨੁ ਬਾਣੀ ਰਤਾ ਅੰਮ੍ਰਿਤੁ ਸਹਜਿ ਸੁਣਾਵਣਿਆ ॥੫॥
ਉਸ ਮਨੁੱਖ ਦਾ ਮਨ ਉਸ ਦਾ ਤਨ ਨਾਮ-ਅੰਮ੍ਰਿਤ ਨਾਲ ਸਿਫ਼ਤਿ-ਸਾਲਾਹ ਦੀ ਬਾਣੀ ਨਾਲ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਆਤਮਕ ਜੀਵਨ ਦੇਣ ਵਾਲੀ ਨਾਮ-ਧੁਨੀ ਨੂੰ ਸੁਣਦਾ ਰਹਿੰਦਾ ਹੈ ।੫।
Their minds and bodies are attuned to the Ambrosial Bani of the Word; this Ambrosial Nectar is intuitively heard. ||5||
ਮਨਮੁਖੁ ਭੂਲਾ ਦੂਜੈ ਭਾਇ ਖੁਆਏ ॥
ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਕੁਰਾਹੇ ਪੈ ਜਾਂਦਾ ਹੈ, ਮਾਇਆ ਦੇ ਪਿਆਰ ਵਿਚ (ਰੁੱਝ ਕੇ) ਸਹੀ ਜੀਵਨ-ਰਾਹ ਤੋਂ ਖੁੰਝ ਜਾਂਦਾ ਹੈ ।
The deluded, self-willed manmukhs are ruined through the love of duality.
ਨਾਮੁ ਨ ਲੇਵੈ ਮਰੈ ਬਿਖੁ ਖਾਏ ॥
ਉਹ ਪਰਮਾਤਮਾ ਦਾ ਨਾਮ ਨਹੀਂ ਸਿਮਰਦਾ, ਉਹ (ਮਾਇਆ ਦਾ ਮੋਹ-ਰੂਪ) ਜ਼ਹਰ ਖਾ ਕੇ ਆਤਮਕ ਮੌਤ ਸਹੇੜ ਲੈਂਦਾ ਹੈ ।
They do not chant the Naam, and they die, eating poison.
ਅਨਦਿਨੁ ਸਦਾ ਵਿਸਟਾ ਮਹਿ ਵਾਸਾ ਬਿਨੁ ਸੇਵਾ ਜਨਮੁ ਗਵਾਵਣਿਆ ॥੬॥
(ਗੰਦ ਦੇ ਕੀੜੇ ਵਾਂਗ) ਉਸ ਮਨੁੱਖ ਦਾ ਨਿਵਾਸ ਸਦਾ ਹਰ ਵੇਲੇ (ਵਿਕਾਰਾਂ ਦੇ) ਗੰਦ ਵਿਚ ਹੀ ਰਹਿੰਦਾ ਹੈ, ਪਰਮਾਤਮਾ ਦੀ ਸੇਵਾ-ਭਗਤੀ ਤੋਂ ਬਿਨਾ ਉਹ ਆਪਣਾ ਮਨੁੱਖਾ ਜਨਮ ਜ਼ਾਇਆ ਕਰ ਲੈਂਦਾ ਹੈ ।੬।
Night and day, they continually sit in manure. Without selfless service, their lives are wasted away. ||6||
ਅੰਮ੍ਰਿਤੁ ਪੀਵੈ ਜਿਸ ਨੋ ਆਪਿ ਪੀਆਏ ॥
(ਪਰ ਜੀਵਾਂ ਦੇ ਭੀ ਕੀਹ ਵੱਸ ?) ਉਹੀ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, ਜਿਸ ਨੂੰ ਪਰਮਾਤਮਾ ਆਪ ਮਿਲਾਂਦਾ ਹੈ,
They alone drink in this Amrit, whom the Lord Himself inspires to do so.
ਗੁਰ ਪਰਸਾਦੀ ਸਹਜਿ ਲਿਵ ਲਾਏ ॥
ਗੁਰੂ ਦੀ ਕਿਰਪਾ ਨਾਲ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜੀ ਰੱਖਦਾ ਹੈ ।
By Guru's Grace, they intuitively enshrine love for the Lord.
ਪੂਰਨ ਪੂਰਿ ਰਹਿਆ ਸਭ ਆਪੇ ਗੁਰਮਤਿ ਨਦਰੀ ਆਵਣਿਆ ॥੭॥
ਸਤਿਗੁਰੂ ਦੀ ਮਤਿ ਲੈ ਕੇ ਫਿਰ ਉਸ ਨੂੰ ਇਹ ਪ੍ਰਤੱਖ ਦਿੱਸਦਾ ਹੈ ਕਿ ਸਰਬ-ਵਿਆਪਕ ਪ੍ਰਭੂ ਹਰ ਥਾਂ ਆਪ ਹੀ ਮੌਜੂਦ ਹੈ ।੭।
The Perfect Lord is Himself perfectly pervading everywhere; through the Guru's Teachings, He is perceived. ||7||
ਆਪੇ ਆਪਿ ਨਿਰੰਜਨੁ ਸੋਈ ॥
(ਹੇ ਭਾਈ !) ਮਾਇਆ ਦੇ ਪ੍ਰਭਾਵ ਤੋਂ ਉੱਚਾ ਰਹਿਣ ਵਾਲਾ ਪਰਮਾਤਮਾ ਹਰ ਥਾਂ ਆਪ ਹੀ ਆਪ ਮੌਜੂਦ ਹੈ ।
He Himself is the Immaculate Lord.
ਜਿਨਿ ਸਿਰਜੀ ਤਿਨਿ ਆਪੇ ਗੋਈ ॥
ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਇਸ ਨੂੰ ਨਾਸ ਕਰਦਾ ਹੈ ।
He who has created, shall Himself destroy.
ਨਾਨਕ ਨਾਮੁ ਸਮਾਲਿ ਸਦਾ ਤੂੰ ਸਹਜੇ ਸਚਿ ਸਮਾਵਣਿਆ ॥੮॥੧੬॥੧੭॥
ਹੇ ਨਾਨਕ ! ਤੂੰ ਉਸ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਸਾਂਭ ਰੱਖ । (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਟਿਕ ਕੇ ਉਸ ਸਦਾ-ਥਿਰ ਪ੍ਰਭੂ ਵਿਚ ਲੀਨ ਰਹੀਦਾ ਹੈ ।੮।੧੬।੧੭।
O Nanak, remember the Naam forever, and you shall merge into the True One with intuitive ease. ||8||16||17||