ਰਾਮਕਲੀ ਮਹਲਾ ੩ ॥
Raamkalee, Third Mehl:
 
ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥੧॥
ਹੇ ਸੰਤ ਜਨੋ! ਗੁਰੂ ਦੇ ਸਨਮੁਖ ਰਹਿਣ ਵਾਲੇ ਨੇ ਹੀ ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਦੀ ਕਦਰ ਸਮਝੀ ਹੈ । ਗੁਰੂ ਨੇ (ਆਪ ਇਹ ਕਦਰ) ਸਮਝ (ਸਿੱਖ ਨੂੰ) ਬਖ਼ਸ਼ੀ ਹੈ ।੧।
The treasure of devotional worship is revealed to the Gurmukh; the True Guru has inspired me to understand this understanding. ||1||
 
ਸੰਤਹੁ ਗੁਰਮੁਖਿ ਦੇਇ ਵਡਿਆਈ ॥੧॥ ਰਹਾਉ ॥
ਹੇ ਸੰਤ ਜਨੋ! (ਪਰਮਾਤਮਾ ਲੋਕ ਪਰਲੋਕ ਵਿਚ) ਉਸ ਮਨੁੱਖ ਨੂੰ ਇੱਜ਼ਤ ਦੇਂਦਾ ਹੈ ਜੋ ਸਦਾ ਗੁਰੂ ਦੇ ਸਨਮੁਖ ਰਹਿੰਦਾ ਹੈ ।੧।ਰਹਾਉ।
O Saints, the Gurmukh is blessed with glorious greatness. ||1||Pause||
 
ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥੨॥
(ਹੇ ਸੰਤ ਜਨੋ! ਗੁਰੂ ਦੇ ਸਨਮੁਖ ਰਹਿ ਕੇ ਹੀ) ਤੁਸੀ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿ ਸਕਦੇ ਹੋ, (ਤੁਹਾਡੇ ਅੰਦਰ) ਆਤਮਕ ਅਡੋਲਤਾ ਵਾਲਾ ਸੁਖ ਪੈਦਾ ਹੋ ਸਕਦਾ ਹੈ ਅਤੇ (ਤੁਹਾਡੇ) ਅੰਦਰੋਂ ਕਾਮ ਕੋ੍ਰਧ ਦੂਰ ਹੋ ਸਕਦਾ ਹੈ ।੨।
Dwelling always in Truth, celestial peace wells up; sexual desire and anger are eliminated from within. ||2||
 
ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥੩॥
(ਹੇ ਸੰਤ ਜਨੋ! ਗੁਰੂ ਦੇ ਸਨਮੁਖ ਮਨੁੱਖ ਨੇ ਹੀ) ਆਪਾ-ਭਾਵ ਛੱਡ ਕੇ (ਆਪਣੇ ਅੰਦਰ ਪਰਮਾਤਮਾ ਦੇ) ਨਾਮ ਦੀ ਲਗਨ ਬਣਾਈ ਹੈ ਅਤੇ (ਆਪਣੇ ਅੰਦਰੋਂ) ਮੈਂ-ਮੇਰੀ ਦੀ ਆਦਤ ਗੁਰੂ ਦੇ ਸ਼ਬਦ ਦੀ ਰਾਹੀਂ ਸਾੜੀ ਹੈ ।੩।
Eradicating self-conceit, remain lovingly focused on the Naam, the Name of the Lord; through the Word of the Shabad, burn away possessiveness. ||3||
 
ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥੪॥
(ਹੇ ਸੰਤ ਜਨੋ! ਗੁਰਮੁਖਿ ਨੂੰ ਹੀ ਇਹ ਸਮਝ ਆਉਂਦੀ ਹੈ ਕਿ) ਜੀਵ ਜਿਸ ਪਰਮਾਤਮਾ ਤੋਂ ਪੈਦਾ ਹੁੰਦਾ ਹੈ ਉਸੇ ਦੇ ਹੁਕਮ ਅਨੁਸਾਰ ਹੀ ਨਾਸ ਹੋ ਜਾਂਦਾ ਹੈ, ਅਤੇ ਅਖ਼ੀਰ ਸਮੇ ਸਿਰਫ਼ ਪ੍ਰਭੂ-ਨਾਮ ਹੀ ਸਾਥੀ ਬਣਦਾ ਹੈ ।੪।
By Him we are created, and by Him we are destroyed; in the end, the Naam will be our only help and support. ||4||
 
ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥੫॥
(ਹੇ ਸੰਤ ਜਨੋ!) ਜਿਸ ਪਰਮਾਤਮਾ ਨੇ ਇਹ ਜਗਤ ਦੀ ਖੇਡ ਬਣਾਈ ਹੈ ਉਸ ਨੂੰ ਇਸ ਵਿਚ ਹਰ ਥਾਂ ਹਾਜ਼ਰ-ਨਾਜ਼ਰ ਵੇਖੋ, ਇਸ ਵਿਚੋਂ ਲਾਂਭੇ ਦੂਰ ਨਾਹ ਸਮਝੋ ।੫।
He is ever-present; don't think that He is far away. He created the creation. ||5||
 
ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥੬॥
(ਹੇ ਸੰਤ ਜਨੋ! ਗੁਰੂ ਦੇ ਸਨਮੁਖ ਹੋਇਆਂ ਹੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਮਨੁੱਖ ਦੇ ਹਿਰਦੇ ਵਿਚ ਵੱਸ ਸਕਦਾ ਹੈ ਅਤੇ ਸਦਾ-ਥਿਰ ਪ੍ਰਭੂ ਨਾਲ ਲਗਨ ਲੱਗ ਸਕਦੀ ਹੈ ।੬।
Deep within your heart, chant the True Word of the Shabad; remain lovingly absorbed in the True Lord. ||6||
 
ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥੭॥
(ਹੇ ਸੰਤ ਜਨੋ! ਜਿਹੜਾ) ਹਰਿ-ਨਾਮ ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਨਹੀਂ ਮਿਲ ਸਕਦਾ ਉਹ ਗੁਰੂ ਦੀ ਸਾਧ ਸੰਗਤਿ ਵਿਚ ਵੱਡੀ ਕਿਸਮਤ ਨਾਲ ਮਿਲ ਜਾਂਦਾ ਹੈ ।੭।
The Priceless Naam is in the Society of the Saints; by great good fortune, it is obtained. ||7||
 
ਭਰਮਿ ਨ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥੮॥
(ਹੇ ਸੰਤ ਜਨੋ!) ਭਟਕਣਾ ਵਿਚ ਪੈ ਕੇ ਕੁਰਾਹੇ ਨਾਹ ਪਏ ਰਹੋ, ਗੁਰੂ ਦਾ ਦਰ ਮੱਲੀ ਰੱਖੋ, (ਆਪਣੇ ਮਨ ਨੂੰ ਪ੍ਰਭੂ-ਚਰਨਾਂ ਵਿਚ ਹੀ) ਇੱਕੋ ਥਾਂ ਟਿਕਾਈ ਰੱਖੋ ।੮।
Do not be deluded by doubt; serve the True Guru, and keep your mind steady in one place. ||8||
 
ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ ਗਵਾਈ ॥੯॥
(ਹੇ ਸੰਤ ਜਨੋ! ਪਰਮਾਤਮਾ ਦੇ) ਨਾਮ ਤੋਂ ਬਿਨਾਂ ਸਾਰੀ ਲੁਕਾਈ ਕੁਰਾਹੇ ਪਈ ਹੋਈ ਹੈ, ਅਤੇ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਰਹੀ ਹੈ ।੯।
Without the Name, everyone wanders around in confusion; they waste away their lives in vain. ||9||
 
ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਨ ਪਾਈ ॥੧੦॥
(ਹੇ ਸੰਤ ਜਨੋ! ਧਾਰਮਿਕ ਭੇਖ ਦੇ) ਪਖੰਡ ਨਾਲ ਪ੍ਰਭੂ ਦਾ ਮਿਲਾਪ ਹਾਸਲ ਨਹੀਂ ਹੁੰਦਾ; (ਜਿਹੜਾ ਜੋਗੀ ਨਿਰਾ ਇਸ ਪਖੰਡ ਵਿਚ ਪਿਆ ਹੋਇਆ ਹੈ, ਉਸ) ਜੋਗੀ ਨੇ ਪ੍ਰਭੂ-ਮਿਲਾਪ ਦੀ ਜੁਗਤੀ (ਹੱਥੋਂ) ਗਵਾ ਲਈ ਹੈ, ਉਹ (ਵਿਅਰਥ) ਭਟਕਦਾ ਫਿਰਦਾ ਹੈ ।੧੦।
Yogi, you have lost the Way; you wander around confused. Through hypocrisy, Yoga is not attained. ||10||
 
ਸਿਵ ਨਗਰੀ ਮਹਿ ਆਸਣਿ ਬੈਸੈ ਗੁਰ ਸਬਦੀ ਜੋਗੁ ਪਾਈ ॥੧੧॥
(ਹੇ ਸੰਤ ਜਨੋ! ਜਿਹੜਾ ਜੋਗੀ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ, ਉਸ ਨੇ) ਗੁਰ-ਸ਼ਬਦ ਦੀ ਬਰਕਤ ਨਾਲ ਪ੍ਰਭੂ-ਮਿਲਾਪ ਹਾਸਲ ਕਰ ਲਿਆ ਹੈ, ਉਹ ਜੋਗੀ ਸਾਧ ਸੰਗਤਿ ਵਿਚ ਟਿਕਿਆ ਹੋਇਆ (ਮਾਨੋ) ਆਸਣ ਉਤੇ ਬੈਠਾ ਹੋਇਆ ਹੈ ।੧੧।
Sitting in Yogic postures in the City of God, through the Word of the Guru's Shabad, you shall find Yoga. ||11||
 
ਧਾਤੁਰ ਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥੧੨॥
(ਹੇ ਸੰਤ ਜਨੋ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਮਨ ਦੀ, ਮਾਇਆ ਪਿੱਛੇ ਭਟਕਣ ਦੀ ਖੇਡ ਮੁਕਾ ਲੈਂਦਾ ਹੈ ।੧੨।
Restrain your restless wanderings through the Shabad, and the Naam will come to dwell in your mind. ||12||
 
ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥੧੩॥
(ਹੇ ਸੰਤ ਜਨੋ!) ਇਹ ਮਨੁੱਖ ਸਰੀਰ ਸੋਹਣਾ ਤਲਾਬ ਹੈ, ਜਿਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ, (ਉਹ, ਮਾਨੋ, ਇਸ ਤਲਾਬ ਵਿਚ) ਇਸ਼ਨਾਨ ਕਰ ਰਿਹਾ ਹੈ ।੧੩।
This body is a pool, O Saints; bathe in it, and enshrine love for the Lord. ||13||
 
ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥੧੪॥
(ਹੇ ਸੰਤ ਜਨੋ!) ਜਿਹੜੇ ਮਨੁੱਖ ਪ੍ਰਭੂ ਦੇ ਨਾਮ ਵਿਚ ਇਸ਼ਨਾਨ ਕਰਦੇ ਹਨ ਉਹ ਪਵਿੱਤਰ ਜੀਵਨ ਵਾਲੇ ਹਨ, ਉਹਨਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਮਨ ਦੀ ਵਿਕਾਰਾਂ ਵਾਲੀ) ਮੈਲ ਦੂਰ ਕਰ ਲਈ ਹੈ ।੧੪।
Those who cleanse themselves through the Naam, are the most immaculate people; through the Shabad, they wash off their filth. ||14||
 
ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥੧੫॥
(ਹੇ ਸੰਤ ਜਨੋ! ਪ੍ਰਭੂ ਦੀ ਮਾਇਆ ਬੜੀ ਪ੍ਰਬਲ ਹੈ) ਮਾਇਆ ਦੇ ਤਿੰਨ ਗੁਣਾਂ ਦੇ ਕਾਰਨ (ਜੀਵ ਪ੍ਰਭੂ ਦੀ ਯਾਦ ਵੱਲੋਂ) ਬੇ-ਪਰਵਾਹ ਰਹਿੰਦੇ ਹਨ, (ਪ੍ਰਭੂ ਦਾ) ਨਾਮ ਯਾਦ ਨਹੀਂ ਕਰਦੇ । (ਹੇ ਸੰਤ ਜਨੋ! ਪਰਮਾਤਮਾ ਦੇ) ਨਾਮ ਤੋਂ ਬਿਨਾ ਹਰੇਕ ਜੀਵ ਆਤਮਕ ਮੌਤ ਸਹੇੜ ਲੈਂਦਾ ਹੈ ।੧੫।
Trapped by the three qualities, the unconscious person does not think of the Naam; without the Name, he wastes away. ||15||
 
ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥੧੬॥
(ਹੇ ਸੰਤ ਜਨੋ! ਕੋਈ ਵੱਡੇ ਤੋਂ ਵੱਡਾ ਭੀ ਹੋਵੇ) ਬ੍ਰਹਮਾ (ਹੋਵੇ) ਵਿਸ਼ਨੂੰ (ਹੋਵੇ) ਸ਼ਿਵ (ਹੋਵੇ) (ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਮਾਇਆ ਦੇ) ਤਿੰਨ ਗੁਣਾਂ ਦੇ ਪੂਰਨ ਪ੍ਰਭਾਵ ਹੇਠ ਰਹਿੰਦਾ ਹੈ । ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਕਾਰਨ (ਪ੍ਰਭੂ-ਚਰਨਾਂ ਤੋਂ ਖੁੰਝਿਆ ਹੋਇਆ ਹਰੇਕ ਜੀਵ) ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦਾ ਹੈ ।੧੬।
The three forms of Brahma, Vishnu and Shiva are trapped in the three qualities, lost in confusion. ||16||
 
ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥੧੭॥
(ਹੇ ਸੰਤ ਜਨੋ!) ਗੁਰੂ ਦੀ ਕਿਰਪਾ ਨਾਲ (ਪ੍ਰਭੂ-ਨਾਮ ਦੀ ਰਾਹੀਂ ਜਿਸ ਮਨੁੱਖ ਦੀ) ਤ੍ਰਿਊੜੀ (ਭਾਵ, ਮਨ ਦੀ ਖਿੱਝ) ਦੂਰ ਹੁੰਦੀ ਹੈ, (ਉਹ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਉਤਾਂਹ ਰਹਿ ਕੇ) ਚੌਥੀ ਆਤਮਕ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜਦਾ ਹੈ ।੧੭।
By Guru's Grace, this triad is eradicated, and one is lovingly absorbed in the fourth state. ||17||
 
ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਨ ਪਾਈ ॥੧੮॥
(ਹੇ ਸੰਤ ਜਨੋ!) ਪੰਡਿਤ ਲੋਕ (ਪੁਰਾਣ ਆਦਿਕ ਪੁਸਤਕਾਂ) ਪੜ੍ਹਦੇ ਹਨ, ਇਹਨਾਂ ਨੂੰ ਪੜ੍ਹ ਕੇ (ਸ੍ਰੋਤਿਆਂ ਨੂੰ ਦੇਵਤਿਆਂ ਆਦਿਕ ਦਾ ਪਰਸਪਰ) ਲੜਾਈ-ਝਗੜਾ ਸੁਣਾਂਦੇ ਹਨ, (ਪਰ ਇਸ ਤਰ੍ਹਾਂ) ਉਹਨਾਂ ਨੂੰ (ਆਪ ਨੂੰ ਉੱਚੇ ਆਤਮਕ ਜੀਵਨ ਦੀ ਸੂਝ ਨਹੀਂ ਪੈਂਦੀ ।੧੮।
The Pandits, the religious scholars, read, study and discuss the arguments; they do not understand. ||18||
 
ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥੧੯॥
ਮਾਇਆ ਦੇ ਮੋਹ ਵਿਚ ਫਸੇ ਹੋਏ (ਉਹ ਪੰਡਿਤ ਲੋਕ) ਭਟਕਣਾ ਦੇ ਕਾਰਨ (ਆਪ) ਕੁਰਾਹੇ ਪਏ ਰਹਿੰਦੇ ਹਨ । ਫਿਰ ਹੇ ਭਾਈ! ਉਹ ਹੋਰ ਕਿਸ ਨੂੰ ਸਿੱਖਿਆ ਦੇਂਦੇ ਹਨ? (ਉਹਨਾਂ ਦੀ ਸਿੱਖਿਆ ਦਾ ਕਿਸੇ ਹੋਰ ਨੂੰ ਕੋਈ ਲਾਭ ਨਹੀਂ ਹੋ ਸਕਦਾ) ।੧੯।
Engrossed in corruption, they wander in confusion; who can they possibly instruct, O Siblings of Destiny? ||19||
 
ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥੨੦॥
ਹੇ ਸੰਤ ਜਨੋ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦਾ ਬੋਲ ਸ੍ਰੇਸ਼ਟ ਹੋਇਆ ਕਰਦਾ ਹੈ । ਉਹ ਬੋਲ ਹਰੇਕ ਜੁਗ ਵਿਚ ਹੀ (ਹਰੇਕ ਸਮੇ ਹੀ ਸਭਨਾਂ ਉਤੇ) ਆਪਣਾ ਪ੍ਰਭਾਵ ਪਾਂਦਾ ਹੈ ।੨੦।
The Bani, the Word of the humble devotee is the most sublime and exalted; it prevails throughout the ages. ||20||
 
ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥੨੧॥
(ਹੇ ਸੰਤ ਜਨੋ! ਜਿਹੜਾ ਮਨੁੱਖ ਗੁਰੂ ਦੀ) ਬਾਣੀ ਵਿਚ ਸੁਰਤਿ ਜੋੜਦਾ ਹੈ, ਉਹ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ; ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦਾ ਹੈ ।੨੧।
One who is committed to this Bani is emancipated, and through the Shabad, merges in Truth. ||21||
 
ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥੨੨॥
(ਹੇ ਸੰਤ ਜਨੋ! ਜਿਹੜਾ ਮਨੁੱਖ ਗੁਰੂ ਦੇ) ਸ਼ਬਦ ਦੀ ਰਾਹੀਂ ਆਪਣੇ ਸਰੀਰ-ਨਗਰ ਨੂੰ ਖੋਜਦਾ ਹੈ (ਆਪਣੇ ਜੀਵਨ ਦੀ ਪੜਤਾਲ ਕਰਦਾ ਰਹਿੰਦਾ ਹੈ, ਉਹ ਮਨੁੱਖ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲੈਂਦਾ ਹੈ ।੨੨।
One who searches the village of the body, through the Shabad, obtains the nine treasures of the Naam. ||22||
 
ਮਨਸਾ ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥੨੩॥
ਉਹ ਮਨੁੱਖ ਮਨ ਦੇ ਮਾਇਕ ਫੁਰਨੇ ਨੂੰ ਮਾਰ ਕੇ ਆਪਣੇ ਮਨ ਨੂੰ ਆਤਮਕ ਅਡੋਲਤਾ ਵਿਚ ਟਿਕਾ ਲੈਂਦਾ ਹੈ; ਉਹ ਮਨੁੱਖ ਜੀਭ ਨੂੰ ਪਦਾਰਥਾਂ ਦੇ ਰਸਾਂ ਵਲੋਂ ਹਟਾ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੋੜਦਾ ਹੈ ।੨੩।
Conquering desire, the mind is absorbed in intuitive ease, and then one chants the Lord's Praises without speaking. ||23||
 
ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥੨੪॥
ਉਸ ਮਨੁੱਖ ਦੀਆਂ ਅੱਖਾਂ (ਦੁਨੀਆ ਦੇ ਪਦਾਰਥਾਂ ਵਲੋਂ ਹਟ ਕੇ) ਅਸਚਰਜ-ਰੂਪ ਪਰਮਾਤਮਾ ਨੂੰ (ਹਰ ਥਾਂ) ਵੇਖਦੀਆਂ ਹਨ, ਉਸ ਦਾ ਚਿੱਤ ਅਦ੍ਰਿਸ਼ਟ ਪ੍ਰਭੂ ਵਿਚ ਟਿਕਿਆ ਰਹਿੰਦਾ ਹੈ ।੨੪।
Let your eyes gaze upon the Wondrous Lord; let your consciousness be attached to the Unseen Lord. ||24||
 
ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥੨੫॥
(ਹੇ ਸੰਤ ਜਨੋ! ਉਸ ਮਨੁੱਖ ਦੀ) ਜੋੋਤਿ ਉਸ ਨੂਰੋ-ਨੂਰ-ਪ੍ਰਭੂ ਵਿਚ ਮਿਲੀ ਰਹਿੰਦੀ ਹੈ ਜੋ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਤੇ, ਜੋ ਸਦਾ ਨਿਰਲੇਪ ਰਹਿੰਦਾ ਹੈ ।੨੫।
The Unseen Lord is forever absolute and immaculate; one's light merges into the Light. ||25||
 
ਹਉ ਗੁਰੁ ਸਾਲਾਹੀ ਸਦਾ ਆਪਣਾ ਜਿਨਿ ਸਾਚੀ ਬੂਝ ਬੁਝਾਈ ॥੨੬॥
ਹੇ ਸੰਤ ਜਨੋ! ਮੈਂ ਭੀ ਆਪਣੇ ਉਸ ਗੁਰੂ ਨੂੰ ਹੀ ਸਦਾ ਵਡਿਆਉਂਦਾ ਰਹਿੰਦਾ ਹਾਂ ਜਿਸ ਨੇ (ਮੈਨੂੰ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੂਝ ਬਖ਼ਸ਼ੀ ਹੈ ।੨੬।
I praise my Guru forever, who has inspired me to understand this true understanding. ||26||
 
ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥੨੭॥੨॥੧੧॥
ਹੇ ਸੰਤ ਜਨੋ! ਨਾਨਕ ਇਕ ਇਹ ਬੇਨਤੀ ਕਰਦਾ ਹੈ (ਕਿ ਪਰਮਾਤਮਾ ਦਾ ਨਾਮ ਜਪਿਆ ਕਰੋ) ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਹੁੰਦੀ ਹੈ, ਨਾਮ ਤੋਂ ਹੀ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ।੨੭।੨।
Nanak offers this one prayer: through the Name, may I find salvation and honor. ||27||2||11||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by