ਰਾਮਕਲੀ ਮਹਲਾ ੩ ॥
Raamkalee, Third Mehl:
 
ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਨ ਜਾਈ ॥੧॥
ਹੇ ਸੰਤ ਜਨੋ! ਪਰਮਾਤਮਾ ਦੀ ਪੂਜਾ-ਭਗਤੀ ਬੜੀ ਔਖਿਆਈ ਨਾਲ ਮਿਲਦੀ ਹੈ । ਪ੍ਰਭੂ ਦੀ ਪੂਜਾ ਕਿਤਨੀ ਦੁਰਲੱਭ ਹੈ—ਇਸ ਬਾਬਤ ਕੁਝ ਭੀ ਦੱਸਿਆ ਨਹੀਂ ਜਾ ਸਕਦਾ ।੧।
It is so hard to obtain that devotional worship of the Lord, O Saints. It cannot be described at all. ||1||
 
ਸੰਤਹੁ ਗੁਰਮੁਖਿ ਪੂਰਾ ਪਾਈ ॥
ਹੇ ਸੰਤ ਜਨੋ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ ਨੂੰ ਲੱਭ ਲੈਂਦਾ ਹੈ ।
O Saints, as Gurmukh, find the Perfect Lord,
 
ਨਾਮੋ ਪੂਜ ਕਰਾਈ ॥੧॥ ਰਹਾਉ ॥
ਨਾਮ ਜਪੋ, ਨਾਮ ਹੀ ਜਪੋ—ਗੁਰੂ ਇਹ ਪੂਜਾ ਕਰਾਂਦਾ ਹੈ ।੧।ਰਹਾਉ।
and worship the Naam, the Name of the Lord. ||1||Pause||
 
ਹਰਿ ਬਿਨੁ ਸਭੁ ਕਿਛੁ ਮੈਲਾ ਸੰਤਹੁ ਕਿਆ ਹਉ ਪੂਜ ਚੜਾਈ ॥੨॥
(ਹੇ ਸੰਤ ਜਨੋ! ਦੁਨੀਆ ਦੇ ਲੋਕ ਫੁੱਲ ਪੱਤਰਾਂ ਆਦਿਕ ਨਾਲ ਦੇਵਤਿਆਂ ਦੀ ਪੂਜਾ ਕਰਦੇ ਹਨ, ਪਰ) ਹੇ ਸੰਤ ਜਨੋ! ਮੈਂ (ਪਰਮਾਤਮਾ ਦੀ ਪੂਜਾ ਕਰਨ ਵਾਸਤੇ) ਕਿਹੜੀ ਚੀਜ਼ ਉਸ ਅੱਗੇ ਭੇਟਾ ਕਰਾਂ? ਉਸ ਪ੍ਰਭੂ ਦੇ ਨਾਮ ਤੋਂ ਬਿਨਾ (ਨਾਮ ਦੇ ਟਾਕਰੇ ਤੇ) ਹੋਰ ਹਰੇਕ ਚੀਜ਼ ਮੈਲੀ ਹੈ ।੨।
Without the Lord, everything is filthy, O Saints; what offering should I place before Him? ||2||
 
ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥੩॥
ਹੇ ਸੰਤ ਜਨੋ! ਜੇ ਕਿਸੇ ਮਨੁੱਖ ਨੂੰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਰਜ਼ਾ ਚੰਗੀ ਲੱਗਣ ਲੱਗ ਪਏ ਤਾਂ ਉਸ ਵੱਲੋਂ ਇਹੀ ਪਰਮਾਤਮਾ ਦੀ ਪੂਜਾ ਹੈ । (ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੀ) ਰਜ਼ਾ ਨੂੰ ਹੀ ਆਪਣੇ ਮਨ ਵਿਚ ਵਸਾਂਦਾ ਹੈ (ਰਜ਼ਾ ਨੂੰ ਹੀ ਚੰਗੀ ਜਾਣਦਾ ਹੈ) ।੩।
Whatever pleases the True Lord is devotional worship; His Will abides in the mind. ||3||
 
ਪੂਜਾ ਕਰੈ ਸਭੁ ਲੋਕੁ ਸੰਤਹੁ ਮਨਮੁਖਿ ਥਾਇ ਨ ਪਾਈ ॥੪॥
ਹੇ ਸੰਤ ਜਨੋ! ਸਾਰਾ ਜਗਤ (ਆਪਣੇ ਵਲੋਂ) ਪੂਜਾ ਕਰਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੀ ਕੀਤੀ ਹੋਈ ਕੋਈ ਭੀ ਪੂਜਾ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਨਹੀਂ ਹੁੰਦੀ ।੪।
Everyone worships Him, O Saints, but the self-willed manmukh is not accepted or approved. ||4||
 
ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹ ਪੂਜਾ ਥਾਇ ਪਾਈ ॥੫॥
ਹੇ ਸੰਤ ਜਨੋ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਵਿਕਾਰਾਂ ਦਾ ਪ੍ਰਭਾਵ ਆਪਣੇ ਉੱਤੇ ਨਹੀਂ ਪੈਣ ਦੇਂਦਾ ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ । ਉਸ ਦੀ ਇਹ ਪੂਜਾ ਪ੍ਰਭੂ-ਦਰ ਤੇ ਪਰਵਾਨ ਹੋ ਜਾਂਦੀ ਹੈ ।੫।
If someone dies in the Word of the Shabad, his mind become immaculate, O Saints; such worship is accepted and approved. ||5||
 
ਪਵਿਤ ਪਾਵਨ ਸੇ ਜਨ ਸਾਚੇ ਏਕ ਸਬਦਿ ਲਿਵ ਲਾਈ ॥੬॥
ਹੇ ਸੰਤ ਜਨੋ! ਅਜਿਹੇ ਬੰਦੇ ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਨਾਲ ਇਕ-ਮਿਕ ਹੋ ਜਾਂਦੇ ਹਨ; ਗੁਰੂ ਦੇ ਸ਼ਬਦ ਦੀ ਰਾਹੀਂ ਉਹ ਬੰਦੇ ਇਕ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦੇ ਹਨ ।੬।
Sanctified and pure are those true beings, who enshrine love for the Shabad. ||6||
 
ਬਿਨੁ ਨਾਵੈ ਹੋਰ ਪੂਜ ਨ ਹੋਵੀ ਭਰਮਿ ਭੁਲੀ ਲੋਕਾਈ ॥੭॥
ਹੇ ਸੰਤ ਜਨੋ! ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਪਰਮਾਤਮਾ ਦੀ ਕਿਸੇ ਹੋਰ ਕਿਸਮ ਦੀ ਪੂਜਾ ਨਹੀਂ ਹੋ ਸਕਦੀ । (ਨਾਮ ਤੋਂ ਖੁੰਝ ਕੇ) ਭੁਲੇਖੇ ਵਿਚ ਪੈ ਕੇ ਦੁਨੀਆ ਕੁਰਾਹੇ ਪਈ ਰਹਿੰਦੀ ਹੈ ।੭।
There is no worship of the Lord, other than the Name; the world wanders, deluded by doubt. ||7||
 
ਗੁਰਮੁਖਿ ਆਪੁ ਪਛਾਣੈ ਸੰਤਹੁ ਰਾਮ ਨਾਮਿ ਲਿਵ ਲਾਈ ॥੮॥
ਹੇ ਸੰਤ ਜਨੋ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣੇ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਤੇ, ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ ।੮।
The Gurmukh understands his own self, O Saints; he lolvingly centers his mind on the Lord's Name. ||8||
 
ਆਪੇ ਨਿਰਮਲੁ ਪੂਜ ਕਰਾਏ ਗੁਰ ਸਬਦੀ ਥਾਇ ਪਾਈ ॥੯॥
ਹੇ ਸੰਤ ਜਨੋ! ਪਵਿੱਤਰ ਪ੍ਰਭੂ ਆਪ ਹੀ (ਜੀਵ ਨੂੰ ਗੁਰੂ ਦੇ ਸ਼ਬਦ ਵਿਚ ਜੋੜ ਕੇ ਉਸ ਪਾਸੋਂ ਆਪਣੀ) ਪੂਜਾ-ਭਗਤੀ ਕਰਾਂਦਾ ਹੈ, ਤੇ, ਗੁਰੂ ਦੇ ਸ਼ਬਦ ਵਿਚ ਉਸ ਦੀ ਲੀਨਤਾ ਦੇ ਕਾਰਨ ਉਸ ਦੀ ਕੀਤੀ ਪੂਜਾ ਪਰਵਾਨ ਕਰਦਾ ਹੈ ।੯।
The Immaculate Lord Himself inspires worship of Him; through the Word of the Guru's Shabad, it is accepted and approved. ||9||
 
ਪੂਜਾ ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥੧੦॥
(ਹੇ ਸੰਤ ਜਨੋ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪ੍ਰਭੂ ਦੀ) ਪੂਜਾ ਤਾਂ ਕਰਦੇ ਹਨ, ਪਰੰਤੂ (ਪੂਜਾ ਦਾ) ਸਹੀ ਤਰੀਕਾ ਨਹੀਂ ਜਾਣਦੇ । ਮਾਇਆ ਦੇ ਪਿਆਰ ਵਿਚ ਫਸ ਕੇ (ਮਨਮੁਖ ਮਨੁੱਖ ਆਪਣੇ ਮਨ ਨੂੰ ਵਿਕਾਰਾਂ ਦੀ) ਮੈਲ ਚੰਬੋੜੀ ਰੱਖਦਾ ਹੈ ।੧੦।
Those who worship Him, but do not know the Way, are polluted with the love of duality. ||10||
 
ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ ਵਸਾਈ ॥੧੧॥
(ਹੇ ਸੰਤ ਜਨੋ!) ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਹ ਪਰਮਾਤਮਾ ਦੀ ਭਗਤੀ ਕਰਨੀ ਜਾਣਦਾ ਹੈ (ਉਹ ਜਾਣਦਾ ਹੈ ਕਿ ਪ੍ਰਭੂ ਦੀ ਰਜ਼ਾ ਵਿਚ ਰਾਜ਼ੀ ਰਹਿਣਾ ਪ੍ਰਭੂ ਦੀ ਭਗਤੀ ਹੈ, ਇਸ ਵਾਸਤੇ ਉਹ ਪ੍ਰਭੂ ਦੀ) ਰਜ਼ਾ ਨੂੰ ਆਪਣੇ ਮਨ ਵਿਚ ਵਸਾਂਦਾ ਹੈ ।੧੧।
One who becomes Gurmukh, knows what worship is; the Lord's Will abides within his mind. ||11||
 
ਭਾਣੇ ਤੇ ਸਭਿ ਸੁਖ ਪਾਵੈ ਸੰਤਹੁ ਅੰਤੇ ਨਾਮੁ ਸਖਾਈ ॥੧੨॥
ਹੇ ਸੰਤ ਜਨੋ! ਗੁਰਮੁਖ ਮਨੁੱਖ ਭਾਣਾ ਮੰਨਣ ਤੋਂ (ਹੀ ਇਸ ਲੋਕ ਵਿਚ) ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ; ਅਖ਼ੀਰ ਵੇਲੇ ਭੀ ਪ੍ਰਭੂ ਦਾ ਨਾਮ ਉਸ ਦਾ ਸਾਥੀ ਬਣਦਾ ਹੈ ।੧੨।
One who accepts the Lord's Will obtains total peace, O Saints; in the end, the Naam will be our help and support. ||12||
 
ਅਪਣਾ ਆਪੁ ਨ ਪਛਾਣਹਿ ਸੰਤਹੁ ਕੂੜਿ ਕਰਹਿ ਵਡਿਆਈ ॥੧੩॥
ਹੇ ਸੰਤ ਜਨੋ! (ਜਿਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ) ਆਪਣੇ ਜੀਵਨ ਨੂੰ ਨਹੀਂ ਪੜਤਾਲਦੇ, ਮਾਇਆ ਦੇ ਮੋਹ ਵਿਚ ਫਸੇ ਹੋਏ ਉਹ ਮਨੁੱਖ ਆਪਣੇ ਆਪ ਦੀ ਹੀ ਸੋਭਾ ਕਰਦੇ ਰਹਿੰਦੇ ਹਨ ।੧੩।
One who does not understand his own self, O Saints, falsely flatters himself. ||13||
 
ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥੧੪॥
ਹੇ ਸੰਤ ਜਨੋ! (ਧਰਮ ਦਾ) ਪਖੰਡ ਕੀਤਿਆਂ ਮੌਤ (ਦਾ ਸਹਿਮ) ਖ਼ਲਾਸੀ ਨਹੀਂ ਕਰਦਾ । ਜਮ (ਨਾਮ-ਹੀਣ ਬੰਦਿਆਂ ਨੂੰ) ਇਥੋਂ ਉਹਨਾਂ ਦੀ ਇੱਜ਼ਤ ਗੰਵਾ ਕੇ (ਪਰਲੋਕ ਵਿਚ) ਲੈ ਜਾਇਗਾ ।੧੪।
The Messenger of Death does not give up on those who practices hypocrisy; they are dragged away in disgrace. ||14||
 
ਜਿਨ ਅੰਤਰਿ ਸਬਦੁ ਆਪੁ ਪਛਾਣਹਿ ਗਤਿ ਮਿਤਿ ਤਿਨ ਹੀ ਪਾਈ ॥੧੫॥
ਹੇ ਸੰਤ ਜਨੋ! ਜਿਨ੍ਹਾਂ ਬੰਦਿਆਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸ ਪੈਂਦਾ ਹੈ, ਉਹ ਆਪਣੇ ਜੀਵਨ ਨੂੰ ਪੜਤਾਲਦੇ ਰਹਿੰਦੇ ਹਨ, ਉਹਨਾਂ ਨੇ ਹੀ ਇਹ ਗੱਲ ਸਮਝੀ ਹੈ ਕਿ ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ (ਬੇਅੰਤ) ਹੈ ।੧੫।
Those who have the Shabad deep within, understand themselves; they find the way of salvation. ||15||
 
ਏਹੁ ਮਨੂਆ ਸੁੰਨ ਸਮਾਧਿ ਲਗਾਵੈ ਜੋਤੀ ਜੋਤਿ ਮਿਲਾਈ ॥੧੬॥
(ਹੇ ਸੰਤ ਜਨੋ! ਜਿਨ੍ਹਾਂ ਦੇ ਅੰਦਰ ਗੁਰ-ਸ਼ਬਦ ਵੱਸਦਾ ਹੈ ਉਹਨਾਂ ਦਾ) ਇਹ ਮਨ ਅਜਿਹੀ ਇਕਾਗ੍ਰਤਾ ਬਣਾਂਦਾ ਹੈ ਜਿਥੇ ਮਾਇਆ ਦੇ ਫੁਰਨੇ ਨਹੀਂ ਉੱਠਦੇ, ਉਹਨਾਂ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਲੀਨ ਹੈ ।੧੬।
Their minds enter into the deepest state of Samaadhi, and their light is absorbed into the Light. ||16||
 
ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ ਸਤਸੰਗਤਿ ਮੇਲਾਈ ॥੧੭॥
(ਹੇ ਸੰਤ ਜਨੋ!) ਗੁਰੂ ਦੇ ਸਨਮੁਖ ਰਹਿਣ ਵਾਲੇ ਉਹ ਬੰਦੇ ਸਾਧ ਸੰਗਤਿ ਵਿਚ ਮਿਲ ਬੈਠਦੇ ਹਨ, (ਸਤ-ਸੰਗੀਆਂ ਪਾਸੋਂ) ਪ੍ਰਭੂ ਦਾ ਨਾਮ ਸੁਣ ਸੁਣ ਕੇ ਉਹ ਭੀ ਨਾਮ ਉਚਾਰਦੇ ਰਹਿੰਦੇ ਹਨ ।੧੭।
The Gurmukhs listen constantly to the Naam, and chant it in the True Congregation. ||17||
 
ਗੁਰਮੁਖਿ ਗਾਵੈ ਆਪੁ ਗਵਾਵੈ ਦਰਿ ਸਾਚੈ ਸੋਭਾ ਪਾਈ ॥੧੮॥
(ਹੇ ਸੰਤ ਜਨੋ!) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਆਪਣੇ ਅੰਦਰੋਂ ਹਉਮੈ ਅਹੰਕਾਰ ਦੂਰ ਕਰਦਾ ਹੈ, ਤੇ, ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦਾ ਹੈ ।੧੮।
The Gurmukhs sing the Lord's Praises, and erase self-conceit; they obtain true honor in the Court of the Lord. ||18||
 
ਸਾਚੀ ਬਾਣੀ ਸਚੁ ਵਖਾਣੈ ਸਚਿ ਨਾਮਿ ਲਿਵ ਲਾਈ ॥੧੯॥
(ਹੇ ਸੰਤ ਜਨੋ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਸਦਾ-ਥਿਰ ਹਰੀ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਹੈ, ਸਦਾ-ਥਿਰ ਪ੍ਰਭੂ ਦਾ ਨਾਮ ਉਚਾਰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ ।੧੯।
True are their words; they speak only the Truth; they lovingly focus on the True Name. ||19||
 
ਭੈ ਭੰਜਨੁ ਅਤਿ ਪਾਪ ਨਿਖੰਜਨੁ ਮੇਰਾ ਪ੍ਰਭੁ ਅੰਤਿ ਸਖਾਈ ॥੨੦॥
(ਹੇ ਸੰਤ ਜਨੋ!) ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲਾ ਤੇ ਘੋਰ ਪਾਪ ਦੂਰ ਕਰਨ ਵਾਲਾ ਪਰਮਾਤਮਾ ਆਖ਼ਰ (ਉਹਨਾਂ ਦਾ) ਸਾਥੀ ਬਣਦਾ ਹੈ (ਜੋ ਉਸ ਦੀ ਸਿਫ਼ਤਿ-ਸਾਲਾਹ ਵਿਚ ਜੁੜੇ ਰਹਿੰਦੇ ਹਨ) ।੨੦।
My God is the Destroyer of fear, the Destroyer of sin; in the end, He is our only help and support. ||20||
 
ਸਭੁ ਕਿਛੁ ਆਪੇ ਆਪਿ ਵਰਤੈ ਨਾਨਕ ਨਾਮਿ ਵਡਿਆਈ ॥੨੧॥੩॥੧੨॥
ਹੇ ਸੰਤ ਜਨੋ! ਇਹ ਸਭ ਕੁਝ (ਜੋ ਦਿੱਸ ਰਿਹਾ ਹੈ, ਇਸ ਵਿਚ) ਪ੍ਰਭੂ ਆਪ ਹੀ ਆਪ ਹਰ ਥਾਂ ਮੌਜੂਦ ਹੈ । ਹੇ ਨਾਨਕ! ਉਸ ਦੇ ਨਾਮ ਵਿਚ ਜੁੜਿਆਂ ਲੋਕ ਪਰਲੋਕ ਵਿਚ ਆਦਰ ਮਿਲਦਾ ਹੈ ।੨੧।੩।੧੨।
He Himself pervades and permeates everything; O Nanak, glorious greatness is obtained through the Naam. ||21||3||12||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by