ਰਾਮਕਲੀ ਮਹਲਾ ੩ ॥
Raamkalee, Third Mehl:
ਹਮ ਕੁਚਲ ਕੁਚੀਲ ਅਤਿ ਅਭਿਮਾਨੀ ਮਿਲਿ ਸਬਦੇ ਮੈਲੁ ਉਤਾਰੀ ॥੧॥
ਹੇ ਸੰਤ ਜਨੋ! ਅਸੀ ਸੰਸਾਰੀ-ਜੀਵ (ਆਮ ਤੌਰ ਤੇ) ਕੁਚੱਲਣੇ ਗੰਦੇ ਆਚਰਨ ਵਾਲੇ ਅਹੰਕਾਰੀ ਹੋਏ ਰਹਿੰਦੇ ਹਾਂ । (ਕਿਸੇ ਵਡਭਾਗੀ ਨੇ) ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਦੀ ਮੈਲ ਆਪਣੇ ਮਨ ਤੋਂ ਉਤਾਰੀ ਹੁੰਦੀ ਹੈ ।੧।
I am filthy and polluted, proud and egotistical; receiving the Word of the Shabad, my filth is taken away. ||1||
ਸੰਤਹੁ ਗੁਰਮੁਖਿ ਨਾਮਿ ਨਿਸਤਾਰੀ ॥
ਹੇ ਸੰਤ ਜਨੋ! ਗੁਰੂ ਦੇ ਸਨਮੁਖ ਰਿਹਾਂ ਪਰਮਾਤਮਾ ਦੇ ਨਾਮ ਦੀ ਰਾਹੀਂ (ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ ।
O Saints, the Gurmukhs are saved through the Naam, the Name of the Lord.
ਸਚਾ ਨਾਮੁ ਵਸਿਆ ਘਟ ਅੰਤਰਿ ਕਰਤੈ ਆਪਿ ਸਵਾਰੀ ॥੧॥ ਰਹਾਉ ॥
ਜਿਸ ਮਨੁੱਖ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, (ਸਮਝੋ) ਕਰਤਾਰ ਨੇ ਆਪ ਹੀ ਉਸ ਦੀ ਇੱਜ਼ਤ ਰੱਖ ਲਈ ।੧।ਰਹਾਉ।
The True Name abides deep within their hearts. The Creator Himself embellishes them. ||1||Pause||
ਪਾਰਸ ਪਰਸੇ ਫਿਰਿ ਪਾਰਸੁ ਹੋਏ ਹਰਿ ਜੀਉ ਅਪਣੀ ਕਿਰਪਾ ਧਾਰੀ ॥੨॥
ਜਿਸ ਮਨੁੱਖ ਉਤੇ ਪ੍ਰਭੂ ਜੀ ਆਪਣੀ ਕਿਰਪਾ ਕਰਦੇ ਹਨ, ਉਹ ਮਨੁੱਖ ਗੁਰੂ-ਪਾਰਸ ਨੂੰ ਛੁਹ ਕੇ ਆਪ ਭੀ ਪਾਰਸ ਬਣ ਜਾਂਦਾ ਹੈ ।੨।
Touching the philosopher's stone, they themselves become the philosopher's stone; the Dear Lord Himself blesses them with His Mercy. ||2||
ਇਕਿ ਭੇਖ ਕਰਹਿ ਫਿਰਹਿ ਅਭਿਮਾਨੀ ਤਿਨ ਜੂਐ ਬਾਜੀ ਹਾਰੀ ॥੩॥
ਹੇ ਸੰਤ ਜਨੋ! ਜਿਹੜੇ ਅਨੇਕਾਂ ਜੀਵ ਧਾਰਮਿਕ ਬਾਣਾ ਪਾਈ ਫਿਰਦੇ ਹਨ ਤੇ ਉਸ ਭੇਖ ਦੇ ਕਾਰਨ ਅਹੰਕਾਰੀ ਹੋਏ ਫਿਰਦੇ ਹਨ, ਉਹਨਾਂ ਨੇ ਮਨੁੱਖਾ ਜਨਮ ਦੀ ਖੇਡ ਜੂਏ ਵਿਚ ਹਾਰ ਲਈ (ਜਾਣੋ) ।੩।
Some wear religious robes, and wander around in pride; they lose their life in the gamble. ||3||
ਇਕਿ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਉਰਿ ਧਾਰੀ ॥੪॥
ਪਰ, ਹੇ ਸੰਤ ਜਨੋ! ਕਈ ਬੰਦੇ ਐਸੇ ਹਨ ਜੋ ਦਿਨ ਰਾਤ ਹਰ ਵੇਲੇ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ ।੪।
Some worship the Lord in devotion, night and day; day and night, they keep the Lord's Name enshrined in their hearts. ||4||
ਅਨਦਿਨੁ ਰਾਤੇ ਸਹਜੇ ਮਾਤੇ ਸਹਜੇ ਹਉਮੈ ਮਾਰੀ ॥੫॥
ਜਿਹੜੇ ਮਨੁੱਖ ਹਰ ਵੇਲੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦੇ ਹਨ ।੫।
Those who are imbued with Him night and day, are spontaneously intoxicated with Him; they intuitively conquer their ego. ||5||
ਭੈ ਬਿਨੁ ਭਗਤਿ ਨ ਹੋਈ ਕਬ ਹੀ ਭੈ ਭਾਇ ਭਗਤਿ ਸਵਾਰੀ ॥੬॥
ਹੇ ਸੰਤ ਜਨੋ! ਪ੍ਰਭੂ ਦਾ ਡਰ-ਅਦਬ ਹਿਰਦੇ ਵਿਚ ਰੱਖਣ ਤੋਂ ਬਿਨਾ ਪ੍ਰਭੂ ਦੀ ਭਗਤੀ ਨਹੀਂ ਹੋ ਸਕਦੀ । ਡਰ-ਅਦਬ, ਪੇ੍ਰਮ ਅਤੇ ਭਗਤੀ ਵਿਚ ਟਿਕਣ ਵਾਲਿਆਂ ਨੇ ਆਪਣੀ ਜ਼ਿੰਦਗੀ ਸੋਹਣੀ ਬਣਾ ਲਈ ।੬।
Without the Fear of God, devotional worship is never performed; through the Love and the Fear of God, devotional worship is embellished. ||6||
ਮਾਇਆ ਮੋਹੁ ਸਬਦਿ ਜਲਾਇਆ ਗਿਆਨਿ ਤਤਿ ਬੀਚਾਰੀ ॥੭॥
ਪ੍ਰਭੂ ਵਿਚ ਜੁੜ ਕੇ ਆਤਮਕ ਜੀਵਨ ਦੀ ਸੂਝ ਦੀ ਰਾਹੀਂ ਜਿਹੜੇ ਬੰਦੇ ਵਿਚਾਰਵਾਨ ਹੋ ਗਏ, ਉਹਨਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਅੰਦਰੋਂ ਮਾਇਆ ਦਾ ਮੋਹ ਸਾੜ ਲਿਆ ।੭।
The Shabad burns away emotional attachment to Maya, and then one contemplates the essence of spiritual wisdom. ||7||
ਆਪੇ ਆਪਿ ਕਰਾਏ ਕਰਤਾ ਆਪੇ ਬਖਸਿ ਭੰਡਾਰੀ ॥੮॥
ਪਰ ਹੇ ਸੰਤ ਜਨੋ! ਪ੍ਰਭੂ ਆਪ ਹੀ (ਜੀਵਾਂ ਪਾਸੋਂ) ਆਪਣੀ ਭਗਤੀ ਕਰਾਂਦਾ ਹੈ, ਆਪ ਹੀ ਭਗਤੀ ਦੇ ਖ਼ਜ਼ਾਨੇ ਬਖ਼ਸ਼ਦਾ ਹੈ ।੮।
The Creator Himself inspires us to act; He Himself blesses us with His treasure. ||8||
ਤਿਸ ਕਿਆ ਗੁਣਾ ਕਾ ਅੰਤੁ ਨ ਪਾਇਆ ਹਉ ਗਾਵਾ ਸਬਦਿ ਵੀਚਾਰੀ ॥੯॥
ਹੇ ਸੰਤ ਜਨੋ! ਮੈਂ ਉਸ ਪ੍ਰਭੂ ਦੇ ਗੁਣਾਂ ਦਾ ਅੰਤ ਨਹੀਂ ਪਾ ਸਕਦਾ । (ਉਸ ਦੀ ਮਿਹਰ ਨਾਲ ਹੀ) ਮੈਂ ਉਸ ਦੇ ਗੁਣ ਗਾਂਦਾ ਹਾਂ, ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਦੇ ਗੁਣਾਂ ਦੀ) ਵਿਚਾਰ ਕਰਦਾ ਹਾਂ ।੯।
The limits of His virtues cannot be found; I sing His Praises and contemplate the Word of the Shabad. ||9||
ਹਰਿ ਜੀਉ ਜਪੀ ਹਰਿ ਜੀਉ ਸਾਲਾਹੀ ਵਿਚਹੁ ਆਪੁ ਨਿਵਾਰੀ ॥੧੦॥
ਹੇ ਸੰਤ ਜਨੋ! (ਉਸ ਦੀ ਕਿਰਪਾ ਨਾਲ ਹੀ) ਮੈਂ ਉਸ ਦਾ ਨਾਮ ਜਪਦਾ ਹਾਂ, ਉਸ ਦੀ ਸਿਫ਼ਤਿ-ਸਾਲਾਹ ਕਰਦਾ ਹਾਂ, ਅਤੇ ਆਪਣੇ ਅੰਦਰੋਂ ਹਉਮੈ ਦੂਰ ਕਰਦਾ ਹਾਂ ।੧੦।
I chant the Lord's Name, and praise my Dear Lord; egotism is eradicated from within me. ||10||
ਨਾਮੁ ਪਦਾਰਥੁ ਗੁਰ ਤੇ ਪਾਇਆ ਅਖੁਟ ਸਚੇ ਭੰਡਾਰੀ ॥੧੧॥
ਹੇ ਸੰਤ ਜਨੋ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਨਾਮ-ਖ਼ਜ਼ਾਨੇ ਕਦੇ ਮੁੱਕਣ ਵਾਲੇ ਨਹੀਂ ਹਨ, ਪਰ ਇਹ ਨਾਮ-ਪਦਾਰਥ ਗੁਰੂ ਪਾਸੋਂ ਮਿਲਦਾ ਹੈ ।੧੧।
The treasure of the Naam is obtained from the Guru; the treasures of the True Lord are inexhaustible. ||11||
ਅਪਣਿਆ ਭਗਤਾ ਨੋ ਆਪੇ ਤੁਠਾ ਅਪਣੀ ਕਿਰਪਾ ਕਰਿ ਕਲ ਧਾਰੀ ॥੧੨॥
ਹੇ ਸੰਤ ਜਨੋ! ਆਪਣੇ ਭਗਤਾਂ ਉਤੇ ਪ੍ਰਭੂ ਆਪ ਹੀ ਦਇਆਵਾਨ ਹੁੰਦਾ ਹੈ ਅਤੇ ਉਹਨਾਂ ਦੇ ਅੰਦਰ ਆਪ ਹੀ ਕਿਰਪਾ ਕਰ ਕੇ (ਨਾਮ ਜਪਣ ਦੀ) ਸੱਤਿਆ ਟਿਕਾਈ ਰੱਖਦਾ ਹੈ ।੧੨।
He Himself is pleased with His devotees; by His Grace, He infuses His strength within them. ||12||
ਤਿਨ ਸਾਚੇ ਨਾਮ ਕੀ ਸਦਾ ਭੁਖ ਲਾਗੀ ਗਾਵਨਿ ਸਬਦਿ ਵੀਚਾਰੀ ॥੧੩॥
(ਇਸ ਦਾ ਸਿੱਟਾ ਇਹ ਨਿਕਲਦਾ ਹੈ ਕਿ) ਉਹਨਾਂ (ਭਗਤ ਜਨਾਂ) ਨੂੰ ਸਦਾ-ਥਿਰ ਪ੍ਰਭੂ ਦੇ ਨਾਮ ਦੀ ਸਦਾ ਭੁੱਖ ਲੱਗੀ ਰਹਿੰਦੀ ਹੈ, ਉਹ ਉੱਚੀ ਵਿਚਾਰ ਦੇ ਮਾਲਕ ਬੰਦੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ ।੧੩।
They always feel hunger for the True Name; they sing and contemplate the Shabad. ||13||
ਜੀਉ ਪਿੰਡੁ ਸਭੁ ਕਿਛੁ ਹੈ ਤਿਸ ਕਾ ਆਖਣੁ ਬਿਖਮੁ ਬੀਚਾਰੀ ॥੧੪॥
ਹੇ ਸੰਤ ਜਨੋ! ਇਹ ਜਿੰਦ ਤੇ ਇਹ ਸਰੀਰ (ਜੀਵਾਂ ਨੂੰ) ਸਭ ਕੁਝ ਉਸ ਪਰਮਾਤਮਾ ਦਾ ਹੀ ਦਿੱਤਾ ਹੋਇਆ ਹੈ, (ਉਸ ਦੀਆਂ ਬਖ਼ਸ਼ਸ਼ਾਂ ਦਾ) ਵਿਚਾਰ ਕਰਨਾ ਤੇ ਬਿਆਨ ਕਰਨਾ (ਬਹੁਤ) ਔਖਾ ਹੈ ।੧੪।
Soul, body and everything are His; it is so difficult to speak of, and contemplate Him. ||14||
ਸਬਦਿ ਲਗੇ ਸੇਈ ਜਨ ਨਿਸਤਰੇ ਭਉਜਲੁ ਪਾਰਿ ਉਤਾਰੀ ॥੧੫॥
ਹੇ ਸੰਤ ਜਨੋ! ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜਦੇ ਹਨ, ਉਹੀ ਸੰਸਾਰ-ਸਮੁੰਦਰ ਤੋਂ ਤਰ ਜਾਂਦੇ ਹਨ, ਪਾਰ ਲੰਘ ਜਾਂਦੇ ਹਨ ।੧੫।
Those humble beings who are attached to the Shabad are saved; they cross over the terrifying world-ocean. ||15||
ਬਿਨੁ ਹਰਿ ਸਾਚੇ ਕੋ ਪਾਰਿ ਨ ਪਾਵੈ ਬੂਝੈ ਕੋ ਵੀਚਾਰੀ ॥੧੬॥
ਹੇ ਸੰਤ ਜਨੋ! ਕੋਈ ਵਿਰਲਾ ਵਿਚਾਰਵਾਨ ਇਹ ਗੱਲ ਸਮਝਦਾ ਹੈ ਕਿ ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਹੋਰ (ਇਸ ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘਾ ਸਕਦਾ ।੧੬।
Without the True Lord, no one can cross over; how rare are those who contemplate and understand this. ||16||
ਜੋ ਧੁਰਿ ਲਿਖਿਆ ਸੋਈ ਪਾਇਆ ਮਿਲਿ ਹਰਿ ਸਬਦਿ ਸਵਾਰੀ ॥੧੭॥
(ਪਰ ਹੇ ਸੰਤ ਜਨੋ! ਇਹ ਨਾਮ ਦੀ ਦਾਤਿ ਜੀਵਾਂ ਦੇ ਵੱਸ ਦੀ ਖੇਡ ਨਹੀਂ ਹੈ, ਪ੍ਰਭੂ ਨੇ) ਧੁਰ-ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਜੋ ਲੇਖ ਲਿਖ ਦਿੱਤਾ ਉਹੀ ਪ੍ਰਾਪਤ ਹੁੰਦਾ ਹੈ, ਤੇ ਜੀਵ ਪ੍ਰਭੂ-ਚਰਨਾਂ ਵਿਚ ਜੁੜ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਆਪਣਾ ਜੀਵਨ ਸੰਵਾਰਦਾ ਹੈ ।੧੭।
We obtain only that which is pre-ordained; receiving the Lord's Shabad, we are embellished. ||17||
ਕਾਇਆ ਕੰਚਨੁ ਸਬਦੇ ਰਾਤੀ ਸਾਚੈ ਨਾਇ ਪਿਆਰੀ ॥੧੮॥
ਹੇ ਸੰਤ ਜਨੋ! ਜਿਹੜਾ ਸਰੀਰ ਗੁਰੂ ਦੇ ਸ਼ਬਦ-ਰੰਗ ਵਿਚ ਰੰਗਿਆ ਰਹਿੰਦਾ ਹੈ ਅਤੇ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਦਾ ਹੈ ਉਹ ਸਰੀਰ ਸੋਨਾ ਬਣ ਜਾਂਦਾ ਹੈ (ਸੁੱਧ ਸੋਨੇ ਵਰਗਾ ਵਿਕਾਰ-ਰਹਿਤ ਪਵਿੱਤਰ ਹੋ ਜਾਂਦਾ ਹੈ) ।੧੮।
Imbued with the Shabad, the body becomes golden, and loves only the True Name. ||18||
ਕਾਇਆ ਅੰਮ੍ਰਿਤਿ ਰਹੀ ਭਰਪੂਰੇ ਪਾਈਐ ਸਬਦਿ ਵੀਚਾਰੀ ॥੧੯॥
(ਹੇ ਸੰਤ ਜਨੋ! ਉਹ ਸਰੀਰ ਪਵਿੱਤਰ ਹੈ) ਜਿਹੜਾ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਨਕਾ-ਨਕ ਭਰਿਆ ਰਹਿੰਦਾ ਹੈ, ਪਰ ਇਹ ਨਾਮ-ਅੰਮ੍ਰਿਤ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵਿਚਾਰ ਕੀਤਿਆਂ ਹੀ ਪ੍ਰਾਪਤ ਹੁੰਦਾ ਹੈ ।੧੯।
The body is then filled to overflowing with Ambrosial Nectar, obtained by contemplating the Shabad. ||19||
ਜੋ ਪ੍ਰਭੁ ਖੋਜਹਿ ਸੇਈ ਪਾਵਹਿ ਹੋਰਿ ਫੂਟਿ ਮੂਏ ਅਹੰਕਾਰੀ ॥੨੦॥
(ਹੇ ਸੰਤ ਜਨੋ!) ਜਿਹੜੇ ਮਨੁੱਖ (ਆਪਣੇ ਇਸ ਸਰੀਰ ਵਿਚ ਹੀ) ਪ੍ਰਭੂ ਨੂੰ ਲੱਭਦੇ ਹਨ ਉਹੀ ਉਸ ਦਾ ਮਿਲਾਪ ਪ੍ਰਾਪਤ ਕਰ ਲੈਂਦੇ ਹਨ । (ਸਰੀਰ ਤੋਂ ਬਾਹਰ ਭਾਲਣ ਵਾਲੇ) ਹੋਰ ਬੰਦੇ (ਭੇਖ ਆਦਿਕ ਦੇ) ਮਾਣ ਵਿਚ ਆਫਰ ਆਫਰ ਕੇ ਆਤਮਕ ਮੌਤ ਸਹੇੜ ਲੈਂਦੇ ਹਨ ।੨੦।
Those who seek God, find Him; others burst and die from their own egotism. ||20||
ਬਾਦੀ ਬਿਨਸਹਿ ਸੇਵਕ ਸੇਵਹਿ ਗੁਰ ਕੈ ਹੇਤਿ ਪਿਆਰੀ ॥੨੧॥
ਹੇ ਸੰਤ ਜਨੋ! ਨਿਰੀਆਂ ਫੋਕੀਆਂ ਗੱਲਾਂ ਕਰਨ ਵਾਲੇ ਮਨੁੱਖ ਆਤਮਕ ਤੌਰ ਤੇ ਮਰ ਜਾਂਦੇ ਹਨ, ਪਰ ਭਗਤ ਜਨ ਗੁਰੂ ਦੀ ਰਾਹੀਂ ਮਿਲੇ ਪ੍ਰੇਮ-ਪਿਆਰ ਨਾਲ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ ।੨੧।
The debaters waste away, while the servants serve, with love and affection for the Guru. ||21||
ਸੋ ਜੋਗੀ ਤਤੁ ਗਿਆਨੁ ਬੀਚਾਰੇ ਹਉਮੈ ਤ੍ਰਿਸਨਾ ਮਾਰੀ ॥੨੨॥
ਹੇ ਸੰਤ ਜਨੋ! ਉਹੀ ਮਨੁੱਖ ਜੋਗੀ ਹੈ (ਪ੍ਰਭੂ-ਚਰਨਾਂ ਵਿਚ ਜੁੜਿਆ ਹੋਇਆ ਹੈ) ਜੋ ਆਪਣੇ ਅੰਦਰੋਂ ਹਉਮੈ ਮਾਰ ਕੇ ਮਾਇਆ ਦੀ ਤ੍ਰਿਸ਼ਨਾ ਦੂਰ ਕਰ ਕੇ ਉੱਚੇ ਆਤਮਕ ਜੀਵਨ ਨਾਲ ਸਾਂਝ ਪਾਂਦਾ ਹੈ ਜਗਤ ਦੇ ਮੂਲ-ਪ੍ਰਭੂ ਦੇ ਗੁਣਾਂ ਨੂੰ ਵਿਚਾਰਦਾ ਰਹਿੰਦਾ ਹੈ ।੨੨।
He alone is a Yogi, who contemplates the essence of spiritual wisdom, and conquers egotism and thirsty desire. ||22||
ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥੨੩॥
(ਹੇ ਪ੍ਰਭੂ! ਜੀਵਾਂ ਦੇ ਵੱਸ ਦੀ ਗੱਲ ਨਹੀਂ) ਜਿਸ ਮਨੁੱਖ ਉਤੇ ਤੇਰੀ ਦਇਆ ਹੁੰਦੀ ਹੈ, ਉਸ ਨੇ ਇਹ ਗੱਲ ਸਮਝੀ ਹੁੰਦੀ ਹੈ ਕਿ ਗੁਰੂ (ਹੀ ਤੇਰੇ ਨਾਮ ਦੀ ਦਾਤਿ) ਦੇਣ ਵਾਲਾ ਹੈ ।੨੩।
The True Guru, the Great Giver, is revealed to those upon whom You bestow Your Grace, O Lord. ||23||
ਸਤਿਗੁਰੁ ਨ ਸੇਵਹਿ ਮਾਇਆ ਲਾਗੇ ਡੂਬਿ ਮੂਏ ਅਹੰਕਾਰੀ ॥੨੪॥
ਹੇ ਸੰਤ ਜਨੋ! ਜਿਹੜੇ ਮਨੁੱਖ ਗੁਰੂ ਦਾ ਦਰ ਨਹੀਂ ਮੱਲਦੇ, ਉਹ ਮਨੁੱਖ ਮਾਇਆ (ਦੇ ਮੋਹ) ਵਿਚ ਫਸੇ ਰਹਿੰਦੇ ਹਨ, (ਮਾਇਆ ਦੇ ਕਾਰਨ) ਅਹੰਕਾਰੀ ਹੋਏ ਹੋਏ ਉਹ ਮਨੁੱਖ (ਮਾਇਆ ਦੇ ਮੋਹ ਵਿਚ) ਡੁੱਬ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ ।੨੪।
Those who do not serve the True Guru, and who are attached to Maya, are drowned; they die in their own egotism. ||24||
ਜਿਚਰੁ ਅੰਦਰਿ ਸਾਸੁ ਤਿਚਰੁ ਸੇਵਾ ਕੀਚੈ ਜਾਇ ਮਿਲੀਐ ਰਾਮ ਮੁਰਾਰੀ ॥੨੫॥
ਹੇ ਸੰਤ ਜਨੋ! ਜਿਤਨਾ ਚਿਰ ਸਰੀਰ ਵਿਚ ਸਾਹ ਆ ਰਿਹਾ ਹੈ ਉਤਨਾ ਚਿਰ ਪ੍ਰਭੂ ਦੀ ਸੇਵਾ-ਭਗਤੀ ਕਰਦੇ ਰਹਿਣਾ ਚਾਹੀਦਾ ਹੈ । (ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਹੀ) ਪ੍ਰਭੂ ਨੂੰ ਜਾ ਮਿਲੀਦਾ ਹੈ ।੨੫।
As long as there is breath within you, so long you should serve the Lord; then, you will go and meet the Lord. ||25||
ਅਨਦਿਨੁ ਜਾਗਤ ਰਹੈ ਦਿਨੁ ਰਾਤੀ ਅਪਨੇ ਪ੍ਰਿਅ ਪ੍ਰੀਤਿ ਪਿਆਰੀ ॥੨੬॥
ਹੇ ਸੰਤ ਜਨੋ! ਆਪਣੇ ਪਿਆਰੇ ਪ੍ਰਭੂ ਨਾਲ ਪ੍ਰੀਤ-ਪਿਆਰ ਦੀ ਰਾਹੀਂ ਮਨੁੱਖ ਦਿਨ ਰਾਤ ਵੇਲੇ (ਮਾਇਆ ਦੇ ਮੋਹ ਦੇ ਹੱਲਿਆਂ ਵਲੋਂ) ਸੁਚੇਤ ਰਹਿ ਸਕਦਾ ਹੈ ।੨੬।
Night and day, she remains awake and aware, day and night; she is the darling bride of her Beloved Husband Lord. ||26||
ਤਨੁ ਮਨੁ ਵਾਰੀ ਵਾਰਿ ਘੁਮਾਈ ਅਪਨੇ ਗੁਰ ਵਿਟਹੁ ਬਲਿਹਾਰੀ ॥੨੭॥
(ਹੇ ਸੰਤ ਜਨੋ! ਤਾਹੀਏਂ) ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਗੁਰੂ ਤੋਂ ਆਪਣਾ ਤਨ ਮਨ ਕੁਰਬਾਨ ਕਰਦਾ ਹਾਂ, ਘੋਲਿ ਘੁਮਾਂਦਾ ਹਾਂ ।੨੭।
I offer my body and mind in sacrifice to my Guru; I am a sacrifice to Him. ||27||
ਮਾਇਆ ਮੋਹੁ ਬਿਨਸਿ ਜਾਇਗਾ ਉਬਰੇ ਸਬਦਿ ਵੀਚਾਰੀ ॥੨੮॥
ਹੇ ਸੰਤ ਜਨੋ! ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਵਾਲੇ ਬੰਦੇ (ਸੰਸਾਰ-ਸਮੁੰਦਰ ਤੋਂ) ਬਚ ਨਿਕਲਦੇ ਹਨ । (ਜਿਹੜਾ ਭੀ ਮਨੁੱਖ ਇਹ ਉੱਦਮ ਕਰਦਾ ਰਹਿੰਦਾ ਹੈ, ਉਸ ਦੇ ਅੰਦਰੋਂ) ਮਾਇਆ ਦਾ ਮੋਹ ਨਾਸ ਹੋ ਜਾਇਗਾ ।੨੮।
Attachment to Maya will end and go away; only by contemplating the Shabad will you be saved. ||28||
ਆਪਿ ਜਗਾਏ ਸੇਈ ਜਾਗੇ ਗੁਰ ਕੈ ਸਬਦਿ ਵੀਚਾਰੀ ॥੨੯॥
(ਹੇ ਸੰਤ ਜਨੋ! ਇਹ ਕੋਈ ਸੌਖੀ ਖੇਡ ਨਹੀਂ ਹੈ । ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਉਹੀ ਮਨੁੱਖ ਜਾਗਦੇ ਹਨ, ਜਿਨ੍ਹਾਂ ਨੂੰ ਪ੍ਰਭੂ ਆਪ ਜਗਾਂਦਾ ਹੈ, ਅਜਿਹੇ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤ ਨਾਲ ਵਿਚਾਰਵਾਨ ਹੋ ਜਾਂਦੇ ਹਨ ।੨੯।
They are awake and aware, whom the Lord Himself awakens; so contemplate the Word of the Guru's Shabad. ||29||
ਨਾਨਕ ਸੇਈ ਮੂਏ ਜਿ ਨਾਮੁ ਨ ਚੇਤਹਿ ਭਗਤ ਜੀਵੇ ਵੀਚਾਰੀ ॥੩੦॥੪॥੧੩॥
ਹੇ ਨਾਨਕ! (ਆਖ—ਹੇ ਸੰਤ ਜਨੋ!) ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਨਹੀਂ ਸਿਮਰਦੇ, ਉਹੀ ਮਨੁੱਖ ਆਤਮਕ ਤੌਰ ਤੇ ਮਰੇ ਰਹਿੰਦੇ ਹਨ । ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਦਾ ਸਦਕਾ ਆਤਮਕ ਜੀਵਨ ਵਾਲੇ ਹੋ ਗਏ ਹਨ ।੩੦।੪।੧੩।
O Nanak, those who do not remember the Naam are dead. The devotees live in contemplative meditation. ||30||4||13||