ਰਾਮਕਲੀ ਮਹਲਾ ੫ ਅਸਟਪਦੀਆ
Raamkalee, Fifth Mehl, Ashtapadees:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਕਿਨਹੀ ਕੀਆ ਪਰਵਿਰਤਿ ਪਸਾਰਾ ॥
(ਹੇ ਭਾਈ!) ਕਿਸੇ ਨੇ (ਨਿਰਾ) ਦੁਨੀਆਦਾਰੀ ਦਾ ਖਿਲਾਰਾ ਖਿਲਾਰਿਆ ਹੋਇਆ ਹੈ,
Some make a big show of their worldly influence.
ਕਿਨਹੀ ਕੀਆ ਪੂਜਾ ਬਿਸਥਾਰਾ ॥
ਕਿਸੇ ਨੇ (ਦੇਵਤਿਆਂ ਆਦਿਕ ਦੀ) ਪੂਜਾ ਦਾ ਅਡੰਬਰ ਰਚਾਇਆ ਹੋਇਆ ਹੈ ।
Some make a big show of devotional worship.
ਕਿਨਹੀ ਨਿਵਲ ਭੁਇਅੰਗਮ ਸਾਧੇ ॥
ਕਿਸੇ ਨੇ ਨਿਉਲੀ ਕਰਮ ਅਤੇ ਕੁੰਡਲਨੀ ਨਾੜੀ ਦੇ ਸਾਧਨਾਂ ਵਿਚ ਰੁਚੀ ਰੱਖੀ ਹੋਈ ਹੈ ।
Some practice inner cleansing teahniques, and control the breath through Kundalini Yoga.
ਮੋਹਿ ਦੀਨ ਹਰਿ ਹਰਿ ਆਰਾਧੇ ॥੧॥
ਪਰ ਮੈਂ ਗ਼ਰੀਬ ਪਰਮਾਤਮਾ ਦਾ ਸਿਮਰਨ ਹੀ ਕਰਦਾ ਹਾਂ ।੧।
I am meek; I worship and adore the Lord, Har, Har. ||1||
ਤੇਰਾ ਭਰੋਸਾ ਪਿਆਰੇ ॥
ਹੇ ਮੇਰੇ ਪਿਆਰੇ ਪ੍ਰਭੂ! ਮੈਨੂੰ ਸਿਰਫ਼ ਤੇਰਾ ਆਸਰਾ ਹੈ ।
I place my faith in You alone, O Beloved Lord.
ਆਨ ਨ ਜਾਨਾ ਵੇਸਾ ॥੧॥ ਰਹਾਉ ॥
ਮੈਂ ਕੋਈ ਹੋਰ ਭੇਖ ਕਰਨਾ ਨਹੀਂ ਜਾਣਦਾ ।੧।ਰਹਾਉ ।
I do not know any other way. ||1||Pause||
ਕਿਨਹੀ ਗ੍ਰਿਹੁ ਤਜਿ ਵਣ ਖੰਡਿ ਪਾਇਆ ॥
(ਹੇ ਭਾਈ!) ਕਿਸੇ ਨੇ ਘਰ ਛੱਡ ਕੇ ਜੰਗਲ ਦੀ ਨੁੱਕਰ ਵਿਚ ਜਾ ਡੇਰਾ ਲਾਇਆ ਹੈ,
Some abandon their homes, and live in the forests.
ਕਿਨਹੀ ਮੋਨਿ ਅਉਧੂਤੁ ਸਦਾਇਆ ॥
ਕਿਸੇ ਨੇ ਆਪਣੇ ਆਪ ਨੂੰ ਮੋਨ-ਧਾਰੀ ਤਿਆਗੀ ਸਾਧੂ ਅਖਵਾਇਆ ਹੈ ।
Some put themselves on silence, and call themselves hermits.
ਕੋਈ ਕਹਤਉ ਅਨੰਨਿ ਭਗਉਤੀ ॥
ਕੋਈ ਇਹ ਆਖਦਾ ਹੈ ਕਿ ਮੈਂ ਅਨੰਨ ਭਗਉਤੀ ਹਾਂ (ਹੋਰ ਆਸਰੇ ਛੱਡ ਕੇ ਸਿਰਫ਼ ਭਗਵਾਨ ਦਾ ਭਗਤ ਹਾਂ) ।
Some claim that they are devotees of the One Lord alone.
ਮੋਹਿ ਦੀਨ ਹਰਿ ਹਰਿ ਓਟ ਲੀਤੀ ॥੨॥
ਪਰ ਮੈਂ ਗਰੀਬ ਨੇ ਸਿਰਫ਼ ਪਰਮਾਤਮਾ ਦਾ ਆਸਰਾ ਲਿਆ ਹੈ ।੨।
I am meek; I seek the shelter and support of the Lord, Har, Har. ||2||
ਕਿਨਹੀ ਕਹਿਆ ਹਉ ਤੀਰਥ ਵਾਸੀ ॥
(ਹੇ ਭਾਈ!) ਕਿਸੇ ਨੇ ਆਖਿਆ ਹੈ ਕਿ ਮੈਂ ਤੀਰਥਾਂ ਉੱਤੇ ਹੀ ਨਿਵਾਸ ਰੱਖਦਾ ਹਾਂ ।
Some say that they live at sacred shrines of pilgrimage.
ਕੋਈ ਅੰਨੁ ਤਜਿ ਭਇਆ ਉਦਾਸੀ ॥
ਕੋਈ ਮਨੁੱਖ ਅੰਨ ਛੱਡ ਕੇ (ਦੁਨੀਆ ਵਲੋਂ) ਉਪਰਾਮ ਹੋਇਆ ਬੈਠਾ ਹੈ ।
Some refuse food and become Udaasis, shaven-headed renunciates.
ਕਿਨਹੀ ਭਵਨੁ ਸਭ ਧਰਤੀ ਕਰਿਆ ॥
ਕਿਸੇ ਨੇ ਸਾਰੀ ਧਰਤੀ ਉਤੇ ਰਟਨ ਕਰਨ ਦਾ ਆਹਰ ਫੜਿਆ ਹੋਇਆ ਹੈ ।
Some have wandered all across the earth.
ਮੋਹਿ ਦੀਨ ਹਰਿ ਹਰਿ ਦਰਿ ਪਰਿਆ ॥੩॥
ਮੈਂ ਗ਼ਰੀਬ ਸਿਰਫ਼ ਪਰਮਾਤਮਾ ਦੇ ਦਰ ਤੇ ਆ ਪਿਆ ਹਾਂ ।੩।
I am meek; I have fallen at the door of the Lord, Har, Har. ||3||
ਕਿਨਹੀ ਕਹਿਆ ਮੈ ਕੁਲਹਿ ਵਡਿਆਈ ॥
(ਹੇ ਭਾਈ!) ਕਿਸੇ ਨੇ ਆਖਿਆ ਕਿ ਮੈਂ ਉੱਚੇ ਖ਼ਾਨਦਾਨ ਦੀ ਇੱਜ਼ਤ ਵਾਲਾ ਹਾਂ,
Some say that they belong to great and noble families.
ਕਿਨਹੀ ਕਹਿਆ ਬਾਹ ਬਹੁ ਭਾਈ ॥
ਕਿਸੇ ਨੇ ਆਖਿਆ ਹੈ ਕਿ ਮੇਰੇ ਬੜੇ ਭਰਾ ਹਨ, ਮੇਰੇ ਬੜੇ ਸਾਥੀ ਹਨ ।
Some say that they have the arms of their many brothers to protect them.
ਕੋਈ ਕਹੈ ਮੈ ਧਨਹਿ ਪਸਾਰਾ ॥
ਕੋਈ ਆਖਦਾ ਹੈ ਮੈਂ ਬਹੁਤ ਧਨ ਕਮਾਇਆ ਹੋਇਆ ਹੈ ।
Some say that they have great expanses of wealth.
ਮੋਹਿ ਦੀਨ ਹਰਿ ਹਰਿ ਆਧਾਰਾ ॥੪॥
ਪਰ ਮੈਨੂੰ ਗ਼ਰੀਬ ਨੂੰ ਸਿਰਫ਼ ਪਰਮਾਤਮਾ ਦਾ ਆਸਰਾ ਹੈ ।੪।
I am meek; I have the support of the Lord, Har, Har. ||4||
ਕਿਨਹੀ ਘੂਘਰ ਨਿਰਤਿ ਕਰਾਈ ॥
(ਹੇ ਭਾਈ!) ਕਿਸੇ ਨੇ ਘੁੰਘਰੂ ਬੰਨ੍ਹ ਕੇ (ਦੇਵਤਿਆਂ ਅੱਗੇ) ਨਾਚ ਸ਼ੁਰੂ ਕੀਤੇ ਹੋਏ ਹਨ,
Some dance, wearing ankle bells.
ਕਿਨਹੂ ਵਰਤ ਨੇਮ ਮਾਲਾ ਪਾਈ ॥
ਕਿਸੇ ਨੇ (ਗਲ ਵਿਚ) ਮਾਲਾ ਪਾਈ ਹੋਈ ਹੈ ਅਤੇ ਵਰਤ ਰੱਖਣ ਦੇ ਨੇਮ ਧਾਰੇ ਹੋਏ ਹਨ ।
Some fast and take vows, and wear malas.
ਕਿਨਹੀ ਤਿਲਕੁ ਗੋਪੀ ਚੰਦਨ ਲਾਇਆ ॥
ਕਿਸੇ ਮਨੁੱਖ ਨੇ (ਮੱਥੇ ਉਤੇ) ਗੋਪੀ ਚੰਦਨ ਦਾ ਟਿੱਕਾ ਲਾਇਆ ਹੋਇਆ ਹੈ ।
Some apply ceremonial tilak marks to their foreheads.
ਮੋਹਿ ਦੀਨ ਹਰਿ ਹਰਿ ਹਰਿ ਧਿਆਇਆ ॥੫॥
ਪਰ ਮੈਂ ਗ਼ਰੀਬ ਤਾਂ ਸਿਰਫ਼ ਪਰਮਾਤਮਾ ਦਾ ਨਾਮ ਹੀ ਸਿਮਰਦਾ ਹਾਂ ।੫।
I am meek; I meditate on the Lord, Har, Har, Har. ||5||
ਕਿਨਹੀ ਸਿਧ ਬਹੁ ਚੇਟਕ ਲਾਏ ॥
(ਹੇ ਭਾਈ!) ਕਿਸੇ ਮਨੁੱਖ ਨੇ ਸਿੱਧਾਂ ਵਾਲੇ ਨਾਟਕ-ਚੇਟਕ ਵਿਖਾਲਣੇ ਸ਼ੁਰੂ ਕੀਤੇ ਹੋਏ ਹਨ,
Some work spells using the miraculous spiritual powers of the Siddhas.
ਕਿਨਹੀ ਭੇਖ ਬਹੁ ਥਾਟ ਬਨਾਏ ॥
ਕਿਸੇ ਮਨੁੱਖ ਨੇ ਸਾਧੂਆਂ ਵਾਲੇ ਕਈ ਭੇਖ ਬਣਾਏ ਹੋਏ ਹਨ,
Some wear various religious robes and establish their authority.
ਕਿਨਹੀ ਤੰਤ ਮੰਤ ਬਹੁ ਖੇਵਾ ॥
ਕਿਸੇ ਮਨੁੱਖ ਨੇ ਅਨੇਕਾਂ ਤੰਤ੍ਰਾਂ ਮੰਤ੍ਰਾਂ ਦੀ ਦੁਕਾਨ ਚਲਾਈ ਹੋਈ ਹੈ ।
Some perform Tantric spells, and chant various mantras.
ਮੋਹਿ ਦੀਨ ਹਰਿ ਹਰਿ ਹਰਿ ਸੇਵਾ ॥੬॥
ਪਰ ਮੈਂ ਗ਼ਰੀਬ ਸਿਰਫ਼ ਪਰਮਾਤਮਾ ਦੀ ਭਗਤੀ ਹੀ ਕਰਦਾ ਹਾਂ ।੬।
I am meek; I serve the Lord, Har, Har, Har. ||6||
ਕੋਈ ਚਤੁਰੁ ਕਹਾਵੈ ਪੰਡਿਤ ॥
(ਹੇ ਭਾਈ!) ਕੋਈ ਮਨੁੱਖ (ਆਪਣੇ ਆਪ ਨੂੰ) ਸਿਆਣਾ ਪੰਡਿਤ ਅਖਵਾਂਦਾ ਹੈ,
One calls himself a wise Pandit, a religious scholar.
ਕੋ ਖਟੁ ਕਰਮ ਸਹਿਤ ਸਿਉ ਮੰਡਿਤ ॥
ਕੋਈ ਮਨੁੱਖ (ਆਪਣੇ ਆਪ ਨੂੰ) ਸ਼ਾਸਤ੍ਰਾਂ ਦੇ ਦੱਸੇ ਹੋਏ ਛੇ ਕਰਮਾਂ ਨਾਲ ਸਜਾਈ ਰੱਖਦਾ ਹੈ,
One performs the six rituals to appease Shiva.
ਕੋਈ ਕਰੈ ਆਚਾਰ ਸੁਕਰਣੀ ॥
ਕੋਈ ਮਨੁੱਖ ਸ਼ਾਸਤ੍ਰਾਂ ਦੇ ਕਰਮ-ਕਾਂਡ ਨੂੰ ਸੇ੍ਰਸ਼ਟ ਕਰਣੀ ਸਮਝ ਕੇ ਕਰਦਾ ਰਹਿੰਦਾ ਹੈ ।
One maintains the rituals of pure lifestyle, and does good deeds.
ਮੋਹਿ ਦੀਨ ਹਰਿ ਹਰਿ ਹਰਿ ਸਰਣੀ ॥੭॥
ਪਰ ਮੈਂ ਗ਼ਰੀਬ ਸਿਰਫ਼ ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹਾਂ ।੬।
I am meek; I seek the Sanctuary of the Lord, Har, Har, Har. ||7||
ਸਗਲੇ ਕਰਮ ਧਰਮ ਜੁਗ ਸੋਧੇ ॥
(ਹੇ ਭਾਈ! ਅਸਾਂ) ਸਾਰੇ ਜੁਗਾਂ ਦੇ ਸਾਰੇ ਕਰਮ ਧਰਮ ਪਰਖ ਵੇਖੇ ਹਨ,
I have studied the religions and rituals of all the ages.
ਬਿਨੁ ਨਾਵੈ ਇਹੁ ਮਨੁ ਨ ਪ੍ਰਬੋਧੇ ॥
ਪਰਮਾਤਮਾ ਦੇ ਨਾਮ ਤੋਂ ਬਿਨਾ (ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤਾ ਹੋਇਆ) ਇਹ ਮਨ ਜਾਗਦਾ ਨਹੀਂ ।
Without the Name, this mind is not awakened.
ਕਹੁ ਨਾਨਕ ਜਉ ਸਾਧਸੰਗੁ ਪਾਇਆ ॥
ਹੇ ਨਾਨਕ! ਆਖ—(ਹੇ ਭਾਈ!) ਜਦੋਂ (ਕਿਸੇ ਮਨੁੱਖ ਨੇ) ਸਾਧ ਸੰਗਤਿ ਪ੍ਰਾਪਤ ਕਰ ਲਈ,
Says Nanak, when I found the Saadh Sangat, the Company of the Holy,
ਬੂਝੀ ਤ੍ਰਿਸਨਾ ਮਹਾ ਸੀਤਲਾਇਆ ॥੮॥੧॥
(ਉਸ ਦੇ ਅੰਦਰੋਂ ਮਾਇਆ ਦੀ) ਤ੍ਰਿਸ਼ਨਾ ਬੁੱਝ ਗਈ, ਉਸ ਦਾ ਮਨ ਠੰਢਾ-ਠਾਰ ਹੋ ਗਿਆ ।੮।੧।
my thirsty desires were satisfied, and I was totally cooled and soothed. ||8||1||