ਰਾਮਕਲੀ ਮਹਲਾ ੫ ॥
Raamkalee, Fifth Mehl:
ਦਾਵਾ ਅਗਨਿ ਰਹੇ ਹਰਿ ਬੂਟ ॥
ਹੇ ਭਾਈ! ਜੰਗਲ ਦੀ ਅੱਗ ਹਰੇ ਬੂਟੇ ਵਿਚ ਟਿਕੀ ਰਹਿੰਦੀ ਹੈ (ਉਸ ਨੂੰ ਨਹੀਂ ਸਾੜਦੀ । ਬਾਕੀ ਜੰਗਲ ਨੂੰ ਸਾੜਦੀ ਹੈ);
Even in a forest fire, some trees remain green.
ਮਾਤ ਗਰਭ ਸੰਕਟ ਤੇ ਛੂਟ ॥
ਬੱਚਾ ਮਾਂ ਦੇ ਪੇਟ ਦੇ ਦੁੱਖਾਂ ਤੋਂ ਬਚਿਆ ਰਹਿੰਦਾ ਹੈ;
The infant is released from the pain of the mother's womb.
ਜਾ ਕਾ ਨਾਮੁ ਸਿਮਰਤ ਭਉ ਜਾਇ ॥
; ਇਸੇ ਤਰ੍ਹਾਂ ਉਹ ਪ੍ਰਭੂ ਪਾਤਿਸ਼ਾਹ ਜਿਸ ਦਾ ਨਾਮ ਸਿਮਰਿਆਂ ਹਰੇਕ ਕਿਸਮ ਦਾ ਡਰ ਦੂਰ ਹੋ ਜਾਂਦਾ ਹੈ,
Meditating in remembrance on the Naam, the Name of the Lord, fear is dispelled.
ਤੈਸੇ ਸੰਤ ਜਨਾ ਰਾਖੈ ਹਰਿ ਰਾਇ ॥੧॥
ਆਪਣੇ ਸੰਤ ਜਨਾਂ ਦੀ ਰੱਖਿਆ ਕਰਦਾ ਹੈ ।੧।
Just so, the Sovereign Lord protects and saves the Saints. ||1||
ਐਸੇ ਰਾਖਨਹਾਰ ਦਇਆਲ ॥
ਹੇ ਸਭ ਦੀ ਰੱਖਿਆ ਕਰਨ ਦੇ ਸਮਰੱਥ ਪ੍ਰਭੂ! ਤੂੰ ਬੜਾ ਹੀ ਦਇਆ ਦਾ ਘਰ ਹੈਂ ।
Such is the Merciful Lord, my Protector.
ਜਤ ਕਤ ਦੇਖਉ ਤੁਮ ਪ੍ਰਤਿਪਾਲ ॥੧॥ ਰਹਾਉ ॥
ਮੈਂ ਜਿੱਧਰ ਵੇਖਦਾ ਹਾਂ, ਤੂੰ ਹੀ ਸਭ ਦੀ ਪਾਲਣਾ ਕਰਦਾ ਹੈਂ ।੧।ਰਹਾਉ।
Wherever I look, I see You cherishing and nurturing. ||1||Pause||
ਜਲੁ ਪੀਵਤ ਜਿਉ ਤਿਖਾ ਮਿਟੰਤ ॥
ਹੇ ਭਾਈ! ਜਿਵੇਂ ਪਾਣੀ ਪੀਤਿਆਂ ਤ੍ਰੇਹ ਮਿਟ ਜਾਂਦੀ ਹੈ,
As thirst is quenched by drinking water;
ਧਨ ਬਿਗਸੈ ਗ੍ਰਿਹਿ ਆਵਤ ਕੰਤ ॥
ਜਿਵੇਂ ਪਤੀ ਘਰ ਆਇਆਂ ਇਸਤ੍ਰੀ ਖ਼ੁਸ਼ ਹੋ ਜਾਂਦੀ ਹੈ,
as the bride blossoms forth when her husband comes home;
ਲੋਭੀ ਕਾ ਧਨੁ ਪ੍ਰਾਣ ਅਧਾਰੁ ॥
ਜਿਵੇਂ ਧਨ-ਪਦਾਰਥ ਲੋਭੀ ਮਨੁੱਖ ਦੀ ਜ਼ਿੰਦਗੀ ਦਾ ਸਹਾਰਾ ਬਣਿਆ ਰਹਿੰਦਾ ਹੈ,
as wealth is the support of the greedy person
ਤਿਉ ਹਰਿ ਜਨ ਹਰਿ ਹਰਿ ਨਾਮ ਪਿਆਰੁ ॥੨॥
ਤਿਵੇਂ ਪ੍ਰਭੂ ਦੇ ਭਗਤਾਂ ਦਾ ਪ੍ਰਭੂ ਦੇ ਨਾਮ ਨਾਲ ਪਿਆਰ ਹੁੰਦਾ ਹੈ ।੨।
- just so, the humble servant of the Lord loves the Name of the Lord, Har, Har. ||2||
ਕਿਰਸਾਨੀ ਜਿਉ ਰਾਖੈ ਰਖਵਾਲਾ ॥
ਹੇ ਭਾਈ! ਜਿਵੇਂ ਰਾਖਾ ਖੇਤੀ ਦੀ ਰਾਖੀ ਕਰਦਾ ਹੈ,
As the farmer protects his fields;
ਮਾਤ ਪਿਤਾ ਦਇਆ ਜਿਉ ਬਾਲਾ ॥
ਜਿਵੇਂ ਮਾਪੇ ਆਪਣੇ ਬੱਚੇ ਨਾਲ ਪਿਆਰ ਕਰਦੇ ਹਨ,
as the mother and father show compassion to their child;
ਪ੍ਰੀਤਮੁ ਦੇਖਿ ਪ੍ਰੀਤਮੁ ਮਿਲਿ ਜਾਇ ॥
ਜਿਵੇਂ ਕੋਈ ਮਿੱਤਰ ਆਪਣੇ ਮਿੱਤਰ ਨੂੰ ਵੇਖ ਕੇ (ਉਸ ਨੂੰ) ਮਿਲ ਕੇ ਜਾਂਦਾ ਹੈ,
as the lover merges on seeing the beloved;
ਤਿਉ ਹਰਿ ਜਨ ਰਾਖੈ ਕੰਠਿ ਲਾਇ ॥੩॥
ਤਿਵੇਂ ਪਰਮਾਤਮਾ ਆਪਣੇ ਭਗਤਾਂ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ ।੩।
just so does the Lord hug His humble servant close in His Embrace. ||3||
ਜਿਉ ਅੰਧੁਲੇ ਪੇਖਤ ਹੋਇ ਅਨੰਦ ॥
ਹੇ ਭਾਈ! ਜਿਵੇਂ ਜੇ ਕਿਸੇ ਅੰਨ੍ਹੇ ਨੂੰ ਵੇਖ ਸਕਣ ਦੀ ਸ਼ਕਤੀ ਮਿਲ ਜਾਏ ਤਾਂ ਉਹ ਖ਼ੁਸ਼ ਹੁੰਦਾ ਹੈ,
As the blind man is in ecstasy, when he can see again;
ਗੂੰਗਾ ਬਕਤ ਗਾਵੈ ਬਹੁ ਛੰਦ ॥
ਜੇ ਗੂੰਗਾ ਬੋਲਣ ਲੱਗ ਪਏ (ਤਾਂ ਉਹ ਖ਼ੁਸ਼ ਹੁੰਦਾ ਹੈ, ਤੇ) ਕਈ ਗੀਤ ਗਾਣ ਲੱਗ ਪੈਂਦਾ ਹੈ,
and the mute, when he is able to speak and sing songs;
ਪਿੰਗੁਲ ਪਰਬਤ ਪਰਤੇ ਪਾਰਿ ॥
ਕੋਈ ਲੂਲ੍ਹਾ ਪਹਾੜਾਂ ਤੋਂ ਪਾਰ ਲੰਘ ਸਕਣ ਨਾਲ ਖ਼ੁਸ਼ ਹੁੰਦਾ ਹੈ,
and the cripple, being able to climb over the mountain
ਹਰਿ ਕੈ ਨਾਮਿ ਸਗਲ ਉਧਾਰਿ ॥੪॥
ਇਸੇ ਤਰ੍ਹਾਂ ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ (ਜਿਹੜੀ) ਲੋਕਾਈ ਦਾ ਨਿਸਤਾਰਾ ਹੁੰਦਾ ਹੈ (ਉਹ ਬਹੁਤ ਪ੍ਰਸੰਨ ਹੁੰਦੀ ਹੈ) ।੪।
- just so, the Name of the Lord saves all. ||4||
ਜਿਉ ਪਾਵਕ ਸੰਗਿ ਸੀਤ ਕੋ ਨਾਸ ॥
ਹੇ ਭਾਈ! ਜਿਵੇਂ ਅੱਗ ਨਾਲ ਠੰਢ ਦਾ ਨਾਸ ਹੋ ਜਾਂਦਾ ਹੈ,
As cold is dispelled by fire,
ਐਸੇ ਪ੍ਰਾਛਤ ਸੰਤਸੰਗਿ ਬਿਨਾਸ ॥
ਤਿਵੇਂ ਸੰਤਾਂ ਦੀ ਸੰਗਤ ਕੀਤਿਆਂ ਪਾਪਾਂ ਦਾ ਨਾਸ ਹੋ ਜਾਂਦਾ ਹੈ ।
sins are driven out in the Society of the Saints.
ਜਿਉ ਸਾਬੁਨਿ ਕਾਪਰ ਊਜਲ ਹੋਤ ॥
। ਹੇ ਭਾਈ! ਜਿਵੇਂ ਸਾਬਣ ਨਾਲ ਕੱਪੜੇ ਸਾਫ਼-ਸੁਥਰੇ ਹੋ ਜਾਂਦੇ ਹਨ,
As cloth is cleaned by soap,
ਨਾਮ ਜਪਤ ਸਭੁ ਭ੍ਰਮੁ ਭਉ ਖੋਤ ॥੫॥
ਤਿਵੇਂ ਪਰਮਾਤਮਾ ਦਾ ਨਾਮ ਜਪਦਿਆਂ ਹਰੇਕ ਵਹਿਮ ਹਰੇਕ ਡਰ ਦੂਰ ਹੋ ਜਾਂਦਾ ਹੈ ।੫।
just so, by chanting the Naam, all doubts and fears are dispelled. ||5||
ਜਿਉ ਚਕਵੀ ਸੂਰਜ ਕੀ ਆਸ ॥
ਹੇ ਭਾਈ! ਜਿਵੇਂ ਚਕਵੀ (ਚਕਵੇ ਨੂੰ ਮਿਲਣ ਵਾਸਤੇ) ਸੂਰਜ (ਦੇ ਚੜ੍ਹਨ) ਦੀ ਉਡੀਕ ਕਰਦੀ ਰਹਿੰਦੀ ਹੈ,
As the chakvi bird longs for the sun,
ਜਿਉ ਚਾਤ੍ਰਿਕ ਬੂੰਦ ਕੀ ਪਿਆਸ ॥
ਜਿਵੇਂ (ਪਿਆਸ ਬੁਝਾਣ ਲਈ) ਪਪੀਹੇ ਨੂੰ ਵਰਖਾ ਦੀਆਂ ਬੂੰਦਾਂ ਦੀ ਲਾਲਸਾ ਹੁੰਦੀ ਹੈ,
as the rainbird thirsts for the rain drop,
ਜਿਉ ਕੁਰੰਕ ਨਾਦ ਕਰਨ ਸਮਾਨੇ ॥
ਜਿਵੇਂ ਹਰਨ ਦੇ ਕੰਨ ਘੰਡੇਹੇੜੇ ਦੀ ਆਵਾਜ਼ ਵਿਚ ਮਸਤ ਰਹਿੰਦੇ ਹਨ,
as the deer's ears are attuned to the sound of the bell,
ਤਿਉ ਹਰਿ ਨਾਮ ਹਰਿ ਜਨ ਮਨਹਿ ਸੁਖਾਨੇ ॥੬॥
ਤਿਵੇਂ ਸੰਤ ਜਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ ।੬।
the Lord's Name is pleasing to the mind of the Lord's humble servant. ||6||
ਤੁਮਰੀ ਕ੍ਰਿਪਾ ਤੇ ਲਾਗੀ ਪ੍ਰੀਤਿ ॥
ਹੇ ਪ੍ਰਭੂ! ਤੇਰੀ ਮਿਹਰ ਨਾਲ ਹੀ (ਤੇਰੇ ਚਰਨਾਂ ਵਿਚ ਕਿਸੇ ਭਾਗਾਂ ਵਾਲੇ ਦੀ) ਪ੍ਰੀਤ ਬਣਦੀ ਹੈ ।
By Your Grace, we love You.
ਦਇਆਲ ਭਏ ਤਾ ਆਏ ਚੀਤਿ ॥
(ਹੇ ਭਾਈ! ਜਿਸ ਮਨੁੱਖ ਉੱਤੇ ਜਦੋਂ ਪ੍ਰਭੂ ਜੀ) ਦਇਆਵਨ ਹੁੰਦੇ ਹਨ ਤਦੋਂ ਉਸਦੇ ਹਿਰਦੇ ਵਿਚ ਆ ਵੱਸਦੇ ਹਨ ।
When You show Mercy, then You come into our minds.
ਦਇਆ ਧਾਰੀ ਤਿਨਿ ਧਾਰਣਹਾਰ ॥
ਹੇ ਭਾਈ! ਦਇਆ ਕਰਨ ਜੋਗੇ ਉਸ (ਪ੍ਰਭੂ) ਨੇ (ਜਿਸ ਬੰਦੇ ਉਤੇ) ਦਇਆ ਕੀਤੀ,
When the Support of the earth granted His Grace,
ਬੰਧਨ ਤੇ ਹੋਈ ਛੁਟਕਾਰ ॥੭॥
(ਉਸ ਬੰਦੇ ਨੂੰ ਮਾਇਆ ਦੇ ਮੋਹ ਦੇ) ਬੰਧਨਾਂ ਤੋਂ ਸਦਾ ਲਈ ਖ਼ਲਾਸੀ ਮਿਲ ਗਈ ।੭।
then I was released from my bonds. ||7||
ਸਭਿ ਥਾਨ ਦੇਖੇ ਨੈਣ ਅਲੋਇ ॥
ਉਹ ਮਨੁੱਖ ਅੱਖਾਂ ਖੋਹਲ ਕੇ ਸਾਰੇ ਥਾਂ ਵੇਖਦਾ ਹੈ,
I have seen all places with my eyes wide open.
ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥
ਉਸ ਨੂੰ (ਕਿਤੇ ਭੀ) ਉਸ ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜਾ ਨਹੀਂ ਦਿੱਸਦਾ
There is no other than Him.
ਭ੍ਰਮ ਭੈ ਛੂਟੇ ਗੁਰ ਪਰਸਾਦ ॥
ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਦੇ) ਸਾਰੇ ਵਹਿਮ ਸਾਰੇ ਡਰ ਮੁੱਕ ਜਾਂਦੇ ਹਨ,
Doubt and fear are dispelled, by Guru's Grace.
ਨਾਨਕ ਪੇਖਿਓ ਸਭੁ ਬਿਸਮਾਦ ॥੮॥੪॥
ਉਹ ਹਰ ਥਾਂ ਉਸ ਅਸਚਰਜ-ਰੂਪ ਪਰਮਾਤਮਾ ਨੂੰ ਹੀ ਵੇਖਦਾ ਹੈ ।
Nanak sees the wondrous Lord everywhere. ||8||4||