ਰਾਮਕਲੀ ਮਹਲਾ ੫ ॥
Raamkalee, Fifth Mehl:
ਜੀਅ ਜੰਤ ਸਭਿ ਪੇਖੀਅਹਿ ਪ੍ਰਭ ਸਗਲ ਤੁਮਾਰੀ ਧਾਰਨਾ ॥੧॥
ਹੇ ਭਾਈ! ਇਹ ਸਾਰੇ ਜੀਵ ਜੰਤ ਜੋ ਦਿੱਸ ਰਹੇ ਹਨ, ਇਹ ਸਾਰੇ ਤੇਰੇ ਹੀ ਆਸਰੇ ਹਨ ।੧।
All beings and creatures that are seen, God, depend on Your Support. ||1||
ਇਹੁ ਮਨੁ ਹਰਿ ਕੈ ਨਾਮਿ ਉਧਾਰਨਾ ॥੧॥ ਰਹਾਉ ॥
(ਹੇ ਭਾਈ! ਕਾਮ ਕੋ੍ਰਧ ਲੋਭ ਝੂਠ ਨਿੰਦਾ ਆਦਿਕ ਤੋਂ) ਇਸ ਮਨ ਨੂੰ ਪਰਮਾਤਮਾ ਦੇ ਨਾਮ ਦੀ ਰਾਹੀਂ ਹੀ ਬਚਾਇਆ ਜਾ ਸਕਦਾ ਹੈ ।੧।ਰਹਾਉ।
This mind is saved through the Name of the Lord. ||1||Pause||
ਖਿਨ ਮਹਿ ਥਾਪਿ ਉਥਾਪੇ ਕੁਦਰਤਿ ਸਭਿ ਕਰਤੇ ਕੇ ਕਾਰਨਾ ॥੨॥
ਹੇ ਭਾਈ! ਪਰਮਾਤਮਾ ਇਸ ਰਚਨਾ ਨੂੰ ਇਕ ਖਿਨ ਵਿਚ ਪੈਦਾ ਕਰ ਕੇ ਫਿਰ ਨਾਸ ਭੀ ਕਰ ਸਕਦਾ ਹੈ । ਇਹ ਸਾਰੇ ਕਰਤਾਰ ਦੇ ਹੀ ਖੇਲ ਹਨ ।੨।
In an instant, He establishes and disestablishes, by His Creative Power. All is the Creation of the Creator. ||2||
ਕਾਮੁ ਕ੍ਰੋਧੁ ਲੋਭੁ ਝੂਠੁ ਨਿੰਦਾ ਸਾਧੂ ਸੰਗਿ ਬਿਦਾਰਨਾ ॥੩॥
ਹੇ ਭਾਈ! ਕਾਮ ਕੋ੍ਰਧ ਲੋਭ ਝੂਠ ਨਿੰਦਾ ਆਦਿਕ ਵਿਕਾਰ ਨੂੰ ਗੁਰੂ ਦੀ ਸੰਗਤਿ ਵਿਚ ਰਹਿ ਕੇ (ਆਪਣੇ ਮਨ ਵਿਚੋਂ ਚੀਰ ਫਾੜ ਕੇ) ਦੂਰ ਕਰ ਸਕੀਦਾ ਹੈ ।੩।
Sexual desire, anger, greed, falsehood and slander are banished in the Saadh Sangat, the Company of the Holy. ||3||
ਨਾਮੁ ਜਪਤ ਮਨੁ ਨਿਰਮਲ ਹੋਵੈ ਸੂਖੇ ਸੂਖਿ ਗੁਦਾਰਨਾ ॥੪॥
ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ (ਮਨੁੱਖ ਦਾ) ਮਨ ਪਵਿੱਤਰ ਹੋ ਜਾਂਦਾ ਹੈ । (ਮਨੁੱਖ ਦੀ ਉਮਰ) ਨਿਰੋਲ ਆਤਮਕ ਆਨੰਦ ਵਿਚ ਹੀ ਬੀਤਦੀ ਹੈ ।੪।
Chanting the Naam, the Name of the Lord, the mind becomes immaculate, and life is passed in absolute peace. ||4||
ਭਗਤ ਸਰਣਿ ਜੋ ਆਵੈ ਪ੍ਰਾਣੀ ਤਿਸੁ ਈਹਾ ਊਹਾ ਨ ਹਾਰਨਾ ॥੫॥
ਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੀ ਬੰਦਗੀ ਕਰਨ ਵਾਲੇ ਬੰਦਿਆਂ ਦੀ ਸਰਨ ਆਉਂਦਾ ਹੈ, ਉਹ ਮਨੁੱਖ ਇਸ ਲੋਕ ਵਿਚ ਤੇ ਪਰਲੋਕ ਵਿਚ ਭੀ (ਵਿਕਾਰਾਂ ਦੇ ਹੱਥੋਂ ਆਪਣੀ ਮਨੁੱਖਾ ਜੀਵਨ ਦੀ ਬਾਜ਼ੀ) ਹਾਰਦਾ ਨਹੀਂ ।੫।
That mortal who enters the Sanctuary of the devotees, does not lose out, here or hereafter. ||5||
ਸੂਖ ਦੂਖ ਇਸੁ ਮਨ ਕੀ ਬਿਰਥਾ ਤੁਮ ਹੀ ਆਗੈ ਸਾਰਨਾ ॥੬॥
ਹੇ ਭਾਈ! ਇਸ ਮਨ ਦੀ ਸੁਖਾਂ ਦੀ ਮੰਗ ਅਤੇ ਦੁੱਖਾਂ ਵਲੋਂ ਪੁਕਾਰ ਤੇਰੇ ਅੱਗੇ ਹੀ ਕੀਤੀ ਜਾ ਸਕਦੀ ਹੈ ।੬।
Pleasure and pain, and the condition of this mind, I place before You, Lord. ||6||
ਤੂ ਦਾਤਾ ਸਭਨਾ ਜੀਆ ਕਾ ਆਪਨ ਕੀਆ ਪਾਲਨਾ ॥੭॥
ਹੇ ਪ੍ਰਭੂ! ਤੂੰ ਸਾਰੇ ਜੀਵਾਂ ਨੂੰ ਹੀ ਦਾਤਾਂ ਦੇਣ ਵਾਲਾ ਹੈਂ, ਆਪਣੇ ਪੈਦਾ ਕੀਤੇ ਜੀਵਾਂ ਨੂੰ ਤੂੰ ਆਪ ਹੀ ਪਾਲਣ ਵਾਲਾ ਹੈਂ ।੭।
You are the Giver of all beings; You cherish what You have made. ||7||
ਅਨਿਕ ਬਾਰ ਕੋਟਿ ਜਨ ਊਪਰਿ ਨਾਨਕੁ ਵੰਞੈ ਵਾਰਨਾ ॥੮॥੫॥
ਹੇ ਪ੍ਰਭੂ! (ਤੇਰਾ ਦਾਸ) ਨਾਨਕ ਤੇਰੇ ਭਗਤਾਂ (ਦੇ ਚਰਨਾਂ) ਤੋਂ ਅਨੇਕਾਂ ਵਾਰੀ ਕੋ੍ਰੜਾਂ ਵਾਰੀ ਸਦਕੇ ਜਾਂਦਾ ਹੈ ।੮।੫।
So many millions of times, Nanak is a sacrifice to Your humble servants. ||8||5||