ਰਾਮਕਲੀ ਮਹਲਾ ੫ ਅਸਟਪਦੀ
Raamkalee, Fifth Mehl, Ashtapadee:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਦਰਸਨੁ ਭੇਟਤ ਪਾਪ ਸਭਿ ਨਾਸਹਿ ਹਰਿ ਸਿਉ ਦੇਇ ਮਿਲਾਈ ॥੧॥
ਹੇ ਭਾਈ! ਗੁਰੂ ਦਾ ਦਰਸ਼ਨ ਪ੍ਰਾਪਤ ਹੁੰਦਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, (ਗੁਰੂ ਮਨੁੱਖ ਨੂੰ) ਪਰਮਾਤਮਾ ਨਾਲ ਜੋੜ ਦੇਂਦਾ ਹੈ ।੧।
Receiving the Blessed Vision of His Darshan, all sins are erased, and He unites me with the Lord. ||1||
ਮੇਰਾ ਗੁਰੁ ਪਰਮੇਸਰੁ ਸੁਖਦਾਈ ॥
ਹੇ ਭਾਈ! ਮੇਰਾ ਗੁਰੂ ਪਰਮੇਸ਼ਰ (ਦਾ ਰੂਪ) ਹੈ, ਸਾਰੇ ਸੁਖ ਦੇਣ ਵਾਲਾ ਹੈ ।
My Guru is the Transcendent Lord, the Giver of peace.
ਪਾਰਬ੍ਰਹਮ ਕਾ ਨਾਮੁ ਦ੍ਰਿੜਾਏ ਅੰਤੇ ਹੋਇ ਸਖਾਈ ॥੧॥ ਰਹਾਉ ॥
ਹੇ ਭਾਈ! ਗੁਰੂ ਪਰਮਾਤਮਾ ਦਾ ਨਾਮ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰ ਦੇਂਦਾ ਹੈ (ਤੇ ਇਸ ਤਰ੍ਹਾਂ) ਅਖ਼ੀਰ ਵੇਲੇ ਭੀ (ਮਨੱੁਖ ਦਾ) ਮਿੱਤਰ ਬਣਦਾ ਹੈ ।੧।ਰਹਾਉ।
He implants the Naam, the Name of the Supreme Lord God within us; in the end, He is our help and support. ||1||Pause||
ਸਗਲ ਦੂਖ ਕਾ ਡੇਰਾ ਭੰਨਾ ਸੰਤ ਧੂਰਿ ਮੁਖਿ ਲਾਈ ॥੨॥
ਹੇ ਭਾਈ! (ਜਿਹੜਾ ਮਨੁੱਖ) ਗੁਰੂ ਦੇ ਚਰਨਾਂ ਦੀ ਧੂੜ (ਆਪਣੇ) ਮੱਥੇ ਉਤੇ ਲਾਂਦਾ ਹੈ (ਉਸ ਦੇ ਅੰਦਰੋਂ) ਸਾਰੇ ਦੁੱਖਾਂ ਦਾ ਅੱਡਾ ਹੀ ਮੁੱਕ ਜਾਂਦਾ ਹੈ ।੨।
The source of all pain within is destroyed; I apply the dust of the feet of the Saints to my forehead. ||2||
ਪਤਿਤ ਪੁਨੀਤ ਕੀਏ ਖਿਨ ਭੀਤਰਿ ਅਗਿਆਨੁ ਅੰਧੇਰੁ ਵੰਞਾਈ ॥੩॥
ਹੇ ਭਾਈ! (ਗੁਰੂ ਨੇ) ਅਨੇਕਾਂ ਵਿਕਾਰੀਆਂ ਨੂੰ ਇਕ ਖਿਨ ਵਿਚ ਪਵਿੱਤਰ ਕਰ ਦਿੱਤਾ, (ਗੁਰੂ ਮਨੁੱਖ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਦੂਰ ਕਰ ਦੇਂਦਾ ਹੈ ।੩।
In an instant, He purifies the sinners, and dispels the darkness of ignorance. ||3||
ਕਰਣ ਕਾਰਣ ਸਮਰਥੁ ਸੁਆਮੀ ਨਾਨਕ ਤਿਸੁ ਸਰਣਾਈ ॥੪॥
ਹੇ ਨਾਨਕ! (ਆਖ—ਹੇ ਭਾਈ!) ਮਾਲਕ-ਪ੍ਰਭੂ ਸਾਰੇ ਜਗਤ ਦਾ ਮੂਲ ਹੈ ਤੇ ਸਭ ਤਾਕਤਾਂ ਦਾ ਮਾਲਕ ਹੈ (ਗੁਰੂ ਦੀ ਰਾਹੀਂ ਹੀ) ਉਸ ਦੀ ਸਰਨ ਪਿਆ ਜਾ ਸਕਦਾ ਹੈ ।੪।
The Lord is all-powerful, the Cause of causes. Nanak seeks His Sanctuary. ||4||
ਬੰਧਨ ਤੋੜਿ ਚਰਨ ਕਮਲ ਦ੍ਰਿੜਾਏ ਏਕ ਸਬਦਿ ਲਿਵ ਲਾਈ ॥੫॥
(ਹੇ ਭਾਈ! ਗੁਰੂ ਮਨੁੱਖ ਦੇ ਮਾਇਆ ਦੇ) ਬੰਧਨ ਤੋੜ ਕੇ (ਉਸ ਦੇ ਅੰਦਰ) ਪ੍ਰਭੂ ਦੇ ਸੋਹਣੇ ਚਰਨ ਪੱਕੇ ਟਿਕਾ ਦੇਂਦਾ ਹੈ, (ਗੁਰੂ ਦੀ ਕਿਰਪਾ ਨਾਲ ਉਹ ਮਨੁੱਖ) ਗੁਰ-ਸ਼ਬਦ ਦੀ ਰਾਹੀਂ ਇਕ ਪ੍ਰਭੂ ਵਿਚ ਹੀ ਸੁਰਤਿ ਜੋੜੀ ਰੱਖਦਾ ਹੈ ।੫।
Shattering the bonds, the Guru implants the Lord's lotus feet within, and lovingly attunes us to the One Word of the Shabad. ||5||
ਅੰਧ ਕੂਪ ਬਿਖਿਆ ਤੇ ਕਾਢਿਓ ਸਾਚ ਸਬਦਿ ਬਣਿ ਆਈ ॥੬॥
(ਹੇ ਭਾਈ! ਗੁਰੂ ਜਿਸ ਮਨੁੱਖ ਨੂੰ) ਮਾਇਆ (ਦੇ ਮੋਹ) ਦੇ ਅੰਨੇ੍ਹ ਖੂਹ ਵਿਚੋਂ ਕੱਢ ਲੈਂਦਾ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਉਸ ਦੀ ਪ੍ਰੀਤ ਬਣ ਜਾਂਦੀ ਹੈ ।੬।
He has lifted me up, and pulled me out of the deep, dark pit of sin; I am attuned to the True Shabad. ||6||
ਜਨਮ ਮਰਣ ਕਾ ਸਹਸਾ ਚੂਕਾ ਬਾਹੁੜਿ ਕਤਹੁ ਨ ਧਾਈ ॥੭॥
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਉਸ ਮਨੁੱਖ ਦਾ) ਜਨਮ ਮਰਨ ਦੇ ਗੇੜ ਦਾ ਸਹਿਮ ਮੁੱਕ ਜਾਂਦਾ ਹੈ, ਉਹ ਫਿਰ ਹੋਰ ਕਿਤੇ (ਕਿਸੇ ਜੂਨ ਵਿਚ) ਨਹੀਂ ਭਟਕਦਾ ਫਿਰਦਾ ।੭।
The fear of birth and death is taken away; I shall never wander again. ||7||
ਨਾਮ ਰਸਾਇਣਿ ਇਹੁ ਮਨੁ ਰਾਤਾ ਅੰਮ੍ਰਿਤੁ ਪੀ ਤ੍ਰਿਪਤਾਈ ॥੮॥
(ਹੇ ਭਾਈ! ਗੁਰੂ ਦੀ ਮਿਹਰ ਨਾਲ ਜਿਸ ਮਨੁੱਖ ਦਾ) ਇਹ ਮਨ ਸਭ ਰਸਾਂ ਤੋਂ ਸੇ੍ਰਸ਼ਟ ਨਾਮ-ਰਸ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ।੮।
This mind is imbued with the sublime elixir of the Naam; drinking in the Ambrosial Nectar, it is satisfied. ||8||
ਸੰਤਸੰਗਿ ਮਿਲਿ ਕੀਰਤਨੁ ਗਾਇਆ ਨਿਹਚਲ ਵਸਿਆ ਜਾਈ ॥੯॥
(ਹੇ ਭਾਈ!) ਗੁਰੂ-ਸੰਤ ਦੀ ਸੰਗਤਿ ਵਿਚ ਮਿਲ ਕੇ ਜਿਸ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਣਾ ਸ਼ੁਰੂ ਕਰ ਦਿੱਤਾ, ਉਹ ਕਦੇ ਨਾਹ ਡੋੋਲਣ ਵਾਲੇ ਆਤਮਕ ਟਿਕਾਣੇ ਵਿਚ ਟਿਕ ਜਾਂਦਾ ਹੈ ।੯।
Joining the Society of the Saints, I sing the Kirtan of the Lord's Praises; I dwell in the eternal, unchanging place. ||9||
ਪੂਰੈ ਗੁਰਿ ਪੂਰੀ ਮਤਿ ਦੀਨੀ ਹਰਿ ਬਿਨੁ ਆਨ ਨ ਭਾਈ ॥੧੦॥
(ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਆਤਮਕ ਜੀਵਨ ਬਾਰੇ) ਪੂਰੀ ਸਮਝ ਬਖ਼ਸ਼ ਦਿੱਤੀ, ਉਸ ਨੂੰ ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਹੋਰ (ਦੁਨੀਆਵੀ ਚੀਜ਼) ਪਿਆਰੀ ਨਹੀਂ ਲੱਗਦੀ ।੧੦।
The Perfect Guru has given me the perfect teachings; there is nothing except the Lord, O Siblings of Destiny. ||10||
ਨਾਮੁ ਨਿਧਾਨੁ ਪਾਇਆ ਵਡਭਾਗੀ ਨਾਨਕ ਨਰਕਿ ਨ ਜਾਈ ॥੧੧॥
ਹੇ ਨਾਨਕ! ਜਿਸ ਭਾਗਾਂ ਵਾਲੇ ਨੇ (ਗੁਰੂ ਦੀ ਸਰਨ ਪੈ ਕੇ) ਨਾਮ-ਖ਼ਜ਼ਾਨਾ ਲੱਭ ਲਿਆ, ਉਹ (ਦੁਨੀਆ ਦੇ ਦੁੱਖਾਂ ਦੇ) ਨਰਕ ਵਿਚ ਨਹੀਂ ਪੈਂਦਾ ।੧੧।
I have obtained the treasure of the Naam, by great good fortune; O Nanak, I shall not fall into hell. ||11||
ਘਾਲ ਸਿਆਣਪ ਉਕਤਿ ਨ ਮੇਰੀ ਪੂਰੈ ਗੁਰੂ ਕਮਾਈ ॥੧੨॥
ਹੇ ਭਾਈ! ਤਪ ਆਦਿਕਾਂ ਦੀ ਕਿਸੇ ਮਿਹਨਤ, ਵਿੱਦਿਆ ਆਦਿਕ ਦੀ ਕਿਸੇ ਚਤੁਰਾਈ, ਕਿਸੇ ਸ਼ਾਸਤ੍ਰਾਰਥ ਦੀ ਮੈਨੂੰ ਟੇਕ-ਓਟ ਨਹੀਂ ਹੈ । ਇਹ ਤਾਂ ਪੂਰੇ ਗੁਰੂ ਦੀ ਬਖ਼ਸ਼ਸ਼ ਹੈ (ਕਿ ਉਸ ਨੇ ਮੈਨੂੰ ਪਰਮਾਤਮਾ ਦੇ ਨਾਮ ਦੀ ਦਾਤਿ ਬਖ਼ਸ਼ੀ ਹੈ) ।੧੨।
Clever tricks have not worked for me; I shall act according to the Instructions of the Perfect Guru. ||12||
ਜਪ ਤਪ ਸੰਜਮ ਸੁਚਿ ਹੈ ਸੋਈ ਆਪੇ ਕਰੇ ਕਰਾਈ ॥੧੩॥
ਹੇ ਭਾਈ! ਪੂਰੇ ਗੁਰੂ ਦੀ ਸਰਨ ਪੈਣਾ ਹੀ ਮੇਰੇ ਵਾਸਤੇ ਜਪ ਤਪ ਸੰਜਮ ਅਤੇ ਸਰੀਰਕ ਪਵਿੱਤ੍ਰਤਾ ਦਾ ਸਾਧਨ ਹੈ । (ਪੂਰਾ ਗੁਰੂ) ਆਪ ਹੀ (ਮੇਰੇ ਉਤੇ ਮਿਹਰ) ਕਰਦਾ ਹੈ (ਤੇ ਮੈਥੋਂ ਪ੍ਰਭੂ ਦੀ ਸੇਵਾ ਭਗਤੀ) ਕਰਾਂਦਾ ਹੈ ।੧੩।
He is chanting, intense meditation, austere self-discipline and purification. He Himself acts, and causes us to act. ||13||
ਪੁਤ੍ਰ ਕਲਤ੍ਰ ਮਹਾ ਬਿਖਿਆ ਮਹਿ ਗੁਰਿ ਸਾਚੈ ਲਾਇ ਤਰਾਈ ॥੧੪॥
(ਹੇ ਭਾਈ! ਜਿਹੜਾ ਭੀ ਮਨੁੱਖ ਗੁਰੂ ਦੀ ਸਰਨ ਪਿਆ) ਉਸ ਨੂੰ ਪੁੱਤਰ ਇਸਤ੍ਰੀ ਤੇ ਬਲ ਵਾਲੀ ਮਾਇਆ ਦੇ ਮੋਹ ਵਿਚੋਂ ਗੁਰੂ ਨੇ ਸਦਾ-ਥਿਰ ਪ੍ਰਭੂ (ਦੇ ਨਾਮ) ਵਿਚ ਜੋੜ ਕੇ ਪਾਰ ਲੰਘਾ ਲਿਆ ।੧੪।
In the midst of children and spouse, and utter corruption, the True Guru has carried me across. ||14||
ਅਪਣੇ ਜੀਅ ਤੈ ਆਪਿ ਸਮ੍ਹਾਲੇ ਆਪਿ ਲੀਏ ਲੜਿ ਲਾਈ ॥੧੫॥
ਹੇ ਪ੍ਰਭੂ! (ਅਸੀ ਤੇਰੇ ਪੈਦਾ ਕੀਤੇ ਹੋਏ ਜੀਵ ਹਾਂ) ਆਪਣੇ ਪੈਦਾ ਕੀਤੇ ਜੀਵਾਂ ਦੀ ਤੂੰ ਆਪ ਹੀ ਸਦਾ ਸੰਭਾਲ ਕੀਤੀ ਹੈ, ਤੂੰ ਆਪ ਹੀ ਇਹਨਾਂ ਨੂੰ ਆਪਣੇ ਪੱਲੇ ਲਾਂਦਾ ਹੈਂ ।੧੫।
You Yourself take care of Your beings; You Yourself attach them to the hem of Your robe. ||15||
ਸਾਚ ਧਰਮ ਕਾ ਬੇੜਾ ਬਾਂਧਿਆ ਭਵਜਲੁ ਪਾਰਿ ਪਵਾਈ ॥੧੬॥
(ਹੇ ਪ੍ਰਭੂ! ਤੇਰੀ ਮਿਹਰ ਨਾਲ ਹੀ ਜਿਨ੍ਹਾਂ ਨੇ) ਤੇਰੇ ਸਦਾ-ਥਿਰ ਨਾਮ ਦੇ ਸਿਮਰਨ ਦਾ ਜਹਾਜ਼ ਤਿਆਰ ਕਰ ਲਿਆ, ਤੂੰ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ ।੧੬।
I have built the boat of true Dharmic faith, to cross over the terrifying world-ocean. ||16||
ਬੇਸੁਮਾਰ ਬੇਅੰਤ ਸੁਆਮੀ ਨਾਨਕ ਬਲਿ ਬਲਿ ਜਾਈ ॥੧੭॥
ਹੇ ਨਾਨਕ! (ਆਖ—ਹੇ ਭਾਈ!) ਉਹ ਮਾਲਕ-ਪ੍ਰਭੂ ਬੇਅੰਤ-ਗੁਣਾਂ ਦਾ ਮਾਲਕ ਹੈ ਬੇਅੰਤ ਹੈ । ਮੈਂ ਉਸ ਤੋਂ ਸਦਕੇ ਜਾਂਦਾ ਹਾਂ, ਸਦਾ ਸਦਕੇ ਜਾਂਦਾ ਹਾਂ ।੧੭।
The Lord Master is unlimited and endless; Nanak is a sacrifice, a sacrifice to Him. ||17||
ਅਕਾਲ ਮੂਰਤਿ ਅਜੂਨੀ ਸੰਭਉ ਕਲਿ ਅੰਧਕਾਰ ਦੀਪਾਈ ॥੧੮॥
(ਹੇ ਭਾਈ! ਜਿਹੜਾ) ਪਰਮਾਤਮਾ ਮੌਤ-ਰਹਿਤ ਹਸਤੀ ਵਾਲਾ ਹੈ, ਜੋ ਜੂਨਾਂ ਵਿਚ ਨਹੀਂ ਆਉਂਦਾ, ਜੋ ਆਪਣੇ ਆਪ ਤੋਂ ਪਰਗਟ ਹੁੰਦਾ ਹੈ, ਉਹ ਪ੍ਰਭੂ (ਗੁਰੂ ਦੀ) ਰਾਹੀਂ ਜਗਤ ਦੇ (ਮਾਇਆ ਦੇ ਮੋਹ ਦੇ) ਹਨੇਰੇ ਨੂੰ (ਦੂਰ ਕਰ ਕੇ ਆਤਮਕ ਜੀਵਨ ਦਾ ਚਾਨਣ ਕਰਦਾ ਹੈ ।੧੮।
Being of Immortal Manifestation, He is not born; He is self-existent; He is the Light in the darkness of Kali Yuga. ||18||
ਅੰਤਰਜਾਮੀ ਜੀਅਨ ਕਾ ਦਾਤਾ ਦੇਖਤ ਤ੍ਰਿਪਤਿ ਅਘਾਈ ॥੧੯॥
ਹੇ ਭਾਈ! ਪਰਮਾਤਮਾ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, (ਗੁਰੂ ਦੀ ਸਰਨ ਪੈ ਕੇ ਉਸ ਦਾ) ਦਰਸਨ ਕੀਤਿਆਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਪੂਰਨ ਤੌਰ ਤੇ ਰੱਜ ਜਾਈਦਾ ਹੈ ।੧੯।
He is the Inner-knower, the Searcher of hearts, the Giver of souls; gazing upon Him, I am satisfied and fulfilled. ||19||
ਏਕੰਕਾਰੁ ਨਿਰੰਜਨੁ ਨਿਰਭਉ ਸਭ ਜਲਿ ਥਲਿ ਰਹਿਆ ਸਮਾਈ ॥੨੦॥
(ਹੇ ਭਾਈ! ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ ਕਿ) ਸਰਬ-ਵਿਆਪਕ ਪਰਮਾਤਮਾ ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿਣ ਵਾਲਾ ਪਰਮਾਤਮਾ, ਕਿਸੇ ਤੋਂ ਭੀ ਨਾਹ ਡਰਨ ਵਾਲਾ ਪਰਮਾਤਮਾ ਜਲ ਵਿਚ ਥਲ ਵਿੱਚ ਹਰ ਥਾਂ ਮੌਜੂਦ ਹੈ ।੨੦।
He is the One Universal Creator Lord, immaculate and fearless; He is permeating and pervading all the water and the land. ||20||
ਭਗਤਿ ਦਾਨੁ ਭਗਤਾ ਕਉ ਦੀਨਾ ਹਰਿ ਨਾਨਕੁ ਜਾਚੈ ਮਾਈ ॥੨੧॥੧॥੬॥
ਹੇ ਮਾਂ! (ਗੁਰੂ ਦੀ ਰਾਹੀਂ ਹੀ ਪਰਮਾਤਮਾ ਨੇ ਆਪਣੀ) ਭਗਤੀ ਦਾ ਦਾਨ (ਆਪਣੇ) ਭਗਤਾਂ ਨੂੰ (ਸਦਾ) ਦਿੱਤਾ ਹੈ । (ਦਾਸ) ਨਾਨਕ ਭੀ (ਗੁਰੂ ਦੀ ਰਾਹੀਂ ਹੀ) ਉਸ ਪਰਮਾਤਮਾ ਪਾਸੋਂ (ਇਹ ਖ਼ੈਰ) ਮੰਗਦਾ ਹੈ ।੨੧।੧।੬।
He blesses His devotees with the Gift of devotional worship; Nanak longs for the Lord, O my mother. ||21||1||6||