ਸਲੋਕੁ ॥
Shalok:
ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥
ਹੇ ਪਿਆਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦੀ ਆਦਤ ਬਣਾਓ, ਇਹ ਸਿਫ਼ਤਿ-ਸਾਲਾਹ ਹੀ (ਮਨੁੱਖ ਵਾਸਤੇ) ਸਾਰੀ ਉਮਰ ਦਾ ਸਹਾਰਾ ਹੈ ।
Study the Word of the Shabad, O beloveds. It is your anchoring support in life and in death.
ਮੁਖੁ ਊਜਲੁ ਸਦਾ ਸੁਖੀ ਨਾਨਕ ਸਿਮਰਤ ਏਕ ॥੧॥
ਹੇ ਨਾਨਕ! (ਆਖ—ਹੇ ਮਿੱਤਰੋ!) ਇਕ ਪਰਮਾਤਮਾ ਦਾ ਨਾਮ ਸਿਮਰਦਿਆਂ (ਲੋਕ ਪਰਲੋਕ ਵਿਚ) ਮੁਖ ਉਜਲਾ ਰਹਿੰਦਾ ਹੈ ਅਤੇ ਸਦਾ ਹੀ ਸੁਖੀ ਰਹਿੰਦਾ ਹੈ ।੧।
Your face shall be radiant, and you will be at peace forever, O Nanak, meditating in remembrance on the One Lord. ||1||
ਮਨੁ ਤਨੁ ਰਾਤਾ ਰਾਮ ਪਿਆਰੇ ਹਰਿ ਪ੍ਰੇਮ ਭਗਤਿ ਬਣਿ ਆਈ ਸੰਤਹੁ ॥੧॥
ਹੇ ਸੰਤ ਜਨੋ! ਜਿਸ ਮਨੁੱਖ ਦਾ ਮਨ ਤੇ ਤਨ ਪਿਆਰੇ ਪ੍ਰਭੂ ਦੇ ਪੇ੍ਰਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਪ੍ਰਭੂ ਦੀ ਪੇ੍ਰਮਾ-ਭਗਤੀ ਦੇ ਕਾਰਨ ਪ੍ਰਭੂ ਨਾਲ ਉਸ ਦੀ ਡੂੰਘੀ ਸਾਂਝ ਬਣ ਜਾਂਦੀ ਹੈ ।੧।
My mind and body are imbued with my Beloved Lord; I have been blessed with loving devotion to the Lord, O Saints. ||1||
ਸਤਿਗੁਰਿ ਖੇਪ ਨਿਬਾਹੀ ਸੰਤਹੁ ॥
ਹੇ ਸੰਤ ਜਨੋ! ਜਿਸ ਮਨੁੱਖ ਦੀ ਪ੍ਰਭੂ ਨਾਲ ਸਾਂਝ ਗੁਰੂ ਨੇ ਸਿਰੇ ਚਾੜ੍ਹ ਦਿੱਤੀ,
The True Guru has approved my cargo, O Saints.
ਹਰਿ ਨਾਮੁ ਲਾਹਾ ਦਾਸ ਕਉ ਦੀਆ ਸਗਲੀ ਤ੍ਰਿਸਨ ਉਲਾਹੀ ਸੰਤਹੁ ॥੧॥ ਰਹਾਉ ॥
ਉਸ ਸੇਵਕ ਨੂੰ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਲਾਭ ਬਖ਼ਸ਼ ਦਿੱਤਾ, ਤੇ, ਇਸ ਤਰ੍ਹਾਂ ਉਸ ਦੀ ਸਾਰੀ ਮਾਇਕ ਤ੍ਰਿਸ਼ਨਾ ਮੁਕਾ ਦਿੱਤੀ ।੧।ਰਹਾਉ।
He has blessed His slave with the profit of the Lord's Name; all my thirst is quenched, O Saints. ||1||Pause||
ਖੋਜਤ ਖੋਜਤ ਲਾਲੁ ਇਕੁ ਪਾਇਆ ਹਰਿ ਕੀਮਤਿ ਕਹਣੁ ਨ ਜਾਈ ਸੰਤਹੁ ॥੨॥
ਹੇ ਸੰਤ ਜਨੋ! (ਗੁਰੂ ਦੀ ਸਰਨ ਪੈ ਕੇ ਖੋਜਣ ਵਾਲੇ ਨੇ) ਖੋਜ ਕਰਦਿਆਂ ਕਰਦਿਆਂ ਪਰਮਾਤਮਾ ਦਾ ਨਾਮ-ਹੀਰਾ ਲੱਭ ਲਿਆ । ਉਸ ਲਾਲ ਦਾ ਮੁੱਲ ਨਹੀਂ ਪਾਇਆ ਜਾ ਸਕਦਾ ।੨।
Searching and searching, I have found the One Lord, the jewel; I cannot express His value, O Saints. ||2||
ਚਰਨ ਕਮਲ ਸਿਉ ਲਾਗੋ ਧਿਆਨਾ ਸਾਚੈ ਦਰਸਿ ਸਮਾਈ ਸੰਤਹੁ ॥੩॥
ਹੇ ਸੰਤ ਜਨੋ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੀ) ਸੁਰਤਿ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਜੁੜ ਗਈ, ਸਦਾ-ਥਿਰ ਪ੍ਰਭੂ ਦੇ ਦਰਸ਼ਨ ਵਿਚ ਉਸ ਦੀ ਸਦਾ ਲਈ ਲੀਨਤਾ ਹੋ ਗਈ ।੩।
I focus my meditation on His Lotus Feet; I am absorbed in the True Vision of His Darshan, O Saints. ||3||
ਗੁਣ ਗਾਵਤ ਗਾਵਤ ਭਏ ਨਿਹਾਲਾ ਹਰਿ ਸਿਮਰਤ ਤ੍ਰਿਪਤਿ ਅਘਾਈ ਸੰਤਹੁ ॥੪॥
ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਿਆਂ ਗਾਂਦਿਆਂ ਤਨੋ ਮਨੋ ਖਿੜ ਜਾਈਦਾ ਹੈ, ਪਰਮਾਤਮਾ ਦਾ ਸਿਮਰਨ ਕਰਦਿਆਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।
Singing, singing His Glorious Praises, I am enraptured; meditating in remembrance on the Lord, I am satisfied and fulfilled, O Saints. ||4||
ਆਤਮ ਰਾਮੁ ਰਵਿਆ ਸਭ ਅੰਤਰਿ ਕਤ ਆਵੈ ਕਤ ਜਾਈ ਸੰਤਹੁ ॥੫॥
ਹੇ ਸੰਤ ਜਨੋ! (ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੂੰ) ਸਰਬ-ਵਿਆਪਕ ਪਰਮਾਤਮਾ ਸਭ ਜੀਵਾਂ ਦੇ ਅੰਦਰ ਵੱਸਦਾ ਦਿੱਸ ਪੈਂਦਾ ਹੈ, ਉਸਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ।੫।
The Lord, the Supreme Soul, is permeating within all; what comes, and what goes, O Saints? ||5||
ਆਦਿ ਜੁਗਾਦੀ ਹੈ ਭੀ ਹੋਸੀ ਸਭ ਜੀਆ ਕਾ ਸੁਖਦਾਈ ਸੰਤਹੁ ॥੬॥
ਹੇ ਸੰਤ ਜਨੋ! (ਗੁਰੂ ਨੇ ਜਿਸ ਮਨੁੱਖ ਦੀ ਖੇਪ ਤੋੜ ਸਿਰੇ ਚਾੜ੍ਹ ਦਿੱਤੀ, ਉਸ ਨੂੰ ਇਹ ਦਿੱਸ ਪੈਂਦਾ ਹੈ ਕਿ) ਪਰਮਾਤਮਾ ਸਭ ਦਾ ਮੁੱਢ ਹੈ, ਪਰਮਾਤਮਾ ਜੁਗਾਂ ਦੇ ਸ਼ੁਰੂ ਤੋਂ ਹੈ, ਪਰਮਾਤਮਾ ਇਸ ਵੇਲੇ ਵੀ ਮੌਜੂਦ ਹੈ, ਪਰਮਾਤਮਾ ਸਦਾ ਲਈ ਕਾਇਮ ਰਹੇਗਾ । ਉਹ ਪਰਮਾਤਮਾ ਸਭ ਜੀਵਾਂ ਨੂੰ ਸੁਖ ਦੇਣ ਵਾਲਾ ਹੈ ।੬।
At the very beginning of time, and throughout the ages, He is, and He shall always be; He is the Giver of peace to all beings, O Saints. ||6||
ਆਪਿ ਬੇਅੰਤੁ ਅੰਤੁ ਨਹੀ ਪਾਈਐ ਪੂਰਿ ਰਹਿਆ ਸਭ ਠਾਈ ਸੰਤਹੁ ॥੭॥
ਹੇ ਸੰਤ ਜਨੋ! ਪਰਮਾਤਮਾ ਬੇਅੰਤ ਹੈ, ਉਸ ਦੇ ਗੁਣਾਂ ਦਾ ਅਖ਼ੀਰਲਾ ਬੰਨਾ ਲੱਭਿਆ ਨਹੀਂ ਜਾ ਸਕਦਾ । ਉਹ ਪ੍ਰਭੂ ਸਭਨੀਂ ਥਾਈਂ ਵਿਆਪਕ ਹੈ ।੭।
He Himself is endless; His end cannot be found. He is totally pervading and permeating everywhere, O Saints. ||7||
ਮੀਤ ਸਾਜਨ ਮਾਲੁ ਜੋਬਨੁ ਸੁਤ ਹਰਿ ਨਾਨਕ ਬਾਪੁ ਮੇਰੀ ਮਾਈ ਸੰਤਹੁ ॥੮॥੨॥੭॥
ਹੇ ਨਾਨਕ! (ਆਖ—) ਹੇ ਸੰਤ ਜਨੋ! ਉਹ ਪਰਮਾਤਮਾ ਹੀ ਮੇਰਾ ਮਿੱਤਰ ਹੈ, ਮੇਰਾ ਸੱਜਣ ਹੈ, ਮੇਰਾ ਧਨ-ਮਾਲ ਹੈ, ਮੇਰਾ ਜੋਬਨ ਹੈ, ਮੇਰਾ ਪੁੱਤਰ ਹੈ, ਮੇਰਾ ਪਿਉ ਹੈ, ਮੇਰੀ ਮਾਂ ਹੈ (ਇਹਨੀਂ ਸਭਨੀਂ ਥਾਈਂ ਮੈਨੂੰ ਪਰਮਾਤਮਾ ਦਾ ਹੀ ਸਹਾਰਾ ਹੈ) ।੮।੨।੭।
Nanak: the Lord is my friend, companion, wealth, youth, son, father and mother, O Saints. ||8||2||7||