ਰਾਮਕਲੀ ਮਹਲਾ ੫ ॥
Raamkalee, Fifth Mehl:
ਮਨ ਬਚ ਕ੍ਰਮਿ ਰਾਮ ਨਾਮੁ ਚਿਤਾਰੀ ॥
ਹੇ ਭਾਈ! ਆਪਣੇ ਮਨ ਦੀ ਰਾਹੀਂ, ਆਪਣੇ ਹਰੇਕ ਬੋਲ ਦੀ ਰਾਹੀਂ, ਆਪਣੇ ਹਰੇਕ ਕੰਮ ਦੀ ਰਾਹੀਂ ਪਰਮਾਤਮਾ ਦਾ ਨਾਮ ਚੇਤੇ ਰੱਖਿਆ ਕਰ ।
In thought, word and deed, I contemplate the Lord's Name.
ਘੂਮਨ ਘੇਰਿ ਮਹਾ ਅਤਿ ਬਿਖੜੀ ਗੁਰਮੁਖਿ ਨਾਨਕ ਪਾਰਿ ਉਤਾਰੀ ॥੧॥ ਰਹਾਉ ॥
ਹੇ ਨਾਨਕ! (ਆਖ—ਹੇ ਭਾਈ! ਜਗਤ ਵਿਚ ਵਿਕਾਰਾਂ ਦੀਆਂ ਲਹਿਰਾਂ ਦੀ) ਬੜੀ ਭਿਆਨਕ ਘੁੰਮਣ-ਘੇਰੀ ਹੈ । ਗੁਰੂ ਦੀ ਸਰਨ ਪੈ ਕੇ (ਇਸ ਵਿਚੋਂ ਆਪਣੀ ਜ਼ਿੰਦਗੀ ਦੀ ਬੇੜੀ ਨੂੰ) ਪਾਰ ਲੰਘਾ ।੧।
The horrible world-ocean is very treacherous; O Nanak, the Gurmukh is carried across. ||1||Pause||
ਅੰਤਰਿ ਸੂਖਾ ਬਾਹਰਿ ਸੂਖਾ ਹਰਿ ਜਪਿ ਮਲਨ ਭਏ ਦੁਸਟਾਰੀ ॥੧॥
ਹੇ ਭਾਈ! ਪਰਮਾਤਮਾ ਦਾ ਨਾਮ ਜਪ ਜਪ ਕੇ (ਕਾਮਾਦਿਕ) ਚੰਦਰੇ ਵੈਰੀ ਮਲੇ-ਦਲੇ ਜਾਂਦੇ ਹਨ, (ਤਦੋਂ) ਹਿਰਦੇ ਵਿਚ ਸਦਾ ਸੁਖ ਬਣਿਆ ਰਹਿੰਦਾ ਹੈ, ਦੁਨੀਆ ਨਾਲ ਵਰਤਦਿਆਂ ਭੀ ਸੁਖ ਹੀ ਟਿਕਿਆ ਰਹਿੰਦਾ ਹੈ ।੧।
Inwardly, peace, and outwardly, peace; meditating on the Lord, evil tendencies are crushed. ||1||
ਜਿਸ ਤੇ ਲਾਗੇ ਤਿਨਹਿ ਨਿਵਾਰੇ ਪ੍ਰਭ ਜੀਉ ਅਪਣੀ ਕਿਰਪਾ ਧਾਰੀ ॥੨॥
ਹੇ ਭਾਈ! ਜਿਸ ਪ੍ਰਭੂ ਦੀ ਰਜ਼ਾ ਅਨੁਸਾਰ (ਇਹ ਚੰਦਰੇ ਵੈਰੀ) ਚੰਬੜਦੇ ਹਨ, ਉਹੀ ਪ੍ਰਭੂ ਜੀ ਆਪਣੀ ਕਿਰਪਾ ਕਰ ਕੇ ਇਹਨਾਂ ਨੂੰ ਦੂਰ ਕਰਦਾ ਹੈ ।੨।
He has rid me of what was clinging to me; my Dear Lord God has blessed me with His Grace. ||2||
ਉਧਰੇ ਸੰਤ ਪਰੇ ਹਰਿ ਸਰਨੀ ਪਚਿ ਬਿਨਸੇ ਮਹਾ ਅਹੰਕਾਰੀ ॥੩॥
ਹੇ ਭਾਈ! ਸੰਤ ਜਨ ਤਾਂ ਪਰਮਾਤਮਾ ਦੀ ਸਰਨ ਪੈ ਜਾਂਦੇ ਹਨ ਉਹ ਤਾਂ (ਇਹਨਾਂ ਵੈਰੀਆਂ ਦੀ ਮਾਰ ਤੋਂ) ਬਚ ਜਾਂਦੇ ਹਨ, ਪਰ ਵੱਡੇ ਅਹੰਕਾਰੀ ਮਨੁੱਖ (ਇਹਨਾਂ ਵਿਚ) ਸੜ ਕੇ ਆਤਮਕ ਮੌਤੇ ਮਰ ਜਾਂਦੇ ਹਨ ।੩।
The Saints are saved, in His Sanctuary; the very egotistical people rot away and die. ||3||
ਸਾਧੂ ਸੰਗਤਿ ਇਹੁ ਫਲੁ ਪਾਇਆ ਇਕੁ ਕੇਵਲ ਨਾਮੁ ਅਧਾਰੀ ॥੪॥
ਹੇ ਭਾਈ! (ਸੰਤ ਜਨਾਂ ਨੇ) ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਫਲ ਲੱਭ ਲਿਆ, ਸਿਰਫ਼ ਹਰਿ-ਨਾਮ ਨੂੰ ਉਹਨਾਂ ਆਪਣੀ ਜ਼ਿੰਦਗੀ ਦਾ ਆਸਰਾ ਬਣਾਇਆ ।੪।
In the Saadh Sangat, the Company of the Holy, I have obtained this fruit, the Support of the One Name alone. ||4||
ਨ ਕੋਈ ਸੂਰੁ ਨ ਕੋਈ ਹੀਣਾ ਸਭ ਪ੍ਰਗਟੀ ਜੋਤਿ ਤੁਮ੍ਹਾਰੀ ॥੫॥
ਪਰ, ਹੇ ਪ੍ਰਭੂ! (ਆਪਣੇ ਆਪ ਵਿਚ) ਨਾਹ ਕੋਈ ਜੀਵ ਸੂਰਮਾ ਹੈ ਨਾਹ ਕੋਈ ਲਿੱਸਾ ਹੈ । ਹਰ ਇਕ ਜੀਵ ਵਿਚ ਤੇਰੀ ਹੀ ਜੋਤਿ ਪਰਗਟ ਹੋ ਰਹੀ ਹੈ ।੫।
No one is strong, and no one is weak; all are manifestations of Your Light, Lord. ||5||
ਤੁਮ੍ਹ ਸਮਰਥ ਅਕਥ ਅਗੋਚਰ ਰਵਿਆ ਏਕੁ ਮੁਰਾਰੀ ॥੬॥
ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੇਰੀਆਂ ਤਾਕਤਾਂ ਬਿਆਨ ਤੋਂ ਪਰੇ ਹਨ, ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਹੇ ਪ੍ਰਭੂ! ਤੂੰ ਆਪ ਸਭ ਜੀਵਾਂ ਵਿਚ ਵਿਆਪਕ ਹੈਂ ।੬।
You are the all-powerful, indescribable, unfathomable, all-pervading Lord. ||6||
ਕੀਮਤਿ ਕਉਣੁ ਕਰੇ ਤੇਰੀ ਕਰਤੇ ਪ੍ਰਭ ਅੰਤੁ ਨ ਪਾਰਾਵਾਰੀ ॥੭॥
ਹੇ ਕਰਤਾਰ! ਹੇ ਪ੍ਰਭੂ! ਕੋਈ ਜੀਵ ਤੇਰੀ ਕੀਮਤ ਨਹੀਂ ਪਾ ਸਕਦਾ । ਤੇਰਾ ਅੰਤ ਤੇਰਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।੭।
Who can estimate Your value, O Creator Lord? God has no end or limitation. ||7||
ਨਾਮ ਦਾਨੁ ਨਾਨਕ ਵਡਿਆਈ ਤੇਰਿਆ ਸੰਤ ਜਨਾ ਰੇਣਾਰੀ ॥੮॥੩॥੮॥੨੨॥
ਹੇ ਨਾਨਕ! (ਆਖ—ਹੇ ਪ੍ਰਭੂ!) ਤੇਰੇ ਸੰਤ ਜਨਾਂ ਦੀ ਚਰਨ-ਧੂੜ ਲਿਆਂ ਤੇਰੇ ਨਾਮ ਦੀ ਦਾਤਿ ਮਿਲਦੀ ਹੈ, (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ।੮।੩।੮।੨੨।
Please bless Nanak with the glorious greatness of the gift of the Naam, and the dust of the feet of Your Saints. ||8||3||8||22||