ਰਾਮਕਲੀ ਸਦੁ
Raamkalee, Sadd ~ The Call Of Death:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ॥
ਜੋ ਅਕਾਲ ਪੁਰਖ ਜਗਤ ਵਿਚ (ਜੀਵਾਂ ਨੂੰ) ਦਾਤਾਂ ਬਖ਼ਸ਼ਣ ਵਾਲਾ ਹੈ, ਜੋ ਤਿੰਨਾਂ ਲੋਕਾਂ ਵਿਚ ਭਗਤੀ ਕਰਨ ਵਾਲਿਆਂ ਨੂੰ ਪਿਆਰ ਕਰਦਾ ਹੈ,
He is the Great Giver of the Universe, the Lover of His devotees, throughout the three worlds.
ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥
ਸਤਿਗੁਰੂ ਦੇ ਸ਼ਬਦ ਦੀ ਰਾਹੀਂ ਲੀਨ (ਰਿਹਾ) ਹੈ, (ਅਤੇ ਉਸ ਤੋਂ ਬਿਨਾ) ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦਾ ।
One who is merged in the Word of the Guru's Shabad does not know any other.
ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥
ਸਤਿਗੁਰੂ ਦੇ ਸ਼ਬਦਿ ਦੀ ਬਰਕਤਿ ਨਾਲ (ਅਕਾਲ ਪੁਰਖ ਤੋਂ ਬਿਨਾ) ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦੇ (ਰਹੇ) ਹਨ, ਕੇਵਲ ਇੱਕ ‘ਨਾਮ’ ਨੂੰ ਧਿਆਉਂਦੇ (ਰਹੇ) ਹਨ;
Dwelling upon the Word of the Guru's Shabad, he does not know any other; he meditates on the One Name of the Lord.
ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥
ਗੁਰੂ ਨਾਨਕ ਅਤੇ ਗੁਰੂ ਅੰਗਦ ਦੇਵ ਜੀ ਦੀ ਕਿਰਪਾ ਨਾਲ ਉਹ ਉੱਚੇ ਦਰਜੇ ਨੂੰ ਪ੍ਰਾਪਤ ਕਰ ਚੁਕੇ ਹਨ ।
By the Grace of Guru Nanak and Guru Angad, Guru Amar Das obtained the supreme status.
ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥
ਜਿਹੜਾ ਗੁਰੂ ਅਮਰਦਾਸ) ਅਕਾਲ ਪੁਰਖ ਦੇ ਨਾਮ ਵਿਚ ਲੀਨ ਸੀ, (ਧੁਰੋਂ) ਉਸ ਦੇ ਚੱਲਣ ਦਾ ਸੱਦਾ ਆ ਗਿਆ;
And when the call came for Him to depart, He merged in the Name of the Lord.
ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥੧॥
(ਗੁਰੂ ਅਮਰਦਾਸ ਜੀ ਨੇ) ਜਗਤ ਵਿਚ (ਰਹਿੰਦਿਆਂ) ਅਮਰ, ਅਟੱਲ, ਅਤੋਲ ਠਾਕੁਰ ਨੂੰ ਭਗਤੀ ਦੀ ਰਾਹੀਂ ਪ੍ਰਾਪਤ ਕਰ ਲਿਆ ਹੋਇਆ ਸੀ ।੧।
Through devotional worship in this world, the imperishable, immovable, immeasurable Lord is found. ||1||
ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥
ਅਕਾਲ ਪੁਰਖ ਦੀ ਰਜ਼ਾ ਗੁਰੂ (ਅਮਰਦਾਸ ਜੀ) ਨੂੰ ਪਿਆਰੀ ਲੱਗੀ, ਅਤੇ ਸਤਿਗੁਰੂ (ਜੀ) ਅਕਾਲ ਪੁਰਖ ਦੇ ਕੋਲ ਜਾਣ ਨੂੰ ਤਿਆਰ ਹੋ ਪਏ ।
The Guru gladly accepted the Lord's Will, and so the Guru easily reached the Lord God's Presence.
ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥
ਗੁਰੂ ਅਮਰਦਾਸ ਜੀ ਨੇ ਅਕਾਲ ਪੁਰਖ ਅੱਗੇ ਇਹ ਬੇਨਤੀ ਕੀਤੀ :—‘(ਹੇ ਹਰੀ!) ਮੇਰੀ ਅਰਦਾਸਿ ਹੈ ਕਿ ਮੇਰੀ ਲਾਜ ਰੱਖ ।
The True Guru prays to the Lord, "Please, save my honor. This is my prayer".
ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥
ਹੇ ਹਰੀ! ਆਪਣੇ ਸੇਵਕਾਂ ਦੀ ਲਾਜ ਰੱਖ, ਅਤੇ ਮਾਇਆ ਤੋਂ ਨਿਰਮੋਹ ਕਰਨ ਵਾਲਾ ਆਪਣਾ ਨਾਮ ਬਖ਼ਸ਼,
Please save the honor of Your humble servant, O Lord; please bless him with Your Immaculate Name.
ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ॥
ਜਮਦੂਤਾਂ ਅਤੇ ਕਾਲ ਨੂੰ ਨਾਸ ਕਰਨ ਵਾਲਾ ਨਾਮ ਦੇਹਿ, ਜੋ ਅਖ਼ੀਰ ਚੱਲਣ ਵੇਲੇ ਸਾਥੀ ਬਣੇ ।’
At this time of final departure, it is our only help and support; it destroys death, and the Messenger of Death.
ਸਤਿਗੁਰੂ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥
ਸਤਿਗੁਰੂ ਦੀ ਕੀਤੀ ਹੋਈ ਇਹ ਬੇਨਤੀ, ਇਹ ਅਰਦਾਸਿ, ਅਕਾਲ ਪੁਰਖ ਪ੍ਰਭੂ ਨੇ ਸੁਣ ਲਈ,
The Lord God heard the prayer of the True Guru, and granted His request.
ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ॥੨॥
ਮਿਹਰ ਕਰ ਕੇ ਉਸ ਨੇ ਗੁਰੂ ਅਮਰਦਾਸ ਜੀ ਨੂੰ (ਆਪਣੇ ਚਰਨਾਂ ਵਿਚ) ਜੋੜ ਲਿਆ ਅਤੇ ਕਹਿਣ ਲੱਗਾ—ਸ਼ਾਬਾਸ਼ੇ! ਤੂੰ ਧੰਨ ਹੈਂ, ਤੂੰ ਧੰਨ ਹੈਂ ।੨।
The Lord showered His Mercy, and blended the True Guru with Himself; He said, "Blessed! Blessed! Wonderful!"||2||
ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥
ਹੇ ਮੇਰੇ ਸਿੱਖੋ! ਹੇ ਮੇਰੇ ਪੁੱਤ੍ਰੋ! ਹੇ ਮੇਰੇ ਭਰਾਵੋ! ਸੁਣੋ—“ਮੇਰੇ ਅਕਾਲ ਪੁਰਖ ਨੂੰ (ਇਹ) ਚੰਗਾ ਲੱਗਾ ਹੈ (ਅਤੇ ਮੈਨੂੰ ਉਸ ਨੇ ਹੁਕਮ ਕੀਤਾ ਹੈ :—) ‘ਮੇਰੇ ਕੋਲ ਆਉ’ ।
Listen O my Sikhs, my children and Siblings of Destiny; it is my Lord's Will that I must now go to Him.
ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥
“ਅਕਾਲ ਪੁਰਖ ਦੀ ਰਜ਼ਾ ਗੁਰੂ ਨੂੰ ਮਿੱਠੀ ਲੱਗੀ ਹੈ, ਮੇਰਾ ਪ੍ਰਭੂ (ਮੈਨੂੰ) ਸ਼ਾਬਾਸ਼ ਦੇ ਰਿਹਾ ਹੈ ।
The Guru gladly accepted the Lord's Will, and my Lord God applauded Him.
ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ ॥
ਉਹੀ (ਮਨੁੱਖ) ਭਗਤ ਹੈ ਤੇ ਪੂਰਾ ਗੁਰੂ ਹੈ ਜਿਸ ਨੂੰ ਰੱਬ ਦਾ ਭਾਣਾ ਮਿੱਠਾ ਲੱਗਦਾ ਹੈ;
One who is pleased with the Lord God's Will is a devotee, the True Guru, the Primal Lord.
ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ ॥
(ਉਸ ਦੇ ਅੰਦਰ) ਆਨੰਦ ਦੇ ਵਾਜੇ ਇੱਕ-ਰਸ ਵੱਜਦੇ ਹਨ, ਅਕਾਲ ਪੁਰਖ ਉਸ ਨੂੰ ਆਪ ਆਪਣੇ ਗਲ ਲਾਉਂਦਾ ਹੈ ।
The unstruck sound current of bliss resounds and vibrates; the Lord hugs him close in His embrace.
ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥
“ਤੁਸੀਂ ਮੇਰੇ ਪੁੱਤਰ ਹੋ, ਮੇਰੇ ਭਰਾ ਹੋ ਮੇਰਾ ਪਰਵਾਰ ਹੋ; ਮਨ ਵਿਚ ਕਿਆਸ ਕਰ ਕੇ ਵੇਖਹੁ,
O my children, siblings and family, look carefully in your minds, and see.
ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥੩॥
ਕਿ ਧੁਰੋਂ ਲਿਖਿਆ ਹੋਇਆ ਹੁਕਮ (ਕਦੇ) ਟਲ ਨਹੀਂ ਸਕਦਾ; (ਸੋ, ਇਸ ਵਾਸਤੇ, ਹੁਣ) ਗੁਰੂ, ਅਕਾਲ ਪੁਰਖ ਦੇ ਕੋਲ ਜਾ ਰਿਹਾ ਹੈ” ।੩।
The pre-ordained death warrant cannot be avoided; the Guru is going to be with the Lord God. ||3||
ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ॥
ਗੁਰੂ (ਅਮਰਦਾਸ ਜੀ) ਨੇ ਬੈਠ ਕੇ ਆਪਣੀ ਮਰਜ਼ੀ ਨਾਲ (ਸਾਰੇ) ਪਰਵਾਰ ਨੂੰ ਸੱਦ ਘੱਲਿਆ;
The True Guru, in His Own Sweet Will, sat up and summoned His family.
ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥
ਤੇ ਆਖਿਆ—) ‘ਮਤਾਂ ਮੇਰੇ ਪਿਛੋਂ ਕੋਈ ਰੋਵੇ, ਮੈਨੂੰ ਉਹ (ਰੋਣ ਵਾਲਾ) ਉੱਕਾ ਹੀ ਚੰਗਾ ਨਹੀਂ ਲੱਗਣਾ ।
Let no one weep for me after I am gone. That would not please me at all.
ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ ॥
ਜਿਸ ਮਨੁੱਖ ਨੂੰ ਆਪਣੇ ਮਿਤ੍ਰ ਦੀ ਵਡਿਆਈ (ਹੁੰਦੀ) ਚੰਗੀ ਲੱਗਦੀ ਹੈ, ਉਹ ਖ਼ੁਸ਼ ਹੁੰਦਾ ਹੈ (ਜਦੋਂ) ਉਸ ਦੇ ਮਿਤ੍ਰ ਨੂੰ ਆਦਰ ਮਿਲਦਾ ਹੈ ।
When a friend receives a robe of honor, then his friends are pleased with his honor.
ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ ॥
ਤੁਸੀ ਭੀ, ਹੇ ਮੇਰੇ ਪੁਤਰੋ ਤੇ ਭਰਾਵੋ! (ਹੁਣ) ਵਿਚਾਰ ਕੇ ਵੇਖ ਲਵੋ ਕਿ ਅਕਾਲ ਪੁਰਖ ਗੁਰੂ ਨੂੰ ਆਦਰ ਦੇ ਰਿਹਾ ਹੈ (ਇਸ ਵਾਸਤੇ ਤੁਸੀ ਭੀ ਖ਼ੁਸ਼ ਹੋਵੋ) ।’
Consider this and see, O my children and siblings; the Lord has given the True Guru the robe of supreme honor.
ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ ॥
(ਇਹ ਉਪਦੇਸ਼ ਦੇ ਕੇ, ਫਿਰ) ਗੁਰੂ (ਅਮਰਦਾਸ ਜੀ) ਨੇ ਸਰੀਰਕ ਜਾਮੇ ਵਿਚ ਹੁੰਦਿਆਂ ਹੀ ਬੈਠ ਕੇ ਆਪ ਗੁਰਿਆਈ ਦੀ ਗੱਦੀ (ਭੀ) ਥਾਪ ਦਿੱਤੀ,
The True Guru Himself sat up, and appointed the successor to the Throne of Raja Yoga, the Yoga of Meditation and Success.
ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥੪॥
ਸਾਰੇ ਸਿੱਖਾਂ ਨੂੰ, ਸਾਕਾਂ-ਅੰਗਾਂ ਨੂੰ, ਪੁਤ੍ਰਾਂ ਨੂੰ, ਅਤੇ ਭਰਾਵਾਂ ਨੂੰ (ਗੁਰੂ) ਰਾਮਦਾਸ ਜੀ ਦੀ ਚਰਨੀਂ ਲਾ ਦਿੱਤਾ ।੪।
All the Sikhs, relatives, children and siblings have fallen at the Feet of Guru Ram Das. ||4||
ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥
ਜੋਤੀ ਜੋਤਿ ਸਮਾਣ ਵੇਲੇ ਗੁਰੂ ਅਮਰਦਾਸ ਜੀ ਨੇ ਆਖਿਆ—(ਹੇ ਭਾਈ!) ‘ਮੇਰੇ ਪਿੱਛੋਂ ਨਿਰੋਲ ਕੀਰਤਨ ਕਰਿਓ,
Finally, the True Guru said, "When I am gone, sing Kirtan in Praise of the Lord, in Nirvaanaa."
ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥
ਕੇਸੋ ਗੋਪਾਲ (ਅਕਾਲ ਪੁਰਖ) ਦੇ ਪੰਡਿਤਾਂ ਨੂੰ ਸੱਦ ਘੱਲਿਓ, ਜੋ (ਆ ਕੇ) ਅਕਾਲ ਪੁਰਖ ਦੀ ਕਥਾ ਵਾਰਤਾ-ਰੂਪ ਪੁਰਾਣ ਪੜ੍ਹਨ ।
Call in the long-haired scholarly Saints of the Lord, to read the sermon of the Lord, Har, Har.
ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥
ਅਕਾਲ ਪੁਰਖ ਦੀ ਕਥਾ (ਹੀ) ਪੜ੍ਹਨੀ ਚਾਹੀਦੀ ਹੈ, ਅਕਾਲ ਪੁਰਖ ਦਾ ਨਾਮ ਹੀ ਸੁਣਨਾ ਚਾਹੀਦਾ ਹੈ, ਬੇਬਾਣ ਭੀ ਗੁਰੂ ਨੂੰ (ਕੇਵਲ) ਅਕਾਲ ਪੁਰਖ ਦਾ ਪਿਆਰ ਹੀ ਚੰਗਾ ਲੱਗਦਾ ਹੈ ।
Read the sermon of the Lord, and listen to the Lord's Name; the Guru is pleased with love for the Lord.
ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥
ਗੁਰੂ (ਤਾਂ) ਪਿੰਡ ਪਤਲਿ, ਕਿਰਿਆ, ਦੀਵਾ ਅਤੇ ਫੁੱਲ—ਇਹਨਾਂ ਸਭਨਾਂ ਨੂੰ ਸਤਸੰਗ ਤੋਂ ਸਦਕੇ ਕਰਦਾ ਹੈ ।’
Do not bother with offering rice-balls on leaves, lighting lamps, and other rituals like floating the body out on the Ganges; instead, let my remains be given up to the Lord's Pool.
ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥
ਅਕਾਲ ਪੁਰਖ ਨੂੰ ਪਿਆਰੇ ਲੱਗੇ ਹੋਏ ਗੁਰੂ ਨੇ (ਉਸ ਵੇਲੇ) ਇਉਂ ਆਖਿਆ ।ਸਤਿਗੁਰੂ ਨੂੰ ਸੁਜਾਣ ਅਕਾਲ ਪੁਰਖ ਮਿਲ ਪਿਆ ।
The Lord was pleased as the True Guru spoke; he was blended then with the all-knowing Primal Lord God.
ਰਾਮਦਾਸ ਸੋਢੀ ਤਿਲਕੁ ਦੀਆ ਗੁਰ ਸਬਦੁ ਸਚੁ ਨੀਸਾਣੁ ਜੀਉ ॥੫॥
ਗੁਰੂ ਅਮਰਦਾਸ ਜੀ ਨੇ ਸੋਢੀ (ਗੁਰੂ) ਰਾਮਦਾਸ ਜੀ ਨੂੰ (ਗੁਰਿਆਈ ਦਾ) ਤਿਲਕ (ਅਤੇ) ਗੁਰੂ ਦਾ ਸ਼ਬਦ-ਰੂਪ ਸੱਚੀ ਰਾਹਦਾਰੀ ਬਖ਼ਸ਼ੀ ।੫।
The Guru then blessed the Sodhi Ram Das with the ceremonial tilak mark, the insignia of the True Word of the Shabad. ||5||
ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਉ ॥
ਜਦੋਂ ਗੁਰੂ ਅਮਰਦਾਸ ਜੀ ਨੇ ਬਚਨ ਕੀਤਾ (ਕਿ ਸਾਰੇ ਗੁਰੂ ਰਾਮਦਾਸ ਜੀ ਦੇ ਚਰਨੀਂ ਲੱਗਣ, ਤਾਂ) ਗੁਰਸਿੱਖਾਂ ਨੇ (ਗੁਰੂ ਅਮਰਦਾਸ ਜੀ ਦਾ) ਹੁਕਮ ਮੰਨ ਲਿਆ ।
And as the True Guru, the Primal Lord spoke, and the Gursikhs obeyed His Will.
ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥
(ਸਭ ਤੋਂ ਪਹਿਲਾਂ) (ਗੁਰੂ ਅਮਰਦਾਸ ਜੀ ਦੇ) ਪੁੱਤ੍ਰ (ਬਾਬਾ) ਮੋਹਰੀ ਜੀ ਗੁਰੂ ਰਾਮਦਾਸ ਜੀ ਦੇ ਪੈਰਾਂ ਤੇ ਪੈ ਕੇ (ਪਿਤਾ ਦੇ) ਸਾਮ੍ਹਣੇ ਸੁਰਖ਼ਰੂ ਹੋ ਕੇ ਆ ਖਲੋਤੇ ।
His son Mohri turned sunmukh, and become obedient to Him; he bowed, and touched Ram Das' feet.
ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥
ਗੁਰੂ ਰਾਮਦਾਸ ਜੀ ਵਿਚ ਗੁਰੂ (ਅਮਰਦਾਸ ਜੀ) ਨੇ ਆਪਣੀ ਆਤਮਾ ਟਿਕਾ ਦਿੱਤੀ, (ਇਸ ਵਾਸਤੇ) ਸਾਰੀ ਲੋਕਾਈ ਗੁਰੂ (ਰਾਮਦਾਸ ਜੀ) ਦੀ ਪੈਰੀਂ ਆ ਪਈ ।
Then, everyone bowed and touched the feet of Ram Das, into whom the Guru infused His essence.
ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥
ਜੇ ਕੋਈ ਨਿੰਦਾ ਕਰ ਕੇ (ਪਹਿਲਾਂ) ਨਹੀਂ ਸੀ ਭੀ ਨਿਂਵਿਆ, ਉਸ ਨੂੰ ਭੀ ਗੁਰੂ ਅਮਰਦਾਸ ਜੀ ਨੇ ਲਿਆ ਕੇ ਆ ਪੈਰੀਂ ਪਾਇਆ ।
And any that did not bow then because of envy - later, the True Guru brought them around to bow in humility.
ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥
ਅਕਾਲ ਪੁਰਖ ਅਤੇ ਗੁਰੂ ਅਮਰਦਾਸ ਜੀ ਨੂੰ (ਇਹੀ) ਚੰਗਾ ਲੱਗਾ, (ਉਹਨਾਂ ਗੁਰੂ ਰਾਮਦਾਸ ਜੀ ਨੂੰ) ਵਡਿਆਈ ਬਖ਼ਸ਼ੀ; ਧੁਰੋਂ ਅਕਾਲ ਪੁਰਖ ਦਾ ਇਹੀ ਹੁਕਮ ਲਿਖਿਆ ਆਇਆ ਸੀ;
It pleased the Guru, the Lord, to bestow glorious greatness upon Him; such was the pre-ordained destiny of the Lord's Will.
ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥
ਸੁੰਦਰ ਆਖਦੇ ਹਨ—ਹੇ ਸੰਤਹੁ! ਸੁਣੋ, (ਇਸ ਵਾਸਤੇ) ਸਾਰਾ ਜਗਤ (ਗੁਰੂ ਰਾਮਦਾਸ ਜੀ ਦੀ) ਪੈਰੀਂ ਪਿਆ ।੬।੧।
Says Sundar, listen, O Saints: all the world fell at His feet. ||6||1||