ਛੰਤੁ ॥
ਛੰਤੁ ।
Chhant:
ਪ੍ਰਭ ਬਿਪਤਿ ਨਿਵਾਰਣੋ ਤਿਸੁ ਬਿਨੁ ਅਵਰੁ ਨ ਕੋਇ ਜੀਉ ॥
(ਹੇ ਭਾਈ!) ਪਰਮਾਤਮਾ ਹੀ (ਜੀਵਾਂ ਦੀ ਹਰੇਕ) ਬਿਪਤਾ ਦੂਰ ਕਰਨ ਵਾਲਾ ਹੈ, ਉਸ ਤੋਂ ਬਿਨਾ ਹੋਰ ਕੋਈ (ਇਹੋ ਜਿਹੀ ਸਮਰਥਾ ਵਾਲਾ) ਨਹੀਂ ਹੈ ।
God is the Eradicator of misfortune; there is none other than Him.
ਸਦਾ ਸਦਾ ਹਰਿ ਸਿਮਰੀਐ ਜਲਿ ਥਲਿ ਮਹੀਅਲਿ ਸੋਇ ਜੀਉ ॥
(ਹੇ ਭਾਈ!) ਸਦਾ ਹੀ ਸਦਾ ਹੀ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ; ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ (ਹਰ ਥਾਂ) ਉਹ ਪਰਮਾਤਮਾ ਹੀ ਮੌਜੂਦ ਹੈ ।
Forever and ever, remember the Lord in meditation; He is permeating the water, the land and the sky.
ਜਲਿ ਥਲਿ ਮਹੀਅਲਿ ਪੂਰਿ ਰਹਿਆ ਇਕ ਨਿਮਖ ਮਨਹੁ ਨ ਵੀਸਰੈ ॥
ਹੇ ਭਾਈ! ਉਹ ਪਰਮਾਤਮਾ ਜਲ ਵਿਚ ਧਰਤੀ ਵਿਚ ਪੁਲਾੜ ਵਿਚ (ਹਰ ਥਾਂ) ਵਿਆਪਕ ਹੈ ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਭੀ ਉਹ ਪ੍ਰਭੂ ਸਾਡੇ ਮਨ ਤੋਂ ਭੁੱਲਣਾ ਨਹੀਂ ਚਾਹੀਦਾ ।
He is permeating and pervading the water, the land and the sky; do not forget Him from your mind, even for an instant.
ਗੁਰ ਚਰਨ ਲਾਗੇ ਦਿਨ ਸਭਾਗੇ ਸਰਬ ਗੁਣ ਜਗਦੀਸਰੈ ॥
ਉਹ ਦਿਨ ਭਾਗਾਂ ਵਾਲੇ (ਸਮਝੋ, ਜਦੋਂ ਸਾਡਾ ਮਨ) ਗੁਰੂ ਦੇ ਚਰਨਾਂ ਵਿਚ ਜੁੜਿਆ ਰਹੇ, (ਪਰ ਇਹ ਸਾਡੇ ਆਪਣੇ ਵੱਸ ਦੀ ਗੱਲ ਨਹੀਂ, ਇਹ ਤਦੋਂ ਹੀ ਹੁੰਦਾ ਹੈ ਜਦੋਂ) ਉਸ ਜਗਤ ਦੇ ਮਾਲਕ ਪ੍ਰਭੂ ਦੀ ਮਿਹਰ (ਹੋਵੇ) ।
Blessed was that day, when I grasped the Guru's feet; all virtues rest in the Lord of the Universe.
ਕਰਿ ਸੇਵ ਸੇਵਕ ਦਿਨਸੁ ਰੈਣੀ ਤਿਸੁ ਭਾਵੈ ਸੋ ਹੋਇ ਜੀਉ ॥
ਹੇ ਭਾਈ! ਦਿਨ ਰਾਤ ਸੇਵਕਾਂ ਵਾਂਗ ਉਸ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰ; ਜੋ ਕੁਝ ਉਸ ਨੂੰ ਭਾਉਂਦਾ ਹੈ ਉਹੀ (ਜਗਤ ਵਿਚ) ਹੋ ਰਿਹਾ ਹੈ ।
So serve Him day and night, O servant; whatever pleases Him, happens.
ਬਲਿ ਜਾਇ ਨਾਨਕੁ ਸੁਖਹ ਦਾਤੇ ਪਰਗਾਸੁ ਮਨਿ ਤਨਿ ਹੋਇ ਜੀਉ ॥੧॥
ਨਾਨਕ ਤਾਂ ਉਸ ਸੁਖ-ਦਾਤੇ ਪ੍ਰਭੂ ਤੋਂ ਸਦਕੇ ਜਾਂਦਾ ਹੈ, (ਉਸ ਦੀ ਮਿਹਰ ਨਾਲ ਹੀ ਸਾਡੇ) ਮਨ ਵਿਚ ਤਨ ਵਿਚ (ਸਹੀ ਆਤਮਕ ਜੀਵਨ ਦਾ) ਚਾਨਣ ਹੋ ਸਕਦਾ ਹੈ ।੧।
Nanak is a sacrifice to the Giver of peace; his mind and body are enlightened. ||1||