ਸਲੋਕ ॥
Shalok:
ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ ॥
ਹੇ ਪ੍ਰਭੂ! ਤੂੰ ਉੱਦਮ-ਸਰੂਪ ਹੈਂ (ਤੇਰੇ ਵਿਚ ਰਤਾ ਭੀ ਆਲਸ ਨਹੀਂ ਹੈ), ਤੂੰ ਅਪਹੁੰਚ ਹੈਂ, ਗਿਆਨ-ਇੰਦ੍ਰਿਆਂ ਦੀ ਤੇਰੇ ਤਕ ਪਹੁੰਚ ਨਹੀਂ; ਮੈਂ ਤੇਰੇ ਸੋਹਣੇ ਚਰਨਾਂ ਤੇ ਨਮਸਕਾਰ ਕਰਦਾ ਹਾਂ ।
Strive for the inaccessible and unfathomable Lord, and bow in humility to His lotus feet.
ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥
ਹੇ ਪ੍ਰਭੂ! (ਮਿਹਰ ਕਰ) ਮੈਂ (ਸਦਾ) ਉਹ ਬੋਲ ਬੋਲਾਂ ਜੋ ਤੈਨੂੰ ਚੰਗਾ ਲੱਗੇ । ਤੇਰਾ ਨਾਮ ਹੀ ਨਾਨਕ ਦਾ ਆਸਰਾ ਬਣਿਆ ਰਹੇ ।੧।
O Nanak, that sermon alone is pleasing to You, Lord, which inspires us to take the Support of the Name. ||1||
ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ ॥
ਹੇ ਨਾਨਕ! (ਆਖ—) ਹੇ ਸੱਜਣੋ! ਗੁਰੂ-ਸੰਤ ਦੀ ਸਰਨ ਪਏ ਰਹੋ ।
Seek the Sanctuary of the Saints, O friends; meditate in remembrance on your infinite Lord and Master.
ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥
(ਗੁਰੂ ਦੀ ਰਾਹੀਂ) ਬੇਅੰਤ ਮਾਲਕ-ਪ੍ਰਭੂ ਨੂੰ ਸਿਮਰ ਕੇ, ਭਗਵਾਨ ਦਾ ਨਾਮ ਜਪ ਕੇ (ਮਨੁੱਖ) ਸੁੱਕੇ ਤੋਂ ਹਰਾ ਹੋ ਜਾਂਦਾ ਹੈ ।੨।
The dried branch shall blossom forth in its greenery again, O Nanak, meditating on the Lord God. ||2||