ਛੰਤੁ ॥
ਛੰਤੁ ।
Chhant:
 
ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ ॥
(ਹੇ ਸੱਜਣੋ! ਜਿਸ ਮਨੁੱਖ ਨੂੰ) ਪ੍ਰਭੂ-ਖਸਮ ਮਿਲ ਪੈਂਦਾ ਹੈ, ਉਸ ਦਾ ਮਨ ਉਸ ਦਾ ਤਨ ਉਸ ਦਾ (ਹਰੇਕ) ਸਾਹ ਖ਼ੁਸ਼ੀ ਨਾਲ ਮਹਿਕ ਉਠਦਾ ਹੈ, ਉਸ ਨੂੰ ਬਸੰਤ ਦੀ ਰੁਤਿ ਆਨੰਦ-ਦਾਇਕ ਪ੍ਰਤੀਤ ਹੁੰਦੀ ਹੈ, ਉਸ ਵਾਸਤੇ ਮਹੀਨਾ ਚੇਤ ਉਸ ਵਾਸਤੇ ਵੈਸਾਖ ਦਾ ਮਹੀਨਾ ਸੁਖਾਂ ਨਾਲ ਭਰਪੂਰ ਹੋ ਜਾਂਦਾ ਹੈ ।
The season of spring is delightful; the months of Chayt and Baisaakhi are the most pleasant months.
 
ਹਰਿ ਜੀਉ ਨਾਹੁ ਮਿਲਿਆ ਮਉਲਿਆ ਮਨੁ ਤਨੁ ਸਾਸੁ ਜੀਉ ॥
ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ-ਪਤੀ ਦੇ ਸੋਹਣੇ ਚਰਨ ਆ ਵੱਸਣ, ਉਸ ਦਾ ਹਿਰਦਾ ਖਿੜ ਪੈਂਦਾ ਹੈ;
I have obtained the Dear Lord as my Husband, and my mind, body and breath have blossomed forth.
 
ਘਰਿ ਨਾਹੁ ਨਿਹਚਲੁ ਅਨਦੁ ਸਖੀਏ ਚਰਨ ਕਮਲ ਪ੍ਰਫੁਲਿਆ ॥
ਜਿਸ ਹਿਰਦੇ-ਘਰ ਵਿਚ ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆ ਵੱਸੇ, ਉਥੇ ਸਦਾ ਆਨੰਦ ਬਣਿਆ ਰਹਿੰਦਾ ਹੈ ।
The eternal, unchanging Lord has come into my home as my Husband, O my companions; dwelling upon His lotus feet, I blossom forth in bliss.
 
ਸੁੰਦਰੁ ਸੁਘੜੁ ਸੁਜਾਣੁ ਬੇਤਾ ਗੁਣ ਗੋਵਿੰਦ ਅਮੁਲਿਆ ॥
ਹੇ ਸਹੇਲੀਏ! ਉਹ ਪ੍ਰਭੂ ਸੁੰਦਰ ਹੈ, ਸੋਹਣਾ ਹੈ, ਸੁਜਾਨ ਹੈ, (ਸਭ ਦੇ ਦਿਲ ਦੀ) ਜਾਣਨ ਵਾਲਾ ਹੈ । ਉਸ ਗੋਬਿੰਦ ਦੇ ਗੁਣ ਕਿਸੇ ਮੁੱਲ ਤੋਂ ਨਹੀਂ ਮਿਲ ਸਕਦੇ ।
The Lord of the Universe is beautiful, proficient, wise and all-knowing;
 
ਵਡਭਾਗਿ ਪਾਇਆ ਦੁਖੁ ਗਵਾਇਆ ਭਈ ਪੂਰਨ ਆਸ ਜੀਉ ॥
ਹੇ ਸਹੇਲੀਏ! ਜਿਸ ਜੀਵ-ਇਸਤ੍ਰੀ ਨੇ ਚੰਗੀ ਕਿਸਮਤ ਨਾਲ ਉਸ ਦਾ ਮਿਲਾਪ ਪ੍ਰਾਪਤ ਕਰ ਲਿਆ, ਉਸ ਨੇ ਆਪਣਾ ਸਾਰਾ ਦੁੱਖ ਦੂਰ ਕਰ ਲਿਆ, ਉਸ ਦੀ ਹਰੇਕ ਆਸ ਪੂਰੀ ਹੋ ਗਈ ।
His Virtues are priceless. By great good fortune, I have found Him; my pain is dispelled, and my hopes are fulfilled.
 
ਬਿਨਵੰਤਿ ਨਾਨਕ ਸਰਣਿ ਤੇਰੀ ਮਿਟੀ ਜਮ ਕੀ ਤ੍ਰਾਸ ਜੀਉ ॥੨॥
ਨਾਨਕ (ਭੀ ਉਸ ਦੇ ਦਰ ਤੇ) ਬੇਨਤੀ ਕਰਦਾ ਹੈ (ਤੇ ਆਖਦੇ ਹਨ—ਹੇ ਪ੍ਰਭੂ! ਜਿਹੜਾ ਭੀ ਜੀਵ) ਤੇਰੀ ਸਰਨ ਆ ਗਿਆ, (ਉਸ ਦੇ ਦਿਲੋਂ) ਮੌਤ ਦਾ ਸਹਿਮ ਦੂਰ ਹੋ ਗਿਆ ।੨।
Prays Nanak, I have entered Your Sanctuary, Lord, and my fear of death is eradicated. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by