ਛੰਤੁ ॥
ਛੰਤੁ ।
Chhant:
ਗ੍ਰੀਖਮ ਰੁਤਿ ਅਤਿ ਗਾਖੜੀ ਜੇਠ ਅਖਾੜੈ ਘਾਮ ਜੀਉ ॥
(ਹੇ ਸਹੇਲੀਏ! ਜਿਵੇਂ) ਗਰਮੀ ਦੀ ਰੁੱਤ ਬੜੀ ਕਰੜੀ ਹੁੰਦੀ ਹੈ, ਜੇਠ ਹਾੜ ਵਿਚ ਬੜੀ ਧੁੱਪ ਪੈਂਦੀ ਹੈ (ਇਸ ਰੁੱਤੇ ਜੀਅ ਜੰਤ ਬਹੁਤ ਔਖੇ ਹੁੰਦੇ ਹਨ,
In the summer season, in the months of Jayt'h and Asaarh, the heat is terrible, intense and severe.
ਪ੍ਰੇਮ ਬਿਛੋਹੁ ਦੁਹਾਗਣੀ ਦ੍ਰਿਸਟਿ ਨ ਕਰੀ ਰਾਮ ਜੀਉ ॥
ਤਿਵੇਂ ਜਿਸ) ਮੰਦੇ ਭਾਗਾਂ ਵਾਲੀ ਜੀਵ-ਇਸਤ੍ਰੀ ਵਲ ਪ੍ਰਭੂ-ਪਤੀ ਨਿਗਾਹ ਨਹੀਂ ਕਰਦਾ ਉਸ ਨੂੰ ਪੇ੍ਰਮ ਦੀ ਅਣਹੋਂਦ ਸਾੜਦੀ ਹੈ ।
The discarded bride is separated from His Love, and the Lord does not even look at her.
ਨਹ ਦ੍ਰਿਸਟਿ ਆਵੈ ਮਰਤ ਹਾਵੈ ਮਹਾ ਗਾਰਬਿ ਮੁਠੀਆ ॥
ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਹੀਂ ਦਿੱਸਦਾ, ਉਹ ਹਾਹੁਕੇ ਲੈ ਲੈ ਮਰਦੀ ਰਹਿੰਦੀ ਹੈ, (ਮਾਇਆ ਦੇ) ਅਹੰਕਾਰ ਵਿਚ ਉਹ ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ ।
She does not see her Lord, and she dies with an aching sigh; she is defrauded and plundered by her great pride.
ਜਲ ਬਾਝੁ ਮਛੁਲੀ ਤੜਫੜਾਵੈ ਸੰਗਿ ਮਾਇਆ ਰੁਠੀਆ ॥
ਮਾਇਆ ਦੇ ਮੋਹ ਵਿਚ ਫਸੀ ਹੋਈ ਉਹ ਪ੍ਰਭੂ-ਪਤੀ ਵਲੋਂ ਰੁੱਸੀ ਰਹਿੰਦੀ ਹੈ (ਤੇ ਸਦਾ ਇਉਂ ਤੜਫਦੀ ਰਹਿੰਦੀ ਹੈ, ਜਿਵੇਂ) ਪਾਣੀ ਤੋਂ ਬਿਨਾ ਮੱਛੀ ਤੜਫਦੀ ਹੈ ।
She flails around, like a fish out of water; attached to Maya, she is alienated from the Lord.
ਕਰਿ ਪਾਪ ਜੋਨੀ ਭੈ ਭੀਤ ਹੋਈ ਦੇਇ ਸਾਸਨ ਜਾਮ ਜੀਉ ॥
(ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ) ਪਾਪ ਕਰ ਕਰ ਕੇ ਘਾਬਰੀ ਰਹਿੰਦੀ ਹੈ, ਉਸ ਨੂੰ ਜਮਰਾਜ ਸਦਾ ਸਜ਼ਾ ਦੇਂਦਾ ਹੈ ।
She sins, and so she is fearful of reincarnation; the Messenger of Death will surely punish her.
ਬਿਨਵੰਤਿ ਨਾਨਕ ਓਟ ਤੇਰੀ ਰਾਖੁ ਪੂਰਨ ਕਾਮ ਜੀਉ ॥੩॥
ਨਾਨਕ ਬੇਨਤੀ ਕਰਦਾ ਹੈ—ਹੇ ਸਭ ਦੀਆਂ ਕਾਮਨਾ ਪੂਰੀਆਂ ਕਰਨ ਵਾਲੇ! ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ) ।੩।
Prays Nanak, take me under Your sheltering support, Lord, and protect me; You are the Fulfiller of desire. ||3||