ਸਲੋਕ ॥
Shalok:
ਸਰਧਾ ਲਾਗੀ ਸੰਗਿ ਪ੍ਰੀਤਮੈ ਇਕੁ ਤਿਲੁ ਰਹਣੁ ਨ ਜਾਇ ॥
ਹੇ ਨਾਨਕ! (ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਪਣੇ) ਪ੍ਰੀਤਮ-ਪ੍ਰਭੂ ਨਾਲ ਪਿਆਰ ਬਣਦਾ ਹੈ, ਉਹ ਉਸ (ਪ੍ਰੀਤਮ ਤੋਂ ਬਿਨਾ) ਰਤਾ ਜਿਤਨੇ ਸਮੇ ਲਈ ਭੀ ਨਹੀਂ ਰਹਿ ਸਕਦੀ ।
With loving faith, I am attached to my Beloved; I cannot survive without Him, even for an instant.
ਮਨ ਤਨ ਅੰਤਰਿ ਰਵਿ ਰਹੇ ਨਾਨਕ ਸਹਜਿ ਸੁਭਾਇ ॥੧॥
ਬਿਨਾ ਕਿਸੇ ਉਚੇਚੇ ਜਤਨ ਦੇ ਹੀ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੀਤਮ ਹਰ ਵੇਲੇ ਟਿਕਿਆ ਰਹਿੰਦਾ ਹੈ ।੧।
He is permeating and pervading my mind and body, O Nanak, with intuitive ease. ||1||
ਕਰੁ ਗਹਿ ਲੀਨੀ ਸਾਜਨਹਿ ਜਨਮ ਜਨਮ ਕੇ ਮੀਤ ॥
ਹੇ ਨਾਨਕ! ਅਨੇਕਾਂ ਜਨਮਾਂ ਤੋਂ ਚਲੇ ਆ ਰਹੇ ਮਿੱਤਰ ਸੱਜਣ-ਪ੍ਰਭੂ ਨੇ (ਜਿਸ ਜੀਵ-ਇਸਤ੍ਰੀ ਦਾ) ਹੱਥ ਫੜ ਕੇ (ਉਸ ਨੂੰ ਆਪਣਾ) ਬਣਾ ਲਿਆ,
My Friend has taken me by the hand; He has been my best friend, lifetime after lifetime.
ਚਰਨਹ ਦਾਸੀ ਕਰਿ ਲਈ ਨਾਨਕ ਪ੍ਰਭ ਹਿਤ ਚੀਤ ॥੨॥
ਉਸ ਨੂੰ ਆਪਣਾ ਹਾਰਦਿਕ ਪਿਆਰ ਦੇ ਕੇ ਉਸ ਨੇ ਆਪਣੇ ਚਰਨਾਂ ਦੀ ਦਾਸੀ ਬਣਾ ਲਿਆ ।੨।
He has made me the slave of His feet; O Nanak, my consciousness is filled with love for God. ||2||