ਰਾਤੀ ਰੁਤੀ ਥਿਤੀ ਵਾਰ ॥
ਰਾਤਾਂ, ਰੱੁਤਾਂ, ਥਿਤਾਂ ਅਤੇ ਵਾਰ,
Nights, days, weeks and seasons;
ਪਵਣ ਪਾਣੀ ਅਗਨੀ ਪਾਤਾਲ ॥
ਹਵਾ, ਪਾਣੀ, ਅੱਗ ਅਤੇ ਪਾਤਾਲ,
wind, water, fire and the nether regions
ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥
ਧਰਤੀ ਨੂੰ ਧਰਮ ਕਮਾਣ ਦਾ ਅਸਥਾਨ ਬਣਾ ਕੇ ਟਿਕਾ ਦਿੱਤਾ ਹੈ।
-in the midst of these, He established the earth as a home for Dharma.
ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥
ਇਸ ਧਰਤੀ ਉੱਤੇ ਕਈ ਜੁਗਤੀਆਂ ਅਤੇ ਰੰਗਾਂ ਦੇ ਜੀਵ (ਵੱਸਦੇ ਹਨ),
Upon it, He placed the various species of beings.
ਤਿਨ ਕੇ ਨਾਮ ਅਨੇਕ ਅਨੰਤ ॥
ਜਿਨ੍ਹਾਂ ਦੇ ਅਨੇਕਾਂ ਤੇ ਅਨਗਿਣਤ ਹੀ ਨਾਮ ਹਨ।
Their names are uncounted and endless.
ਕਰਮੀ ਕਰਮੀ ਹੋਇ ਵੀਚਾਰੁ ॥
ਆਪੋ-ਆਪਣੇ ਕੀਤੇ ਹੋਏ ਕਰਮਾਂ ਅਨੁਸਾਰ (ਅਕਾਲ ਪੁਰਖ ਦੇ ਦਰ ਤੇ) ਨਿਬੇੜਾ ਹੁੰਦਾ ਹੈ ,
By their deeds and their actions, they shall be judged.
ਸਚਾ ਆਪਿ ਸਚਾ ਦਰਬਾਰੁ ॥
ਅਕਾਲ ਪੁਰਖ ਆਪ ਸੱਚਾ ਹੈ, ਉਸਦਾ ਦਰਬਾਰ ਭੀ ਸੱਚਾ ਹੈ।
God Himself is True, and True is His Court.
ਤਿਥੈ ਸੋਹਨਿ ਪੰਚ ਪਰਵਾਣੁ ॥
ਉਸ ਦਰਬਾਰ ਵਿਚ ਸੰਤ ਜਨ ਪਰਤੱਖ ਤੌਰ ’ਤੇ ਸੋਭਦੇ ਹਨ,
There, in perfect grace and ease, sit the self-elect, the self-realized Saints.
ਨਦਰੀ ਕਰਮਿ ਪਵੈ ਨੀਸਾਣੁ ॥
ਮਿਹਰ ਦੀ ਨਜ਼ਰ ਕਰਨ ਵਾਲੇ ਅਕਾਲ ਪੁਰਖ ਦੀ ਬਖਸ਼ਸ਼ ਨਾਲ (ਉਹਨਾਂ ਸੰਤ ਜਨਾਂ ਦੇ ਮੱਥੇ ਉਤੇ) ਵਡਿਆਈ ਦਾ ਨਿਸ਼ਾਨ ਚਮਕ ਪੈਂਦਾ ਹੈ।
They receive the Mark of Grace from the Merciful Lord.
ਕਚ ਪਕਾਈ ਓਥੈ ਪਾਇ ॥
ਕਚਿਆਈ ਪਕਿਆਈ ਅਕਾਲ ਪੁਰਖ ਦੇ ਦਰ ਤੇ ਜਾ ਕੇ ਮਲੂਮ ਹੰੁਦੀ ਹੈ।
The ripe and the unripe, the good and the bad, shall there be judged.
ਨਾਨਕ ਗਇਆ ਜਾਪੈ ਜਾਇ ॥੩੪॥
ਹੇ ਨਾਨਕ ! ਅਕਾਲ ਪੁਰਖ ਦੇ ਦਰ ’ਤੇ ਗਿਆਂ ਹੀ ਸਮਝ ਅਉਂਦੀ ਹੈ (ਕਿ ਅਸਲ ਵਿਚ ਕੌਣ ਪੱਕਾ ਹੈ ਤੇ ਕੌਣ ਕੱਚਾ)।
O Nanak, when you go home, you will see this. ||34||