ਛੰਤੁ ॥
ਛੰਤੁ ।
Chhant:
ਹਿਮਕਰ ਰੁਤਿ ਮਨਿ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ ॥
(ਹੇ ਸਹੇਲੀਓ!) ਮਾਘ (ਦਾ ਮਹੀਨਾ) ਫੱਗਣ (ਦਾ ਮਹੀਨਾ, ਇਹ ਦੋਵੇਂ ਭੀ ਬੜੀਆਂ) ਖ਼ੂਬੀਆਂ ਵਾਲੇ ਹਨ, (ਇਹਨਾਂ ਮਹੀਨਿਆਂ ਦੀ) ਬਰਫ਼ਾਨੀ ਰੁੱਤ ਮਨਾਂ ਵਿਚ ਪਿਆਰੀ ਲੱਗਦੀ ਹੈ, (ਇਸੇ ਤਰ੍ਹਾਂ ਜਿਸ ਹਿਰਦੇ ਵਿਚ ਠੰਢ ਦਾ ਪੁੰਜ ਪ੍ਰਭੂ ਆ ਵੱਸਦਾ ਹੈ, ਉਥੇ ਭੀ ਵਿਕਾਰਾਂ ਦੀ ਤਪਸ਼ ਮੁੱਕ ਜਾਂਦੀ ਹੈ) ।
The snowy winter season, the months of Maagh and Phagun, are pleasing and ennobling to the mind.
ਸਖੀ ਸਹੇਲੀ ਗਾਉ ਮੰਗਲੋ ਗ੍ਰਿਹਿ ਆਏ ਹਰਿ ਕੰਤ ਜੀਉ ॥
ਹੇ ਸਹੇਲੀਓ! ਤੁਸੀ (ਸ਼ਾਂਤੀ ਦੇ ਸੋਮੇ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ । (ਜਿਹੜੀ-ਜੀਵ-ਇਸਤ੍ਰੀ ਇਹ ਉੱਦਮ ਕਰਦੀ ਹੈ, ਉਸ ਦੇ) ਹਿਰਦੇ-ਘਰ ਵਿਚ ਪ੍ਰਭੂ-ਪਤੀ ਆ ਪਰਗਟਦਾ ਹੈ ।
O my friends and companions, sing the songs of joy; my Husband Lord has come into my home.
ਗ੍ਰਿਹਿ ਲਾਲ ਆਏ ਮਨਿ ਧਿਆਏ ਸੇਜ ਸੁੰਦਰਿ ਸੋਹੀਆ ॥
ਹੇ ਸਹੇਲੀਓ! (ਜਿਸ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ) ਪ੍ਰੀਤਮ ਪ੍ਰਭੂ ਜੀ ਆ ਵੱਸਦੇ ਹਨ, (ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਵਿਚ ਪ੍ਰਭੂ-ਪਤੀ ਦਾ ਧਿਆਨ ਧਰਦੀ ਹੈ, (ਉਸ ਦੇ ਹਿਰਦੇ ਦੀ) ਸੇਜ ਸੋਹਣੀ ਸੁੰਦਰ ਹੋ ਜਾਂਦੀ ਹੈ ।
My Beloved has come into my home; I meditate on Him in my mind. The bed of my heart is beautifully adorned.
ਵਣੁ ਤ੍ਰਿਣੁ ਤ੍ਰਿਭਵਣ ਭਏ ਹਰਿਆ ਦੇਖਿ ਦਰਸਨ ਮੋਹੀਆ ॥
ਉਹ ਜੀਵ-ਇਸਤ੍ਰੀ (ਉਸ ਸਰਬ-ਵਿਆਪਕ ਦਾ) ਦਰਸ਼ਨ ਕਰ ਕੇ ਮਸਤ ਰਹਿੰਦੀ ਹੈ, ਉਸ ਨੂੰ ਜੰਗਲ, ਘਾਹ-ਬੂਟ, ਤਿੰਨ ਭਵਨ ਹਰੇ-ਭਰੇ ਦਿੱਸਦੇ ਹਨ ।
The woods, the meadows and the three worlds have blossomed forth in their greenery; gazing upon the Blessed Vision of His Darshan, I am fascinated.
ਮਿਲੇ ਸੁਆਮੀ ਇਛ ਪੁੰਨੀ ਮਨਿ ਜਪਿਆ ਨਿਰਮਲ ਮੰਤ ਜੀਉ ॥
ਹੇ ਸਹੇਲੀਓ! ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਮਿਲ ਪੈਂਦਾ ਹੈ, ਜਿਹੜੀ ਜੀਵ-ਇਸਤ੍ਰੀ ਆਪਣੇ ਮਨ ਵਿਚ ਉਸ ਦਾ ਪਵਿੱਤਰ ਨਾਮ-ਮੰਤ੍ਰ ਜਪਦੀ ਹੈ, ਉਸ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ ।
I have met my Lord and Master, and my desires are fulfilled; my mind chants His Immaculate Mantra.
ਬਿਨਵੰਤਿ ਨਾਨਕ ਨਿਤ ਕਰਹੁ ਰਲੀਆ ਹਰਿ ਮਿਲੇ ਸ੍ਰੀਧਰ ਕੰਤ ਜੀਉ ॥੭॥
ਨਾਨਕ ਬੇਨਤੀ ਕਰਦਾ ਹੈ—ਹੇ ਸਹੇਲੀਓ! ਤੁਸੀ ਭੀ ਮਾਇਆ ਦੇ ਆਸਰੇ ਪ੍ਰਭੂ-ਪਤੀ ਨੂੰ ਮਿਲ ਕੇ ਸਦਾ ਆਤਮਕ ਆਨੰਦ ਮਾਣਿਆ ਕਰੋ ।੭।
Prays Nanak, I celebrate continuously; I have met my Husband Lord, the Lord of excellence. ||7||