ਸਲੋਕ ॥
Shalok:
ਸੰਤ ਸਹਾਈ ਜੀਅ ਕੇ ਭਵਜਲ ਤਾਰਣਹਾਰ ॥
ਹੇ ਭਾਈ! ਸੰਤ ਜਨ (ਜੀਵਾਂ ਦੀ) ਜਿੰਦ ਦੇ ਮਦਦਗਾਰ (ਬਣਦੇ ਹਨ), (ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰੱਥਾ ਰੱਖਦੇ ਹਨ ।
The Saints are the helpers, the support of the soul; they carry us cross the terrifying world-ocean.
ਸਭ ਤੇ ਊਚੇ ਜਾਣੀਅਹਿ ਨਾਨਕ ਨਾਮ ਪਿਆਰ ॥੧॥
ਹੇ ਨਾਨਕ! ਪਰਮਾਤਮਾ ਦੇ ਨਾਮ ਨਾਲ ਪਿਆਰ ਕਰਨ ਵਾਲੇ (ਗੁਰਮੁਖ ਜਗਤ ਵਿਚ ਹੋਰ) ਸਭ ਪ੍ਰਾਣੀਆਂ ਤੋਂ ਸੇ੍ਰਸ਼ਟ ਮੰਨੇ ਜਾਂਦੇ ਹਨ ।੧।
Know that they are the highest of all; O Nanak, they love the Naam, the Name of the Lord. ||1||
ਜਿਨ ਜਾਨਿਆ ਸੇਈ ਤਰੇ ਸੇ ਸੂਰੇ ਸੇ ਬੀਰ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ, ਉਹੀ (ਅਸਲ) ਸੂਰਮੇ ਹਨ, ਉਹੀ (ਅਸਲ) ਬਹਾਦਰ ਹਨ ।
Those who know Him, cross over; they are the brave heroes, the heroic warriors.
ਨਾਨਕ ਤਿਨ ਬਲਿਹਾਰਣੈ ਹਰਿ ਜਪਿ ਉਤਰੇ ਤੀਰ ॥੨॥
ਹੇ ਨਾਨਕ! (ਆਖ—) ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਜਪ ਕੇ (ਸੰਸਾਰ-ਸਮੁੰਦਰ ਦੇ) ਪਾਰਲੇ ਕੰਢੇ ਪਹੁੰਚ ਗਏ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ।੨।
Nanak is a sacrifice to those who meditate on the Lord, and cross over to the other shore. ||2||