ਛੰਤੁ ॥
ਛੰਤੁ ।
Chhant:
ਚਰਣ ਬਿਰਾਜਿਤ ਸਭ ਊਪਰੇ ਮਿਟਿਆ ਸਗਲ ਕਲੇਸੁ ਜੀਉ ॥
(ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਪ੍ਰਭੂ ਦੇ) ਚਰਨ ਟਿਕੇ ਰਹਿੰਦੇ ਹਨ, ਤੇ ਹੋਰ ਮਾਇਕ ਸੰਕਲਪ ਪ੍ਰਭੂ ਦੀ ਯਾਦ ਤੋਂ ਹੇਠਾਂ ਰਹਿੰਦੇ ਹਨ, (ਉਹਨਾਂ ਦੇ ਅੰਦਰੋਂ ਹਰੇਕ ਕਿਸਮ ਦਾ) ਸਾਰਾ ਦੁੱਖ ਮਿਟ ਜਾਂਦਾ ਹੈ ।
His feet are exalted above all. They eradicate all suffering.
ਆਵਣ ਜਾਵਣ ਦੁਖ ਹਰੇ ਹਰਿ ਭਗਤਿ ਕੀਆ ਪਰਵੇਸੁ ਜੀਉ ॥
ਜਿਨ੍ਹਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਆ ਵੱਸਦੀ ਹੈ, ਉਹਨਾਂ ਦੇ ਜਨਮ ਮਰਨ ਦੇ ਦੁੱਖ-ਕਲੇਸ਼ ਖ਼ਤਮ ਹੋ ਜਾਂਦੇ ਹਨ ।
They destroy the pains of coming and going. They bring loving devotion to the Lord.
ਹਰਿ ਰੰਗਿ ਰਾਤੇ ਸਹਜਿ ਮਾਤੇ ਤਿਲੁ ਨ ਮਨ ਤੇ ਬੀਸਰੈ ॥
ਉਹ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ (ਸਦਾ) ਰੰਗੇ ਰਹਿੰਦੇ ਹਨ, ਉਹ ਆਤਮਕ ਅਡੋਲਤਾ ਵਿਚ (ਸਦਾ) ਮਸਤ ਰਹਿੰਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਦੇ ਮਨ ਤੋਂ ਰਤਾ ਭਰ ਸਮੇ ਲਈ ਭੀ ਨਹੀਂ ਭੁੱਲਦਾ ।
Imbued with the Lord's Love, one is intoxicated with intuitive peace and poise, and does not forget the Lord from his mind, even for an instant.
ਤਜਿ ਆਪੁ ਸਰਣੀ ਪਰੇ ਚਰਨੀ ਸਰਬ ਗੁਣ ਜਗਦੀਸਰੈ ॥
ਉਹ ਮਨੁੱਖ ਆਪਾ-ਭਾਵ ਤਿਆਗ ਕੇ ਸਭ ਗੁਣਾਂ ਦੇ ਮਾਲਕ ਪਰਮਾਤਮਾ ਦੇ ਚਰਨਾਂ ਦੀ ਸਰਨ ਪਏ ਰਹਿੰਦੇ ਹਨ ।
Shedding my self-conceit, I have entered the Sanctuary of His Feet; all virtues rest in the Lord of the Universe.
ਗੋਵਿੰਦ ਗੁਣ ਨਿਧਿ ਸ੍ਰੀਰੰਗ ਸੁਆਮੀ ਆਦਿ ਕਉ ਆਦੇਸੁ ਜੀਉ ॥
ਨਾਨਕ ਬੇਨਤੀ ਕਰਦਾ ਹੈ—ਹੇ ਭਾਈ! ਗੁਣਾਂ ਦੇ ਖ਼ਜ਼ਾਨੇ, ਮਾਇਆ ਦੇ ਪਤੀ, ਸਾਰੀ ਸ੍ਰਿਸ਼ਟੀ ਦੇ ਮੁੱਢ ਸੁਆਮੀ ਗੋਬਿੰਦ ਨੂੰ ਸਦਾ ਨਮਸਕਾਰ ਕਰਿਆ ਕਰ, (ਤੇ ਅਰਦਾਸ ਕਰਿਆ ਕਰ
I bow in humility to the Lord of the Universe, the treasure of virtue, the Lord of excellence, our Primal Lord and Master.
ਬਿਨਵੰਤਿ ਨਾਨਕ ਮਇਆ ਧਾਰਹੁ ਜੁਗੁ ਜੁਗੋ ਇਕ ਵੇਸੁ ਜੀਉ ॥੮॥੧॥੬॥੮॥
ਹੇ ਪ੍ਰਭੂ! ਮੇਰੇ ਉਤੇ) ਮਿਹਰ ਕਰ (ਮੈਂ ਭੀ ਤੇਰਾ ਨਾਮ ਜਪਦਾ ਰਹਾਂ), ਤੂੰ ਹਰੇਕ ਜੁਗ ਵਿਚ ਇਕੋ ਅਟੱਲ ਸਰੂਪ ਵਾਲਾ ਰਹਿੰਦਾ ਹੈਂ ।੮।੧।੬।੮।
Prays Nanak, shower me with Your Mercy, Lord; throughout the ages, You take the same form. ||8||1||6||8||