ਰਾਮਕਲੀ ਮਹਲਾ ੧ ਦਖਣੀ ਓਅੰਕਾਰੁ
Raamkalee, First Mehl, Dakhanee, Ongkaar:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਓਅੰਕਾਰਿ ਬ੍ਰਹਮਾ ਉਤਪਤਿ ॥
(ਹੇ ਪਾਂਡੇ! ਤੁਸੀ ਮੰਦਰ ਵਿਚ ਅਸਥਾਪਨ ਕੀਤੀ ਹੋਈ ਇਸ ਮੂਰਤੀ ਨੂੰ ‘ਓਅੰਕਾਰ’ ਮਿਥ ਰਹੇ ਹੋ, ਤੇ ਆਖਦੇ ਹੋ ਕਿ ਸ੍ਰਿਸ਼ਟੀ ਨੂੰ ਬ੍ਰਹਮਾ ਨੇ ਪੈਦਾ ਕੀਤਾ ਸੀ । ਪਰ ‘ਓਅੰਕਾਰ’ ਉਹ ਸਰਬ-ਵਿਆਪਕ ਪਰਮਾਤਮਾ ਹੈ ਜਿਸ) ਸਰਬ-ਵਿਆਪਕ ਪਰਮਾਤਮਾ ਤੋਂ ਬ੍ਰਹਮਾ ਦਾ (ਭੀ) ਜਨਮ ਹੋਇਆ,
From Ongkaar, the One Universal Creator God, Brahma was created.
ਓਅੰਕਾਰੁ ਕੀਆ ਜਿਨਿ ਚਿਤਿ ॥
ਉਸ ਬ੍ਰਹਮਾ ਨੇ ਭੀ ਉਸ ਸਰਬ-ਵਿਆਪਕ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਇਆ ।
He kept Ongkaar in his consciousness.
ਓਅੰਕਾਰਿ ਸੈਲ ਜੁਗ ਭਏ ॥
ਇਹ ਸਾਰੀ ਸ੍ਰਿਸ਼ਟੀ ਤੇ ਸਮੇ ਦੀ ਵੰਡ ਉਸ ਸਰਬ-ਵਿਆਪਕ ਪਰਮਾਤਮਾ ਤੋਂ ਹੀ ਹੋਏ,
From Ongkaar, the mountains and the ages were created.
ਓਅੰਕਾਰਿ ਬੇਦ ਨਿਰਮਏ ॥
ਵੇਦ ਭੀ ਓਅੰਕਾਰ ਤੋਂ ਹੀ ਬਣੇ ।
Ongkaar created the Vedas.
ਓਅੰਕਾਰਿ ਸਬਦਿ ਉਧਰੇ ॥
ਜੀਵ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਰਬ-ਵਿਆਪਕ ਪਰਮਾਤਮਾ ਦੀ ਸਹੈਤਾ ਨਾਲ ਹੀ ਸੰਸਾਰ ਦੇ ਵਿਕਾਰਾਂ ਤੋਂ ਬਚਦੇ ਹਨ,
Ongkaar saves the world through the Shabad.
ਓਅੰਕਾਰਿ ਗੁਰਮੁਖਿ ਤਰੇ ॥
ਤੇ ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦੇ ਹਨ ।
Ongkaar saves the Gurmukhs.
ਓਨਮ ਅਖਰ ਸੁਣਹੁ ਬੀਚਾਰੁ ॥
(ਹੇ ਪਾਂਡੇ! ਤੁਸੀ ਆਪਣੇ ਚਾਟੜਿਆਂ ਦੀਆਂ ਪੱਟੀਆਂ ਉੱਤੇ ਲਫ਼ਜ਼ ‘ਓਅੰ ਨਮਹ’ ਲਿਖਦੇ ਹੋ, ਪਰ ਇਸ ਮੂਰਤੀ ਨੂੰ ਹੀ ‘ਓਅੰ’ ਸਮਝ ਰਹੇ ਹੋ) ਉਸ ਮਹਾਨ ਹਸਤੀ ਦੀ ਬਾਬਤ ਭੀ ਗੱਲ ਸੁਣੋ ਜਿਸ ਦੇ ਵਾਸਤੇ ਤੁਸੀ ਲਫ਼ਜ਼ ‘ਓਅੰ ਨਮਹ’ ਲਿਖਦੇ ਹੋ ।
Listen to the Message of the Universal, Imperishable Creator Lord.
ਓਨਮ ਅਖਰੁ ਤ੍ਰਿਭਵਣ ਸਾਰੁ ॥੧॥
ਇਹ ਲਫ਼ਜ਼ ‘ਓਅੰ ਨਮਹ’ ਉਸ (ਮਹਾਨ ਅਕਾਲ ਪੁਰਖ) ਵਾਸਤੇ ਹਨ ਜੋ ਸਾਰੀ ਸ੍ਰਿਸ਼ਟੀ ਦਾ ਕਰਤਾ ਹੈ ।੧।
The Universal, Imperishable Creator Lord is the essence of the three worlds. ||1||
ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥
ਹੇ ਪਾਂਡੇ! ਸੁਣ, ਨਿਰੀ (ਵਾਦ-ਵਿਵਾਦ ਤੇ ਸੰਸਾਰਕ) ਝੰਬੇਲਿਆਂ ਵਾਲੀ ਲਿਖਾਈ ਲਿਖਣ ਤੋਂ (ਕੋਈ ਆਤਮਕ) ਲਾਭ ਨਹੀਂ ਹੋ ਸਕਦਾ ।
Listen, O Pandit, O religious scholar, why are you writing about worldly debates?
ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥੧॥ ਰਹਾਉ ॥
(ਜੇ ਤੂੰ ਆਪਣਾ ਜੀਵਨ ਸਫਲਾ ਕਰਨਾ ਹੈ ਤਾਂ) ਗੁਰੂ ਦੇ ਸਨਮੁਖ ਹੋ ਕੇ ਸ੍ਰਿਸ਼ਟੀ ਦੇ ਮਾਲਕ ਪਰਮਾਤਮਾ ਦਾ ਨਾਮ (ਭੀ ਆਪਣੇ ਮਨ ਵਿਚ) ਲਿਖ ।੧।ਰਹਾਉ।
As Gurmukh, write only the Name of the Lord, the Lord of the World. ||1||Pause||
ਸਸੈ ਸਭੁ ਜਗੁ ਸਹਜਿ ਉਪਾਇਆ ਤੀਨਿ ਭਵਨ ਇਕ ਜੋਤੀ ॥
ਜਿਸ ਪਰਮਾਤਮਾ ਨੇ ਕਿਸੇ ਉਚੇਰੇ ਉੱਦਮ ਤੋਂ ਬਿਨਾ ਹੀ ਇਹ ਸਾਰਾ ਜਗਤ ਪੈਦਾ ਕੀਤਾ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪਸਰ ਰਹੀ ਹੈ ।
Sassa: He created the entire universe with ease; His One Light pervades the three worlds.
ਗੁਰਮੁਖਿ ਵਸਤੁ ਪਰਾਪਤਿ ਹੋਵੈ ਚੁਣਿ ਲੈ ਮਾਣਕ ਮੋਤੀ ॥
ਜੋ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ ਉਸ ਨੂੰ ਉਸ ਪਰਮਾਤਮਾ ਦਾ ਨਾਮ-ਪਦਾਰਥ ਮਿਲ ਜਾਂਦਾ ਹੈ, ਗੁਰਮੁਖਿ ਮਨੁੱਖ ਪਰਮਾਤਮਾ ਦਾ ਨਾਮ ਰੂਪ ਕੀਮਤੀ ਧਨ ਇਕੱਠਾ ਕਰ ਲੈਂਦਾ ਹੈ ।
Become Gurmukh, and obtain the real thing; gather the gems and pearls.
ਸਮਝੈ ਸੂਝੈ ਪੜਿ ਪੜਿ ਬੂਝੈ ਅੰਤਿ ਨਿਰੰਤਰਿ ਸਾਚਾ ॥
ਉਹ ਮਨੁੱਖ ਸਤਿਗੁਰੂ (ਦੀ ਬਾਣੀ) ਦੀ ਰਾਹੀਂ ਸਮਝਦਾ ਸੋਚਦਾ ਹੈ, ਸਤਿਗੁਰੂ ਦੀ ਬਾਣੀ ਮੁੜ ਮੁੜ ਪੜ੍ਹ ਕੇ ਉਸ ਨੂੰ ਇਹ ਭੇਤ ਖੁਲ੍ਹਦਾ ਹੈ ਕਿ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਪਰਮਾਤਮਾ ਹੀ ਓੜਕ ਨੂੰ ਸਦਾ-ਥਿਰ ਰਹਿਣ ਵਾਲਾ ਹੈ ।
If one understands, realizes and comprehends what he reads and studies, in the end he shall realize that the True Lord dwells deep within his nucleus.
ਗੁਰਮੁਖਿ ਦੇਖੈ ਸਾਚੁ ਸਮਾਲੇ ਬਿਨੁ ਸਾਚੇ ਜਗੁ ਕਾਚਾ ॥੨॥
ਗੁਰੂ ਦੇ ਰਾਹ ਤੇ ਤੁਰਨ ਵਾਲਾ ਮਨੁੱਖ ਉਸ ਸਦਾ-ਥਿਰ ਪਰਮਾਤਮਾ ਨੂੰ ਹੀ (ਹਰ ਥਾਂ) ਵੇਖਦਾ ਹੈ ਤੇ ਆਪਣੇ ਹਿਰਦੇ ਵਿਚ ਵਸਾਂਦਾ ਹੈ, ਪਰਮਾਤਮਾ ਤੋਂ ਛੁਟ ਬਾਕੀ ਸਾਰਾ ਜਗਤ ਉਸ ਨੂੰ ਨਾਸਵੰਤ ਦਿੱਸਦਾ ਹੈ ।੨।
The Gurmukh sees and contemplates the True Lord; without the True Lord, the world is false. ||2||
ਧਧੈ ਧਰਮੁ ਧਰੇ ਧਰਮਾ ਪੁਰਿ ਗੁਣਕਾਰੀ ਮਨੁ ਧੀਰਾ ॥
(ਸਿਮਰਨ ਦੀ ਬਰਕਤਿ ਨਾਲ) ਸਤਿਗੁਰੂ ਦਾ ਆਪਣਾ ਮਨ ਟਿਕਿਆ ਰਹਿੰਦਾ ਹੈ, ਤੇ ਉਹ ਹੋਰਨਾਂ ਵਿਚ ਭੀ (ਇਹ) ਗੁਣ ਪੈਦਾ ਕਰਦਾ ਹੈ ।
Dhadha: Those who enshrine Dharmic faith and dwell in the City of Dharma are worthy; their minds are steadfast and stable.
ਧਧੈ ਧੂਲਿ ਪੜੈ ਮੁਖਿ ਮਸਤਕਿ ਕੰਚਨ ਭਏ ਮਨੂਰਾ ॥
ਜਿਸ ਮਨੁੱਖ ਦੇ ਮੂੰਹ-ਮੱਥੇ ਤੇ ਗੁਰੂ ਦੇ ਚਰਨਾਂ ਦੀ ਧੂੜ ਪਏ, ਉਹ ਨਕਾਰੇ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦਾ ਹੈ ।
Dhadha: If the dust of their feet touches one's face and forehead, he is transformed from iron into gold.
ਧਨੁ ਧਰਣੀਧਰੁ ਆਪਿ ਅਜੋਨੀ ਤੋਲਿ ਬੋਲਿ ਸਚੁ ਪੂਰਾ ॥
ਸਤਿਗੁਰੂ ਤੋਲ ਵਿਚ ਬੋਲ ਵਿਚ ਸੱਚਾ ਤੇ ਪੂਰਨ ਹੁੰਦਾ ਹੈ । ਅਤੇ ਜੋ ਪਰਮਾਤਮਾ ਸ੍ਰਿਸ਼ਟੀ ਦਾ ਆਸਰਾ ਹੈ ਜਿਸ ਦਾ ਕੋਈ ਸ਼ਰੀਕ ਨਹੀਂ ਤੇ ਜੋ ਜਨਮ-ਰਹਿਤ ਹੈ ਉਹੀ ਸਤਿਗੁਰੂ ਦਾ ਧਨ ਹੈ
Blessed is the Support of the Earth; He Himself is not born; His measure and speech are perfect and True.
ਕਰਤੇ ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ ਸੂਰਾ ॥੩॥
(ਹੇ ਪਾਂਡੇ! ਗੁਰੂ ਦੀ ਸਰਨ ਪੈ ਕੇ ਕਰਤਾਰ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ, ਉਹ ਬੜਾ ਬੇਅੰਤ ਹੈ) ਕਰਤਾਰ ਦੀ ਵਡਿਆਈ ਕਰਤਾਰ ਆਪ ਹੀ ਜਾਣਦਾ ਹੈ, ਜਾਂ, ਸੂਰਮਾ ਸਤਿਗੁਰੂ ਜਾਣਦਾ ਹੈ (ਭਾਵ, ਸਤਿਗੁਰੂ ਹੀ ਪਰਮਾਤਮਾ ਦੀ ਵਡਿਆਈ ਦੀ ਕਦਰ ਪਾਂਦਾ ਹੈ) ਸਤਿਗੁਰੂ ਸਤਸੰਗ ਵਿਚ (ਉਸ ਕਰਤਾਰ ਦੇ ਸਿਮਰਨ ਰੂਪ) ਧਰਮ ਦਾ ਉਪਦੇਸ਼ ਕਰਦਾ ਹੈ,
Only the Creator Himself knows His own extent; He alone knows the Brave Guru. ||3||
ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ ॥
ਜੋ ਮਨੁੱਖ ਸਤਿਗੁਰੂ ਦਾ ਉਪਦੇਸ਼ ਵਿਸਾਰ ਦੇਂਦਾ ਹੈ ਤੇ ਕਿਸੇ ਹੋਰ ਜੀਵਨ-ਰਾਹ ਨੂੰ ਪਸੰਦ ਕਰਦਾ ਹੈ, ਉਹ ਅਹੰਕਾਰ ਵਿਚ ਨਿੱਘਰ ਜਾਂਦਾ ਹੈ, ਤੇ ਉਹ (ਆਤਮਕ ਮੌਤ ਦਾ ਮੂਲ ਅਹੰਕਾਰ-ਰੂਪ) ਜ਼ਹਿਰ ਖਾਂਦਾ ਹੈ ।
In love with duality, spiritual wisdom is lost; the mortal rots away in pride, and eats poison.
ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ ॥
ਉਸ ਮਨੁੱਖ ਨੂੰ (ਦੂਜੇ ਭਾਵ ਦੇ ਕਾਰਨ) ਸਤਿਗੁਰੂ ਦੀ ਬਾਣੀ ਦਾ ਆਨੰਦ ਤੇ ਗੁਰੂ ਦੇ ਬਚਨ ਸੁਣੇ ਨਹੀਂ ਭਾਉਂਦੇ । ਉਹ ਮਨੁੱਖ ਅਥਾਹ ਗੁਣਾਂ ਦੇ ਮਾਲਕ ਪਰਮਾਤਮਾ ਤੋਂ ਵਿਛੁੜ ਜਾਂਦਾ ਹੈ ।
He thinks that the sublime essence of the Guru's song is useless, and he does not like to hear it. He loses the profound, unfathomable Lord.
ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ਸੁਖਾਇਆ ॥
ਜਿਸ ਮਨੁੱਖ ਨੇ ਸਤਿਗੁਰੂ ਦੀ ਰਾਹੀਂ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਹੈ, ਉਸ ਨੇ ਨਾਮ-ਅੰਮ੍ਰਿਤ ਹਾਸਲ ਕਰ ਲਿਆ ਹੈ, ਫਿਰ ਉਸ ਨੂੰ ਉਹ ਪਰਮਾਤਮਾ ਮਨ ਤਨ ਵਿਚ ਪਿਆਰਾ ਲੱਗਦਾ ਹੈ ।
Through the Guru's Words of Truth, the Ambrosial Nectar is obtained, and the mind and body find joy in the True Lord.
ਆਪੇ ਗੁਰਮੁਖਿ ਆਪੇ ਦੇਵੈ ਆਪੇ ਅੰਮ੍ਰਿਤੁ ਪੀਆਇਆ ॥੪॥
(ਪਰ ਇਹ ਉਸ ਦੀ ਬਖ਼ਸ਼ਸ਼ ਹੀ ਹੈ) ਉਹ ਆਪ ਹੀ ਗੁਰੂ ਦੀ ਸਰਨ ਪਾ ਕੇ (ਸਿਮਰਨ ਦੀ ਦਾਤਿ) ਦੇਂਦਾ ਹੈ ਤੇ ਆਪ ਹੀ ਨਾਮ-ਅੰਮ੍ਰਿਤ ਪਿਲਾਂਦਾ ਹੈ ।੪।
He Himself is the Gurmukh, and He Himself bestows the Ambrosial Nectar; He Himself leads us to drink it in. ||4||
ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥
(ਉਂਞ ਤਾਂ) ਹਰ ਕੋਈ ਆਖਦਾ ਹੈ ਕਿ ਇਕ ਪਰਮਾਤਮਾ ਹੀ ਪਰਮਾਤਮਾ ਹੈ, ਪਰ (ਜਿਸ ਮਨ ਉਤੇ ਪਰਮਾਤਮਾ ਦਾ ਨਾਮ ਲਿਖਣਾ ਹੈ, ਉਸ ਉਤੇ) ਹਉਮੈ ਅਹੰਕਾਰ ਜ਼ੋਰ ਪਾਈ ਰੱਖਦਾ ਹੈ ।
Everyone says that God is the One and only, but they are engrossed in egotism and pride.
ਅੰਤਰਿ ਬਾਹਰਿ ਏਕੁ ਪਛਾਣੈ ਇਉ ਘਰੁ ਮਹਲੁ ਸਿਞਾਪੈ ॥
ਜੇ ਮਨੁੱਖ (ਹਉਮੈ ਅਹੰਕਾਰ ਦਾ ਸਾਇਆ ਦੂਰ ਕਰ ਕੇ) ਆਪਣੇ ਹਿਰਦੇ ਵਿਚ ਅਤੇ ਸਾਰੀ ਸ੍ਰਿਸ਼ਟੀ ਵਿਚ ਇਕ ਪਰਮਾਤਮਾ ਨੂੰ ਪਛਾਣ ਲਏ, ਤਾਂ ਇਸ ਤਰ੍ਹਾਂ ਉਸ ਨੂੰ ਪਰਮਾਤਮਾ ਦੇ ਅਸਥਾਨ ਦੀ ਸਿੰਞਾਣ ਆ ਜਾਂਦੀ ਹੈ ।
Realize that the One God is inside and outside; understand this, that the Mansion of His Presence is within the home of your heart.
ਪ੍ਰਭੁ ਨੇੜੈ ਹਰਿ ਦੂਰਿ ਨ ਜਾਣਹੁ ਏਕੋ ਸ੍ਰਿਸਟਿ ਸਬਾਈ ॥
(ਹੇ ਪਾਂਡੇ!) ਪਰਮਾਤਮਾ (ਤੇਰੇ) ਨੇੜੇ (ਭਾਵ, ਹਿਰਦੇ ਵਿਚ ਵੱਸ ਰਿਹਾ) ਹੈ, ਉਸ ਨੂੰ (ਆਪਣੇ ਤੋਂ ਦੂਰ ਨਾਹ ਸਮਝ, ਇਕ ਪਰਮਾਤਮਾ ਹੀ ਸਾਰੀ ਸ੍ਰਿਸ਼ਟੀ ਵਿਚ ਮੌਜੂਦ ਹੈ ।
God is near at hand; do not think that God is far away. The One Lord permeates the entire universe.
ਏਕੰਕਾਰੁ ਅਵਰੁ ਨਹੀ ਦੂਜਾ ਨਾਨਕ ਏਕੁ ਸਮਾਈ ॥੫॥
ਹੇ ਨਾਨਕ! ਇਕ ਸਰਬ-ਵਿਆਪਕ ਪਰਮਾਤਮਾ ਹੀ (ਹਰ ਥਾਂ) ਸਮਾਇਆ ਹੋਇਆ ਹੈ, ਉਸ ਤੋਂ ਬਿਨਾ ਕੋਈ ਹੋਰ ਦੂਜਾ ਨਹੀਂ ਹੈ ।੫।
There in One Universal Creator Lord; there is no other at all. O Nanak, merge into the One Lord. ||5||
ਇਸੁ ਕਰਤੇ ਕਉ ਕਿਉ ਗਹਿ ਰਾਖਉ ਅਫਰਿਓ ਤੁਲਿਓ ਨ ਜਾਈ ॥
(ਹੇ ਪਾਂਡੇ!) ਭਾਵੇਂ ਕਰਤਾਰ ਮੇਰੇ ਅੰਦਰ ਹੀ ਵੱਸ ਰਿਹਾ ਹੈ (ਜਦ ਤਕ ਮੇਰੇ ਅੰਦਰ ਹਉਮੈ ਅਹੰਕਾਰ ਹੈ) ਮੈਂ ਉਸ ਨੂੰ ਆਪਣੇ ਮਨ ਵਿਚ ਵਸਾ ਨਹੀਂ ਸਕਦਾ, (ਜਦ ਤਕ ਮਨ ਵਿਚ ਹਉਮੈ ਹੈ ਤਦ ਤਕ ਉਹ ਕਰਤਾਰ) ਮਨ ਵਿਚ ਵਸਾਇਆ ਨਹੀਂ ਜਾ ਸਕਦਾ, ਉਸ ਦੀ ਵਡਿਆਈ ਦੀ ਕਦਰ ਪਾਈ ਨਹੀਂ ਜਾ ਸਕਦੀ ।
How can you keep the Creator under your control? He cannot be seized or measured.
ਮਾਇਆ ਕੇ ਦੇਵਾਨੇ ਪ੍ਰਾਣੀ ਝੂਠਿ ਠਗਉਰੀ ਪਾਈ ॥
ਮਾਇਆ ਦੇ ਮਤਵਾਲੇ ਜੀਵ ਨੂੰ (ਜਦ ਤਕ) ਝੂਠ ਨੇ ਠਗ-ਬੂਟੀ ਚਮੋੜੀ ਹੋਈ ਹੈ,
Maya has made the mortal insane; she has administered the poisonous drug of falsehood.
ਲਬਿ ਲੋਭਿ ਮੁਹਤਾਜਿ ਵਿਗੂਤੇ ਇਬ ਤਬ ਫਿਰਿ ਪਛੁਤਾਈ ॥
(ਜਦ ਤਕ ਜੀਵ) ਚਸਕੇ ਵਿਚ ਲਾਲਚ ਵਿਚ ਤੇ ਪਰਾਈ ਮੁਥਾਜੀ ਵਿਚ ਖ਼ੁਆਰ ਹੋ ਰਿਹਾ ਹੈ, ਤਦ ਤਕ ਹਰ ਵੇਲੇ ਇਸ ਨੂੰ ਹਾਹੁਕਾ ਹੀ ਹਾਹੁਕਾ ਹੈ ।
Addicted to greed and avarice, the mortal is ruined, and then later, he regrets and repents.
ਏਕੁ ਸਰੇਵੈ ਤਾ ਗਤਿ ਮਿਤਿ ਪਾਵੈ ਆਵਣੁ ਜਾਣੁ ਰਹਾਈ ॥੬॥
ਜਦੋਂ ਮਨੁੱਖ (ਹਉਮੈ ਦੂਰ ਕਰ ਕੇ) ਇਕ ਪਰਮਾਤਮਾ ਨੂੰ ਸਿਮਰਦਾ ਹੈ ਤਦੋਂ ਪਰਮਾਤਮਾ ਨਾਲ ਇਸ ਦੀ ਜਾਣ ਪਛਾਣ ਹੋ ਜਾਂਦੀ ਹੈ, ਪਰਮਾਤਮਾ ਦੀ ਵਡਿਆਈ ਦੀ ਇਸ ਨੂੰ ਕਦਰ ਪੈਂਦੀ ਹੈ, ਤੇ ਇਸ ਦਾ ਜਨਮ-ਮਰਨ ਮੁੱਕ ਜਾਂਦਾ ਹੈ ।੬।
So serve the One Lord, and attain the state of Salvation; your comings and goings shall cease. ||6||
ਏਕੁ ਅਚਾਰੁ ਰੰਗੁ ਇਕੁ ਰੂਪੁ ॥
(ਹੇ ਪਾਂਡੇ! ਉਸ ਗੁਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ ਜੋ) ਇਕ ਆਪ ਹੀ (ਹਰ ਥਾਂ ਵਿਆਪਕ ਹੋ ਕੇ ਜਗਤ ਦੀ ਇਹ ਸਾਰੀ) ਕਿਰਤ-ਕਾਰ (ਕਰ ਰਿਹਾ) ਹੈ, (ਜੋ) ਇਕ ਆਪ ਹੀ (ਸੰਸਾਰ ਦਾ ਇਹ ਸਾਰਾ) ਰੂਪ ਰੰਗ (ਆਪਣੇ ਆਪ ਤੋਂ ਪਰਗਟ ਕਰ ਰਿਹਾ) ਹੈ,
The One Lord is in all actions, colors and forms.
ਪਉਣ ਪਾਣੀ ਅਗਨੀ ਅਸਰੂਪੁ ॥
ਤੇ (ਜਗਤ ਦੇ ਇਹ ਤੱਤ) ਹਵਾ ਪਾਣੀ ਅੱਗ (ਜਿਸ ਦਾ ਆਪਣਾ ਹੀ) ਸਰੂਪ ਹਨ, ਜਿਸ ਗੁਪਾਲ ਦੀ ਜੋਤਿ ਹੀ ਸਾਰੇ ਜਗਤ ਵਿਚ ਪਸਰ ਰਹੀ ਹੈ ।
He manifests in many shapes through wind, water and fire.
ਏਕੋ ਭਵਰੁ ਭਵੈ ਤਿਹੁ ਲੋਇ ॥
ਜੋ ਮਨੁੱਖ ਉਸ ਇੱਕ ਪਰਮਾਤਮਾ ਨੂੰ (ਹਰ ਥਾਂ ਵਿਆਪਕ) ਸਮਝਦਾ ਹੈ,
The One Soul wanders through the three worlds.
ਏਕੋ ਬੂਝੈ ਸੂਝੈ ਪਤਿ ਹੋਇ ॥
ਜਿਸ ਨੂੰ ਹਰ ਥਾਂ ਪਰਮਾਤਮਾ ਹੀ ਦਿੱਸਦਾ ਹੈ, ਉਹ ਆਦਰ-ਸਤਕਾਰ ਹਾਸਲ ਕਰਦਾ ਹੈ ।
One who understands and comprehends the One Lord is honored.
ਗਿਆਨੁ ਧਿਆਨੁ ਲੇ ਸਮਸਰਿ ਰਹੈ ॥
ਕੋਈ ਵਿਰਲਾ ਮਨੁੱਖ ਸਤਿਗੁਰੂ ਦੀ ਰਾਹੀਂ ਪਰਮਾਤਮਾ ਨਾਲ ਜਾਣ-ਪਛਾਣ ਪਾ ਕੇ,
One who gathers in spiritual wisdom and meditation, dwells in the state of balance.
ਗੁਰਮੁਖਿ ਏਕੁ ਵਿਰਲਾ ਕੋ ਲਹੈ ॥
ਤੇ, ਉਸ ਵਿਚ ਸੁਰਤਿ ਟਿਕਾ ਕੇ ਧੀਰੇ ਜੀਵਨ ਵਾਲਾ ਬਣਦਾ ਹੈ, ਅਜੇਹਾ ਮਨੁੱਖ ਉਸ ਪਰਮਾਤਮਾ ਨੂੰ ਪ੍ਰਾਪਤ ਕਰ ਲੈਂਦਾ ਹੈ ।
How rare are those who, as Gurmukh, attain the One Lord.
ਜਿਸ ਨੋ ਦੇਇ ਕਿਰਪਾ ਤੇ ਸੁਖੁ ਪਾਏ ॥
ਜਿਸ ਮਨੁੱਖ ਨੂੰ ਪ੍ਰਭੂ ਆਪਣੀ ਮੇਹਰ ਨਾਲ ਇਹ ਦਾਤਿ ਦੇਂਦਾ ਹੈ,
They alone find peace, whom the Lord blesses with His Grace.
ਗੁਰੂ ਦੁਆਰੈ ਆਖਿ ਸੁਣਾਏ ॥੭॥
ਜਿਸ ਨੂੰ ਗੁਰੂ ਦੀ ਰਾਹੀਂ (ਆਪਣੀ ਸਰਬ-ਵਿਆਪਕਤਾ ਦਾ ਉਪਦੇਸ਼) ਸੁਣਾਂਦਾ ਹੈ ਉਹ ਮਨੁੱਖ ਸੁਖ ਮਾਣਦਾ ਹੈ ।੭।
In the Gurdwara, the Guru's Door, they speak and hear of the Lord. ||7||
ਊਰਮ ਧੂਰਮ ਜੋਤਿ ਉਜਾਲਾ ॥
(ਹੇ ਪਾਂਡੇ! ਉਸ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ,
His Light illuminates the ocean and the earth.
ਤੀਨਿ ਭਵਣ ਮਹਿ ਗੁਰ ਗੋਪਾਲਾ ॥
ਜੋ) ਸਭ ਤੋਂ ਵੱਡਾ ਗੋਪਾਲ ਤਿੰਨ ਭਵਨਾਂ ਵਿਚ ਵਿਆਪਕ ਹੈ, ਧਰਤੀ ਅਤੇ ਅਕਾਸ਼ ਵਿਚ ਜਿਸ ਦੀ ਜੋਤਿ ਦਾ ਪਰਕਾਸ਼ ਹੈ ।
Throughout the three worlds, is the Guru, the Lord of the World.
ਊਗਵਿਆ ਅਸਰੂਪੁ ਦਿਖਾਵੈ ॥
ਉਹ ਗੋਪਾਲ ਆਪਣੀ ਕਿਰਪਾ ਕਰ ਕੇ (ਗੁਰੂ ਦੀ ਰਾਹੀਂ) ਪਰਗਟ ਹੋ ਕੇ ਜਿਸ ਨੂੰ ਆਪਣਾ (ਸਰਬ-ਵਿਆਪਕ) ਸਰੂਪ ਵਿਖਾਂਦਾ ਹੈ,
The Lord reveals His various forms;
ਕਰਿ ਕਿਰਪਾ ਅਪੁਨੈ ਘਰਿ ਆਵੈ ॥
ਉਹ ਮਨੁੱਖ (ਭਟਕਣਾ ਤੋਂ ਬਚ ਕੇ) ਆਪਣੇ ਆਪ ਵਿਚ ਟਿਕ ਜਾਂਦਾ ਹੈ ।
granting His Grace, He enters the home of the heart.
ਊਨਵਿ ਬਰਸੈ ਨੀਝਰ ਧਾਰਾ ॥
ਜਗਤ ਨੂੰ ਸੋਹਣਾ ਬਨਾਣ ਵਾਲਾ ਪ੍ਰਭੂ ਸਤਿਗੁਰੂ ਦੇ ਸੇ੍ਰਸ਼ਟ ਸ਼ਬਦ ਦੀ ਰਾਹੀਂ (ਜਿਸ ਮਨੁੱਖ ਦੇ ਹਿਰਦੇ ਵਿਚ) ਨੇੜੇ ਹੋ ਕੇ (ਆਪਣੀ ਸਿਫ਼ਤਿ-ਸਾਲਾਹ ਦੀ) ਝੜੀ ਲਾ ਕੇ ਵਰ੍ਹਦਾ ਹੈ,
The clouds hang low, and the rain is pouring down.
ਊਤਮ ਸਬਦਿ ਸਵਾਰਣਹਾਰਾ ॥
ਉਹ ਮਨੁੱਖ (ਜਗਤ ਨੂੰ ਸਵਾਰਣਹਾਰ) ਇਸ ਪ੍ਰਭੂ ਦਾ ਇਹ ਭੇਤ ਜਾਣ ਲੈਂਦਾ ਹੈ
The Lord embellishes and exalts with the Sublime Word of the Shabad.
ਇਸੁ ਏਕੇ ਕਾ ਜਾਣੈ ਭੇਉ ॥
ਕਿ ਪ੍ਰਭੂ ਆਪ ਹੀ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈ ਤੇ ਆਪ ਹੀ (ਆਪ ਜੋਤਿ ਨਾਲ ਇਸ ਨੂੰ) ਚਾਨਣ ਦੇਣ ਵਾਲਾ ਹੈ
One who knows the mystery of the One God,
ਆਪੇ ਕਰਤਾ ਆਪੇ ਦੇਉ ॥੮॥
(ਭਾਵ, ਪ੍ਰਭੂ ਆਪ ਹੀ ਇਸ ਜਗਤ ਨੂੰ ਜੀਵਨ-ਰਾਹ ਸਿਖਾਣ ਵਾਲਾ ਹੈ) ।੮।
is Himself the Creator, Himself the Divine Lord. ||8||
ਉਗਵੈ ਸੂਰੁ ਅਸੁਰ ਸੰਘਾਰੈ ॥
(ਜਿਸ ਮਨੁੱਖ ਦੇ ਅੰਦਰ ਸਤਿਗੁਰੂ ਦੇ ਬਖ਼ਸ਼ੇ ਹੋਏ ਗਿਆਨ ਦੀ) ਰੌਸ਼ਨੀ ਪੈਦਾ ਹੁੰਦੀ ਹੈ ਉਹ (ਆਪਣੇ ਅੰਦਰੋਂ) ਕਾਮਾਦਿਕ ਵਿਕਾਰਾਂ ਨੂੰ ਮਾਰ ਮੁਕਾਂਦਾ ਹੈ ।
When the sun rises, the demons are slain;
ਊਚਉ ਦੇਖਿ ਸਬਦਿ ਬੀਚਾਰੈ ॥
ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪਰਮ ਪੁਰਖ ਦਾ ਦੀਦਾਰ ਕਰ ਕੇ (ਉਹ ਮਨੁੱਖ ਫਿਰ ਇਉਂ) ਸੋਚਦਾ ਹੈ (ਕਿ) ਜਦ ਤਕ ਸ੍ਰਿਸ਼ਟੀ ਕਾਇਮ ਹੈ
the mortal looks upwards, and contemplates the Shabad.
ਊਪਰਿ ਆਦਿ ਅੰਤਿ ਤਿਹੁ ਲੋਇ ॥
ਉਹ ਪਰਮਾਤਮਾ ਸਾਰੇ ਜਗਤ ਵਿਚ (ਹਰੇਕ ਦੇ ਸਿਰ) ਉਤੇ ਆਪ (ਰਾਖਾ) ਹੈ,
The Lord is beyond the beginning and the end, beyond the three worlds.
ਆਪੇ ਕਰੈ ਕਥੈ ਸੁਣੈ ਸੋਇ ॥
ਉਹ ਆਪ ਹੀ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਕਿਰਤ-ਕੰਮ ਕਰਦਾ ਹੈ ਬੋਲਦਾ ਹੈ ਤੇ ਸੁਣਦਾ ਹੈ,
He Himself acts, speaks and listens.
ਓਹੁ ਬਿਧਾਤਾ ਮਨੁ ਤਨੁ ਦੇਇ ॥
ਉਹ ਸਿਰਜਣਹਾਰ (ਸਭ ਜੀਆਂ) ਨੂੰ ਜਿੰਦ ਤੇ ਸਰੀਰ ਦੇਂਦਾ ਹੈ,
He is the Architect of Destiny; He blesses us with mind and body.
ਓਹੁ ਬਿਧਾਤਾ ਮਨਿ ਮੁਖਿ ਸੋਇ ॥
ਸਭ ਜੀਆਂ ਦੇ ਅੰਦਰ ਬੈਠ ਕੇ ਉਹ ਆਪ ਹੀ ਬੋਲਦਾ ਹੈ,
That Architect of Destiny is in my mind and mouth.
ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥
ਤੇ, ਪਰਮਾਤਮਾ (ਹੀ) ਜਗਤ ਦਾ ਆਸਰਾ ਹੈ, (ਉਸ ਤੋਂ ਬਿਨਾ) ਕੋਈ ਹੋਰ (ਆਸਰਾ) ਨਹੀਂ ਹੈ ।
God is the Life of the world; there is no other at all.
ਨਾਨਕ ਨਾਮਿ ਰਤੇ ਪਤਿ ਹੋਇ ॥੯॥
ਹੇ ਨਾਨਕ! (ਉਸ) ਪਰਮਾਤਮਾ ਦੇ ਨਾਮ ਵਿਚ ਰੰਗੀਜ ਕੇ (ਹੀ) ਆਦਰ-ਸਤਕਾਰ ਮਿਲਦਾ ਹੈ ।੯।
O Nanak, imbued with the Naam, the Name of the Lord, one is honored. ||9||
ਰਾਜਨ ਰਾਮ ਰਵੈ ਹਿਤਕਾਰਿ ॥
(ਜੋ ਮਨੁੱਖ) ਪ੍ਰਕਾਸ਼-ਸਰੂਪ ਪਰਮਾਤਮਾ ਨੂੰ ਪੇ੍ਰਮ ਨਾਲ ਸਿਮਰਦਾ ਹੈ,
One who lovingly chants the Name of the Sovereign Lord King,
ਰਣ ਮਹਿ ਲੂਝੈ ਮਨੂਆ ਮਾਰਿ ॥
ਉਹ ਆਪਣੇ ਕੋਝੇ ਮਨ ਨੂੰ ਵੱਸ ਵਿਚ ਲਿਆ ਕੇ ਇਸ ਜਗਤ-ਅਖਾੜੇ ਵਿਚ (ਕਾਮਾਦਿਕ ਵੈਰੀਆਂ ਨਾਲ) ਲੜਦਾ ਹੈ,
fights the battle and conquers his own mind;
ਰਾਤਿ ਦਿਨੰਤਿ ਰਹੈ ਰੰਗਿ ਰਾਤਾ ॥
ਉਹ ਮਨੁੱਖ ਦਿਨੇ ਰਾਤ ਪਰਮਾਤਮਾ ਦੇ ਪਿਆਰ ਵਿਚ ਰੰਗਿਆ ਰਹਿੰਦਾ ਹੈ,
day and night, he remains imbued with the Lord's Love.
ਤੀਨਿ ਭਵਨ ਜੁਗ ਚਾਰੇ ਜਾਤਾ ॥
ਤਿੰਨ ਭਵਨਾਂ ਵਿਚ ਵਿਆਪਕ ਤੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਉਹ ਮਨੁੱਖ (ਪੱਕੀ) ਜਾਣ-ਪਛਾਣ ਪਾ ਲੈਂਦਾ ਹੈ ।
He is famous throughout the three worlds and the four ages.
ਜਿਨਿ ਜਾਤਾ ਸੋ ਤਿਸ ਹੀ ਜੇਹਾ ॥
ਜਿਸ ਮਨੁੱਖ ਨੇ ਪਰਮਾਤਮਾ ਨਾਲ ਜਾਣ-ਪਛਾਣ ਪਾ ਲਈ, ਉਹ ਉਸ ਵਰਗਾ ਹੀ ਹੋ ਗਿਆ (ਭਾਵ, ਉਹ ਮਾਇਆ ਦੀ ਮਾਰ ਤੋਂ ਉਤਾਂਹ ਹੋ ਗਿਆ),
One who knows the Lord, becomes like Him.
ਅਤਿ ਨਿਰਮਾਇਲੁ ਸੀਝਸਿ ਦੇਹਾ ॥
ਉਸ ਦਾ ਆਤਮਾ ਬੜਾ ਹੀ ਪਵਿਤ੍ਰ ਹੋ ਜਾਂਦਾ ਹੈ, ਤੇ ਉਸ ਦਾ ਸਰੀਰ ਭੀ ਸਫਲ ਹੋ ਜਾਂਦਾ ਹੈ,
He becomes absolutely immaculate, and his body is sanctified.
ਰਹਸੀ ਰਾਮੁ ਰਿਦੈ ਇਕ ਭਾਇ ॥
ਆਨੰਦ-ਸਰੂਪ ਪਰਮਾਤਮਾ ਸਦਾ ਉਸ ਦੇ ਹਿਰਦੇ ਵਿਚ ਟਿਕਿਆ ਰਹਿੰਦਾ ਹੈ,
His heart is happy, in love with the One Lord.
ਅੰਤਰਿ ਸਬਦੁ ਸਾਚਿ ਲਿਵ ਲਾਇ ॥੧੦॥
ਉਸ ਦੇ ਮਨ ਵਿਚ ਸਤਿਗੁਰੂ ਦਾ ਸ਼ਬਦ ਵੱਸਦਾ ਹੈ ਤੇ ਉਹ ਮਨੁੱਖ ਸਦਾ-ਥਿਰ ਪ੍ਰਭੂ ਵਿਚ ਸੁਰਤਿ ਜੋੜੀ ਰੱਖਦਾ ਹੈ ।੧੦।
He lovingly centers his attention deep within upon the True Word of the Shabad. ||10||
ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥
(ਹੇ ਪਾਂਡੇ! ਗੁਰੂ ਦੇ ਸਨਮੁਖ ਹੋ ਕੇ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ, ਉਸ ਗੋਪਾਲ ਨਾਲ) ਰੁਸੇਵਾਂ ਹੀ ਨਾਹ ਕਰੀ ਰੱਖੋ, ਉਸ ਦਾ ਨਾਮ-ਅੰਮ੍ਰਿਤ ਪੀਉ ।ਇਸ ਸੰਸਾਰ ਵਿਚ ਸਦਾ ਦਾ ਵਸੇਬਾ ਨਹੀਂ ਹੈ ।
Don't be angry - drink in the Ambrosial Nectar; you shall not remain in this world forever.
ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥
ਰਾਜੇ ਹੋਣ, ਅਮੀਰ ਹੋਣ, ਚਾਹੇ ਕੰਗਾਲ ਹੋਣ, ਕੋਈ ਭੀ ਇਥੇ ਸਦਾ ਨਹੀਂ ਰਹਿ ਸਕਦਾ । ਜੋ ਜੰਮਿਆ ਹੈ ਉਸ ਨੇ ਮਰਨਾ ਹੈ, (ਇਹ ਨਿਯਮ) ਸਦਾ ਲਈ (ਅਟੱਲ) ਹੈ ।
The ruling kings and the paupers shall not remain; they come and go, throughout the four ages.
ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥
ਇਥੇ ਸਦਾ ਟਿਕੇ ਰਹਿਣ ਲਈ ਤਰਲੇ ਕਰਨ ਨਾਲ ਭੀ ਕੋਈ ਸਦਾ ਟਿਕਿਆ ਰਹਿ ਨਹੀਂ ਸਕਦਾ, ਇਸ ਗੱਲ ਵਾਸਤੇ ਕਿਸੇ ਅੱਗੇ ਤਰਲੇ ਲੈਣੇ ਵਿਅਰਥ ਹਨ ।
Everyone says that they will remain, but none of them remain; unto whom should I offer my prayer?
ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥
(ਹਾਂ, ਹੇ ਪਾਂਡੇ! ਗੁਰੂ ਦੀ ਸਰਨ ਆਓ) ਸਤਿਗੁਰੂ ਪਰਮਾਤਮਾ ਦੇ ਨਾਮ ਦੀ ਵਡਿਆਈ ਦਾ ਸ਼ਬਦ ਬਖ਼ਸ਼ਦਾ ਹੈ ਜੋ ਵਿਕਾਰਾਂ ਤੋਂ ਬਚਾ ਲੈਂਦਾ ਹੈ, ਤੇ, ਸਤਿਗੁਰੂ ਪ੍ਰਭੂ-ਪਤੀ ਨਾਲ ਮਿਲਣ ਦੀ ਅਕਲ ਦੇਂਦਾ ਹੈ ।੧੧।
The One Shabad, the Name of the Lord, will never fail you; the Guru grants honor and understanding. ||11||
ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥
(ਗੁਰੂ ਦੀ ਸਰਨ ਪੈ ਕੇ) ਦੁਨੀਆ ਦੇ ਨੱਕ-ਨਮੂਜ ਦਾ ਸਦਾ ਧਿਆਨ ਰੱਖਣ ਵਾਲੀ (ਉਸ ਦੀ ਪਹਿਲੀ ਅਕਲ) ਮੁੱਕ ਜਾਂਦੀ ਹੈ, ਹੁਣ ਉਹ ਲੋਕ-ਲਾਜ ਦਾ ਘੁੰਡ ਲਾਹ ਕੇ ਤੁਰਦੀ ਹੈ;
My shyness and hesitation have died and gone, and I walk with my face unveiled.
ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥
(ਜਿਸ ਮਾਇਆ ਨੇ ਉਸ ਨੂੰ ਪਤੀ-ਪ੍ਰਭੂ ਵਿਚ ਜੁੜਨ ਤੋਂ ਰੋਕਿਆ ਹੋਇਆ ਸੀ, ਉਸ) ਝੱਲੀ ਕਮਲੀ ਮਾਇਆ ਦਾ ਸਹਿਮ ਉਸ ਦੇ ਸਿਰ ਤੋਂ ਹਟ ਜਾਂਦਾ ਹੈ
The confusion and doubt from my crazy, insane mother-in-law has been removed from over my head.
ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥
ਉਸ ਨੂੰ ਪ੍ਰਭੂ-ਪਤੀ ਪਿਆਰ ਤੇ ਚਾਉ ਨਾਲ ਸੱਦਦਾ ਹੈ (ਭਾਵ, ਆਪਣੀ ਯਾਦ ਦੀ ਖਿੱਚ ਬਖ਼ਸ਼ਦਾ ਹੈ), ਉਸ ਦੇ ਮਨ ਵਿਚ (ਸਤਿਗੁਰੂ ਦਾ) ਸ਼ਬਦ (ਆ ਵੱਸਦਾ ਹੈ, ਉਸ ਦੇ ਮਨ ਵਿਚ) ਆਨੰਦ (ਟਿਕਿਆ ਰਹਿੰਦਾ) ਹੈ ।
My Beloved has summoned me with joyful caresses; my mind is filled with the bliss of the Shabad.
ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥
(ਹੇ ਪਾਂਡੇ!) ਜੋ ਜੀਵ-ਇਸਤ੍ਰੀ ਗੁਰੂ ਦੀ ਸਰਨ ਆਉਂਦੀ ਹੈ ਉਸ ਨੂੰ ਦੁਨੀਆ ਵਾਲੀ ਕੋਈ ਚਿੰਤਾ ਪੋਹ ਨਹੀਂ ਸਕਦੀ, ਪ੍ਰੀਤਮ-ਪਤੀ (ਦੇ ਪ੍ਰੇਮ) ਵਿਚ ਰੰਗੀ ਹੋਈ ਦੇ ਮੂੰਹ ਉਤੇ ਲਾਲੀ ਭਖ ਆਉਂਦੀ ਹੈ ।
Imbued with the Love of my Beloved, I have become Gurmukh, and carefree. ||12||
ਲਾਹਾ ਨਾਮੁ ਰਤਨੁ ਜਪਿ ਸਾਰੁ ॥
(ਹੇ ਪਾਂਡੇ! ਪਰਮਾਤਮਾ ਦਾ) ਸੇ੍ਰਸ਼ਟ ਨਾਮ ਜਪ, ਸੇ੍ਰਸ਼ਟ ਨਾਮ ਹੀ ਅਸਲ ਖੱਟੀ-ਕਮਾਈ ਹੈ ।
Chant the jewel of the Naam, and earn the profit of the Lord.
ਲਬੁ ਲੋਭੁ ਬੁਰਾ ਅਹੰਕਾਰੁ ॥
ਜੀਭ ਦਾ ਚਸਕਾ, ਮਾਇਆ ਦਾ ਲਾਲਚ, ਅਹੰਕਾਰ, ਨਿੰਦਿਆ, ਖ਼ੁਸ਼ਾਮਦ, ਚੁਗ਼ਲੀ—ਇਹ ਹਰੇਕ ਕੰਮ ਮਾੜਾ ਹੈ ।
Greed, avarice, evil and egotism;
ਲਾੜੀ ਚਾੜੀ ਲਾਇਤਬਾਰੁ ॥
ਜੋ ਮਨੁੱਖ (ਪਰਮਾਤਮਾ ਦਾ ਸਿਮਰਨ ਛੱਡ ਕੇ) ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਲਬ ਲੋਭ ਆਦਿਕ ਕਰਦਾ ਹੈ)
slander, inuendo and gossip;
ਮਨਮੁਖੁ ਅੰਧਾ ਮੁਗਧੁ ਗਵਾਰੁ ॥
ਉਹ ਮੂਰਖ, ਮੂੜ੍ਹ, ਤੇ ਅੰਨ੍ਹਾ ਹੈ (ਭਾਵ, ਉਸ ਨੂੰ ਜੀਵਨ ਦਾ ਸਹੀ ਰਾਹ ਨਹੀਂ ਦਿੱਸਦਾ) ।
the self-willed manmukh is blind, foolish and ignorant.
ਲਾਹੇ ਕਾਰਣਿ ਆਇਆ ਜਗਿ ॥
ਜੀਵ ਜਗਤ ਵਿਚ ਕੁਝ ਖੱਟਣ ਦੀ ਖ਼ਾਤਰ ਆਉਂਦਾ ਹੈ
For the sake of earning the profit of the Lord, the mortal comes into the world.
ਹੋਇ ਮਜੂਰੁ ਗਇਆ ਠਗਾਇ ਠਗਿ ॥
ਪਰ (ਮਾਇਆ ਦਾ) ਗੋੱਲਾ ਬਣ ਕੇ ਮੋਹ ਦੇ ਹੱਥੋਂ ਜੀਵਨ-ਖੇਡ ਹਾਰ ਕੇ ਜਾਂਦਾ ਹੈ ।
But he becomes a mere slave laborer, and is mugged by the mugger, Maya.
ਲਾਹਾ ਨਾਮੁ ਪੂੰਜੀ ਵੇਸਾਹੁ ॥
ਹੇ ਨਾਨਕ! ਜੋ ਮਨੁੱਖ ਸਰਧਾ ਨੂੰ ਰਾਸ-ਪੂੰਜੀ ਬਣਾਂਦਾ ਹੈ ਤੇ (ਇਸ ਪੂੰਜੀ ਦੀ ਰਾਹੀਂ) ਪਰਮਾਤਮਾ ਦਾ ਨਾਮ ਖੱਟਦਾ-ਕਮਾਂਦਾ ਹੈ,
One who earns the profit of the Naam, with the capital of faith,
ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥
ਉਸ ਨੂੰ ਸਦਾ-ਥਿਰ ਪਾਤਿਸ਼ਾਹ ਸਦਾ ਟਿਕੀ ਰਹਿਣ ਵਾਲੀ ਇੱਜ਼ਤ ਬਖ਼ਸ਼ਦਾ ਹੈ ।੧੩।
O Nanak, is truly honored by the True Supreme King. ||13||
ਆਇ ਵਿਗੂਤਾ ਜਗੁ ਜਮ ਪੰਥੁ ॥
ਜੀਵ (ਸੰਸਾਰ ਵਿਚ) ਜਨਮ ਲੈ ਕੇ (ਗੋਪਾਲ ਦੀ ਭਗਤੀ ਦੇ ਥਾਂ ਮਾਇਆ ਦੀ ਖ਼ਾਤਰ) ਖ਼ੁਆਰ ਹੁੰਦਾ ਹੈ,
The world is ruined on the path of Death.
ਆਈ ਨ ਮੇਟਣ ਕੋ ਸਮਰਥੁ ॥
ਮਾਇਆ ਦੀ ਤ੍ਰਿਸ਼ਨਾ ਨੂੰ ਮਿਟਾਣ-ਜੋਗਾ ਨਹੀਂ ਹੁੰਦਾ ਤੇ ਆਤਮਕ ਮੌਤ ਦਾ ਰਾਹ ਫੜ ਲੈਂਦਾ ਹੈ ।
No one has the power to erase Maya's influence.
ਆਥਿ ਸੈਲ ਨੀਚ ਘਰਿ ਹੋਇ ॥
(ਜਗਤ ਦਾ ਝੱਲ-ਪੁਣਾ ਵੇਖੋ ਕਿ) ਜੇ ਬਹੁਤੀ ਮਾਇਆ ਕਿਸੇ ਚੰਦਰੇ ਮਨੁੱਖ ਦੇ ਘਰ ਵਿਚ ਹੋਵੇ,
If wealth visits the home of the lowliest clown,
ਆਥਿ ਦੇਖਿ ਨਿਵੈ ਜਿਸੁ ਦੋਇ ॥
ਤਾਂ ਉਸ ਦੀ ਮਾਇਆ ਨੂੰ ਵੇਖ ਕੇ (ਗਰੀਬ ਅਮੀਰ) ਦੋਵੇਂ (ਉਸ ਚੰਦਰੇ ਅੱਗੇ ਭੀ) ਲਿਫ਼ਦੇ ਹਨ;
seeing that wealth, all pay their respects to him.
ਆਥਿ ਹੋਇ ਤਾ ਮੁਗਧੁ ਸਿਆਨਾ ॥
ਜੇ ਮਾਇਆ (ਪੱਲੇ) ਹੋਵੇ ਤਾਂ ਮੂਰਖ ਬੰਦਾ ਭੀ ਸਿਆਣਾ (ਮੰਨਿਆ ਜਾਂਦਾ) ਹੈ
Even an idiot is thought of as clever, if he is rich.
ਭਗਤਿ ਬਿਹੂਨਾ ਜਗੁ ਬਉਰਾਨਾ ॥
(ਗੋਪਾਲ ਦੀ) ਭਗਤੀ ਤੋਂ ਬਿਨਾ ਜਗਤ (ਮਾਇਆ ਪਿੱਛੇ) ਝੱਲਾ ਹੋ ਰਿਹਾ ਹੈ ।
Without devotional worship, the world is insane.
ਸਭ ਮਹਿ ਵਰਤੈ ਏਕੋ ਸੋਇ ॥
(ਹੇ ਪਾਂਡੇ! ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਲਿਖ) ਉਹ (ਗੋਪਾਲ) ਆਪ ਹੀ ਸਭ ਜੀਵਾਂ ਵਿਚ ਮੌਜੂਦ ਹੈ,
The One Lord is contained among all.
ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥
ਪਰ ਇਹ ਸੂਝ ਉਸ ਮਨੁੱਖ ਨੂੰ ਆਉਂਦੀ ਹੈ ਜਿਸ ਉਤੇ (ਗੋਪਾਲ ਆਪ) ਕਿਰਪਾ ਕਰਦਾ ਹੈ ।
He reveals Himself, unto those whom He blesses with His Grace. ||14||
ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥
(ਹੇ ਪਾਂਡੇ! ਉਸ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖ) ਜੋ ਸਦਾ ਹੀ (ਬਹੁ-ਰੰਗੀ ਦੁਨੀਆ) ਪੈਦਾ ਕਰ ਕੇ ਆਪ ਨਿਰਵੈਰ ਰਹਿੰਦਾ ਹੈ,
Throughout the ages, the Lord is eternally established; He has no vengeance.
ਜਨਮਿ ਮਰਣਿ ਨਹੀ ਧੰਧਾ ਧੈਰੁ ॥
ਜੋ ਜਨਮ ਮਰਨ ਵਿਚ ਨਹੀਂ ਹੈ ਤੇ (ਜਿਸ ਦੇ ਅੰਦਰ ਜਗਤ ਦਾ ਕੋਈ) ਧੰਧਾ ਭਟਕਣਾ ਪੈਦਾ ਨਹੀਂ ਕਰਦਾ ।
He is not subject to birth and death; He is not entangled in worldly affairs.
ਜੋ ਦੀਸੈ ਸੋ ਆਪੇ ਆਪਿ ॥
ਜੋ ਕੁਝ (ਜਗਤ ਵਿਚ) ਦਿੱਸ ਰਿਹਾ ਹੈ ਉਹ ਗੋਪਾਲ ਆਪ ਹੀ ਆਪ ਹੈ (ਭਾਵ, ਉਸ ਗੋਪਾਲ ਦਾ ਹੀ ਸਰੂਪ ਹੈ),
Whatever is seen, is the Lord Himself.
ਆਪਿ ਉਪਾਇ ਆਪੇ ਘਟ ਥਾਪਿ ॥
ਉਹ ਗੋਪਾਲ ਆਪ ਹੀ (ਸ੍ਰਿਸ਼ਟੀ) ਪੈਦਾ ਕਰ ਕੇ ਆਪ ਹੀ ਸਾਰੇ ਜੀਵ ਬਣਾਂਦਾ ਹੈ ।
Creating Himself, He establishes Himself in the heart.
ਆਪਿ ਅਗੋਚਰੁ ਧੰਧੈ ਲੋਈ ॥
(ਹੇ ਪਾਂਡੇ!) ਜਗਤ ਭਟਕਣਾ ਵਿਚ (ਫਸਿਆ ਪਿਆ) ਹੈ ਜਗਤ ਦਾ ਸਹਾਰਾ ਉਹ ਅਪਹੁੰਚ ਗੋਪਾਲ ਆਪ ਹੀ,
He Himself is unfathomable; He links people to their affairs.
ਜੋਗ ਜੁਗਤਿ ਜਗਜੀਵਨੁ ਸੋਈ ॥
(ਜੀਵ ਨੂੰ ਇਸ ਭਟਕਣਾ ਵਿਚੋਂ ਕੱਢ ਕੇ) ਆਪਣੇ ਨਾਲ ਮਿਲਣ ਦੀ ਜਾਚ ਸਿਖਾਂਦਾ ਹੈ ।
He is the Way of Yoga, the Life of the World.
ਕਰਿ ਆਚਾਰੁ ਸਚੁ ਸੁਖੁ ਹੋਈ ॥
(ਹੇ ਪਾਂਡੇ!) ਉਸ ਸਦਾ-ਥਿਰ (ਗੋਪਾਲ ਦੀ ਯਾਦ) ਨੂੰ ਆਪਣਾ ਕਰਤੱਬ ਬਣਾ, ਤਦੋਂ ਹੀ ਸੁਖ ਮਿਲਦਾ ਹੈ ।
Living a righteous lifestyle, true peace is found.
ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥
ਉਸ ਦੇ ਨਾਮ ਤੋਂ ਵਾਂਜੇ ਰਹਿ ਕੇ ਧੰਧਿਆਂ ਤੋਂ ਖ਼ਲਾਸੀ ਨਹੀਂ ਹੋ ਸਕਦੀ ।੧੫।
Without the Naam, the Name of the Lord, how can anyone find liberation? ||15||
ਵਿਣੁ ਨਾਵੈ ਵੇਰੋਧੁ ਸਰੀਰ ॥
(ਹੇ ਪਾਂਡੇ! ਤੂੰ ਕਿਉਂ ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਉਤੇ ਨਹੀਂ ਲਿਖਦਾ?) (ਗੋਪਾਲ ਦਾ) ਨਾਮ ਸਿਮਰਨ ਤੋਂ ਬਿਨਾ ਗਿਆਨ ਇੰਦ੍ਰਿਆਂ ਦਾ ਆਤਮਕ ਜੀਵਨ ਨਾਲ ਵਿਰੋਧ ਪੈ ਜਾਂਦਾ ਹੈ ।
Without the Name, even one's own body is an enemy.
ਕਿਉ ਨ ਮਿਲਹਿ ਕਾਟਹਿ ਮਨ ਪੀਰ ॥
ਤੂੰ ਕਿਉਂ (ਗੋਪਾਲ ਦੀ ਯਾਦ ਵਿਚ) ਨਹੀਂ ਜੁੜਦਾ? ਤੇ, ਕਿਉਂ ਆਪਣੇ ਮਨ ਦਾ ਰੋਗ ਦੂਰ ਨਹੀਂ ਕਰਦਾ?
Why not meet the Lord, and take away the pain of your mind?
ਵਾਟ ਵਟਾਊ ਆਵੈ ਜਾਇ ॥
(ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖਣ ਤੋਂ ਬਿਨਾ) ਜੀਵ-ਮੁਸਾਫ਼ਿਰ ਜਗਤ ਵਿਚ (ਜਿਹਾ) ਆਉਂਦਾ ਹੈ ਤੇ (ਤਿਹਾ ਹੀ ਇਥੋਂ) ਤੁਰ ਜਾਂਦਾ ਹੈ,
The traveller comes and goes along the highway.
ਕਿਆ ਲੇ ਆਇਆ ਕਿਆ ਪਲੈ ਪਾਇ ॥
(ਨਾਮ ਦੀ ਕਮਾਈ ਤੋਂ) ਸੱਖਣਾ ਹੀ ਇਥੇ ਆਉਂਦਾ ਹੈ ਤੇ (ਇਥੇ ਰਹਿ ਕੇ ਭੀ) ਕੋਈ ਆਤਮਕ ਖੱਟੀ ਨਹੀਂ ਖੱਟਦਾ ।
What did he bring when he came, and what will he take away when he goes?
ਵਿਣੁ ਨਾਵੈ ਤੋਟਾ ਸਭ ਥਾਇ ॥
ਨਾਮ ਤੋਂ ਵਾਂਜੇ ਰਿਹਾਂ ਹਰ ਥਾਂ ਘਾਟਾ ਹੀ ਘਾਟਾ ਹੁੰਦਾ ਹੈ (ਭਾਵ, ਮਨੁੱਖ ਪ੍ਰਭੂ ਨੂੰ ਵਿਸਾਰ ਕੇ ਜੋ ਭੀ ਕਿਰਤ-ਕਾਰ ਕਰਦਾ ਹੈ ਉਹ ਖੋਟੀ ਹੋਣ ਕਰ ਕੇ ਉੱਚੇ ਜੀਵਨ ਵਲੋਂ ਹੋਰ ਹੋਰ ਪਰੇ ਲੈ ਜਾਂਦੀ ਹੈ) ।
Without the Name, one loses everywhere.
ਲਾਹਾ ਮਿਲੈ ਜਾ ਦੇਇ ਬੁਝਾਇ ॥
ਪਰ ਮਨੁੱਖ ਨੂੰ ਪ੍ਰਭੂ ਦੇ ਨਾਮ ਦੀ ਖੱਟੀ ਤਦੋਂ ਹੀ ਪ੍ਰਾਪਤ ਹੁੰਦੀ ਹੈ ਜਦੋਂ ਗੋਪਾਲ ਆਪ ਇਹ ਸੂਝ ਬਖ਼ਸ਼ਦਾ ਹੈ ।
The profit is earned, when the Lord grants understanding.
ਵਣਜੁ ਵਾਪਾਰੁ ਵਣਜੈ ਵਾਪਾਰੀ ॥
ਨਾਮ ਤੋਂ ਸੱਖਣਾ ਰਹਿ ਕੇ ਜੀਵ-ਵਣਜਾਰਾ ਹੋਰ ਹੋਰ ਵਣਜ-ਵਪਾਰ ਹੀ ਕਰਦਾ ਹੈ,
In merchandise and trade, the merchant is trading.
ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥
ਤੇ (ਪਰਮਾਤਮਾ ਦੀ ਹਜ਼ੂਰੀ ਵਿਚ) ਇਸ ਦੀ ਚੰਗੀ ਸਾਖ ਨਹੀਂ ਬਣਦੀ ।੧੬।
Without the Name, how can one find honor and nobility? ||16||
ਗੁਣ ਵੀਚਾਰੇ ਗਿਆਨੀ ਸੋਇ ॥
(ਹੇ ਪਾਂਡੇ!) ਉਹੀ ਮਨੁੱਖ ਗੋਪਾਲ-ਪ੍ਰਭੂ ਨਾਲ ਸਾਂਝ ਵਾਲਾ ਹੁੰਦਾ ਹੈ ਜੋ ਉਸ ਦੇ ਗੁਣਾਂ ਨੂੰ ਆਪਣੇ ਮਨ ਵਿਚ ਥਾਂ ਦੇਂਦਾ ਹੈ;
One who contemplates the Lord's Virtues is spiritually wise.
ਗੁਣ ਮਹਿ ਗਿਆਨੁ ਪਰਾਪਤਿ ਹੋਇ ॥
ਗੋਪਾਲ ਦੇ ਗੁਣਾਂ ਵਿਚ (ਚਿੱਤ ਜੋੋੜਿਆਂ ਹੀ) ਗੋਪਾਲ ਨਾਲ ਸਾਂਝ ਬਣਦੀ ਹੈ ।
Through His Virtues, one receives spiritual wisdom.
ਗੁਣਦਾਤਾ ਵਿਰਲਾ ਸੰਸਾਰਿ ॥
ਪਰ ਜਗਤ ਵਿਚ ਕੋਈ ਵਿਰਲਾ (ਮਹਾ ਪੁਰਖ ਜੀਵ ਦੀ) ਗੋਪਾਲ ਦੇ ਗੁਣਾਂ ਨਾਲ ਜਾਣ-ਪਛਾਣ ਕਰਾਂਦਾ ਹੈ;
How rare in this world, is the Giver of virtue.
ਸਾਚੀ ਕਰਣੀ ਗੁਰ ਵੀਚਾਰਿ ॥
ਗੋਪਾਲ ਦੇ ਗੁਣ ਯਾਦ ਕਰਨ ਦਾ ਸੱਚਾ ਕਰਤੱਬ ਸਤਿਗੁਰੂ ਦੇ ਉਪਦੇਸ਼ ਦੀ ਰਾਹੀਂ ਹੀ ਹੋ ਸਕਦਾ ਹੈ ।
The True way of life comes through contemplation of the Guru.
ਅਗਮ ਅਗੋਚਰੁ ਕੀਮਤਿ ਨਹੀ ਪਾਇ ॥
(ਹੇ ਪਾਂਡੇ!) ਉਹ ਗੋਪਾਲ ਅਪਹੁੰਚ ਹੈ, ਜੀਵ ਦੇ ਗਿਆਨ-ਇੰਦ੍ਰੇ ਉਸ ਤਕ ਨਹੀਂ ਅੱਪੜ ਸਕਦੇ, (ਸਤਿਗੁਰੂ ਦੀ ਦਿੱਤੀ ਸੂਝ ਤੋਂ ਬਿਨਾ) ਉਸ ਦੇ ਗੁਣਾਂ ਦੀ ਕਦਰ ਨਹੀਂ ਪੈ ਸਕਦੀ ।
The Lord is inaccessible and unfathomable. His worth cannot be estimated.
ਤਾ ਮਿਲੀਐ ਜਾ ਲਏ ਮਿਲਾਇ ॥
ਉਸ ਪ੍ਰਭੂ ਨੂੰ ਤਦੋਂ ਹੀ ਮਿਲ ਸਕੀਦਾ ਹੈ ਜੇ ਉਹ (ਸਤਿਗੁਰੂ ਦੀ ਰਾਹੀਂ) ਆਪ ਮਿਲਾ ਲਏ ।
They alone meet Him, whom the Lord causes to meet.
ਗੁਣਵੰਤੀ ਗੁਣ ਸਾਰੇ ਨੀਤ ॥
ਹੇ ਨਾਨਕ! ਕੋਈ ਭਾਗਾਂ ਵਾਲੀ ਜੀਵ-ਇਸਤ੍ਰੀ ਗੋਪਾਲ ਦੇ ਗੁਣ ਸਦਾ ਚੇਤੇ ਰੱਖਦੀ ਹੈ,
The virtuous soul bride continually contemplates His Virtues.
ਨਾਨਕ ਗੁਰਮਤਿ ਮਿਲੀਐ ਮੀਤ ॥੧੭॥
ਸਤਿਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਹੀ ਮਿਤ੍ਰ-ਪ੍ਰਭੂ ਨੂੰ ਮਿਲ ਸਕੀਦਾ ਹੈ ।੧੭।
O Nanak, following the Guru's Teachings, one meets the Lord, the true friend. ||17||
ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥
ਜਿਵੇਂ ਸੋਹਾਗਾ (ਕੁਠਾਲੀ ਵਿਚ ਪਾਏ) ਸੋਨੇ ਨੂੰ ਨਰਮ ਕਰ ਦੇਂਦਾ ਹੈ, (ਤਿਵੇਂ) ਕਾਮ ਅਤੇ ਕੋ੍ਰਧ (ਮਨੁੱਖ ਦੇ) ਸਰੀਰ ਨੂੰ ਨਿਰਬਲ ਕਰ ਦੇਂਦਾ ਹੈ ।
Unfulfilled sexual desire and unresolved anger waste the body away,
ਜਿਉ ਕੰਚਨ ਸੋਹਾਗਾ ਢਾਲੈ ॥
ਉਹ (ਢਲਿਆ ਹੋਇਆ) ਸੋਨਾ (ਕੁਠਾਲੀ ਵਿਚ) ਸੇਕ ਸਹਿੰਦਾ ਹੈ,
as gold is dissolved by borax.
ਕਸਿ ਕਸਵਟੀ ਸਹੈ ਸੁ ਤਾਉ ॥
ਫਿਰ ਕਸਵੱਟੀ ਦੀ ਕੱਸ ਸਹਾਰਦਾ ਹੈ (ਭਾਵ, ਕਸਵੱਟੀ ਤੇ ਘਸਾ ਕੇ ਪਰਖਿਆ ਜਾਂਦਾ ਹੈ), ਤੇ, ਸੋਹਣੇ ਰੰਗ ਵਾਲਾ ਉਹ ਸੋਨਾ ਸਰਾਫ਼ ਦੀ ਨਜ਼ਰ ਵਿਚ ਕਬੂਲ ਪੈਂਦਾ ਹੈ ।
The gold is touched to the touchstone, and tested by fire;
ਨਦਰਿ ਸਰਾਫ ਵੰਨੀ ਸਚੜਾਉ ॥
(ਕਾਮ ਕੋ੍ਰਧ ਨਾਲ ਨਿਰਬਲ ਹੋਇਆ ਜੀਵ ਭੀ ਪ੍ਰਭੂ ਦੀ ਮਿਹਰ ਨਾਲ ਜਦੋਂ ਗੁਰੂ ਦੇ ਦੱਸੇ ਰਾਹ ਦੀ ਘਾਲ-ਕਮਾਈ ਕਰਦਾ ਹੈ, ਤੇ ਗੁਰੂ ਦੀ ਦੱਸੀ ਸਿੱਖਿਆ ਉਤੇ ਪੂਰਾ ਉਤਰਦਾ ਹੈ ਤਾਂ ਉਹ ਸੋਹਣੇ ਆਤਮਾ ਵਾਲਾ ਪ੍ਰਾਣੀ ਅਕਾਲ ਪੁਰਖ ਦੀ ਨਜ਼ਰ ਵਿਚ ਕਬੂਲ ਹੁੰਦਾ ਹੈ) ।
when its pure color shows through, it is pleasing to the eye of the assayer.
ਜਗਤੁ ਪਸੂ ਅਹੰ ਕਾਲੁ ਕਸਾਈ ॥
ਜਗਤ (ਸੁਆਰਥ ਵਿਚ) ਪਸ਼ੂ ਬਣਿਆ ਪਿਆ ਹੈ, ਹਉਮੈ-ਮੌਤ ਇਸ ਦੇ ਆਤਮਕ ਜੀਵਨ ਦਾ ਸੱਤਿਆਨਾਸ ਕਰਦੀ ਹੈ ।
The world is a beast, and arrogent Death is the butcher.
ਕਰਿ ਕਰਤੈ ਕਰਣੀ ਕਰਿ ਪਾਈ ॥
ਕਰਤਾਰ ਨੇ ਸ੍ਰਿਸ਼ਟੀ ਰਚ ਕੇ ਇਹ ਮਰਯਾਦਾ ਹੀ ਬਣਾ ਦਿੱਤੀ ਹੈ ਕਿ ਜਿਹੋ ਜਿਹੀ ਕਰਤੂਤ ਕੋਈ ਜੀਵ ਕਰਦਾ ਹੈ ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ ।
The created beings of the Creator receive the karma of their actions.
ਜਿਨਿ ਕੀਤੀ ਤਿਨਿ ਕੀਮਤਿ ਪਾਈ ॥
ਪਰ ਜਿਸ ਕਰਤਾਰ ਨੇ ਇਹ ਮਰਯਾਦਾ ਬਣਾਈ ਹੈ ਇਸ ਦੀ ਕਦਰ ਉਹ ਆਪ ਹੀ ਜਾਣਦਾ ਹੈ ।
He who created the world, knows its worth.
ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥
ਇਸ ਮਰਯਾਦਾ ਵਿਚ ਕੋਈ ਉਕਾਈ ਨਹੀਂ ਦੱਸੀ ਜਾ ਸਕਦੀ ।੧੮।
What else can be said? There is nothing at all to say. ||18||
ਖੋਜਤ ਖੋਜਤ ਅੰਮ੍ਰਿਤੁ ਪੀਆ ॥
(ਸਤਿਗੁਰੂ ਦੀ ਮਤਿ ਦੀ ਸਹੈਤਾ ਨਾਲ) ਜੋ ਮਨੁੱਖ ਮੁੜ ਮੁੜ (ਆਪਣਾ ਆਪ) ਖੋਜ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ,
Searching, searching, I drink in the Ambrosial Nectar.
ਖਿਮਾ ਗਹੀ ਮਨੁ ਸਤਗੁਰਿ ਦੀਆ ॥
ਉਹ ਦੂਜਿਆਂ ਦੀ ਵਧੀਕੀ ਸਹਾਰਨ ਦਾ ਸੁਭਾਉ ਪਕਾ ਲੈਂਦਾ ਹੈ, ਤੇ, ਆਪਣਾ ਮਨ ਆਪਣੇ ਸਤਿਗੁਰੂ ਵਿਚ ਲੀਨ ਕਰ ਦੇਂਦਾ ਹੈ ।
I have adopted the way of tolerance, and given my mind to the True Guru.
ਖਰਾ ਖਰਾ ਆਖੈ ਸਭੁ ਕੋਇ ॥
ਹਰੇਕ ਜੀਵ ਉਸ ਦੇ ਖਰੇ (ਸੁੱਚੇ) ਜੀਵਨ ਦੀ ਸਲਾਘਾ ਕਰਦਾ ਹੈ,
Everyone calls himself true and genuine.
ਖਰਾ ਰਤਨੁ ਜੁਗ ਚਾਰੇ ਹੋਇ ॥
ਉਹ ਸਦਾ ਲਈ ਸੁੱਚਾ ਸ੍ਰੇਸ਼ਟ ਬਣ ਜਾਂਦਾ ਹੈ ।
He alone is true, who obtains the jewel throughout the four ages.
ਖਾਤ ਪੀਅੰਤ ਮੂਏ ਨਹੀ ਜਾਨਿਆ ॥
ਪਰ ਜੋ ਜੀਵ ਦੁਨੀਆ ਦੇ ਭੋਗ ਭੋਗਦੇ ਰਹਿੰਦੇ ਹਨ ਉਹ ਆਤਮਕ ਜੀਵਨ ਵਲੋਂ ਮਰ ਜਾਂਦੇ ਹਨ, ਉਹਨਾਂ ਨੂੰ (ਨਾਮ-ਅੰਮ੍ਰਿਤ ਦੀ) ਸੂਝ ਨਹੀਂ ਪੈਂਦੀ ।
Eating and drinking, one dies, but still does not know.
ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥
(ਉਹੀ ਬੰਦੇ) ਜਦ ਸਤਿਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਪਾਂਦੇ ਹਨ, ਤਾਂ ਉਹ ਇਕ ਪਲਕ ਵਿਚ ਹਉਮੈ ਨੂੰ ਮਾਰ ਮੁਕਾਂਦੇ ਹਨ ।
He dies in an instant, when he realizes the Word of the Shabad.
ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥
ਉਹਨਾਂ ਦਾ ਮਨ (ਕਾਮ ਕੋ੍ਰਧ ਆਦਿਕ ਵਲੋਂ) ਅਡੋਲ ਹੋ ਜਾਂਦਾ ਹੈ, ਤੇ ਆਪਾ-ਭਾਵ ਵਲੋਂ ਮਰਨ ਵਿਚ ਖ਼ੁਸ਼ ਹੁੰਦਾ ਹੈ ।
His consciousness becomes permanently stable, and his mind accepts death.
ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥
ਸਤਿਗੁਰੂ ਦੀ ਮੇਹਰ ਨਾਲ ਪਰਮਾਤਮਾ ਦੇ ਨਾਮ ਨਾਲ ਉਹਨਾਂ ਦੀ ਡੂੰਘੀ ਸਾਂਝ ਪੈ ਜਾਂਦੀ ਹੈ ।੧੯।
By Guru's Grace, he realizes the Naam, the Name of the Lord. ||19||
ਗਗਨ ਗੰਭੀਰੁ ਗਗਨੰਤਰਿ ਵਾਸੁ ॥
(ਹੇ ਪਾਂਡੇ! ਗੋਪਾਲ ਦਾ ਨਾਮ ਆਪਣੇ ਮਨ ਦੀ ਪੱਟੀ ਤੇ ਲਿਖ, ਉਹ ਗੋਪਾਲ) ਸਰਬ-ਵਿਆਪਕ ਹੈ ਤੇ ਜੀਵਾਂ ਦੇ ਔਗੁਣ ਵੇਖ ਕੇ ਛਿੱਥਾ ਨਹੀਂ ਪੈਂਦਾ ।
The Profound Lord dwells in the sky of the mind, the Tenth Gate;
ਗੁਣ ਗਾਵੈ ਸੁਖ ਸਹਜਿ ਨਿਵਾਸੁ ॥
ਜਿਸ ਮਨੁੱਖ ਦਾ ਮਨ ਉਸ ਸਰਬ ਵਿਆਪਕ ਗੋਪਾਲ ਵਿਚ ਟਿਕਦਾ ਹੈ, ਜੋ ਮਨੁੱਖ ਉਸ ਦੇ ਗੁਣ ਗਾਂਦਾ ਹੈ,
singing His Glorious Praises, one dwells in intuitive poise and peace.
ਗਇਆ ਨ ਆਵੈ ਆਇ ਨ ਜਾਇ ॥
ਉਹ ਸ਼ਾਂਤੀ ਅਤੇ ਅਡੋਲਤਾ ਵਿਚ ਟਿਕ ਜਾਂਦਾ ਹੈ; ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ,
He does not go to come, or come to go.
ਗੁਰ ਪਰਸਾਦਿ ਰਹੈ ਲਿਵ ਲਾਇ ॥
ਸਤਿਗੁਰੂ ਦੀ ਕਿਰਪਾ ਨਾਲ ਉਹ (ਸਰਬ-ਵਿਆਪਕ ਗੋੋਪਾਲ ਵਿਚ) ਸੁਰਤਿ ਜੋੜੀ ਰੱਖਦਾ ਹੈ ।
By Guru's Grace, he remains lovingly focused on the Lord.
ਗਗਨੁ ਅਗੰਮੁ ਅਨਾਥੁ ਅਜੋਨੀ ॥
ਉਹ ਸਰਬ-ਵਿਆਪਕ ਗੋਪਾਲ ਅਪਹੁੰਚ ਹੈ (ਭਾਵ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ), ਉਸ ਦੇ ਸਿਰ ਉਤੇ ਕਿਸੇ ਦਾ ਕੁੰਡਾ ਨਹੀਂ ਹੈ, ਉਹ ਜੰਮਣ-ਮਰਨ ਤੋਂ ਰਹਿਤ ਹੈ ।
The Lord of the mind-sky is inaccessible, independent and beyond birth.
ਅਸਥਿਰੁ ਚੀਤੁ ਸਮਾਧਿ ਸਗੋਨੀ ॥
ਉਸ ਵਿਚ ਜੋੜੀ ਹੋਈ ਸੁਰਤਿ ਮਨੁੱਖ ਦੇ ਅੰਦਰ ਗੁਣ ਪੈਦਾ ਕਰਦੀ ਹੈ, ਤੇ ਮਨ ਨੂੰ ਮਾਇਆ ਵਿਚ ਡੋਲਣ ਤੋਂ ਬਚਾ ਲੈਂਦੀ ਹੈ ।
The most worthy Samaadhi is to keep the consciousness stable, focused on Him.
ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥
(ਹੇ ਪਾਂਡੇ!) ਤੂੰ (ਭੀ) ਉਸ ਹਰਿ-ਗੋਪਾਲ ਦਾ ਨਾਮ ਸਿਮਰ, (ਸਿਮਰਨ ਦੀ ਬਰਕਤਿ ਨਾਲ) ਫਿਰ ਜਨਮ-ਮਰਨ ਵਿਚ ਨਹੀਂ ਪਏਂਗਾ ।
Remembering the Lord's Name, one is not subject to reincarnation.
ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥੨੦॥
(ਹੇ ਪਾਂਡੇ!) ਸਤਿਗੁਰੂ ਦੀ ਮਤਿ ਹੀ (ਜੀਵਨ ਲਈ) ਸੇ੍ਰਸ਼ਟ ਰਸਤਾ ਹੈ, ਹੋਰ ਮਤਿ ਉਸ ਦੇ ਨਾਮ ਤੋਂ ਵਾਂਜਿਆ ਰੱਖਦੀ ਹੈ ।੨੦।
The Guru's Teachings are the most Excellent; all other ways lack the Naam, the Name of the Lord. ||20||
ਘਰ ਦਰ ਫਿਰਿ ਥਾਕੀ ਬਹੁਤੇਰੇ ॥
(ਹੇ ਪਾਂਡੇ! ਗੁਰੂ ਦੀ ਮਤਿ ਵਾਲਾ ਰਸਤਾ ਫੜਨ ਤੋਂ ਬਿਨਾ) ਜਿੰਦ ਕਈ ਜੂਨਾਂ ਵਿਚ ਭੌਂ ਭੌਂ ਕੇ ਖਪ ਲੱਥਦੀ ਹੈ,
Wandering to countless doorsteps and homes, I have grown weary.
ਜਾਤਿ ਅਸੰਖ ਅੰਤ ਨਹੀ ਮੇਰੇ ॥
ਇਤਨੀਆਂ ਅਣ-ਗਿਣਤ ਜਾਤੀਆਂ ਵਿਚੋਂ ਲੰਘਦੀ ਹੈ ਜਿਨ੍ਹਾਂ ਦਾ ਅੰਤ ਨਹੀਂ ਪੈ ਸਕਦਾ ।
My incarnations are countless, without limit.
ਕੇਤੇ ਮਾਤ ਪਿਤਾ ਸੁਤ ਧੀਆ ॥
(ਇਹਨਾਂ ਬੇਅੰਤ ਜੂਨਾਂ ਵਿਚ ਭਟਕਦੀ ਜਿੰਦ ਦੇ) ਕਈ ਮਾਂ ਪਿਉ ਪੁੱਤਰ ਧੀਆਂ ਬਣਦੇ ਹਨ,
I have had so many mothers and fathers, sons and daughters.
ਕੇਤੇ ਗੁਰ ਚੇਲੇ ਫੁਨਿ ਹੂਆ ॥
ਕਈ ਗੁਰੂ ਬਣਦੇ ਹਨ, ਤੇ ਕਈ ਚੇਲੇ ਭੀ ਬਣਦੇ ਹਨ ।
I have had so many gurus and disciples.
ਕਾਚੇ ਗੁਰ ਤੇ ਮੁਕਤਿ ਨ ਹੂਆ ॥
ਇਹਨਾਂ ਜੂਨਾਂ ਤੋਂ ਤਦ ਤਕ ਖ਼ਲਾਸੀ ਨਹੀਂ ਹੁੰਦੀ ਜਦ ਤਕ ਕਿਸੇ ਕੱਚੇ ਗੁਰੂ ਦੀ ਸਰਨ ਲਈ ਹੋਈ ਹੈ ।
Through a false guru, liberation is not found.
ਕੇਤੀ ਨਾਰਿ ਵਰੁ ਏਕੁ ਸਮਾਲਿ ॥
(ਹੇ ਪਾਂਡੇ! ਸਤਿਗੁਰੂ ਤੋਂ ਖੁੰਝੀਆਂ ਹੋਈਆਂ ਅਜੇਹੀਆਂ) ਕਈ ਜੀਵ-ਇਸਤ੍ਰੀਆਂ ਹਨ, ਖਸਮ-ਪ੍ਰਭੂ ਸਭ ਦੀ ਸੰਭਾਲ ਕਰਦਾ ਹੈ ।
There are so many brides of the One Husband Lord - consider this.
ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥
ਜੋ ਜਿੰਦ ਗੁਰੂ ਦੇ ਸਨਮੁਖ ਰਹਿੰਦੀ ਹੈ, ਉਸ ਦਾ ਆਸਰਾ-ਪਰਨਾ ਗੋਪਾਲ-ਪ੍ਰਭੂ ਹੋ ਜਾਂਦਾ ਹੈ ।
The Gurmukh dies, and lives with God.
ਦਹ ਦਿਸ ਢੂਢਿ ਘਰੈ ਮਹਿ ਪਾਇਆ ॥
ਹੋਰ ਹਰ ਪਾਸੇ ਢੂੰਢ ਢੂੰਡ ਕੇ (ਗੁਰੂ ਦੀ ਕਿਰਪਾ ਨਾਲ) ਹਿਰਦੇ-ਘਰ ਵਿਚ ਹੀ ਗੋਪਾਲ-ਪ੍ਰਭੂ ਲੱਭ ਪੈਂਦਾ ਹੈ
Searching in the ten directions, I found Him within my own home.
ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥
(ਹੇ ਪਾਂਡੇ! ਸਿਰਫ਼ ਉਸ ਜਿੰਦ ਦਾ ਪ੍ਰਭੂ ਨਾਲ) ਮਿਲਾਪ ਹੁੰਦਾ ਹੈ ਜਿਸ ਨੂੰ ਸਤਿਗੁਰੂ ਮਿਲਾਂਦਾ ਹੈ।
I have met Him; the True Guru has led me to meet Him. ||21||
ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥
(ਹੇ ਪਾਂਡੇ! ਗੋਪਾਲ ਦਾ ਨਾਮ ਗੁਰੂ ਦੇ ਸਨਮੁਖ ਹੋਇਆਂ ਹੀ ਮਨ ਦੀ ਪੱਟੀ ਉਤੇ ਲਿਖਿਆ ਜਾ ਸਕਦਾ ਹੈ) ਗੁਰਮੁਖ ਹੀ (ਪ੍ਰਭੂ ਦੇ ਗੁਣ) ਗਾਉਂਦਾ ਹੈ, ਤੇ (ਪ੍ਰਭੂ ਦੀ ਸਿਫ਼ਤਿ) ਉਚਾਰਦਾ ਹੈ ।
The Gurmukh sings, and the Gurmukh speaks.
ਗੁਰਮੁਖਿ ਤੋਲਿ ਤੋੁਲਾਵੈ ਤੋਲੈ ॥
ਗੁਰਮੁਖ ਹੀ (ਪ੍ਰਭੂ ਦੇ ਨਾਮ ਨੂੰ ਆਪਣੇ ਮਨ ਵਿਚ) ਤੋਲਦਾ ਹੈ (ਤੇ ਹੋਰਨਾਂ ਨੂੰ) ਤੋਲਣ ਲਈ ਪ੍ਰੇਰਦਾ ਹੈ ।
The Gurmukh evaluates the value of the Lord, and inspires others to evaluate Him as well.
ਗੁਰਮੁਖਿ ਆਵੈ ਜਾਇ ਨਿਸੰਗੁ ॥
ਗੁਰਮੁਖ ਹੀ (ਜਗਤ ਵਿਚ) ਬੰਧਨ-ਰਹਿਤ ਆਉਂਦਾ ਹੈ ਤੇ ਬੰਧਨ-ਰਹਿਤ ਹੀ ਇਥੋਂ ਜਾਂਦਾ ਹੈ (ਭਾਵ, ਨਾਹ ਹੀ ਕਿਸੇ ਕਰਮਾਂ ਦੇ ਫਲ ਭੋਗਣ ਆਉਂਦਾ ਹੈ ਤੇ ਨਾਹ ਹੀ ਇਥੋਂ ਕੋਈ ਮੰਦ ਕਰਮਾਂ ਦੇ ਬੰਧਨ ਸਹੇੜ ਕੇ ਲੈ ਜਾਂਦਾ ਹੈ),
The Gurmukh comes and goes without fear.
ਪਰਹਰਿ ਮੈਲੁ ਜਲਾਇ ਕਲੰਕੁ ॥
(ਕਿਉਂਕਿ ਗੁਰਮੁਖਿ ਮਨੁੱਖ ਮਨ ਦੀ) ਮੈਲ ਨੂੰ ਦੂਰ ਕਰ ਕੇ ਵਿਕਾਰ ਨੂੰ (ਆਪਣੇ ਅੰਦਰੋਂ) ਮੁਕਾ ਚੁਕਾ ਹੁੰਦਾ ਹੈ ।
His filth is taken away, and his stains are burnt off.
ਗੁਰਮੁਖਿ ਨਾਦ ਬੇਦ ਬੀਚਾਰੁ ॥
(ਪ੍ਰਭੂ ਦੇ ਗੁਣਾਂ ਦੀ) ਵਿਚਾਰ ਗੁਰਮੁਖ ਵਾਸਤੇ ਰਾਗ ਤੇ ਵੇਦ ਹੈ,
The Gurmukh contemplates the sound current of the Naad for his Vedas.
ਗੁਰਮੁਖਿ ਮਜਨੁ ਚਜੁ ਅਚਾਰੁ ॥
ਉੱਚਾ ਆਚਰਣ (ਬਨਾਣਾ) ਗੁਰਮੁਖ ਦਾ (ਤੀਰਥ-) ਇਸ਼ਨਾਨ ਹੈ ।
The Gurmukh's cleansing bath is the performance of good deeds.
ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥
(ਸਤਿਗੁਰੂ ਦਾ) ਸ਼ਬਦ ਗੁਰਮੁਖ ਲਈ ਸ੍ਰੇਸ਼ਟ ਅੰਮ੍ਰਿਤ ਹੈ ।
For the Gurmukh, the Shabad is the most excellent Ambrosial Nectar.
ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ (ਭਾਵ, ਵਿਕਾਰਾਂ ਦੀਆਂ ਲਹਿਰਾਂ ਵਿਚੋਂ ਬਚ ਨਿਕਲਦਾ ਹੈ) ।੨੨।
O Nanak, the Gurmukh crosses over. ||22||
ਚੰਚਲੁ ਚੀਤੁ ਨ ਰਹਈ ਠਾਇ ॥
(ਹੇ ਪਾਂਡੇ! ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖਣ ਤੋਂ ਬਿਨਾ ਮਨੁੱਖ ਦਾ) ਚੰਚਲ ਮਨ ਟਿਕ ਕੇ ਨਹੀਂ ਬੈਠਦਾ,
The fickle consciousness does not remain stable.
ਚੋਰੀ ਮਿਰਗੁ ਅੰਗੂਰੀ ਖਾਇ ॥
ਇਹ (ਮਨ-) ਹਰਣ ਲੁਕ ਲੁਕ ਕੇ ਨਵੇਂ ਨਵੇਂ ਭੋਗ ਭੋਗਦਾ ਹੈ ।
The deer secretly nibbles at the green sprouts.
ਚਰਨ ਕਮਲ ਉਰ ਧਾਰੇ ਚੀਤ ॥
(ਪਰ) ਜੋ ਮਨੁੱਖ (ਪ੍ਰਭੂ ਦੇ) ਕਉਲ ਫੁੱਲਾਂ (ਵਰਗੇ ਸੋਹਣੇ) ਚਰਨ (ਆਪਣੇ) ਚਿੱਤ ਵਿਚ ਵਸਾਂਦਾ ਹੈ,
One who enshrines the Lord's lotus feet in his heart and consciousness
ਚਿਰੁ ਜੀਵਨੁ ਚੇਤਨੁ ਨਿਤ ਨੀਤ ॥
ਉਹ ਸਦਾ ਲਈ ਅਮਰ ਤੇ ਸੁਚੇਤ ਹੋ ਜਾਂਦਾ ਹੈ (ਭਾਵ, ਨਾਹ ਵਿਕਾਰਾਂ ਦੀ ਫਾਹੀ ਵਿਚ ਫਸਦਾ ਹੈ ਤੇ ਨਾਹ ਹੀ ਜਨਮਾਂ ਦੇ ਗੇੜ ਵਿਚ ਪੈਂਦਾ ਹੈ) ।
lives long, always remembering the Lord.
ਚਿੰਤਤ ਹੀ ਦੀਸੈ ਸਭੁ ਕੋਇ ॥
(ਜਿਧਰ ਤੱਕੋ ਚੰਚਲਤਾ ਦੇ ਕਾਰਨ) ਹਰੇਕ ਜੀਵ ਚਿੰਤਾਤੁਰ ਦਿੱਸਦਾ ਹੈ
Everyone has worries and cares.
ਚੇਤਹਿ ਏਕੁ ਤਹੀ ਸੁਖੁ ਹੋਇ ॥
(ਪਰ ਜੋ ਮਨੁੱਖ) ਇੱਕ (ਪਰਮਾਤਮਾ) ਨੂੰ ਸਿਮਰਦੇ ਹਨ, ਉਹਨਾਂ ਦੇ ਹਿਰਦੇ ਵਿਚ ਸੁਖ ਹੁੰਦਾ ਹੈ ।
He alone finds peace, who thinks of the One Lord.
ਚਿਤਿ ਵਸੈ ਰਾਚੈ ਹਰਿ ਨਾਇ ॥
(ਜਿਸ ਜੀਵ ਦੇ) ਚਿੱਤ ਵਿਚ ਪ੍ਰਭੂ ਆ ਵੱਸਦਾ ਹੈ ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹ
When the Lord dwells in the consciousness, and one is absorbed in the Lord's Name,
ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥
ਉਹ (ਮਾਇਕ ਭੋਗਾਂ ਤੋਂ) ਖ਼ਲਾਸੀ ਪਾ ਲੈਂਦਾ ਹੈ (ਤੇ ਇਥੋਂ) ਇੱਜ਼ਤ ਨਾਲ (ਆਪਣੇ ਅਸਲੀ) ਘਰ ਵਿਚ ਜਾਂਦਾ ਹੈ ।੨੩।
one is liberated, and returns home with honor. ||23||
ਛੀਜੈ ਦੇਹ ਖੁਲੈ ਇਕ ਗੰਢਿ ॥
(ਹੇ ਪਾਂਡੇ!) ਸਾਰੇ ਜਗਤ ਵਿਚ ਫਿਰ ਕੇ ਵੇਖ ਲਵੋ, ਜਦੋਂ ਪ੍ਰਾਣੀ (ਦੇ ਪ੍ਰਾਣਾਂ ਦੀ ਗੰਢ ਖੁਲ੍ਹ ਜਾਂਦੀ ਹੈ ਤਾਂ ਸਰੀਰ ਨਾਸ ਹੋ ਜਾਂਦਾ ਹੈ ।
The body falls apart, when one knot is untied.
ਛੇਆ ਨਿਤ ਦੇਖਹੁ ਜਗਿ ਹੰਢਿ ॥
ਮੌਤ (ਦ ਇਹ ਕੌਤਕ) ਨਿੱਤ ਵਰਤ ਰਿਹਾ ਹੈ ।
Behold, the world is on the decline; it will be totally destroyed.
ਧੂਪ ਛਾਵ ਜੇ ਸਮ ਕਰਿ ਜਾਣੈ ॥
(ਹੇ ਪਾਂਡੇ!) ਜੇ ਮਨੁੱਖ (ਇਸ ਜੀਵਨ ਵਿਚ ਵਾਪਰਦੇ) ਦੁੱਖਾਂ ਸੁਖਾਂ ਨੂੰ ਇਕੋ ਜਿਹਾ ਕਰ ਕੇ ਸਮਝ ਲਏ ਤਾਂ
Only one who looks alike upon sunshine and shade
ਬੰਧਨ ਕਾਟਿ ਮੁਕਤਿ ਘਰਿ ਆਣੈ ॥
(ਮਾਇਆ ਦੇ) ਬੰਧਨਾਂ ਨੂੰ ਕੱਟ ਕੇ (ਮਾਇਕ ਭੋਗਾਂ ਤੋਂ) ਆਜ਼ਾਦੀ ਨੂੰ ਆਪਣੇ ਅੰਦਰ ਲੈ ਆਉਂਦਾ ਹੈ ।
has his bonds shattered; he is liberated and returns home.
ਛਾਇਆ ਛੂਛੀ ਜਗਤੁ ਭੁਲਾਨਾ ॥
(ਹੇ ਪਾਂਡੇ! ਗੁਪਾਲ ਨੂੰ ਵਿਸਾਰ ਕੇ) ਜਗਤ ਇਸ ਥੋਥੀ (ਭਾਵ, ਜੋ ਸਾਥ ਤੋੜ ਨਹੀਂ ਨਿਬਾਹੁੰਦੀ) ਮਾਇਆ (ਦੇ ਪਿਆਰ) ਵਿਚ ਕੁਰਾਹੇ ਪੈ ਰਿਹਾ ਹੈ,
Maya is empty and petty; she has defrauded the world.
ਲਿਖਿਆ ਕਿਰਤੁ ਧੁਰੇ ਪਰਵਾਨਾ ॥
(ਜੀਵਾਂ ਦੇ ਮੱਥੇ ਉਤੇ ਇਹੀ) ਕਿਰਤ-ਰੂਪ ਲੇਖ ਸ਼ੁਰੂ ਤੋਂ ਹੀ ਲਿਖਿਆ ਪਿਆ ਹੈ (ਭਾਵ, ਸ਼ੁਰੂ ਤੋਂ ਜੀਵਾਂ ਦੇ ਅੰਦਰ ਮਾਇਆ ਦੇ ਮੋਹ ਦੇ ਸੰਸਕਾਰ-ਰੂਪ ਲੇਖ ਹੋਣ ਦੇ ਕਾਰਨ ਹੁਣ ਭੀ ਇਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ) ।
Such destiny is pre-ordained by past actions.
ਛੀਜੈ ਜੋਬਨੁ ਜਰੂਆ ਸਿਰਿ ਕਾਲੁ ॥
(ਹੇ ਪਾਂਡੇ!) ਜਵਾਨੀ ਖ਼ਤਮ ਹੋ ਜਾਂਦੀ ਹੈ, ਬੁਢੇਪਾ ਆ ਜਾਂਦਾ ਹੈ, ਮੌਤ ਸਿਰ ਉਤੇ (ਖੜੀ ਜਾਪਦੀ ਹੈ),
Youth is wasting away; old age and death hover above the head.
ਕਾਇਆ ਛੀਜੈ ਭਈ ਸਿਬਾਲੁ ॥੨੪॥
ਸਰੀਰ ਕਮਜ਼ੋਰ ਹੋ ਜਾਂਦਾ ਹੈ (ਤੇ ਮਨੁੱਖ ਦੀ ਚਮੜੀ ਪਾਣੀ ਦੇ) ਜਾਲੇ ਵਾਂਗ ਢਿੱਲੀ ਹੋ ਜਾਂਦੀ ਹੈ (ਫਿਰ ਭੀ ਇਸ ਦਾ ਮਾਇਆ ਦਾ ਪਿਆਰ ਮੁੱਕਦਾ ਨਹੀਂ) ।੨੪।
The body falls apart, like algae upon the water. ||24||
ਜਾਪੈ ਆਪਿ ਪ੍ਰਭੂ ਤਿਹੁ ਲੋਇ ॥
(ਹੇ ਪਾਂਡੇ! ਉਸ ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖ, ਜੋ) ਆਪ ਸਾਰੇ ਜਗਤ ਵਿਚ ਪਰਗਟ ਹੈ,
God Himself appears throughout the three worlds.
ਜੁਗਿ ਜੁਗਿ ਦਾਤਾ ਅਵਰੁ ਨ ਕੋਇ ॥
ਜੋ ਸਦਾ (ਜੀਵਾਂ ਦਾ) ਦਾਤਾ ਹੈ (ਜਿਸ ਤੋਂ ਬਿਨਾ) ਹੋਰ ਕੋਈ (ਦਾਤਾ) ਨਹੀਂ ।
Throughout the ages, He is the Great Giver; there is no other at all.
ਜਿਉ ਭਾਵੈ ਤਿਉ ਰਾਖਹਿ ਰਾਖੁ ॥
(ਹੇ ਪਾਂਡੇ! ਗੋਪਾਲ ਓਅੰਕਾਰ ਅੱਗੇ ਅਰਦਾਸ ਕਰ ਤੇ ਆਖ—ਹੇ ਪ੍ਰਭੂ!) ਜਿਵੇਂ ਤੂੰ (ਮੈਨੂੰ) ਰੱਖਣਾ ਚਾਹੁੰਦਾ ਹੈਂ ਤਿਵੇਂ ਰੱਖ;
As it pleases You, You protect and preserve us.
ਜਸੁ ਜਾਚਉ ਦੇਵੈ ਪਤਿ ਸਾਖੁ ॥
(ਪਰ) ਮੈਂ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਮੰਗਦਾ, ਹਾਂ, ਤੇਰੀ ਸਿਫ਼ਤਿ ਹੀ ਮੈਨੂੰ ਇੱਜ਼ਤ ਤੇ ਨਾਮਣਾ ਦੇਂਦੀ ਹੈ ।
I ask for the Lord's Praises, which bless me with honor and credit.
ਜਾਗਤੁ ਜਾਗਿ ਰਹਾ ਤੁਧੁ ਭਾਵਾ ॥
(ਹੇ ਪ੍ਰਭੂ!) ਜੇ ਮੈਂ ਤੈਨੂੰ ਚੰਗਾ ਲੱਗਾਂ ਤਾਂ ਮੈਂ ਸਦਾ ਜਾਗਦਾ ਰਹਾਂ (ਮਾਇਆ ਦੇ ਹੱਲਿਆਂ ਤੋਂ ਸੁਚੇਤ ਰਹਾਂ),
Remaining awake and aware, I am pleasing to You, O Lord.
ਜਾ ਤੂ ਮੇਲਹਿ ਤਾ ਤੁਝੈ ਸਮਾਵਾ ॥
ਜੇ ਤੂੰ (ਆਪ) ਮੈਨੂੰ (ਆਪਣੇ ਵਿਚ) ਜੋੜੀ ਰੱਖੇਂ, ਤਾਂ ਮੈਂ ਤੇਰੇ (ਚਰਨਾਂ) ਵਿਚ ਲੀਨ ਰਹਾਂ ।
When You unite me with Yourself, then I am merged in You.
ਜੈ ਜੈ ਕਾਰੁ ਜਪਉ ਜਗਦੀਸ ॥
ਮੈਂ ਜਗਤ ਦੇ ਮਾਲਕ (ਪ੍ਰਭੂ) ਦੀ ਸਦਾ ਜੈ ਜੈਕਾਰ ਆਖਦਾ ਹਾਂ ।
I chant Your Victorious Praises, O Life of the World.
ਗੁਰਮਤਿ ਮਿਲੀਐ ਬੀਸ ਇਕੀਸ ॥੨੫॥
(ਹੇ ਪਾਂਡੇ! ਇਸ ਤਰ੍ਹਾਂ) ਸਤਿਗੁਰੂ ਦੀ ਮਤਿ ਲੈ ਕੇ ਵੀਹ-ਵਿਸਵੇ ਇੱਕ ਪਰਮਾਤਮਾ ਨੂੰ ਮਿਲ ਸਕੀਦਾ ਹੈ ।੨੫।
Accepting the Guru's Teachings, one is sure to merge in the One Lord. ||25||
ਝਖਿ ਬੋਲਣੁ ਕਿਆ ਜਗ ਸਿਉ ਵਾਦੁ ॥
(ਹੇ ਪਾਂਡੇ! ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖਣ ਦੇ ਥਾਂ ਮਾਇਆ ਦੀ ਖ਼ਾਤਰ) ਜਗਤ ਨਾਲ ਝਗੜਾ ਸਹੇੜਨਾ ਵਿਅਰਥ ਹੈ,
Why do you speak such nonsense, and argue with the world?
ਝੂਰਿ ਮਰੈ ਦੇਖੈ ਪਰਮਾਦੁ ॥
ਇਹ ਤਾਂ ਝਖਾਂ ਮਾਰਨ ਵਾਰੀ ਗੱਲ ਹੈ; (ਜੋ ਮਨੁੱਖ ਗੋਪਾਲ ਦਾ ਸਿਮਰਨ ਛੱਡ ਕੇ ਝਗੜੇ ਵਾਲੇ ਰਾਹੇ ਪੈਂਦਾ ਹੈ)
You shall die repenting, when you see your own insanity.
ਜਨਮਿ ਮੂਏ ਨਹੀ ਜੀਵਣ ਆਸਾ ॥
ਉਹ ਝੁਰ ਝੁਰ ਮਰਦਾ ਹੈ (ਭਾਵ, ਅੰਦਰੋਂ ਅਸ਼ਾਂਤ ਹੀ ਰਹਿੰਦਾ ਹੈ, ਕਿਉਂਕਿ) ਉਸ ਦੀਆਂ ਅੱਖਾਂ ਸਾਹਮਣੇ (ਮਾਇਆ ਦਾ) ਅਹੰਕਾਰ ਫਿਰਿਆ ਰਹਿੰਦਾ ਹੈ ।
He is born, only to die, but he does not wish to live.
ਆਇ ਚਲੇ ਭਏ ਆਸ ਨਿਰਾਸਾ ॥
ਅਜੇਹੇ ਬੰਦੇ ਜਨਮ-ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ,
He comes hopeful, and then goes, without hope.
ਝੁਰਿ ਝੁਰਿ ਝਖਿ ਮਾਟੀ ਰਲਿ ਜਾਇ ॥
ਸੁੱਚੇ ਆਤਮਕ ਜੀਵਨ ਦੀ (ਉਹਨਾਂ ਤੋਂ) ਆਸ ਨਹੀਂ ਹੋ ਸਕਦੀ, ਉਹ ਦੁਨੀਆ ਤੋਂ ਕੋਈ ਖੱਟੀ ਖੱਟਣ ਤੋਂ ਬਿਨਾ ਹੀ ਤੁਰ ਜਾਂਦੇ ਹਨ ।
Regretting, repenting and grieving, he is dust mixing with dust.
ਕਾਲੁ ਨ ਚਾਂਪੈ ਹਰਿ ਗੁਣ ਗਾਇ ॥
(ਨਾਮ ਵਿਸਾਰ ਕੇ ਦੁਨੀਆ ਦੇ ਝੰਬੇਲਿਆਂ ਵਿਚ ਪਰਚਣ ਵਾਲਾ ਮਨੁੱਖ ਇਸੇ) ਖਪਾਣੇ ਵਿਚ ਖਪ ਖਪ ਕੇ ਜੀਵਨ ਵਿਅਰਥ ਗੰਵਾ ਜਾਂਦਾ ਹੈ । ਪਰ ਜੋ ਮਨੁੱਖ ਪਰਮਾਤਮਾ ਦੇ ਗੁਣ ਗਾਉਂਦਾ ਹੈ ਉਸ ਨੂੰ ਮੌਤ ਦਾ ਭੀ ਡਰ ਪੋਹ ਨਹੀਂ ਸਕਦਾ ।
Death does not chew up one who sings the Glorious Praises of the Lord.
ਪਾਈ ਨਵ ਨਿਧਿ ਹਰਿ ਕੈ ਨਾਇ ॥
ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਉਹ, ਮਾਨੋ, ਸਾਰੀ ਧਰਤੀ ਦਾ ਧਨ ਪ੍ਰਾਪਤ ਕਰ ਲੈਂਦਾ ਹੈ ।
The nine treasures are obtained through the Name of the Lord;
ਆਪੇ ਦੇਵੈ ਸਹਜਿ ਸੁਭਾਇ ॥੨੬॥
ਇਹ ਦਾਤਿ ਪ੍ਰਭੂ ਆਪ ਹੀ ਆਪਣੀ ਰਜ਼ਾ ਅਨੁਸਾਰ ਦੇਂਦਾ ਹੈ ।੨੯।
the Lord bestows intuitive peace and poise. ||26||
ਞਿਆਨੋ ਬੋਲੈ ਆਪੇ ਬੂਝੈ ॥
(ਸਤਿਗੁਰੂ-ਰੂਪ ਹੋ ਕੇ) ਪ੍ਰਭੂ ਆਪ ਹੀ ਗਿਆਨ ਉਚਾਰਦਾ ਹੈ,
He speaks spiritual wisdom, and He Himself understands it.
ਆਪੇ ਸਮਝੈ ਆਪੇ ਸੂਝੈ ॥
ਆਪ ਹੀ ਇਸ ਗਿਆਨ ਨੂੰ ਸੁਣਦਾ ਸਮਝਦਾ ਹੈ ਤੇ ਵਿਚਾਰਦਾ ਹੈ ।
He Himself knows it, and He Himself comprehends it.
ਗੁਰ ਕਾ ਕਹਿਆ ਅੰਕਿ ਸਮਾਵੈ ॥
(ਜਿਨ੍ਹਾਂ ਮਨੁੱਖਾਂ ਦੇ) ਹਿਰਦੇ ਵਿਚ ਸਤਿਗੁਰੂ ਦਾ ਦੱਸਿਆ ਹੋਇਆ (ਗਿਆਨ) ਆ ਵੱਸਦਾ ਹੈ,
One who takes the Words of the Guru into his very fiber,
ਨਿਰਮਲ ਸੂਚੇ ਸਾਚੋ ਭਾਵੈ ॥
ਉਹ ਮਨੁੱਖ ਪਵਿਤ੍ਰ ਸੁੱਚੇ ਹੋ ਜਾਂਦੇ ਹਨ, ਉਹਨਾਂ ਨੂੰ ਸੱਚਾ ਪ੍ਰਭੂ ਪਿਆਰਾ ਲੱਗਦਾ ਹੈ ।
is immaculate and holy, and is pleasing to the True Lord.
ਗੁਰੁ ਸਾਗਰੁ ਰਤਨੀ ਨਹੀ ਤੋਟ ॥
ਸਤਿਗੁਰੂ ਸਮੁੰਦਰ ਹੈ, ਉਸ ਵਿਚ (ਗੋਪਾਲ ਦੇ ਗੁਣਾਂ ਦੇ) ਰਤਨਾਂ ਦੀ ਕਮੀ ਨਹੀਂ,
In the ocean of the Guru, there is no shortage of pearls.
ਲਾਲ ਪਦਾਰਥ ਸਾਚੁ ਅਖੋਟ ॥
ਉਹ ਸੱਚੇ ਪ੍ਰਭੂ ਦਾ ਰੂਪ ਹੈ,
The treasure of jewels is truly inexhaustible.
ਗੁਰਿ ਕਹਿਆ ਸਾ ਕਾਰ ਕਮਾਵਹੁ ॥
ਲਾਲਾਂ ਦਾ ਅਮੁੱਕ (ਖ਼ਜ਼ਾਨਾ) ਹੈ (ਭਾਵ, ਸਤਿਗੁਰੂ ਵਿਚ ਬੇਅੰਤ ਰੱਬੀ ਗੁਣ ਹਨ) ।
Do those deeds which the Guru has ordained.
ਗੁਰ ਕੀ ਕਰਣੀ ਕਾਹੇ ਧਾਵਹੁ ॥
(ਹੇ ਪਾਂਡੇ!) ਉਹ ਕਾਰ ਕਰੋ ਜੋ ਸਤਿਗੁਰੂ ਨੇ ਦੱਸੀ ਹੈ, ਸਤਿਗੁਰੂ ਦੀ ਦੱਸੀ ਕਰਣੀ ਤੋਂ ਪਰੇ ਨਾਹ ਦੌੜੋ ।
Why are you chasing after the Guru's actions?
ਨਾਨਕ ਗੁਰਮਤਿ ਸਾਚਿ ਸਮਾਵਹੁ ॥੨੭॥
ਹੇ ਨਾਨਕ! ਸਤਿਗੁਰੂ ਦੀ ਸਿੱਖਿਆ ਲੈ ਕੇ ਸੱਚੇ ਪ੍ਰਭੂ ਵਿਚ ਲੀਨ ਹੋ ਜਾਉਗੇ ।੨੭।
O Nanak, through the Guru's Teachings, merge in the True Lord. ||27||
ਟੂਟੈ ਨੇਹੁ ਕਿ ਬੋਲਹਿ ਸਹੀ ॥
ਕਿਸੇ ਨੂੰ ਸਾਹਮਣੇ (ਲਾ ਕੇ) ਗੱਲ ਆਖਿਆਂ ਪਿਆਰ ਟੱੁਟ ਜਾਂਦਾ ਹੈ;
Love is broken, when one speaks in defiance.
ਟੂਟੈ ਬਾਹ ਦੁਹੂ ਦਿਸ ਗਹੀ ॥
ਦੋਹਾਂ ਪਾਸਿਆਂ ਤੋਂ ਫੜਿਆਂ ਬਾਂਹ ਟੁੱਟ ਜਾਂਦੀ ਹੈ;
The arm is broken, when it is pulled from both sides.
ਟੂਟਿ ਪਰੀਤਿ ਗਈ ਬੁਰ ਬੋਲਿ ॥
ਮੰਦਾ ਬੋਲ ਬੋਲਿਆਂ ਪ੍ਰੀਤ ਟੁੱਟ ਜਾਂਦੀ ਹੈ,
Love breaks, when the speech goes sour.
ਦੁਰਮਤਿ ਪਰਹਰਿ ਛਾਡੀ ਢੋਲਿ ॥
ਭੈੜੀ ਇਸਤ੍ਰੀ ਨੂੰ ਖਸਮ ਛੱਡ ਦੇਂਦਾ ਹੈ
The Husband Lord abandons and leaves behind the evil-minded bride.
ਟੂਟੈ ਗੰਠਿ ਪੜੈ ਵੀਚਾਰਿ ॥
ਜੇ ਚੰਗੀ ਵਿਚਾਰ ਫੁਰ ਪਏ ਤਾਂ ਕੋਈ (ਵਾਪਰੀ ਹੋਈ) ਮੁਸ਼ਕਲ ਹੱਲ ਹੋ ਜਾਂਦੀ ਹੈ ।
The broken knot is tied again, through contemplation and meditation.
ਗੁਰ ਸਬਦੀ ਘਰਿ ਕਾਰਜੁ ਸਾਰਿ ॥
(ਹੇ ਪਾਂਡੇ!) ਤੂੰ ਭੀ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਮਨ ਵਿਚ (ਗੋਪਾਲ ਦਾ ਨਾਮ ਸਿਮਰਨ ਦਾ) ਕੰਮ ਸੰਭਾਲ (ਇਸ ਤਰ੍ਹਾਂ ਗੋਪਾਲ ਵਲੋਂ ਪਈ ਹੋਈ ਗੰਢ ਖੁਲ੍ਹ ਜਾਂਦੀ ਹੈ;
Through the Word of the Guru's Shabad, one's affairs are resolved in one's own home.
ਲਾਹਾ ਸਾਚੁ ਨ ਆਵੈ ਤੋਟਾ ॥
ਫਿਰ ਇਸ ਪਾਸੇ ਵਲੋਂ ਕਦੇ) ਘਾਟਾ ਨਹੀਂ ਪੈਂਦਾ (ਗੋਪਾਲ-ਪ੍ਰਭੂ ਦੇ ਨਾਮ ਦਾ) ਸਦਾ ਟਿਕਿਆ ਰਹਿਣ ਵਾਲਾ ਨਫ਼ਾ ਨਿੱਤ ਬਣਿਆ ਰਹਿੰਦਾ ਹੈ,
One who earns the profit of the True Name, will not lose it again;
ਤ੍ਰਿਭਵਣ ਠਾਕੁਰੁ ਪ੍ਰੀਤਮੁ ਮੋਟਾ ॥੨੮॥
ਤੇ ਸਾਰੇ ਜਗਤ ਦਾ ਵੱਡਾ ਮਾਲਕ ਪ੍ਰੀਤਮ ਪ੍ਰਭੂ (ਸਿਰ ਉਤੇ ਸਹਾਈ) ਦਿੱਸਦਾ ਹੈ ।੨੯।
the Lord and Master of the three worlds is your best friend. ||28||
ਠਾਕਹੁ ਮਨੂਆ ਰਾਖਹੁ ਠਾਇ ॥
(ਹੇ ਪਾਂਡੇ! ਗੋਪਾਲ ਦਾ ਨਾਮ ਮਨ ਦੀ ਪੱਟੀ ਉਤੇ ਲਿਖ ਕੇ, ਮਾਇਆ ਵਲ ਦੌੜਦੇ) ਇਸ ਚੰਚਲ ਮਨ ਨੂੰ ਰੋਕ ਰੱਖ, ਤੇ ਥਾਂ ਸਿਰ (ਭਾਵ, ਅੰਤਰਿ ਆਤਮੇ) ਟਿਕਾ ਰੱਖ ।
Control your mind, and keep it in its place.
ਠਹਕਿ ਮੁਈ ਅਵਗੁਣਿ ਪਛੁਤਾਇ ॥
(ਸ੍ਰਿਸ਼ਟੀ ਮਾਇਆ ਦੀ ਤ੍ਰਿਸ਼ਨਾ ਦੇ) ਅਉਗਣ ਵਿਚ (ਫਸ ਕੇ ਆਪੋ ਵਿਚ) ਭਿੜ ਭਿੜ ਕੇ ਆਤਮਕ ਮੌਤ ਸਹੇੜ ਰਹੀ ਹੈ ਤੇ ਦੁਖੀ ਹੋ ਰਹੀ ਹੈ ।
The world is destroyed by conflict, regretting its sinful mistakes.
ਠਾਕੁਰੁ ਏਕੁ ਸਬਾਈ ਨਾਰਿ ॥
(ਹੇ ਪਾਂਡੇ!) ਪ੍ਰਭੂ—ਪਾਲਣਹਾਰ ਇੱਕ ਹੈ, ਤੇ ਸਾਰੇ ਜੀਵ ਉਸ ਦੀਆਂ ਨਾਰੀਆਂ ਹਨ,
There is one Husband Lord, and all are His brides.
ਬਹੁਤੇ ਵੇਸ ਕਰੇ ਕੂੜਿਆਰਿ ॥
(ਪਰ) ਮਾਇਆ-ਗ੍ਰਸੀ (ਜੀਵ-ਇਸਤ੍ਰੀ ਖਸਮ ਨੂੰ ਨਹੀਂ ਪਛਾਣਦੀ, ਤੇ ਬਾਹਰ) ਕਈ ਵੇਸ ਕਰਦੀ ਹੈ (ਹੋਰ ਹੋਰ ਆਸਰੇ ਤੱਕਦੀ ਹੈ) ।
The false bride wears many costumes.
ਪਰ ਘਰਿ ਜਾਤੀ ਠਾਕਿ ਰਹਾਈ ॥
(ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਨੇ) ਪਰਾਏ ਘਰ ਵਿਚ ਜਾਂਦੀ ਨੂੰ (ਹੋਰ ਆਸਰੇ ਤੱਕਦੀ ਨੂੰ) ਰੋਕ ਲਿਆ ਹੈ,
He stops her from going into the homes of others;
ਮਹਲਿ ਬੁਲਾਈ ਠਾਕ ਨ ਪਾਈ ॥
ਉਸ ਨੂੰ (ਉਸ ਨੇ ਆਪਣੇ ਮਹਿਲ ਵਿਚ ਬੁਲਾ ਲਿਆ ਹੈ, ਉਸ ਦੇ ਜੀਵਨ-ਰਾਹ ਵਿਚ ਤ੍ਰਿਸ਼ਨਾ ਦੀ) ਕੋਈ ਰੋਕ ਨਹੀਂ ਪੈਂਦੀ ।
He summons her to the Mansion of His Presence, and no obstacles block her path.
ਸਬਦਿ ਸਵਾਰੀ ਸਾਚਿ ਪਿਆਰੀ ॥
(ਗੁਰੂ ਦੇ) ਸ਼ਬਦ ਦੀ ਰਾਹੀਂ (ਉਸ ਨੂੰ ਪ੍ਰਭੂ ਨੇ) ਸੰਵਾਰ ਲਿਆ ਹੈ, (ਉਹ ਜੀਵ-ਇਸਤ੍ਰੀ) ਸਦਾ-ਥਿਰ ਪ੍ਰਭੂ ਵਿਚ ਪਿਆਰ ਪਾਂਦੀ ਹੈ,
She is embellished with the Word of the Shabad, and is loved by the True Lord.
ਸਾਈ ਸੋੁਹਾਗਣਿ ਠਾਕੁਰਿ ਧਾਰੀ ॥੨੯॥
ਉਹੀ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ (ਕਿਉਂਕਿ) ਪ੍ਰਭੂ ਨੇ ਉਸ ਨੂੰ ਆਪਣੀ ਬਣ ਲਿਆ ਹੈ ।੨੯।
She is the happy soul bride, who takes the Support of her Lord and Master. ||29||
ਡੋਲਤ ਡੋਲਤ ਹੇ ਸਖੀ ਫਾਟੇ ਚੀਰ ਸੀਗਾਰ ॥
ਹੇ ਸਖੀ! ਭਟਕ ਭਟਕ ਕੇ ਸਾਰੇ ਕੱਪੜੇ ਤੇ ਸਿੰਗਾਰ ਪਾਟ ਗਏ ਹਨ (ਭਾਵ, ਤ੍ਰਿਸ਼ਨਾ ਦੀ ਅੱਗ ਦੇ ਕਾਰਨ ਹੋਰ ਹੋਰ ਆਸਰੇ ਤੱਕਿਆਂ ਸਾਰੇ ਧਾਰਮਿਕ ਉੱਦਮ ਵਿਅਰਥ ਜਾਂਦੇ ਹਨ);
Wandering and roaming around, O my companion, your beautiful robes are torn.
ਡਾਹਪਣਿ ਤਨਿ ਸੁਖੁ ਨਹੀ ਬਿਨੁ ਡਰ ਬਿਣਠੀ ਡਾਰ ॥
ਤ੍ਰਿਸ਼ਨਾ ਦੀ ਅੱਗ ਵਿਚ ਸੜਦਿਆਂ ਹਿਰਦੇ ਵਿਚ ਸੁਖ ਨਹੀਂ ਹੋ ਸਕਦਾ; (ਤ੍ਰਿਸ਼ਨਾ ਦੇ ਕਾਰਨ ਪ੍ਰਭੂ) ਡਰ (ਹਿਰਦੇ ਵਿਚੋਂ) ਗਵਾਇਆਂ ਬੇਅੰਤ ਜੀਵ ਖਪ ਰਹੇ ਹਨ ।
In jealousy, the body is not at peace; without the Fear of God, multitudes are ruined.
ਡਰਪਿ ਮੁਈ ਘਰਿ ਆਪਣੈ ਡੀਠੀ ਕੰਤਿ ਸੁਜਾਣਿ ॥
(ਜੋ ਜੀਵ-ਇਸਤ੍ਰੀ ਪ੍ਰਭੂ ਦੇ) ਡਰ ਦੀ ਰਾਹੀਂ ਆਪਣੇ ਹਿਰਦੇ ਵਿਚ (ਤ੍ਰਿਸ਼ਨਾ ਵਲੋਂ) ਮਰ ਗਈ ਹੈ (ਭਾਵ, ਜਿਸ ਨੇ ਤ੍ਰਿਸ਼ਨਾ ਦੀ ਅੱਗ ਬੁਝਾ ਲਈ ਹੈ) ਉਸ ਨੂੰ ਸੁਜਾਨ ਕੰਤ (ਪ੍ਰਭੂ) ਨੇ (ਪਿਆਰ ਨਾਲ) ਤੱਕਿਆ ਹੈ;
One who remains dead within her own home, through the Fear of God, is looked upon with favor by her all-knowing Husband Lord.
ਡਰੁ ਰਾਖਿਆ ਗੁਰਿ ਆਪਣੈ ਨਿਰਭਉ ਨਾਮੁ ਵਖਾਣਿ ॥
ਆਪਣੇ ਗੁਰੂ ਦੀ ਰਾਹੀਂ ਉਸ ਨੇ ਨਿਰਭਉ ਪ੍ਰਭੂ ਦਾ ਨਾਮ ਸਿਮਰ ਕੇ (ਪ੍ਰਭੂ ਦਾ) ਡਰ (ਹਿਰਦੇ ਵਿਚ) ਟਿਕਾਇਆ ਹੈ ।
She maintains fear of her Guru, and chants the Name of the Fearless Lord.
ਡੂਗਰਿ ਵਾਸੁ ਤਿਖਾ ਘਣੀ ਜਬ ਦੇਖਾ ਨਹੀ ਦੂਰਿ ॥
(ਹੇ ਸਖੀ! ਜਦ ਤਕ ਮੇਰਾ) ਵਾਸ ਪਰਬਤ ਉਤੇ ਰਿਹਾ, (ਭਾਵ, ਹਉਮੈ ਕਰ ਕੇ ਸਿਰ ਉੱਚਾ ਰਿਹਾ) ਮਾਇਆ ਦੀ ਤੇ੍ਰਹ ਬਹੁਤ ਸੀ; ਜਦੋਂ ਮੈਂ ਪ੍ਰਭੂ ਦਾ ਦੀਦਾਰ ਕਰ ਲਿਆ ਤਾਂ ਇਸ ਤ੍ਰੇਹ ਨੂੰ ਮਿਟਾਣ ਵਾਲਾ ਅੰਮ੍ਰਿਤ ਨੇੜੇ ਹੀ ਦਿੱਸ ਪਿਆ ।
Living on the mountain, I suffer such great thirst; when I see Him, I know that He is not far away.
ਤਿਖਾ ਨਿਵਾਰੀ ਸਬਦੁ ਮੰਨਿ ਅੰਮ੍ਰਿਤੁ ਪੀਆ ਭਰਪੂਰਿ ॥
ਮੈਂ ਗੁਰੂ ਦੇ ਸ਼ਬਦ ਨੂੰ ਮੰਨ ਕੇ (ਮਾਇਆ ਦੀ) ਤ੍ਰੇਹ ਦੂਰ ਕਰ ਲਈ ਤੇ (ਨਾਮ-) ਅੰਮ੍ਰਿਤ ਰੱਜ ਕੇ ਪੀ ਲਿਆ ।
My thirst is quenched, and I have accepted the Word of the Shabad. I drink my fill of the Ambrosial Nectar.
ਦੇਹਿ ਦੇਹਿ ਆਖੈ ਸਭੁ ਕੋਈ ਜੈ ਭਾਵੈ ਤੈ ਦੇਇ ॥
ਹਰੇਕ ਜੀਵ ਆਖਦੇ ਹਨ—(ਹੇ ਪ੍ਰਭੂ! ਮੈਨੂੰ ਇਹ ਅੰਮ੍ਰਿਤ) ਦੇਹ; (ਮੈਨੂੰ ਇਹ ਅੰਮ੍ਰਿਤ) ਦੇਹ; ਪਰ ਪ੍ਰਭੂ ਉਸ ਜੀਵ ਨੂੰ ਦੇਂਦਾ ਹੈ ਜੋ ਉਸ ਨੂੰ ਭਾਉਂਦਾ ਹੈ ।
Everyone says, "Give! Give!" As He pleases, He gives.
ਗੁਰੂ ਦੁਆਰੈ ਦੇਵਸੀ ਤਿਖਾ ਨਿਵਾਰੈ ਸੋਇ ॥੩੦॥
ਪ੍ਰਭੂ ਜਿਸ ਨੂੰ ਸਤਿਗੁਰੂ ਦੀ ਰਾਹੀਂ (ਇਹ ਅੰਮ੍ਰਿਤ) ਦੇਵੇਗਾ, ਉਹੀ ਜੀਵ (ਮਾਇਆ ਵਾਲੀ) ਤੇ੍ਰਹ ਮਿਟਾ ਸਕੇਗਾ ।੩੦।
Through the Gurdwara, the Guru's Door, He gives, and quenches the thirst. ||30||
ਢੰਢੋਲਤ ਢੂਢਤ ਹਉ ਫਿਰੀ ਢਹਿ ਢਹਿ ਪਵਨਿ ਕਰਾਰਿ ॥
ਮੈਂ ਬਹੁਤ ਢੂੰਢ ਫਿਰੀ ਹਾਂ (ਹਰ ਥਾਂ ਇਹੀ ਵੇਖਿਆ ਹੈ ਕਿ ਤ੍ਰਿਸ਼ਨਾ ਦੇ ਭਾਵ ਨਾਲ) ਭਾਰੇ ਹੋਏ ਅਨੇਕਾਂ ਬੰਦੇ (ਸੰਸਾਰ-ਸਮੁੰਦਰ ਦੇ) ਉਰਲੇ ਕੰਢੇ ਤੇ ਹੀ ਡਿੱਗਦੇ ਜਾ ਰਹੇ ਹਨ;
Searching and seeking, I fell down and collapsed upon the bank of the river of life.
ਭਾਰੇ ਢਹਤੇ ਢਹਿ ਪਏ ਹਉਲੇ ਨਿਕਸੇ ਪਾਰਿ ॥
(ਪਰ ਜਿਨ੍ਹਾਂ ਦੇ ਸਿਰ ਉਤੇ ਮਾਇਆ ਦੀ ਪੋਟਲੀ ਦਾ ਭਾਰ ਨਹੀਂ, ਉਹ) ਹੌਲੇ (ਹੋਣ ਕਰਕੇ) ਪਾਰ ਲੰਘ ਜਾਂਦੇ ਹਨ ।
Those who are heavy with sin sink down, but those who are light swim across.
ਅਮਰ ਅਜਾਚੀ ਹਰਿ ਮਿਲੇ ਤਿਨ ਕੈ ਹਉ ਬਲਿ ਜਾਉ ॥
ਮੈਂ (ਪਾਰ ਲੰਘਣ ਵਾਲੇ) ਉਹਨਾਂ ਬੰਦਿਆਂ ਤੋਂ ਸਦਕੇ ਹਾਂ, ਉਹਨਾਂ ਨੂੰ ਅਵਿਨਾਸ਼ੀ ਤੇ ਵੱਡਾ ਪ੍ਰਭੂ ਮਿਲ ਪਿਆ ਹੈ,
I am a sacrifice to those who meet the immortal and immeasurable Lord.
ਤਿਨ ਕੀ ਧੂੜਿ ਅਘੁਲੀਐ ਸੰਗਤਿ ਮੇਲਿ ਮਿਲਾਉ ॥
ਉਹਨਾਂ ਦੀ ਚਰਨ-ਧੂੜ ਲਿਆਂ (ਮਾਇਆ ਦੀ ਤ੍ਰਿਸ਼ਨਾ ਤੋਂ) ਛੁੱਟ ਜਾਈਦਾ ਹੈ, (ਪ੍ਰਭੂ ਮੇਹਰ ਕਰੇ) ਮੈਂ ਵੀ ਉਹਨਾਂ ਦੀ ਸੰਗਤਿ ਵਿਚ ਉਹਨਾਂ ਦੇ ਇਕੱਠ ਵਿਚ ਰਹਾਂ ।
The dust of their feet brings emancipation; in their company, we are united in the Lord's Union.
ਮਨੁ ਦੀਆ ਗੁਰਿ ਆਪਣੈ ਪਾਇਆ ਨਿਰਮਲ ਨਾਉ ॥
ਜਿਸ ਮਨੁੱਖ ਨੇ ਆਪਣੇ ਸਤਿਗੁਰੂ ਦੀ ਰਾਹੀਂ (ਆਪਣਾ) ਮਨ (ਪ੍ਰਭੂ ਨੂੰ) ਦਿੱਤਾ ਹੈ, ਉਸ ਨੂੰ (ਪ੍ਰਭੂ ਦਾ) ਪਵਿਤ੍ਰ ਨਾਮ ਮਿਲ ਗਿਆ ਹੈ ।
I gave my mind to my Guru, and received the Immaculate Name.
ਜਿਨਿ ਨਾਮੁ ਦੀਆ ਤਿਸੁ ਸੇਵਸਾ ਤਿਸੁ ਬਲਿਹਾਰੈ ਜਾਉ ॥
ਮੈਂ ਉਸ (ਗੁਰੂ) ਤੋਂ ਸਦਕੇ ਹਾਂ, ਮੈਂ ਉਸ ਦੀ ਸੇਵਾ ਕਰਾਂਗੀ ਜਿਸ ਨੇ (ਮੈਨੂੰ) ‘ਨਾਮ’ ਬਖ਼ਸ਼ਿਆ ਹੈ ।
I serve the One who gave me the Naam; I am a sacrifice to Him.
ਜੋ ਉਸਾਰੇ ਸੋ ਢਾਹਸੀ ਤਿਸੁ ਬਿਨੁ ਅਵਰੁ ਨ ਕੋਇ ॥
ਜੋ (ਪ੍ਰਭੂ ਜਗਤ ਨੂੰ) ਰਚਨ ਵਾਲਾ ਹੈ ਉਹੀ ਨਾਸ ਕਰਨ ਵਾਲਾ ਹੈ, ਉਸ ਤੋਂ ਬਿਨਾ (ਐਸੀ ਸਮਰਥਾ ਵਾਲਾ) ਹੋਰ ਕੋਈ ਨਹੀਂ ਹੈ;
He who builds, also demolishes; there is no other than Him.
ਗੁਰ ਪਰਸਾਦੀ ਤਿਸੁ ਸੰਮ੍ਹਲਾ ਤਾ ਤਨਿ ਦੂਖੁ ਨ ਹੋਇ ॥੩੧॥
ਜੇ ਮੈਂ ਸਤਿਗੁਰੂ ਦੀ ਮੇਹਰ ਨਾਲ ਉਸ ਨੂੰ ਸਿਮਰਦੀ ਰਹਾਂ, ਤਾਂ ਸਰੀਰ ਵਿਚ ਕੋਈ ਦੁੱਖ ਨਹੀਂ ਪੈਦਾ ਹੁੰਦਾ (ਭਾਵ, ਕੋਈ ਵਿਕਾਰ ਨਹੀਂ ਉੱਠਦਾ) ।੩੧।
By Guru's Grace, I contemplate Him, and then my body does not suffer in pain. ||31||
ਣਾ ਕੋ ਮੇਰਾ ਕਿਸੁ ਗਹੀ ਣਾ ਕੋ ਹੋਆ ਨ ਹੋਗੁ ॥
(ਗੋਪਾਲ ਤੋਂ ਬਿਨਾ ਮੈਂ) ਹੋਰ ਕਿਸ ਦਾ ਆਸਰਾ ਲਵਾਂ? (ਜਗਤ ਵਿਚ) ਨਾ ਕੋਈ ਐਸ ਵੇਲੇ ਮੇਰਾ (ਅਸਲ ਸਾਥੀ) ਹੈ, ਨਾਹ ਕੋਈ ਪਿਛਲੇ ਸਮੇ (ਸਾਥੀ ਬਣਿਆ) ਅਤੇ ਨਾਹ ਹੀ ਕੋਈ ਕਦੇ ਬਣੇਗਾ ।
No one is mine - whose gown should I grasp and hold? No one ever was, and no one shall ever be mine.
ਆਵਣਿ ਜਾਣਿ ਵਿਗੁਚੀਐ ਦੁਬਿਧਾ ਵਿਆਪੈ ਰੋਗੁ ॥
(ਇਸ ਕੂੜੀ ਮਮਤਾ ਦੇ ਕਾਰਨ, ਮਾਇਆ ਨੂੰ ਸਾਥੀ ਬਨਾਣ ਦੇ ਕਾਰਨ) ਜਨਮ ਮਰਨ (ਦੇ ਗੇੜ) ਵਿਚ ਹੀ ਖ਼ੁਆਰ ਹੋਈਦਾ ਹੈ, ਅਤੇ ਦੁਚਿੱਤਾਪਨ ਦਾ ਰੋਗ (ਅਸਾਡੇ ਉਤੇ) ਦਬਾ ਪਾਈ ਰੱਖਦਾ ਹੈ ।
Coming and going, one is ruined, afflicted with the disease of dual-mindedness.
ਣਾਮ ਵਿਹੂਣੇ ਆਦਮੀ ਕਲਰ ਕੰਧ ਗਿਰੰਤਿ ॥
‘ਨਾਮ’ ਤੋਂ ਸੱਖਣੇ ਬੰਦੇ ਇਉਂ ਡਿੱਗਦੇ ਹਨ (ਭਾਵ, ਸੁਆਸ ਵਿਅਰਥ ਗੁਜ਼ਾਰੀ ਜਾਂਦੇ ਹਨ) ਜਿਵੇਂ ਕੱਲਰ ਦੀ ਕੰਧ (ਕਿਰਦੀ ਰਹਿੰਦੀ ਹੈ) ।
Those beings who lack the Naam, the Name of the Lord, collapse like pillars of salt.
ਵਿਣੁ ਨਾਵੈ ਕਿਉ ਛੂਟੀਐ ਜਾਇ ਰਸਾਤਲਿ ਅੰਤਿ ॥
ਨਾਮ’ ਤੋਂ ਬਿਨਾ (ਮਮਤਾ ਤੋਂ) ਬਚ ਭੀ ਨਹੀਂ ਸਕੀਦਾ, (ਮਨੁੱਖ) ਆਖ਼ਰ ਨਰਕ ਵਿਚ ਹੀ ਡਿੱਗਦਾ ਹੈ ।
Without the Name, how can they find release? They fall into hell in the end.
ਗਣਤ ਗਣਾਵੈ ਅਖਰੀ ਅਗਣਤੁ ਸਾਚਾ ਸੋਇ ॥
(ਇਸ ਦਾ ਇਹ ਭਾਵ ਨਹੀਂ ਕਿ ਪ੍ਰਭੂ ਦੇ ਗੁਣ ਚੇਤੇ ਕੀਤਿਆਂ ਪ੍ਰਭੂ ਦੇ ਗੁਣਾਂ ਦਾ ਅੰਤ ਪੈ ਸਕਦਾ ਹੈ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਲੇਖੇ ਤੋਂ ਪਰੇ ਹੈ
Using a limited number of words, we describe the unlimited True Lord.
ਅਗਿਆਨੀ ਮਤਿਹੀਣੁ ਹੈ ਗੁਰ ਬਿਨੁ ਗਿਆਨੁ ਨ ਹੋਇ ॥
(ਬਿਆਨ ਨਹੀਂ ਕੀਤਾ ਜਾ ਸਕਦਾ, ਪਰ ਜੋ) ਮਨੁੱਖ ਉਸ (ਦੇ ਸਾਰੇ ਗੁਣਾਂ) ਨੂੰ ਅੱਖਰਾਂ ਦੀ ਰਾਹੀਂ ਵਰਣਨ ਕਰਦਾ ਹੈ, (ਉਹ) ਅਗਿਆਨੀ ਹੈ ਮਤਿ ਤੋਂ ਸੱਖਣਾ ਹੈ । ਗੁਰੂ (ਦੀ ਸਰਨ) ਤੋਂ ਬਿਨਾ (ਇਹ) ਸਮਝ ਭੀ ਨਹੀਂ ਆਉਂਦੀ (ਕਿ ਪ੍ਰਭੂ ਅਗਣਤ ਹੈ) ।
The ignorant lack understanding. Without the Guru, there is no spiritual wisdom.
ਤੂਟੀ ਤੰਤੁ ਰਬਾਬ ਕੀ ਵਾਜੈ ਨਹੀ ਵਿਜੋਗਿ ॥
ਰਬਾਬ ਦੀ ਤਾਰ ਟੁੱਟ ਜਾਏ ਤਾਂ ਵਿਜੋਗ ਦੇ ਕਾਰਨ (ਭਾਵ, ਟੁੱਟ ਜਾਣ ਦੇ ਕਾਰਨ) ਉਹ ਵੱਜ ਨਹੀਂ ਸਕਦੀ (ਰਾਗ ਪੈਦਾ ਨਹੀਂ ਕਰ ਸਕਦੀ;
The separated soul is like the broken string of a guitar, which does not vibrate its sound.
ਵਿਛੁੜਿਆ ਮੇਲੈ ਪ੍ਰਭੂ ਨਾਨਕ ਕਰਿ ਸੰਜੋਗ ॥੩੨॥
ਇਸੇ ਤਰ੍ਹਾਂ ਜੋ ਜੀਵਾਤਮਾ ਪ੍ਰਭੂ ਤੋਂ ਵਿਛੁੜਿਆ ਹੈ ਉਸ ਦੇ ਅੰਦਰ ਜੀਵਨ-ਰਾਗ ਪੈਦਾ ਨਹੀਂ ਹੋ ਸਕਦਾ, ਪਰ) ਹੇ ਨਾਨਕ! ਪਰਮਾਤਮਾ (ਆਪਣੇ ਨਾਲ) ਮਿਲਾਣ ਦੀ ਬਣਤ ਬਣਾ ਕੇ ਵਿੱਛੁੜਿਆਂ ਨੂੰ ਭੀ ਮਿਲਾ ਲੈਂਦਾ ਹੈ ।੩੨।
God unites the separated souls with Himself, awakening their destiny. ||32||
ਤਰਵਰੁ ਕਾਇਆ ਪੰਖਿ ਮਨੁ ਤਰਵਰਿ ਪੰਖੀ ਪੰਚ ॥
(ਮਨੁੱਖਾ) ਸਰੀਰ (ਇਕ) ਰੱੁਖ (ਸਮਾਨ) ਹੈ, (ਇਸ) ਰੁੱਖ ਉਤੇ ਮਨ ਪੰਛੀ ਦੇ ਪੰਜ (ਗਿਆਨ ਇੰਦ੍ਰੇ) ਪੰਛੀ (ਬੈਠੇ) ਹੋਏ ਹਨ ।
The body is the tree, and the mind is the bird; the birds in the tree are the five senses.
ਤਤੁ ਚੁਗਹਿ ਮਿਲਿ ਏਕਸੇ ਤਿਨ ਕਉ ਫਾਸ ਨ ਰੰਚ ॥
(ਜਿਨ੍ਹਾਂ ਮਨੁੱਖਾਂ ਦੇ ਇਹ ਪੰਛੀ) ਇਕ ਪ੍ਰਭੂ ਨਾਲ ਮਿਲ ਕੇ ‘ਨਾਮ’-ਰੂਪ ਫਲ ਖਾਂਦੇ ਹਨ, ਉਹਨਾਂ ਨੂੰ ਰਤਾ ਭੀ (ਮਾਇਆ ਦੀ) ਫਾਹੀ ਨਹੀਂ ਪੈਂਦੀ ।
They peck at the essence of reality, and merge with the One Lord. They are never trapped at all.
ਉਡਹਿ ਤ ਬੇਗੁਲ ਬੇਗੁਲੇ ਤਾਕਹਿ ਚੋਗ ਘਣੀ ॥
(ਪਰ ਜੋ) ਕਾਹਲੀ ਕਾਹਲੀ ਉੱਡਦੇ ਹਨ ਤੇ ਬਹੁਤੇ ਚੋਗੇ (ਭਾਵ, ਬਹੁਤੇ ਪਦਾਰਥ) ਤੱਕਦੇ ਫਿਰਦੇ ਹਨ,
But the others fly away in a hurry, when they see the food.
ਪੰਖ ਤੁਟੇ ਫਾਹੀ ਪੜੀ ਅਵਗੁਣਿ ਭੀੜ ਬਣੀ ॥
(ਉਹਨਾਂ ਦੇ) ਖੰਭ ਟੁੱਟ ਜਾਂਦੇ ਹਨ, (ਉਹਨਾਂ ਨੂੰ ਮਾਇਆ ਦੀ) ਫਾਹੀ ਆ ਪੈਂਦੀ ਹੈ ਤੇ (ਘਣੀ ਚੋਗ ਵਲ ਤੱਕਣ ਦੇ) ਔਗੁਣ ਬਦਲੇ ਉਹਨਾਂ ਉਤੇ ਇਹ ਬਿਪਤਾ ਆ ਬਣਦੀ ਹੈ ।
Their feathers are clipped, and they are caught in the noose; through their mistakes, they are caught in disaster.
ਬਿਨੁ ਸਾਚੇ ਕਿਉ ਛੂਟੀਐ ਹਰਿ ਗੁਣ ਕਰਮਿ ਮਣੀ ॥
(ਇਸ ਭੀੜਾ ਤੋਂ) ਪ੍ਰਭੂ (ਦੇ ਗੁਣ ਗਾਵਣ) ਤੋਂ ਬਿਨਾ ਬਚ ਨਹੀਂ ਸਕੀਦਾ, ਤੇ, ਪ੍ਰਭੂ ਦੇ ਗੁਣਾਂ ਦਾ ਮੱਥੇ ਉਤੇ ਲੇਖ (ਪ੍ਰਭੂ ਦੀ) ਬਖ਼ਸ਼ਸ਼ ਨਾਲ ਹੀ (ਲਿਖਿਆ ਜਾ ਸਕਦਾ) ਹੈ ।
Without the True Lord, how can anyone find release? The jewel of the Lord's Glorious Praises comes by the karma of good actions.
ਆਪਿ ਛਡਾਏ ਛੂਟੀਐ ਵਡਾ ਆਪਿ ਧਣੀ ॥
ਉਹ ਆਪ (ਸਭ ਤੋਂ) ਵੱਡਾ ਮਾਲਕ ਹੈ; ਆਪ ਹੀ (ਮਾਇਆ ਦੀ ਫਾਹੀ ਤੋਂ) ਬਚਾਏ ਤਾਂ ਬਚ ਸਕੀਦਾ ਹੈ ।
When He Himself releases them, only then are they released. He Himself is the Great Master.
ਗੁਰ ਪਰਸਾਦੀ ਛੂਟੀਐ ਕਿਰਪਾ ਆਪਿ ਕਰੇਇ ॥
ਜੇ (ਗੋਪਾਲ) ਆਪ ਮੇਹਰ ਕਰੇ ਤਾਂ ਸਤਿਗੁਰੂ ਦੀ ਕਿਰਪਾ ਨਾਲ (ਇਸ ਫਾਹੀ ਤੋਂ) ਨਿਕਲ ਸਕੀਦਾ ਹੈ ।
By Guru's Grace, they are released, when He Himself grants His Grace.
ਅਪਣੈ ਹਾਥਿ ਵਡਾਈਆ ਜੈ ਭਾਵੈ ਤੈ ਦੇਇ ॥੩੩॥
(ਗੁਣ ਗਾਵਣ ਦੀਆਂ) ਇਹ ਬਖ਼ਸ਼ਸ਼ਾਂ ਉਸ ਦੇ ਆਪਣੇ ਹੱਥ ਵਿਚ ਹਨ, ਉਸੇ ਨੂੰ ਹੀ ਦੇਂਦਾ ਹੈ ਜੋ ਉਸ ਨੂੰ ਭਾਉਂਦਾ ਹੈ ।੩੩।
Glorious greatness rests in His Hands. He blesses those with whom He is pleased. ||33||
ਥਰ ਥਰ ਕੰਪੈ ਜੀਅੜਾ ਥਾਨ ਵਿਹੂਣਾ ਹੋਇ ॥
(ਜਦੋਂ ਇਹ) ਨਿਮਾਣੀ ਜਿੰਦ (ਗੋਪਾਲ ਦਾ) ਸਹਾਰਾ ਗੰਵਾ ਬੈਠਦੀ ਹੈ ਤਾਂ ਥਰਥਰ ਕੰਬਦੀ ਹੈ;
The soul trembles and shakes, when it loses its mooring and support.
ਥਾਨਿ ਮਾਨਿ ਸਚੁ ਏਕੁ ਹੈ ਕਾਜੁ ਨ ਫੀਟੈ ਕੋਇ ॥
(ਹਰ ਵੇਲੇ ਸਹਿਮੀ ਰਹਿੰਦੀ ਹੈ) (ਪਰ ਜਿਸ ਨੂੰ, ਹੇ ਗੋਪਾਲ) ਸਹਾਰਾ ਦੇਣ ਵਾਲਾ ਤੇ ਆਦਰ ਦੇਣ ਵਾਲਾ ਤੂੰ ਸੱਚਾ ਆਪ ਹੈਂ ਉਸ ਦਾ ਕਾਜ (ਜ਼ਿੰਦਗੀ ਦਾ ਮਨੋਰਥ) ਨਹੀਂ ਵਿਗੜਦਾ,
Only the support of the True Lord brings honor and glory. Through it, one's works are never in vain.
ਥਿਰੁ ਨਾਰਾਇਣੁ ਥਿਰੁ ਗੁਰੂ ਥਿਰੁ ਸਾਚਾ ਬੀਚਾਰੁ ॥
(ਉਸ ਦੇ ਸਿਰ ਉਤੇ ਤੂੰ) ਪ੍ਰਭੂ ਕਾਇਮ ਹੈਂ, ਗੁਰੂ ਰਾਖਾ ਹੈ, ਤੇਰੇ ਗੁਣਾਂ ਦੀ ਵੀਚਾਰ ਉਸ ਦੇ ਹਿਰਦੇ ਵਿਚ ਟਿਕੀ ਹੋਈ ਹੈ;
The Lord is eternal and forever stable; the Guru is stable, and contemplation upon the True Lord is stable.
ਸੁਰਿ ਨਰ ਨਾਥਹ ਨਾਥੁ ਤੂ ਨਿਧਾਰਾ ਆਧਾਰੁ ॥
ਉਸ ਦੇ ਵਾਸਤੇ ਦੇਵਤਿਆਂ ਮਨੁੱਖਾਂ ਤੇ ਨਾਥਾਂ ਦਾ ਭੀ ਤੂੰ ਹੀ ਨਾਥ ਹੈਂ; ਤੂੰ ਹੀ ਨਿਆਸਰਿਆਂ ਦਾ ਆਸਰਾ ਹੈਂ ।
O Lord and Master of angels, men and Yogic masters, You are the support of the unsupported.
ਸਰਬੇ ਥਾਨ ਥਨੰਤਰੀ ਤੂ ਦਾਤਾ ਦਾਤਾਰੁ ॥
(ਹੇ ਗੋਪਾਲ!) ਤੂੰ ਹਰ ਥਾਂ ਮੌਜੂਦ ਹੈਂ, ਤੂੰ ਦਾਤਿਆਂ ਦਾ ਦਾਤਾ ਹੈਂ;
In all places and interspaces, You are the Giver, the Great Giver.
ਜਹ ਦੇਖਾ ਤਹ ਏਕੁ ਤੂ ਅੰਤੁ ਨ ਪਾਰਾਵਾਰੁ ॥
ਮੈਂ ਜਿਧਰ ਤੱਕਦਾ ਹਾਂ ਤੂੰ ਹੀ ਤੂੰ ਹੈਂ, ਤੇਰਾ ਅੰਤ ਤੇਰਾ ਉਰਲਾ ਪਾਰਲਾ ਬੰਨਾ ਲੱਭਿਆ ਨਹੀਂ ਜਾ ਸਕਦਾ ।
Wherever I look, there I see You, Lord; You have no end or limitation.
ਥਾਨ ਥਨੰਤਰਿ ਰਵਿ ਰਹਿਆ ਗੁਰ ਸਬਦੀ ਵੀਚਾਰਿ ॥
(ਹੇ ਪਾਂਡੇ!) ਸਤਿਗੁਰੂ ਦੇ ਸ਼ਬਦ ਦੀ ਵਿਚਾਰ ਵਿਚ (ਜੁੜਿਆਂ) ਹਰ ਥਾਂ ਉਹ ਗੋਪਾਲ ਹੀ ਮੌਜੂਦ (ਦਿੱਸਦਾ ਹੈ);
You are pervading and permeating the places and interspaces; reflecting upon the Word of the Guru's Shabad, You are found.
ਅਣਮੰਗਿਆ ਦਾਨੁ ਦੇਵਸੀ ਵਡਾ ਅਗਮ ਅਪਾਰੁ ॥੩੪॥
ਨਾਹ ਮੰਗਿਆਂ ਭੀ ਉਹ (ਹਰੇਕ ਜੀਵ ਨੂੰ) ਦਾਨ ਦੇਂਦਾ ਹੈ, ਉਹ ਸਭ ਤੋਂ ਵੱਡਾ ਹੈ, ਅਗੰਮ ਹੈ ਤੇ ਬੇਅੰਤ ਹੈ ।੩੪।
You give gifts even when they are not asked for; You are great, inaccessible and infinite. ||34||
ਦਇਆ ਦਾਨੁ ਦਇਆਲੁ ਤੂ ਕਰਿ ਕਰਿ ਦੇਖਣਹਾਰੁ ॥
(ਹੇ ਗੋਪਾਲ!) ਤੂੰ ਦਇਆਲ ਹੈਂ, ਤੂੰ (ਜੀਵਾਂ ਉਤੇ) ਦਇਆ ਕਰ ਕੇ ਬਖ਼ਸ਼ਸ਼ ਕਰ ਕੇ ਵੇਖ ਰਿਹਾ ਹੈਂ (ਭਾਵ, ਖ਼ੁਸ਼ ਹੁੰਦਾ ਹੈਂ) ।
O Merciful Lord, You are the embodiment of mercy; creating the Creation, You behold it.