ਘਟਿ ਘਟਿ ਬੈਸਿ ਨਿਰੰਤਰਿ ਰਹੀਐ ਚਾਲਹਿ ਸਤਿਗੁਰ ਭਾਏ ॥
(ਸਤਿਗੁਰੂ ਜੀ ਦਾ ਉੱਤਰ—) (ਹੇ ਚਰਪਟ!) ਸਰਬ-ਵਿਆਪਕ ਪ੍ਰਭੂ (ਦੀ ਯਾਦ) ਵਿਚ ਜੁੜ ਕੇ ਸਦਾ ਸ਼ਾਂਤ-ਚਿੱਤ ਰਹੀਦਾ ਹੈ । ਅਸੀ ਸਤਿਗੁਰੂ ਦੀ ਮਰਜ਼ੀ ਵਿਚ ਚੱਲਦੇ ਹਾਂ ।
He dwells deep within the nucleus of each and every heart. This is my seat and my home. I walk in harmony with the Will of the True Guru.
ਸਹਜੇ ਆਏ ਹੁਕਮਿ ਸਿਧਾਏ ਨਾਨਕ ਸਦਾ ਰਜਾਏ ॥
ਹੇ ਨਾਨਕ! (ਆਖ—) ਪ੍ਰਭੂ ਦੇ ਹੁਕਮ ਵਿਚ ਸੁਤੇ ਹੀ (ਜਗਤ ਵਿਚ) ਆਏ, ਹੁਕਮ ਵਿਚ ਵਿਚਰ ਰਹੇ ਹਾਂ, ਸਦਾ ਉਸ ਦੀ ਰਜ਼ਾ ਵਿਚ ਹੀ ਰਹਿੰਦੇ ਹਾਂ ।
I came from the Celestial Lord God; I go wherever He orders me to go. I am Nanak, forever under the Command of His Will.
ਆਸਣਿ ਬੈਸਣਿ ਥਿਰੁ ਨਾਰਾਇਣੁ ਐਸੀ ਗੁਰਮਤਿ ਪਾਏ ॥
(ਪੱਕੇ) ਆਸਣ ਵਾਲਾ, (ਸਦਾ) ਟਿਕੇ ਰਹਿਣ ਵਾਲਾ ਤੇ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਹੈ, ਅਸਾਂ ਇਹੀ ਗੁਰ-ਸਿੱਖਿਆ ਲਈ ਹੈ ।
I sit in the posture of the eternal, imperishable Lord. These are the Teachings I have received from the Guru.
ਗੁਰਮੁਖਿ ਬੂਝੈ ਆਪੁ ਪਛਾਣੈ ਸਚੇ ਸਚਿ ਸਮਾਏ ॥੩॥
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਗਿਆਨਵਾਨ ਹੋ ਜਾਂਦਾ ਹੈ, ਆਪਣੇ ਆਪ ਨੂੰ ਪਛਾਣਦਾ ਹੈ, ਤੇ, ਸਦਾ ਸੱਚੇ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ ।੩।
As Gurmukh, I have come to understand and realize myself; I merge in the Truest of the True. ||3||
ਦੁਨੀਆ ਸਾਗਰੁ ਦੁਤਰੁ ਕਹੀਐ ਕਿਉ ਕਰਿ ਪਾਈਐ ਪਾਰੋ ॥
ਚਰਪਟ ਆਖਦਾ ਹੈ (ਭਾਵ, ਚਰਪਟ ਨੇ ਆਖਿਆ)—ਜਗਤ (ਇਕ ਐਸਾ) ਸਮੁੰਦਰ ਕਿਹਾ ਜਾਂਦਾ ਹੈ ਜਿਸ ਨੂੰ ਤਰਨਾ ਔਖਾ ਹੈ,
"The world-ocean is treacherous and impassable; how can one cross over?
ਚਰਪਟੁ ਬੋਲੈ ਅਉਧੂ ਨਾਨਕ ਦੇਹੁ ਸਚਾ ਬੀਚਾਰੋ ॥
ਹੇ ਵਿਰਕਤ ਨਾਨਕ! ਠੀਕ ਵਿਚਾਰ ਦੱਸ ਕਿ (ਇਸ ਸਮੁੰਦਰ ਦਾ) ਪਾਰਲਾ ਕੰਢਾ ਕਿਵੇਂ ਲੱਭੇ ।
Charpat the Yogi says, O Nanak, think it over, and give us your true reply."
ਆਪੇ ਆਖੈ ਆਪੇ ਸਮਝੈ ਤਿਸੁ ਕਿਆ ਉਤਰੁ ਦੀਜੈ ॥
ਉੱਤਰ :—(ਜੋ ਮਨੁੱਖ ਜੋ ਕੁਝ) ਆਪ ਆਖਦਾ ਹੈ ਤੇ ਆਪ ਹੀ (ਉਸ ਨੂੰ) ਸਮਝਦਾ (ਭੀ) ਹੈ ਉਸ ਨੂੰ (ਉਸ ਦੇ ਪ੍ਰਸ਼ਨ ਦਾ) ਉੱਤਰ ਦੇਣ ਦੀ ਲੋੜ ਨਹੀਂ ਹੁੰਦੀ;
What answer can I give to someone, who claims to understand himself?
ਸਾਚੁ ਕਹਹੁ ਤੁਮ ਪਾਰਗਰਾਮੀ ਤੁਝੁ ਕਿਆ ਬੈਸਣੁ ਦੀਜੈ ॥੪॥
(ਇਸ ਵਾਸਤੇ, ਹੇ ਚਰਪਟ!) ਤੇਰੇ (ਪ੍ਰਸ਼ਨ) ਵਿਚ ਕੋਈ ਉਕਾਈ ਲੱਭਣ ਦੀ ਲੋੜ ਨਹੀਂ, (ਉਂਝ ਉੱਤਰ ਇਹ ਹੈ ਕਿ) ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਜਪੋ ਤਾਂ ਤੁਸੀਂ (ਇਸ ‘ਦੁਤਰੁ ਸਾਗਰੁ’ ਤੋਂ) ਪਾਰ ਲੰਘ ਜਾਉਗੇ ।੪।
I speak the Truth; if you have already crossed over, how can I argue with you? ||4||