ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥
ਜਿਵੇਂ ਪਾਣੀ ਵਿਚ (ਉੱਗਿਆ ਹੋਇਆ) ਕੌਲ ਫੁੱਲ (ਪਾਣੀ ਨਾਲੋਂ) ਨਿਰਾਲਾ ਰਹਿੰਦਾ ਹੈ, ਜਿਵੇਂ ਨਦੀ ਵਿਚ (ਤਰਦੀ) ਮੁਰਗਾਈ (ਭਾਵ, ਉਸ ਦੇ ਖੰਭ ਪਾਣੀ ਨਾਲ ਨਹੀਂ ਭਿੱਜਦੇ, ਇਸੇ ਤਰ੍ਹਾਂ)
The lotus flower floats untouched upon the surface of the water, and the duck swims through the stream;
ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥
ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਸੁਰਤਿ (ਜੋੜ ਕੇ) ਨਾਮ ਜਪਿਆਂ ਸੰਸਾਰ-ਸਮੁੰਦਰ ਤਰ ਸਕੀਦਾ ਹੈ ।
with one's consciousness focused on the Word of the Shabad, one crosses over the terrifying world-ocean. O Nanak, chant the Naam, the Name of the Lord.
ਰਹਹਿ ਇਕਾਂਤਿ ਏਕੋ ਮਨਿ ਵਸਿਆ ਆਸਾ ਮਾਹਿ ਨਿਰਾਸੋ ॥
(ਜੋ ਮਨੁੱਖ ਸੰਸਾਰ ਦੀਆਂ) ਆਸਾਂ ਵਲੋਂ ਨਿਰਾਸ ਰਹਿੰਦੇ ਹਨ, ਜਿਨ੍ਹਾਂ ਦੇ ਮਨ ਵਿਚ ਇਕ ਪ੍ਰਭੂ ਹੀ ਵੱਸਦਾ ਹੈ (ਉਹ ਸੰਸਾਰ ਵਿਚ ਰਹਿੰਦੇ ਹੋਏ ਭੀ ਸੰਸਾਰ ਤੋਂ ਲਾਂਭੇ) ਇਕਾਂਤ ਵਿਚ ਵੱਸਦੇ ਹਨ ।
One who lives alone, as a hermit, enshrining the One Lord in his mind, remaining unaffected by hope in the midst of hope,
ਅਗਮੁ ਅਗੋਚਰੁ ਦੇਖਿ ਦਿਖਾਏ ਨਾਨਕੁ ਤਾ ਕਾ ਦਾਸੋ ॥੫॥
(ਅਜੇਹੇ ਜੀਵਨ ਵਾਲਾ ਜੋ ਮਨੁੱਖ) ਅਗੰਮ ਤੇ ਅਗੋਚਰ ਪ੍ਰਭੂ ਦਾ ਦਰਸ਼ਨ ਕਰ ਕੇ ਹੋਰਨਾਂ ਨੂੰ ਦਰਸ਼ਨ ਕਰਾਂਦਾ ਹੈ, ਨਾਨਕ ਉਸ ਦਾ ਦਾਸ ਹੈ ।੫।
sees and inspires others to see the inaccessible, unfathomable Lord. Nanak is his slave. ||5||
ਸੁਣਿ ਸੁਆਮੀ ਅਰਦਾਸਿ ਹਮਾਰੀ ਪੂਛਉ ਸਾਚੁ ਬੀਚਾਰੋ ॥
(ਚਰਪਟ ਦਾ ਪ੍ਰਸ਼ਨ :) ਹੇ ਸੁਆਮੀ! ਮੇਰੀ ਬੇਨਤੀ ਸੁਣ, ਮੈਂ ਸਹੀ ਵਿਚਾਰ ਪੁੱਛਦਾ ਹਾਂ;
"Listen, Lord, to our prayer. We seek your true opinion.
ਰੋਸੁ ਨ ਕੀਜੈ ਉਤਰੁ ਦੀਜੈ ਕਿਉ ਪਾਈਐ ਗੁਰ ਦੁਆਰੋ ॥
(ਚਰਪਟ ਦਾ ਪ੍ਰਸ਼ਨ :) ਹੇ ਸੁਆਮੀ! ਮੇਰੀ ਬੇਨਤੀ ਸੁਣ, ਮੈਂ ਸਹੀ ਵਿਚਾਰ ਪੁੱਛਦਾ ਹਾਂ; ਗੁੱਸਾ ਨਾਹ ਕਰਨਾ, ਉੱਤਰ ਦੇਣਾ ਕਿ ਗੁਰੂ ਦਾ ਦਰ ਕਿਵੇਂ ਪ੍ਰਾਪਤ ਹੁੰਦਾ ਹੈ? (ਭਾਵ, ਕਿਵੇਂ ਪਤਾ ਲੱਗੇ ਕਿ ਗੁਰੂ ਦਾ ਦਰ ਪ੍ਰਾਪਤ ਹੋ ਗਿਆ ਹੈ)?
Don't be angry with us - please tell us: How can we find the Guru's Door?"
ਇਹੁ ਮਨੁ ਚਲਤਉ ਸਚ ਘਰਿ ਬੈਸੈ ਨਾਨਕ ਨਾਮੁ ਅਧਾਰੋ ॥
(ਉੱਤਰ :) (ਜਦੋਂ ਸੱਚ-ਮੁਚ ਗੁਰੂ ਦਾ ਦਰ ਪ੍ਰਾਪਤ ਹੋ ਜਾਂਦਾ ਹੈ ਤਦੋਂ) ਹੇ ਨਾਨਕ! ਇਹ ਚੰਚਲ ਮਨ ਪ੍ਰਭੂ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ, (ਪ੍ਰਭੂ ਦਾ) ਨਾਮ (ਜ਼ਿੰਦਗੀ ਦਾ) ਆਸਰਾ ਹੋ ਜਾਂਦਾ ਹੈ ।
This fickle mind sits in its true home, O Nanak, through the Support of the Naam, the Name of the Lord.
ਆਪੇ ਮੇਲਿ ਮਿਲਾਏ ਕਰਤਾ ਲਾਗੈ ਸਾਚਿ ਪਿਆਰੋ ॥੬॥
(ਪਰ ਇਹੋ ਜਿਹਾ) ਪਿਆਰ ਸੱਚੇ ਪ੍ਰਭੂ ਵਿਚ (ਤਦੋਂ ਹੀ) ਲੱਗਦਾ ਹੈ (ਜਦੋਂ) ਕਰਤਾਰ ਆਪ (ਜੀਵ ਨੂੰ) ਆਪਣੀ ਯਾਦ ਵਿਚ ਜੋੜ ਲੈਂਦਾ ਹੈ ।੬।
The Creator Himself unites us in Union, and inspires us to love the Truth. ||6||