ਮਾਝ ਮਹਲਾ ੩ ॥
Maajh, Third Mehl:
 
ਸਚਾ ਸੇਵੀ ਸਚੁ ਸਾਲਾਹੀ ॥
(ਹੇ ਭਾਈ !) ਮੈਂ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹਾਂ, ਮੈਂ ਸਦਾ-ਥਿਰ ਪ੍ਰਭੂ ਦੀ ਹੀ ਸਿਫ਼ਤਿ‑ਸਾਲਾਹ ਕਰਦਾ ਹਾਂ ।
Serve the True One, and praise the True One.
 
ਸਚੈ ਨਾਇ ਦੁਖੁ ਕਬ ਹੀ ਨਾਹੀ ॥
ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਕਦੇ ਕੋਈ ਦੁੱਖ ਪੋਹ ਨਹੀਂ ਸਕਦਾ ।
With the True Name, pain shall never afflict you.
 
ਸੁਖਦਾਤਾ ਸੇਵਨਿ ਸੁਖੁ ਪਾਇਨਿ ਗੁਰਮਤਿ ਮੰਨਿ ਵਸਾਵਣਿਆ ॥੧॥
ਜੇਹੜੇ ਮਨੁੱਖ ਸਭ ਸੁਖ ਦੇਣ ਵਾਲੇ ਪਰਮਾਤਮਾ ਨੂੰ ਸਿਮਰਦੇ ਹਨ, ਤੇ ਗੁਰੂ ਦੀ ਮਤਿ ਲੈ ਕੇ ਉਸ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦੇ ਹਨ, ਉਹ ਆਤਮਕ ਆਨੰਦ ਮਾਣਦੇ ਹਨ ।੧।
Those who serve the Giver of peace find peace. They enshrine the Guru's Teachings within their minds. ||1||
 
ਹਉ ਵਾਰੀ ਜੀਉ ਵਾਰੀ ਸੁਖ ਸਹਜਿ ਸਮਾਧਿ ਲਗਾਵਣਿਆ ॥
(ਹੇ ਭਾਈ !) ਮੈਂ ਉਹਨਾਂ ਬੰਦਿਆਂ ਤੋਂ ਸਦਾ ਸਦਕੇ ਕੁਰਬਾਨ ਹਾਂ, ਜੇਹੜੇ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੀ ਸਮਾਧੀ ਲਾਈ ਰੱਖਦੇ ਹਨ ।
I am a sacrifice, my soul is a sacrifice, to those who intuitively enter into the peace of Samaadhi.
 
ਜੋ ਹਰਿ ਸੇਵਹਿ ਸੇ ਸਦਾ ਸੋਹਹਿ ਸੋਭਾ ਸੁਰਤਿ ਸੁਹਾਵਣਿਆ ॥੧॥ ਰਹਾਉ ॥
ਜੇਹੜੇ ਮਨੁੱਖ ਪਰਮਾਤਮਾ ਨੂੰ ਸਿਮਰਦੇ ਹਨ, ਉਹ ਸਦਾ ਸੋਹਣੇ ਜੀਵਨ ਵਾਲੇ ਬਣੇ ਰਹਿੰਦੇ ਹਨ, ਉਹਨਾਂ ਨੂੰ (ਲੋਕ ਪਰਲੋਕ ਵਿਚ) ਸੋਭਾ ਮਿਲਦੀ ਹੈ, ਉਹਨਾਂ ਦੀ ਸੁਰਤਿ ਸਦਾ ਸੁਹਾਵਣੀ ਟਿਕੀ ਰਹਿੰਦੀ ਹੈ ।੧।ਰਹਾਉ।
Those who serve the Lord are always beautiful. The glory of their intuitive awareness is beautiful. ||1||Pause||
 
ਸਭੁ ਕੋ ਤੇਰਾ ਭਗਤੁ ਕਹਾਏ ॥
(ਹੇ ਪ੍ਰਭੂ ! ਉਂਞ ਤਾਂ) ਹਰੇਕ ਮਨੁੱਖ ਤੇਰਾ ਭਗਤ ਅਖਵਾਂਦਾ ਹੈ,
All call themselves Your devotees,
 
ਸੇਈ ਭਗਤ ਤੇਰੈ ਮਨਿ ਭਾਏ ॥
ਪਰ (ਅਸਲ) ਉਹੀ ਭਗਤ ਹਨ ਜੇਹੜੇ ਤੇਰੇ ਮਨ ਵਿਚ ਚੰਗੇ ਲੱਗਦੇ ਹਨ ।
but they alone are Your devotees, who are pleasing to Your mind.
 
ਸਚੁ ਬਾਣੀ ਤੁਧੈ ਸਾਲਾਹਨਿ ਰੰਗਿ ਰਾਤੇ ਭਗਤਿ ਕਰਾਵਣਿਆ ॥੨॥
(ਹੇ ਪ੍ਰਭੂ !) ਉਹ ਗੁਰੂ ਦੀ ਬਾਣੀ ਦੀ ਰਾਹੀਂ ਤੈਨੂੰ ਸਦਾ-ਥਿਰ ਰਹਿਣ ਵਾਲੇ ਨੂੰ ਸਾਲਾਹੁੰਦੇ ਰਹਿੰਦੇ ਹਨ, ਉਹ ਤੇਰੇ ਪੇ੍ਰਮ-ਰੰਗ ਵਿਚ ਰੰਗੇ ਹੋਏ ਤੇਰੀ ਭਗਤੀ ਕਰਦੇ ਰਹਿੰਦੇ ਹਨ ।੨।
Through the True Word of Your Bani, they praise You; attuned to Your Love, they worship You with devotion. ||2||
 
ਸਭੁ ਕੋ ਸਚੇ ਹਰਿ ਜੀਉ ਤੇਰਾ ॥
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਜੀ ! ਹਰੇਕ ਜੀਵ ਤੇਰਾ (ਹੀ ਪੈਦਾ ਕੀਤਾ ਹੋਇਆ) ਹੈ ।
All are Yours, O Dear True Lord.
 
ਗੁਰਮੁਖਿ ਮਿਲੈ ਤਾ ਚੂਕੈ ਫੇਰਾ ॥
(ਪਰ ਜਦੋਂ ਕਿਸੇ ਨੂੰ) ਗੁਰੂ ਦੀ ਸ਼ਰਨ ਪੈ ਕੇ (ਤੇਰਾ ਨਾਮ) ਮਿਲਦਾ ਹੈ, ਤਦੋਂ (ਉਸ ਦਾ ਜਨਮ ਮਰਨ ਦਾ) ਗੇੜ ਮੁੱਕਦਾ ਹੈ ।
Meeting the Gurmukh, this cycle of reincarnation comes to an end.
 
ਜਾ ਤੁਧੁ ਭਾਵੈ ਤਾ ਨਾਇ ਰਚਾਵਹਿ ਤੂੰ ਆਪੇ ਨਾਉ ਜਪਾਵਣਿਆ ॥੩॥
ਜਦੋਂ ਤੈਨੂੰ ਚੰਗਾ ਲੱਗਦਾ ਹੈ (ਜਦੋਂ ਤੇਰੀ ਰਜ਼ਾ ਹੁੰਦੀ ਹੈ), ਤਦੋਂ ਤੂੰ (ਜੀਵਾਂ ਨੂੰ ਆਪਣੇ) ਨਾਮ ਵਿਚ ਜੋੜਦਾ ਹੈਂ । ਤੂੰ ਆਪ ਹੀ (ਜੀਵਾਂ ਪਾਸੋਂ ਆਪਣਾ) ਨਾਮ ਜਪਾਂਦਾ ਹੈਂ ।੩।
When it pleases Your Will, then we merge in the Name. You Yourself inspire us to chant the Name. ||3||
 
ਗੁਰਮਤੀ ਹਰਿ ਮੰਨਿ ਵਸਾਇਆ ॥
ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ (ਦਾ ਨਾਮ ਆਪਣੇ) ਮਨ ਵਿਚ ਵਸਾ ਲਿਆ,
Through the Guru's Teachings, I enshrine the Lord within my mind.
 
ਹਰਖੁ ਸੋਗੁ ਸਭੁ ਮੋਹੁ ਗਵਾਇਆ ॥
ਉਸ ਨੇ ਖ਼ੁਸ਼ੀ (ਦੀ ਲਾਲਸਾ) ਗ਼ਮੀ (ਤੋਂ ਘਬਰਾਹਟ) ਮੁਕਾ ਲਈ, ਉਸ ਨੇ (ਮਾਇਆ ਦਾ) ਸਾਰਾ ਮੋਹ ਦੂਰ ਕਰ ਲਿਆ ।
Pleasure and pain, and all emotional attachments are gone.
 
ਇਕਸੁ ਸਿਉ ਲਿਵ ਲਾਗੀ ਸਦ ਹੀ ਹਰਿ ਨਾਮੁ ਮੰਨਿ ਵਸਾਵਣਿਆ ॥੪॥
ਉਸ ਮਨੁੱਖ ਦੀ ਲਗਨ ਸਦਾ ਹੀ ਸਿਰਫ਼ ਪਰਮਾਤਮਾ (ਦੇ ਚਰਨਾਂ) ਨਾਲ ਲੱਗੀ ਰਹਿੰਦੀ ਹੈ, ਉਹ ਸਦਾ ਹਰੀ ਦੇ ਨਾਮ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ ।੪।
I am lovingly centered on the One Lord forever. I enshrine the Lord's Name within my mind. ||4||
 
ਭਗਤ ਰੰਗਿ ਰਾਤੇ ਸਦਾ ਤੇਰੈ ਚਾਏ ॥
ਹੇ ਪ੍ਰਭੂ ! ਤੇਰੇ ਭਗਤ (ਬੜੇ) ਚਾਉ ਨਾਲ ਤੇਰੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ ।
Your devotees are attuned to Your Love; they are always joyful.
 
ਨਉ ਨਿਧਿ ਨਾਮੁ ਵਸਿਆ ਮਨਿ ਆਏ ॥
ਉਹਨਾਂ ਦੇ ਮਨ ਵਿਚ ਤੇਰਾ ਨਾਮ ਆ ਵੱਸਦਾ ਹੈ (ਜੋ, ਮਾਨੋ) ਨੌ ਖ਼ਜ਼ਾਨੇ (ਹੈ) ।
The nine treasures of the Naam come to dwell within their minds.
 
ਪੂਰੈ ਭਾਗਿ ਸਤਿਗੁਰੁ ਪਾਇਆ ਸਬਦੇ ਮੇਲਿ ਮਿਲਾਵਣਿਆ ॥੫॥
ਜਿਸ ਮਨੁੱਖ ਨੇ ਪੂਰੀ ਕਿਸਮਤ ਨਾਲ ਗੁਰੂ ਲੱਭ ਲਿਆ, ਗੁਰੂ ਉਸ ਨੂੰ (ਆਪਣੇ) ਸ਼ਬਦ ਦੀ ਰਾਹੀਂ ਪਰਮਾਤਮਾ ਦੇ ਚਰਨਾਂ ਵਿਚ ਮਿਲਾ ਦੇਂਦਾ ਹੈ ।੫।
By perfect destiny, they find the True Guru, and through the Word of the Shabad, they are united in the Lord's Union. ||5||
 
ਤੂੰ ਦਇਆਲੁ ਸਦਾ ਸੁਖਦਾਤਾ ॥
ਹੇ ਪ੍ਰਭੂ ! ਤੂੰ ਦਇਆ ਦਾ ਸੋਮਾ ਹੈਂ, ਤੂੰ ਸਦਾ (ਸਭ ਜੀਵਾਂ ਨੂੰ) ਸੁਖ ਦੇਣ ਵਾਲਾ ਹੈਂ, ਤੂੰ ਆਪ ਹੀ (ਜੀਵਾਂ ਨੂੰ ਗੁਰੂ ਨਾਲ) ਮਿਲਾਂਦਾ ਹੈਂ ।
You are Merciful, and always the Giver of peace.
 
ਤੂੰ ਆਪੇ ਮੇਲਿਹਿ ਗੁਰਮੁਖਿ ਜਾਤਾ ॥
ਗੁਰੂ ਦੀ ਸ਼ਰਨ ਪੈ ਕੇ ਜੀਵ ਤੇਰੇ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ।
You Yourself unite us; You are known only to the Gurmukhs.
 
ਤੂੰ ਆਪੇ ਦੇਵਹਿ ਨਾਮੁ ਵਡਾਈ ਨਾਮਿ ਰਤੇ ਸੁਖੁ ਪਾਵਣਿਆ ॥੬॥
ਹੇ ਪ੍ਰਭੂ ! ਤੂੰ ਆਪ ਹੀ ਜੀਵਾਂ ਨੂੰ ਆਪਣਾ ਨਾਮ ਬਖਸ਼ਦਾ ਹੈਂ (ਨਾਮ ਜਪਣ ਦੀ) ਇੱਜ਼ਤ ਦੇਂਦਾ ਹੈਂ । ਜੇਹੜੇ ਮਨੁੱਖ ਤੇਰੇ ਨਾਮ (-ਰੰਗ) ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਆਨੰਦ ਮਾਣਦੇ ਹਨ ।੬।
You Yourself bestow the glorious greatness of the Naam; attuned to the Naam, we find peace. ||6||
 
ਸਦਾ ਸਦਾ ਸਾਚੇ ਤੁਧੁ ਸਾਲਾਹੀ ॥
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ! (ਮਿਹਰ ਕਰ) ਮੈਂ ਸਦਾ ਹੀ ਸਦਾ ਹੀ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।
Forever and ever, O True Lord, I praise You.
 
ਗੁਰਮੁਖਿ ਜਾਤਾ ਦੂਜਾ ਕੋ ਨਾਹੀ ॥
ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ ਤੇਰੇ ਨਾਲ ਸਾਂਝ ਪਾਂਦਾ ਹੈ, ਹੋਰ ਕੋਈ (ਤੇਰੇ ਨਾਲ ਸਾਂਝ) ਨਹੀਂ (ਪਾ ਸਕਦਾ) ।
As Gurmukh, I know no other at all.
 
ਏਕਸੁ ਸਿਉ ਮਨੁ ਰਹਿਆ ਸਮਾਏ ਮਨਿ ਮੰਨਿਐ ਮਨਹਿ ਮਿਲਾਵਣਿਆ ॥੭॥
(ਜੇਹੜਾ ਮਨੁੱਖ ਗੁਰੂ ਦਾ ਆਸਰਾ ਲੈਂਦਾ ਹੈ ਉਸ ਦਾ) ਮਨ ਸਦਾ ਇਕ ਪਰਮਾਤਮਾ ਦੇ ਨਾਲ ਹੀ ਜੁੜਿਆ ਰਹਿੰਦਾ ਹੈ । ਜੇ (ਮਨੁੱਖ ਦਾ) ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਏ, ਤਾਂ ਮਨੁੱਖ ਮਨ ਵਿਚ ਮਿਲਿਆ ਰਹਿੰਦਾ ਹੈ (ਭਾਵ, ਬਾਹਰ ਨਹੀਂ ਭਟਕਦਾ) ।੭।
My mind remains immersed in the One Lord; my mind surrenders to Him, and in my mind I meet Him. ||7||
 
ਗੁਰਮੁਖਿ ਹੋਵੈ ਸੋ ਸਾਲਾਹੇ ॥
ਜੇਹੜਾ ਮਨੁੱਖ ਗੁਰੂ ਦਾ ਆਸਰਾ-ਪਰਨਾ ਲੈਂਦਾ ਹੈ
One who becomes Gurmukh, praises the Lord.
 
ਸਾਚੇ ਠਾਕੁਰ ਵੇਪਰਵਾਹੇ ॥
ਉਹ ਸਦਾ ਕਾਇਮ ਰਹਿਣ ਵਾਲੇ ਬੇ-ਪਰਵਾਹ ਠਾਕੁਰ ਦੀ ਸਿਫ਼ਤਿ-ਸਾਲਾਹ ਕਰਦਾ ਹੈ ।
Our True Lord and Master is Carefree.
 
ਨਾਨਕ ਨਾਮੁ ਵਸੈ ਮਨ ਅੰਤਰਿ ਗੁਰ ਸਬਦੀ ਹਰਿ ਮੇਲਾਵਣਿਆ ॥੮॥੨੧॥੨੨॥
ਹੇ ਨਾਨਕ ! ਉਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਮਨੁੱਖ ਪਰਮਾਤਮਾ (ਦੇ ਚਰਨਾਂ) ਵਿਚ ਲੀਨ ਰਹਿੰਦਾ ਹੈ ।੮।੨੧।੨੨।
O Nanak, the Naam, the Name of the Lord, abides deep within the mind; through the Word of the Guru's Shabad, we merge with the Lord. ||8||21||22||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by