ਹਾਟੀ ਬਾਟੀ ਰਹਹਿ ਨਿਰਾਲੇ ਰੂਖਿ ਬਿਰਖਿ ਉਦਿਆਨੇ ॥
ਜੋਗੀ ਨੇ (ਜੋਗ ਦਾ) ਗਿਆਨ-ਮਾਰਗ ਇਉਂ ਦੱਸਿਆ
"Away from stores and highways, we live in the woods, among plants and trees.
ਕੰਦ ਮੂਲੁ ਅਹਾਰੋ ਖਾਈਐ ਅਉਧੂ ਬੋਲੈ ਗਿਆਨੇ ॥
ਅਸੀ (ਦੁਨੀਆ ਦੇ) ਮੇਲਿਆਂ-ਮਸਾਧਿਆਂ (ਭਾਵ, ਸੰਸਾਰਕ ਝੰਬੇਲਿਆਂ) ਤੋਂ ਵੱਖਰੇ ਜੰਗਲ ਵਿਚ ਕਿਸੇ ਰੁੱਖ-ਬਿਰਖ ਹੇਠ ਰਹਿੰਦੇ ਹਾਂ ਤੇ ਗਾਜਰ-ਮੂਲੀ ਉਤੇ ਗੁਜ਼ਾਰਾ ਕਰਦੇ ਹਾਂ;
For food, we take fruits and roots. This is the spiritual wisdom spoken by the renunciates.
ਤੀਰਥਿ ਨਾਈਐ ਸੁਖੁ ਫਲੁ ਪਾਈਐ ਮੈਲੁ ਨ ਲਾਗੈ ਕਾਈ ॥
ਤੀਰਥ ਤੇ ਇਸ਼ਨਾਨ ਕਰਦੇ ਹਾਂ; ਇਸ ਦਾ ਫਲ ਮਿਲਦਾ ਹੈ ‘ਸੁਖ’, ਤੇ (ਮਨ ਨੂੰ) ਕੋਈ ਮੈਲ (ਭੀ) ਨਹੀਂ ਲੱਗਦੀ ।
We bathe at sacred shrines of pilgrimage, and obtain the fruits of peace; not even an iota of filth sticks to us.
ਗੋਰਖ ਪੂਤੁ ਲੋਹਾਰੀਪਾ ਬੋਲੈ ਜੋਗ ਜੁਗਤਿ ਬਿਧਿ ਸਾਈ ॥੭॥
ਗੋਰਖਨਾਥ ਦਾ ਚੇਲਾ ਲੋਹਾਰੀਪਾ ਬੋਲਿਆ ਕਿ ਇਹੀ ਹੈ ਜੋਗ ਦੀ ਜੁਗਤੀ, ਜੋਗ ਦੀ ਵਿਧੀ ।੭।
Luhaareepaa, the disciple of Gorakh says, this is the Way of Yoga."||7||
ਹਾਟੀ ਬਾਟੀ ਨੀਦ ਨ ਆਵੈ ਪਰ ਘਰਿ ਚਿਤੁ ਨ ਡੋੁਲਾਈ ॥
ਹੇ ਨਾਨਕ! ਅਸਲ (ਗਿਆਨ ਦੀ) ਵਿਚਾਰ ਇਹ ਹੈ ਕਿ ਦੁਨੀਆ ਦੇ ਧੰਧਿਆਂ ਵਿਚ ਰਹਿੰਦਿਆਂ ਮਨੁੱਖ ਨੂੰ ਨੀਂਦ ਨਾਹ ਆਵੇ (ਭਾਵ, ਧੰਧਿਆਂ ਵਿਚ ਹੀ ਨਾਹ ਗ਼ਰਕ ਹੋ ਜਾਏ), ਪਰਾਏ ਘਰ ਵਿਚ ਮਨ ਨੂੰ ਡੋਲਣ ਨਾਹ ਦੇਵੇ;
In the stores and on the road, do not sleep; do not let your consciousness covet anyone else's home.
ਬਿਨੁ ਨਾਵੈ ਮਨੁ ਟੇਕ ਨ ਟਿਕਈ ਨਾਨਕ ਭੂਖ ਨ ਜਾਈ ॥
(ਪਰ) ਹੇ ਨਾਨਕ! ਪ੍ਰਭੂ ਦੇ ਨਾਮ ਤੋਂ ਬਿਨਾ ਮਨ ਟਿਕ ਕੇ ਨਹੀਂ ਰਹਿ ਸਕਦਾ ਤੇ (ਮਾਇਆ ਦੀ) ਤ੍ਰਿਸ਼ਨਾ ਹਟਦੀ ਨਹੀਂ ।
Without the Name, the mind has no firm support; O Nanak, this hunger never departs.
ਹਾਟੁ ਪਟਣੁ ਘਰੁ ਗੁਰੂ ਦਿਖਾਇਆ ਸਹਜੇ ਸਚੁ ਵਾਪਾਰੋ ॥
(ਜਿਸ ਮਨੁੱਖ ਨੂੰ) ਸਤਿਗੁਰੂ ਨੇ (ਨਾਮ ਵਿਹਾਝਣ ਦਾ ਅਸਲ) ਟਿਕਾਣਾ, ਸ਼ਹਿਰ ਤੇ ਘਰ ਵਿਖਾ ਦਿੱਤਾ ਹੈ ਉਹ (ਦੁਨੀਆ ਦੇ ਧੰਧਿਆਂ ਵਿਚ ਭੀ) ਅਡੋਲ ਰਹਿ ਕੇ ‘ਨਾਮ’ ਵਿਹਾਝਦਾ ਹੈ;
The Guru has revealed the stores and the city within the home of my own heart, where I intuitively carry on the true trade.
ਖੰਡਿਤ ਨਿਦ੍ਰਾ ਅਲਪ ਅਹਾਰੰ ਨਾਨਕ ਤਤੁ ਬੀਚਾਰੋ ॥੮॥
ਉਸ ਮਨੁੱਖ ਦੀ ਨੀਂਦ ਭੀ ਘੱਟ ਤੇ ਖ਼ੁਰਾਕ ਭੀ ਥੋੜ੍ਹੀ ਹੁੰਦੀ ਹੈ । (ਭਾਵ, ਉਹ ਚਸਕਿਆਂ ਵਿਚ ਨਹੀਂ ਪੈਂਦਾ) ।੮।
Sleep little, and eat little; O Nanak, this is the essence of wisdom. ||8||