ਦਰਸਨੁ ਭੇਖ ਕਰਹੁ ਜੋਗਿੰਦ੍ਰਾ ਮੁੰਦ੍ਰਾ ਝੋਲੀ ਖਿੰਥਾ ॥
ਨਾਨਕ ਆਖਦਾ ਹੈ (ਕਿ ਜੋਗੀ ਨੇ ਕਿਹਾ—) ਹੇ ਪੁਰਖ (ਨਾਨਕ)! ਛੇ ਭੇਖਾਂ ਵਿਚ ਇਕ ਜੋਗੀ ਪੰਥ ਹੈ,
"Wear the robes of the sect of Yogis who follow Gorakh; put on the ear-rings, begging wallet and patched coat.
ਬਾਰਹ ਅੰਤਰਿ ਏਕੁ ਸਰੇਵਹੁ ਖਟੁ ਦਰਸਨ ਇਕ ਪੰਥਾ ॥
ਉਸ ਦੇ ਬਾਰਾਂ ਫ਼ਿਰਕੇ ਹਨ, ਉਹਨਾਂ ਵਿਚੋਂ ਸਾਡੇ ‘ਆਈ ਪੰਥ’ ਨੂੰ ਧਾਰਨ ਕਰੋ, ਜੋਗੀਆਂ ਦੇ ਇਸ ਵੱਡੇ ਭੇਖ ਦਾ ਮਤ ਸ੍ਵੀਕਾਰ ਕਰੋ, ਮੁੰਦ੍ਰਾ, ਝੋਲੀ ਤੇ ਗੋਦੜੀ ਪਹਿਨੋ ।
Among the twelve schools of Yoga, ours is the highest; among the six schools of philosophy, ours is the best path.
ਇਨ ਬਿਧਿ ਮਨੁ ਸਮਝਾਈਐ ਪੁਰਖਾ ਬਾਹੁੜਿ ਚੋਟ ਨ ਖਾਈਐ ॥
ਹੇ ਪੁਰਖਾ! ਇਸ ਤਰ੍ਹਾਂ ਮਨ ਨੂੰ ਅਕਲ ਦਿੱਤੀ ਜਾ ਸਕਦੀ ਹੈ ਤੇ ਮੁੜ (ਮਾਇਆ ਦੀ) ਚੋਟ ਨਹੀਂ ਖਾਈਦੀ ।
This is the way to instruct the mind, so you will never suffer beatings again."
ਨਾਨਕੁ ਬੋਲੈ ਗੁਰਮੁਖਿ ਬੂਝੈ ਜੋਗ ਜੁਗਤਿ ਇਵ ਪਾਈਐ ॥੯॥
ਨਾਨਕ ਆਖਦੇ ਹਨ—ਗੁਰੂ ਦੇ ਸਨਮੁਖ ਹੋਇਆਂ ਮਨੁੱਖ (ਮਨ ਨੂੰ ਸਮਝਾਣ ਦਾ ਢੰਗ) ਸਮਝਦਾ ਹੈ, ਜੋਗ ਦੀ ਜੁਗਤਿ ਇਸ ਤਰ੍ਹਾਂ ਲੱਭਦੀ ਹੈ (ਕਿ), ।੯।
Nanak speaks: the Gurmukh understands; this is the way that Yoga is attained. ||9||
ਅੰਤਰਿ ਸਬਦੁ ਨਿਰੰਤਰਿ ਮੁਦ੍ਰਾ ਹਉਮੈ ਮਮਤਾ ਦੂਰਿ ਕਰੀ ॥
ਮਨ ਵਿਚ ਸਤਿਗੁਰੂ ਦੇ ਸ਼ਬਦ ਨੂੰ ਇੱਕ-ਰਸ ਵਸਾਣਾ—ਇਹ (ਕੰਨਾਂ ਵਿਚ) ਮੁੰਦ੍ਰਾਂ (ਪਾਉਣੀਆਂ) ਹਨ, (ਜੋ ਮਨੁੱਖ ਗੁਰ-ਸ਼ਬਦ ਨੂੰ ਵਸਾਂਦਾ ਹੈ ਉਹ) ਆਪਣੀ ਹਉਮੈ ਅਤੇ ਮਮਤਾ ਨੂੰ ਦੂਰ ਕਰ ਲੈਂਦਾ ਹੈ;
Let constant absorption in the Word of the Shabad deep within be your ear-rings; eradicate egotism and attachment.
ਕਾਮੁ ਕ੍ਰੋਧੁ ਅਹੰਕਾਰੁ ਨਿਵਾਰੈ ਗੁਰ ਕੈ ਸਬਦਿ ਸੁ ਸਮਝ ਪਰੀ ॥
ਕਾਮ, ਕੋ੍ਰਧ ਅਤੇ ਅਹੰਕਾਰ ਨੂੰ ਮਿਟਾ ਲੈਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਸੋਹਣੀ ਸੂਝ ਪੈ ਜਾਂਦੀ ਹੈ ।
Discard sexual desire, anger and egotism, and through the Word of the Guru's Shabad, attain true understanding.
ਖਿੰਥਾ ਝੋਲੀ ਭਰਿਪੁਰਿ ਰਹਿਆ ਨਾਨਕ ਤਾਰੈ ਏਕੁ ਹਰੀ ॥
ਹੇ ਨਾਨਕ! ਪ੍ਰਭੂ ਨੂੰ ਸਭ ਥਾਈਂ ਵਿਆਪਕ ਸਮਝਣਾ ਉਸ ਮਨੁੱਖ ਦੀ ਗੋਦੜੀ ਤੇ ਝੋਲੀ ਹੈ ।
For your patched coat and begging bowl, see the Lord God pervading and permeating everywhere; O Nanak, the One Lord will carry you across.
ਸਾਚਾ ਸਾਹਿਬੁ ਸਾਚੀ ਨਾਈ ਪਰਖੈ ਗੁਰ ਕੀ ਬਾਤ ਖਰੀ ॥੧੦॥
ਸਤਿਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ ਉਹ ਮਨੁੱਖ ਇਹ ਨਿਰਨਾ ਕਰ ਲੈਂਦਾ ਹੈ ਕਿ ਇਕ ਪਰਮਾਤਮਾ ਹੀ (ਮਾਇਆ ਦੀ ਚੋਟ ਤੋਂ) ਬਚਾਂਦਾ ਹੈ ਜੋ ਸਦਾ ਕਾਇਮ ਰਹਿਣ ਵਾਲਾ ਮਾਲਕ ਹੈ ਤੇ ਜਿਸ ਦੀ ਵਡਿਆਈ ਭੀ ਸਦਾ ਟਿਕੀ ਰਹਿਣ ਵਾਲੀ ਹੈ ।੧੦।
True is our Lord and Master, and True is His Name. Analyze it, and you shall find the Word of the Guru to be True. ||10||