ਊਂਧਉ ਖਪਰੁ ਪੰਚ ਭੂ ਟੋਪੀ ॥
ਸੰਸਾਰਕ ਖ਼ਾਹਸ਼ਾਂ ਵਲੋਂ ਮੁੜੀ ਹੋਈ ਸੁਰਤਿ ਉਸ ਦਾ ਖੱਪਰ ਹੈ, ਪੰਜ ਤੱਤਾਂ ਦੇ ਦੈਵੀ ਗੁਣ ਉਸ ਦੀ ਟੋਪੀ ਹੈ,
Let your mind turn away in detachment from the world, and let this be your begging bowl. Let the lessons of the five elements be your cap.
ਕਾਂਇਆ ਕੜਾਸਣੁ ਮਨੁ ਜਾਗੋਟੀ ॥
ਸਰੀਰ (ਨੂੰ ਵਿਕਾਰਾਂ ਤੋਂ ਨਿਰਮਲ ਰੱਖਣਾ) ਉਸ ਦਾ ਦੱਭ ਦਾ ਆਸਣ ਹੈ, (ਵੱਸ ਵਿਚ ਆਇਆ ਹੋਇਆ) ਮਨ ਉਸ ਦੀ ਲੰਗੋਟੀ ਹੈ,
Let the body be your meditation mat, and the mind your loin cloth.
ਸਤੁ ਸੰਤੋਖੁ ਸੰਜਮੁ ਹੈ ਨਾਲਿ ॥
ਸਤ ਸੰਤੋਖ ਤੇ ਸੰਜਮ ਉਸ ਦੇ ਨਾਲ (ਤਿੰਨ ਚੇਲੇ) ਹਨ
Let truth, contentment and self-discipline be your companions.
ਨਾਨਕ ਗੁਰਮੁਖਿ ਨਾਮੁ ਸਮਾਲਿ ॥੧੧॥
ਹੇ ਨਾਨਕ! ਗੁਰੂ ਦੀ ਰਾਹੀਂ (ਪ੍ਰਭੂ ਦਾ) ਨਾਮ ਯਾਦ ਕਰਦਾ ਹੈ ।੧੧।
O Nanak, the Gurmukh dwells on the Naam, the Name of the Lord. ||11||
ਕਵਨੁ ਸੁ ਗੁਪਤਾ ਕਵਨੁ ਸੁ ਮੁਕਤਾ ॥
ਲੁਕਿਆ ਹੋਇਆ ਕੌਣ ਹੈ? ਉਹ ਕੌਣ ਹੈ ਜੋ ਮੁਕਤ ਹੈ?
"Who is hidden? Who is liberated?
ਕਵਨੁ ਸੁ ਅੰਤਰਿ ਬਾਹਰਿ ਜੁਗਤਾ ॥
ਉਹ ਕੌਣ ਹੈ ਜੋ ਅੰਦਰੋਂ ਬਾਹਰੋਂ (ਭਾਵ, ਜਿਸ ਦਾ ਮਨ ਭੀ ਤੇ ਸਰੀਰਕ ਇੰਦ੍ਰੇ ਭੀ ਮਿਲੇ ਹੋਏ ਹਨ) ਮਿਲਿਆ ਹੋਇਆ ਹੈ?
Who is united, inwardly and outwardly?
ਕਵਨੁ ਸੁ ਆਵੈ ਕਵਨੁ ਸੁ ਜਾਇ ॥
(ਸਦਾ) ਜੰਮਦਾ ਮਰਦਾ ਕੌਣ ਹੈ?
Who comes, and who goes?
ਕਵਨੁ ਸੁ ਤ੍ਰਿਭਵਣਿ ਰਹਿਆ ਸਮਾਇ ॥੧੨॥
ਤ੍ਰਿਲੋਕੀ ਦੇ ਨਾਥ ਵਿਚ ਲੀਨ ਕੌਣ ਹੈ? ।੧੨।
Who is permeating and pervading the three worlds?"||12||