ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥
(ਉੱਤਰ :) ਜੋ (ਪ੍ਰਭੂ) ਹਰੇਕ ਸਰੀਰ ਵਿਚ ਮੌਜੂਦ ਹੈ ਉਹ ਗੁਪਤ ਹੈ;
He is hidden within each and every heart. The Gurmukh is liberated.
ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥
ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ (ਮਾਇਆ ਦੇ ਬੰਧਨਾਂ ਤੋਂ) ਮੁਕਤ ਹੈ । ਜੋ ਮਨੁੱਖ ਗੁਰ-ਸ਼ਬਦ ਵਿਚ ਜੁੜਿਆ ਹੈ ਉਹ ਮਨ ਤੇ ਤਨ ਕਰ ਕੇ (ਪ੍ਰਭੂ ਵਿਚ) ਜੁੜਿਆ ਹੋਇਆ ਹੈ ।
Through the Word of the Shabad, one is united, inwardly and outwardly.
ਮਨਮੁਖਿ ਬਿਨਸੈ ਆਵੈ ਜਾਇ ॥
ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਜੰਮਦਾ ਮਰਦਾ ਰਹਿੰਦਾ ਹੈ ।
The self-willed manmukh perishes, and comes and goes.
ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥
ਹੇ ਨਾਨਕ! ਗੁਰਮੁਖ ਮਨੁੱਖ ਸੱਚੇ ਪ੍ਰਭੂ ਵਿਚ ਲੀਨ ਰਹਿੰਦਾ ਹੈ ।੧੩।
O Nanak, the Gurmukh merges in Truth. ||13||
ਕਿਉ ਕਰਿ ਬਾਧਾ ਸਰਪਨਿ ਖਾਧਾ ॥
(ਇਹ ਜੀਵ) ਕਿਵੇਂ (ਐਸਾ) ਬੱਝਾ ਪਿਆ ਹੈ ਕਿ ਸਪਣੀ (ਮਾਇਆ ਇਸ ਨੂੰ) ਖਾਈ ਜਾ ਰਹੀ ਹੈ
"How is one placed in bondage, and consumed by the serpent of Maya?
ਕਿਉ ਕਰਿ ਖੋਇਆ ਕਿਉ ਕਰਿ ਲਾਧਾ ॥
(ਤੇ ਇਹ ਅੱਗੋਂ ਆਪਣੇ ਬਚਾ ਲਈ ਭੱਜ ਭੀ ਨਹੀਂ ਸਕਦਾ)? (ਇਸ ਜੀਵ ਨੇ) ਕਿਵੇਂ (ਆਪਣੇ ਜੀਵਨ ਦਾ ਲਾਭ) ਗੰਵਾ ਲਿਆ ਹੈ?
How does one lose, and how does one gain?
ਕਿਉ ਕਰਿ ਨਿਰਮਲੁ ਕਿਉ ਕਰਿ ਅੰਧਿਆਰਾ ॥
ਕਿਵੇਂ (ਮੁੜ ਉਹ ਲਾਹਾ) ਲੱਭ ਸਕੇ? (ਇਹ ਜੀਵ) ਕਿਵੇਂ ਪਵਿਤ੍ਰ ਹੋ ਸਕੇ? ਕਿਵੇਂ (ਇਸ ਦੇ ਅੱਗੇ) ਹਨੇਰਾ (ਟਿਕਿਆ ਹੋਇਆ) ਹੈ?
How does one become immaculate and pure? How is the darkness of ignorance removed?
ਇਹੁ ਤਤੁ ਬੀਚਾਰੈ ਸੁ ਗੁਰੂ ਹਮਾਰਾ ॥੧੪॥
ਜੋ ਇਸ ਅਸਲੀਅਤ ਨੂੰ (ਠੀਕ ਤਰ੍ਹਾਂ) ਵਿਚਾਰੇ, ਸਾਡੀ ਉਸ ਨੂੰ ਨਮਸਕਾਰ ਹੈ ।੧੪।
One who understands this essence of reality is our Guru."||14||