ਦੁਰਮਤਿ ਬਾਧਾ ਸਰਪਨਿ ਖਾਧਾ ॥
(ਉੱਤਰ :) (ਇਹ ਜੀਵ) ਭੈੜੀ ਮਤਿ ਵਿਚ (ਇਉਂ) ਬੱਝਾ ਪਿਆ ਹੈ ਕਿ ਸਪਣੀ (ਮਾਇਆ ਇਸ ਨੂੰ) ਖਾਈ ਜਾ ਰਹੀ ਹੈ (ਤੇ ਇਹਨਾਂ ਚਸਕਿਆਂ ਵਿਚੋਂ ਇਸ ਦਾ ਨਿਕਲਣ ਨੂੰ ਜੀ ਨਹੀਂ ਕਰਦਾ);
Man is bound by evil-mindedness, and consumed by Maya, the serpent.
ਮਨਮੁਖਿ ਖੋਇਆ ਗੁਰਮੁਖਿ ਲਾਧਾ ॥
ਮਨ ਦੇ ਪਿੱਛੇ ਲੱਗਣ ਵਾਲੇ ਨੇ (ਜੀਵਨ ਦਾ ਲਾਹਾ) ਗਵਾ ਲਿਆ ਹੈ, ਤੇ, ਗੁਰੂ ਦੇ ਹੁਕਮ ਵਿਚ ਤੁਰਨ ਵਾਲੇ ਨੇ ਖੱਟ ਲਿਆ ਹੈ ।
The self-willed manmukh loses, and the Gurmukh gains.
ਸਤਿਗੁਰੁ ਮਿਲੈ ਅੰਧੇਰਾ ਜਾਇ ॥
(ਮਾਇਆ ਦੇ ਚਸਕਿਆਂ ਦਾ) ਹਨੇਰਾ ਤਾਂ ਹੀ ਦੂਰ ਹੁੰਦਾ ਹੈ ਜੇ ਸਤਿਗੁਰੂ ਮਿਲ ਪਏ (ਭਾਵ, ਜੇ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਨ ਲੱਗ ਪਏ) ।
Meeting the True Guru, darkness is dispelled.
ਨਾਨਕ ਹਉਮੈ ਮੇਟਿ ਸਮਾਇ ॥੧੫॥
ਹੇ ਨਾਨਕ! (ਮਨੁੱਖ) ਹਉਮੈ ਮਿਟਾ ਕੇ ਹੀ ਪ੍ਰਭੂ ਵਿਚ ਲੀਨ ਹੋ ਸਕਦਾ ਹੈ ।੧੫।
O Nanak, eradicating egotism, one merges in the Lord. ||15||
ਸੁੰਨ ਨਿਰੰਤਰਿ ਦੀਜੈ ਬੰਧੁ ॥
(ਜੇ ਮਾਇਆ ਦੇ ਹੱਲਿਆਂ ਦੇ ਰਾਹ ਵਿਚ) ਇਕ-ਰਸ ਅਫੁਰ ਪਰਮਾਤਮਾ (ਦੀ ਯਾਦ) ਦਾ ਇਕ ਅਤੁੱਟ ਬੰਨਾ ਬਣਾ ਦੇਈਏ,
Focused deep within, in perfect absorption,
ਉਡੈ ਨ ਹੰਸਾ ਪੜੈ ਨ ਕੰਧੁ ॥
(ਤਾਂ ਫਿਰ ਮਾਇਆ ਦੀ ਖ਼ਾਤਰ) ਮਨ ਭਟਕਦਾ ਨਹੀਂ, ਤੇ ਸਰੀਰ ਭੀ ਛਿੱਜਦਾ ਨਹੀਂ (ਭਾਵ, ਸਰੀਰ ਦੀ ਸੱਤਿਆ ਨਾਸ ਨਹੀਂ ਹੁੰਦੀ) ।
the soul-swan does not fly away, and the body-wall does not collapse.
ਸਹਜ ਗੁਫਾ ਘਰੁ ਜਾਣੈ ਸਾਚਾ ॥
ਹੇ ਨਾਨਕ! ਜੋ ਮਨੁੱਖ ਸਹਜ-ਅਵਸਥਾ ਦੀ ਗੁਫ਼ਾ ਨੂੰ ਆਪਣਾ ਸਦਾ ਟਿਕੇ ਰਹਿਣ ਦਾ ਘਰ ਸਮਝ ਲਏ (ਭਾਵ, ਜਿਸ ਮਨੁੱਖ ਦਾ ਮਨ ਸਦਾ ਅਡੋਲ ਰਹੇ),
Then, one knows that his true home is in the cave of intuitive poise.
ਨਾਨਕ ਸਾਚੇ ਭਾਵੈ ਸਾਚਾ ॥੧੬॥
ਉਹ ਪਰਮਾਤਮਾ ਦਾ ਰੂਪ ਹੋ ਕੇ ਉਸ ਪ੍ਰਭੂ ਨੂੰ ਪਿਆਰਾ ਲੱਗਣ ਲਗ ਪੈਂਦਾ ਹੈ ।੧੬।
O Nanak, the True Lord loves those who are truthful. ||16||